Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ

ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

Crime News Punjab, Punjab Police, Police, Crime News, Amritsar Police, Amritsar, Counter Intelligence Amritsar, Mannu Ghanshampuria, Mannu Ghanshampuria Gang

Web Admin

Web Admin

5 Dariya News

ਅੰਮ੍ਰਿਤਸਰ , 08 Nov 2024

Last updated on: Nov 08, 2024, 00:00 IST

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪੁਰਤਗਾਲ ਅਧਾਰਤ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮੰਨੂ ਘਨਸ਼ਾਮਪੁਰੀਆ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਅਮਰੀਕਾ ਅਧਾਰਤ ਗੈਂਗਸਟਰ ਬਲਵਿੰਦਰ ਸਿੰਘ ਉਰਫ ਡੋਨੀ ਬੱਲ ਅਤੇ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਨਜ਼ਦੀਕੀ ਸਬੰਧ ਹਨ। 

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਦਿੱਤਿਆ ਕਪੂਰ ਉਰਫ ਮੱਖਣ ਵਾਸੀ ਲਾਹੌਰੀ ਗੇਟ ਅੰਮ੍ਰਿਤਸਰ ਅਤੇ ਰਵਿੰਦਰ ਸਿੰਘ ਵਾਸੀ ਪਿੰਡ ਅਕਾਰਪੁਰਾ, ਗੁਰਦਾਸਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ 4 ਪਿਸਤੌਲਾਂ ਜਿਨ੍ਹਾਂ ਵਿੱਚ ਇੱਕ 9 ਐਮਐਮ ਗਲਾਕ ਪਿਸਤੌਲ, ਦੋ ਵਿਦੇਸ਼ੀ .30 ਬੋਰ ਪਿਸਤੌਲ ਅਤੇ ਇੱਕ .32 ਬੋਰ ਪਿਸਤੌਲ ਸ਼ਾਮਲ ਹਨ, ਸਮੇਤ ਪੰਜ ਮੈਗਜ਼ੀਨਾਂ ਅਤੇ 14 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੇ ਪਸ਼ੂ ਮੰਡੀ, ਅੰਮ੍ਰਿਤਸਰ ਨੇੜੇ ਮਹਿਤਾ ਰੋਡ ਵਿਖੇ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋਨੋਂ ਵਿਅਕਤੀਆਂ ਨੂੰ ਉਦੋਂ ਕਾਬੂ ਕੀਤਾ ਜਦੋਂ ਉਹ ਆਪਣੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਰਜਿਸਟ੍ਰੇਸ਼ਨ ਨੰਬਰ ਪੀਬੀ 18 ਜ਼ੈੱਡ 5033 'ਤੇ ਸਵਾਰ ਹੋ ਕੇ ਜਾ ਰਹੇ ਸਨ। 

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮ ਆਦਿਤਿਆ ਕਪੂਰ ਖ਼ਿਲਾਫ਼ 12 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਅਮਰੀਕਾ ਅਧਾਰਿਤ ਅਪਰਾਧੀਆਂ ਡੋਨੀ ਬੱਲ ਅਤੇ ਪ੍ਰਭ ਦਾਸੂਵਾਲ ਦੇ ਇਸ਼ਾਰਿਆਂ 'ਤੇ ਵਾਰਦਾਤਾਂ ਨੂੰ ਅੰਜ਼ਾਮ ਦੇ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਵੇਂ ਗੈਂਗਸਟਰ ਮੰਨੂੰ ਘਨਸ਼ਾਮਪੁਰੀਆ ਜੋ ਗੈਂਗਸਟਰ ਗੋਪੀ ਘਨਸ਼ਾਮਪੁਰੀਆ ਦਾ ਭਰਾ ਹੈ, ਦੇ ਨਜ਼ਦੀਕੀ ਸਾਥੀ ਹਨ। 

ਡੀਜੀਪੀ ਨੇ ਕਿਹਾ ਕਿ ਇਹ ਅਪਰਾਧਿਕ ਸਿੰਡੀਕੇਟ ਜੱਗੂ ਭਗਵਾਨਪੁਰੀਆ ਸੰਗਠਿਤ ਅਪਰਾਧ ਸਿੰਡੀਕੇਟ ਦਾ ਵਿਰੋਧੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਹਥਿਆਰਾਂ ਦੀ ਖੇਪ ਡੋਨੀ ਬੱਲ ਅਤੇ ਮੰਨੂ ਘਨਸ਼ਾਮਪੁਰੀਆ ਵੱਲੋਂ ਦਿੱਤੀ ਗਈ ਸੀ ਅਤੇ ਉਹ ਇਨ੍ਹਾਂ ਦੇ ਨਿਰਦੇਸ਼ਾਂ 'ਤੇ ਸੂਬੇ ਵਿੱਚ ਕੁਝ ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Amritsar Police , Amritsar , Counter Intelligence Amritsar , Mannu Ghanshampuria , Mannu Ghanshampuria Gang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD