Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਰਿਵਾਰਕ ਰਿਸ਼ਤਿਆਂ ਦੀ ਅਹਿਮੀਅਤ ਤੇ ਸਮਾਜਿਕ ਕਦਰਾਂ ਕੀਮਤਾਂ ਦੀ ਗੱਲ ਕਰਦੀ ਫ਼ਿਲਮ ‘ਆਪਣੇ ਘਰ ਬਿਗਾਨੇ’

Pollywood, Entertainment, Actress, Cinema, Punjabi Films, Movie

Web Admin

Web Admin

5 Dariya News

ਚੰਡੀਗੜ੍ਹ , 08 Nov 2024

Last updated on: Nov 08, 2024, 00:00 IST

ਪੰਜਾਬੀ ਸਿਨੇਮਾ ਲਈ ਬਹਾਰ ਦਾ ਮੌਸਮ ਚੱਲ ਰਿਹਾ ਹੈ। ਪੰਜਾਬੀ ਫ਼ਿਲਮਾਂ ਇੱਕ ਤੋਂ ਬਾਅਦ ਇੱਕ ਆਪਾਰ ਸਫਲਤਾ ਹਾਸਲ ਕਰ ਰਹੀਆਂ ਹਨ। ਇਹ ਫਿਲਮਾਂ ਨਾ ਸਿਰਫ ਮਨੋਰੰਜਨ ਕਰ ਰਹੀਆਂ ਬਲਕਿ ਦਰਸ਼ਕਾਂ ਨੂੰ ਜ਼ਿੰਦਗੀ ਨਾਲ ਜੋੜਦਿਆਂ ਵੱਡਾ ਸੁਨੇਹਾ ਵੀ ਦੇ ਰਹੀਆਂ ਹਨ। ਇਹ ਫਿਲਮ ‘ਆਪਣੇ ਘਰ ਬਿਗਾਨੇ’ ਰਜਨੀ ਅਤੇ ਅਰਦਾਸ ਵਰਗੀਆਂ ਸਾਰਥਿਕ ਫ਼ਿਲਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਦਰਸ਼ਕਾਂ ਦਾ ਦਿਲ ਜਿੱਤਣ ਦਾ ਦਮ ਰੱਖਦੀ ਹੈ।

15 ਨਵੰਬਰ ਨੂੰ ਰਿਲੀਜ ਹੋਣ ਜਾ ਰਹੀ ਇਸ ਫਿਲਮ ਦਾ ਟਾਈਟਲ ਹੀ ਆਪਣੇ ਆਪ ਵਿੱਚ ਬਹੁਤ ਕੁਝ ਬਿਆਨ ਕਰ ਰਿਹਾ ਹੈ। ਨਾਮਵਾਰ ਕਾਮੇਡੀਅਨ, ਲੇਖਕ ਤੇ ਅਦਾਕਾਰ ਬਲਰਾਜ ਸਿਆਲ ਦੀ ਲਿਖੀ ਅਤੇ ਉਹਨਾਂ ਵੱਲੋੰ ਹੀ ਡਾਇਰੈਕਟ ਕੀਤੀ ਗਈ ਇਸ ਫ਼ਿਲਮ ਵਿੱਚ ਰੌਸ਼ਨ ਪ੍ਰਿੰਸ, ਕੁਲਰਾਜ ਰੰਧਾਵਾ,ਯੋਗਰਾਜ ਸਿੰਘ, ਰਾਣਾ ਰਣਬੀਰ, ਪ੍ਰੀਤ ਔਜਲਾ, ਬਲਰਾਜ ਸਿਆਲ, ਅਰਮਾਨ ਔਜਲਾ,ਸੁਖਵਿੰਦਰ ਰਾਜ ਬੁੱਟਰ ਸਮੇਤ ਕਈ ਨਾਮੀ ਚਿਹਰਿਆਂ ਨੇ ਅਹਿਮ ਭੂਮਿਕਾ ਨਿਭਾਈ ਹੈ। 

ਕੈਨੇਡਾ ਦੀ ਖੂਬਸੂਰਤ ਲੋਕੇਸ਼ਨਾਂ ‘ਤੇ ਕੜਾਕੇ ਦੀ ਠੰਢ ਵਿੱਚ ਫਿਲਮਾਈ ਇਸ ਫ਼ਿਲਮ ਵਿੱਚ ਜ਼ਿੰਦਗੀ ਦੇ ਵੱਖ-ਵੱਖ ਰੰਗਾਂ ਦੀ ਬਾਤ ਪਾਈ ਗਈ ਹੈ। ‘ਗੈਂਗ ਆਫ਼ ਫਿਲਮ ਮੇਕਰਸ’ ਦੇ ਬੈਨਰ ਹੇਠ ਬਣੀ ਨਿਰਮਾਤਾ ਪਰਮਜੀਤ ਸਿੰਘ, ਆਕਾਸ਼ਦੀਪ ਤੇ ਗਗਨਦੀਪ ਚਾਲੀ ਦੀ ਇਸ ਫ਼ਿਲਮ ਦੇ ਕਰੇਟਿਵ ਨਿਰਦੇਸ਼ਕ ਦਵਿੰਦਰ ਸਿੰਘ ਹਨ। ਇਹ ਫਿਲਮ ਆਮ ਪੰਜਾਬੀ ਫਿਲਮਾਂ ਤੋਂ ਬਿਲਕੁਲ ਵੱਖਰੇ ਕਿਸਮ ਦੀ ਫਿਲਮ ਹੈ ਜੋ ਹਰ ਉਮਰ ਵਰਗ ਦੇ ਦਰਸ਼ਕਾਂ ਦੇ ਦਿਲਾਂ ਨੂੰ ਟੁੰਬੇਗੀ। ਦਾਦੇ ਅਤੇ ਪੋਤੇ ਦੇ ਖੂਬਸੂਰਤ ਅਤੇ ਸਦੀਵੀਂ ਰਿਸ਼ਤੇ ਸੁਆਲੇ ਬੁਣੀ ਗਈ ਇਹ ਫਿਲਮ ਤੇਜ਼ੀ ਨਾਲ ਬਦਲ ਰਹੇ ਅਜੌਕੇ ਰਿਸ਼ਤਿਆਂ ਦੀ ਕਹਾਣੀ ਹੈ। 

ਵਕਤ ਨਾਲ ਬੇਸ਼ੱਕ ਸਾਡੇ ਘਰ ਪੱਕੇ ਹੋ ਗਏ ਹਨ ਪਰ ਰਿਸ਼ਤੇ ਕੱਚੇ ਹੋ ਗਏ ਹਨ। ਫਿਲਮ ਦੇ ਲੇਖਕ ਤੇ ਨਿਰਦੇਸ਼ਕ ਬਲਰਾਜ ਸਿਆਲ ਮੁਤਾਬਕ ਬਤੌਰ ਨਿਰਦੇਸ਼ਕ ਇਹ ਉਹਨਾਂ ਦੀ ਪਹਿਲੀ ਫਿਲਮ ਹੈ।ਇਹ ਫਿਲਮ ਰਿਸ਼ਤਿਆਂ ਵਿੱਚ ਤੇਜ਼ੀ ਨਾਲ ਆ ਰਹੇ ਬਦਲਾਅ ਦੀ ਕਹਾਣੀ ਹੈ। ਫਿਲਮ ਦੇ ਬਹੁਤ ਸਾਰੇ ਪਾਤਰ ਦਰਸ਼ਕਾਂ ਨੂੰ ਆਪਣੇ ਆਲੇ-ਦੁਆਲੇ ਦੇ ਹੀ ਲੱਗਣਗੇ। 

ਕੋਈ ਕਿਸੇ ਤੋਂ ਬਿਨਾਂ ਖੁਸ਼ ਨਹੀਂ ਰਹਿ ਸਕਦਾ ਤੇ ਕੋਈ ਕਿਸੇ ਦੇ ਨਾਲ ਹੁੰਦਿਆਂ ਵੀ ਖੁਸ਼ ਨਹੀਂ ਹੈ। ਸੁਆਰਥ ਖੂਨ ਦੇ ਰਿਸ਼ਤਿਆਂ ਨੂੰ ਵੀ ਖਤਮ ਕਰ ਰਿਹਾ ਹੈ। ਇਹ ਫਿਲਮ ਸਾਡੇ ਸਮਾਜ, ਸਾਡੇ ਆਸ-ਪਾਸ ਅਤੇ ਸਾਡੇ ਆਪਣਿਆਂ ਦੀ ਕਹਾਣੀ ਹੈ। ਫਿਲਮ ਵਿੱਚ ਮੁੱਖ ਭੂਮਿਕਾ ਨਿਭਾ ਰਹੇ ਦਿੱਗਜ ਅਦਾਕਾਰ ਯੋਗਰਾਜ ਸਿੰਘ ਮੁਤਾਬਕ “ਰਜਨੀ” ਫ਼ਿਲਮ ਤੋਂ ਬਾਅਦ ਦਰਸ਼ਕ ਇਸ ਵਿੱਚ ਉਹਨਾਂ ਨੂੰ ਇੱਕ ਵੱਖਰੇ ਤੇ ਦਮਦਾਰ ਕਿਰਦਾਰ ਵਿੱਚ ਦੇਖਣਗੇ। 

ਇਹ ਫ਼ਿਲਮ ਦੇਖਦਿਆਂ ਤੁਹਾਨੂੰ ਪਤਾ ਲੱਗੇਗਾ ਕਿ ਬਜ਼ੁਰਗਾਂ ਨੂੰ ਘਰ ਦਾ ਤਾਲਾ ਕਿਉਂ ਕਿਹਾ ਜਾਂਦਾ ਹੈ। ਇਸ ਫਿਲਮ ਨੂੰ ਦਾਦੇ-ਪੋਤੇ ਦੇ ਰਿਸ਼ਤੇ ਦੀ ਕਹਾਣੀ ਵਾਲੀ ਫ਼ਿਲਮ ਵੀ ਕਿਹਾ ਜਾ ਸਕਦਾ ਹੈ।ਰਿਸ਼ਤਿਆਂ ਦੀ ਭੰਨ-ਤੋੜ ਵਿੱਚ ਪਿਸ ਰਹੇ ਇਕ ਨੰਨੇ ਬੱਚੇ ਦਾ ਦਰਦ ਤੁਹਾਨੂੰ ਸੋਚਣ ਲਈ ਮਜਬੂਰ ਕਰੇਗਾ ਕਿ ਕੀ ਅਸੀਂ ਜ਼ਿੰਦਗੀ ਜਿਓ ਰਹੇ ਹਾਂ ਜਾਂ ਕੱਟ ਰਹੇ ਹਾਂ। 

ਗਾਇਕ ਤੇ ਅਦਾਕਾਰ ਰੌਸ਼ਨ ਪ੍ਰਿੰਸ ਨੇ ਇਸ ਫ਼ਿਲਮ ਵਿੱਚ ਇੱਕ ਅਜਿਹੇ ਪੁੱਤ ਦੀ ਭੂਮਿਕਾ ਨਿਭਾਈ ਜੋ ਆਪਣੇ ਪਰਿਵਾਰ ਨੂੰ ਬੇਹੱਦ ਪਿਆਰ ਕਰਦਾ ਹੈ ਪਰ ਹਾਲਾਤ ਵਕਤੀ ਤੌਰ ‘ਤੇ ਉਸਨੂੰ ਆਪਣੇ ਪਿਤਾ ਦੇ ਵਿਰੋਧ ‘ਚ ਖੜਾ ਕਰ ਦਿੰਦੇ ਹਨ। ਉਹ ਇਸ ਨਾਲ ਵਿੱਚੋਂ ਕਿਵੇਂ ਨਿਕਲਦਾ ਹੈ। ਘਰ ਚਲਾਉਣ ਲਈ ਉਸਨੂੰ ਕੀ-ਕੀ ਪਾਪੜ ਵੇਲਣੇ ਪੈਂਦੇ ਹਨ। 

ਕਿਵੇਂ ਉਹ ਰਿਸ਼ਤਿਆਂ ਵਿੱਚ ਤਾਲਮੇਲ ਰੱਖਦਾ ਹੈ ਇਹ ਇਸ ਫ਼ਿਲਮ ਦਾ ਦਿਲਚਸਪ ਪੱਖ ਹੈ। ਫ਼ਿਲਮ ਦੀ ਕਹਾਣੀ ਦੇ ਨਾਲ ਨਾਲ ਇਸ ਦਾ ਸੰਗੀਤ ਵੀ ਖੂਬਸੂਰਤ ਤੇ ਦਿਲ ਟੁੰਬਵਾਂ ਹੈ। ਫਿਲਮ ਦਾ ਮਿਊਜ਼ਿਕ ਗੋਲਡ ਬੁਆਏਜ, ਜੱਸੀ ਕਟਿਆਲ ਅਤੇ ਗੁਰਮੋਹ ਨੇ ਤਿਆਰ ਕੀਤਾ ਹੈ। 

ਫਿਲਮ ਲਈ ਗੀਤ ਅਬੀਰ, ਗੁਰਜੀਤ ਖੋਸਾ, ਵਿੰਦਰ ਨੱਥੂਮਾਜਰਾ ਨੇ ਲਿਖੇ ਹਨ। ਇਹਨਾਂ ਗੀਤਾਂ ਨੂੰ ਨਿੰਜਾ, ਨਵਰਾਜ ਹੰਸ, ਕਮਲ ਖਾਨ, ਮਾਸ਼ਾ ਅਲੀ, ਸਿਮਰਨ ਚੌਧਰੀ ਅਤੇ ਅੰਬਰ ਵਸ਼ਿਸ਼ਟ ਨੇ ਦਿੱਤੀ ਹੈ। ਇਸ ਫਿਲਮ ਤੋਂ ਆਸਾਂ ਹਨ ਕਿ ਇਹ ਫਿਲਮ ਪੰਜਾਬੀ ਸਿਨਮਾ ਦੀ ਸ਼ਾਨ ਵਿੱਚ ਹੋਰ ਵਾਧਾ ਕਰੇਗੀ।

 

Tags: Pollywood , Entertainment , Actress , Cinema , Punjabi Films , Movie

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD