Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਉਹੀ ਦੇਸ਼ ਤਰੱਕੀ ਕਰਦੇ ਹਨ ਜੋ ਆਪਣੀ ਬੋਲੀ ਵਿਚ ਕਾਰਜ ਕਰਦੇ ਹਨ : ਵਿਜੈ ਸਿੰਗਲਾ

ਹਰ ਵਿਅਕਤੀ ਨੂੰ ਆਪਣੀ ਮਾਂ ਬੋਲੀ ਦਾ ਸਤਿਕਾਰ ਕਰਦਿਆਂ ਇਸ ਨੂੰ ਪ੍ਰਫੁੱਲਿਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ-ਡਿਪਟੀ ਕਮਿਸ਼ਨਰ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Mansa, Kulwant Singh, DC Mansa, Deputy Commissioner Mansa

Web Admin

Web Admin

5 Dariya News

ਮਾਨਸਾ , 08 Nov 2024

Last updated on: Nov 08, 2024, 00:00 IST

ਪੰਜਾਬ ਸਰਕਾਰ ਦੁਆਰਾ ਮਨਾਏ ਜਾ ਰਹੇ ‘ਪੰਜਾਬੀ ਮਾਹ-2024’ ਦੇ ਸਮਾਗਮਾਂ ਦੀ ਲੜੀ ਤਹਿਤ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ੍ਰ. ਜਸਵੰਤ ਸਿੰਘ ਜ਼ਫ਼ਰ ਦੀ ਰਹਿਨੁਮਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮਾਨਸਾ ਵੱਲੋਂ ਐਸ. ਡੀ. ਕੰਨਿਆਂ ਮਹਾਂਵਿਦਿਆਲਾ ਦੇ ਸਹਿਯੋਗ ਨਾਲ ਕਾਲਜ ਵਿਖੇ ਉੱਘੇ ਕਵੀ ਸੁਰਜੀਤ ਪਾਤਰ ਦੀ ਸ਼ਾਇਰੀ ’ਤੇ ਅਧਾਰਿਤ ਡਾ. ਸੋਮਪਾਲ ਹੀਰਾ ਦੇ ਨਾਟਕ ‘ਭਾਸ਼ਾ ਵਹਿੰਦਾ ਦਰਿਆ’ ਦਾ ਮੰਚਨ ਕੀਤਾ ਗਿਆ, ਜਿਸ ਵਿਚ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਮੁੱਖ ਮਹਿਮਾਨ ਵਜ਼ੋਂ ਸ਼ਾਮਲ ਹੋਏ। 

ਸਮਾਗਮ ਦੀ  ਪ੍ਰਧਾਨਗੀ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕੀਤੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਉੱਘੇ ਨਾਟਕਕਾਰ ਤੇ ਅਦਾਕਾਰ ਬਲਰਾਜ ਮਾਨ ਅਤੇ ਰਾਜ ਜੋਸ਼ੀ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਵਿਜੇ ਸਿੰਗਲਾ ਨੇ ਮਾਂ ਬੋਲੀ ਦੇ ਮਹੱਤਵ ਨੂੰ ਦਰਸਾਉਂਦਿਆਂ ਕਿਹਾ ਕਿ ਉਹੀ ਦੇਸ਼ ਤਰੱਕੀ ਕਰਦੇ ਹਨ ਜੋ ਆਪਣੀ ਬੋਲੀ ਵਿਚ ਕਾਰਜ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਜੀਵਨ ਵਿਚ ਜਿੱਥੇ ਵਿਚਾਰਾਂ ਦੇ ਆਦਾਨ ਪ੍ਰਦਾਨ ਲਈ ਬੋਲੀ ਦਾ ਅਹਿਮ ਮਹੱਤਵ ਹੈ ਉੱਥੇ ਹੀ ਬੋਲੀ ਦੇ ਪਸਾਰ ਲਈ ਵੀ ਯਤਨ ਕਰਨੇ ਲਾਜ਼ਮੀ ਹਨ।

ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਆਪਣੀ ਉਦਾਹਰਣ ਦਿੰਦਿਆਂ ਕਿਹਾ ਕਿ ਉਹ ਪੰਜਾਬੀ ਭਾਸ਼ਾ ਅਤੇ ਸਾਹਿਤ ਰਾਹੀਂ ਆਈ.ਏ.ਐਸ ਕਰਕੇ ਇਸ ਮੁਕਾਮ ’ਤੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬੀ ਰੁਜ਼ਗਾਰ ਦੀ ਭਾਸ਼ਾ ਵੀ ਹੈ। ਹਰ ਵਿਅਕਤੀ ਨੂੰ ਆਪਣੀ ਮਾਂ ਬੋਲੀ ਦਾ ਸਤਿਕਾਰ ਕਰਦਿਆਂ ਇਸ ਨੂੰ ਪ੍ਰਫੁੱਲਿਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ।

ਵਿਭਾਗ ਦੇ ਖੋਜ ਅਫ਼ਸਰ ਗੁਰਪ੍ਰੀਤ ਸਿੰਘ ਨੇ ਆਏ ਮਹਿਮਾਨਾਂ ਦਾ ਸੁਆਗਤ ਕਰਦਿਆਂ ਕਿਹਾ ਕਿ ਬੋਲੀ ਸਿਰਫ ਸੰਚਾਰ ਦਾ ਸਾਧਨ ਹੀ ਨਹੀਂ ਹੁੰਦੀ, ਸਗੋਂ ਮਨੁੱਖ ਦੇ ਜੀਣ ਦਾ ਵਸੀਲਾ ਹੁੰਦੀ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਨੇ ਪੰਜਾਬੀ ਭਾਸ਼ਾ ਦੇ ਮਹੱਤਵ ਨੂੰ ਦਰਸਾਉਂਦਿਆਂ ਭਾਸ਼ਾ ਐਕਟ ਦੀ ਜਾਣਕਾਰੀ ਦਿੱਤੀ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐਸੋਸੀਏਟ ਪ੍ਰੋਫੈਸਰ ਗੁਰਪ੍ਰੀਤ ਕੌਰ ਨੇ ਮਾਤ-ਭਾਸ਼ਾ ਅਤੇ ਰੰਗਮੰਚ ਦੇ ਸਰੋਕਾਰਾਂ ਬਾਰੇ ਸੰਖੇਪ ’ਤੇ ਭਾਵਪੂਰਤ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਮਾਨਸਾ ਜ਼ਿਲ੍ਹੇ ਨਾਲ ਸਬੰਧਿਤ ਲੇਖਕ ਜਗਦੀਸ਼ ਰਾਏ ਕੁਲਰੀਆਂ, ਅਜ਼ੀਜ਼ ਸਰੋਏ ਅਤੇ ਕਿਰਨ ਬਾਂਸਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਡੇਢ ਘੰਟੇ ਦੇ ਇੱਕ ਪਾਤਰੀ ਨਾਟਕ ਨੇ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਦਿੱਤਾ। ਨਾਟਕ ਵੇਖਦਿਆਂ ਹਰ ਕੋਈ ਆਪਣੀ ਮਾਂ ਬੋਲੀ ਪੰਜਾਬੀ ਦੀ ਉਚਾਈ ਨੂੰ ਮਹਿਸੂਸ ਕਰ ਰਿਹਾ ਸੀ। 

ਸਮਾਗਮ ਦਾ ਮੰਚ ਸੰਚਾਲਨ ਪ੍ਰੋ. ਬਲਜੀਤ ਕੌਰ ਨੇ ਬਾਖੂਬੀ ਕੀਤਾ। ਪ੍ਰਧਾਨਗੀ ਮੰਡਲ ਵਿਚ ਕੋਅਪ੍ਰੇਟਿਵ ਬੈਂਕ ਦੇ ਡਾਇਰੈਕਟਰ ਗੁਰਸੇਵਕ ਸਿੰਘ, ਗੁਰਵਿੰਦਰ ਸਿੰਘ, ਸੰਦੀਪ ਸਿੰਘ ਅਤੇ ਇੰਜ. ਵਿਨੋਦ ਜਿੰਦਲ ਸ਼ਾਮਲ ਸਨ। ਅਖ਼ੀਰ ਵਿਚ ਐਸ ਡੀ ਕੰਨਿਆਂ ਮਹਾਂਵਿਦਿਆਲਾ ਦੇ ਪ੍ਰਿੰਸੀਪਲ ਡਾ. ਗਰਿਮਾ ਮਹਾਜਨ ਨੇ ਸਭ ਦਾ ਧੰਨਵਾਦ ਕੀਤਾ।

ਇਸ ਸਮਾਗਮ ਡਾ. ਸੁਪਨਦੀਪ ਕੌਰ, ਮਨਜੀਤ ਚਾਹਲ, ਹਰਿੰਦਰ ਮਾਨਸ਼ਾਹੀਆ,  ਸਰਦੂਲ ਸਿੰਘ, ਬਿੱਟੂ ਮਾਨਸਾ, ਡਾ. ਕੁਲਦੀਪ ਚੌਹਾਨ, ਜਗਤਾਰ ਔਲਖ, ਬਲਜਿੰਦਰ ਸੰਗੀਲਾ, ਆਤਮਾ ਸਿੰਘ ਪਮਾਰ, ਸੁਖਚਰਨ ਸੱਦੇਵਾਲੀਆ, ਡਾ. ਗੁਰਮੇਲ ਕੌਰ ਜੋਸ਼ੀ, ਡਾ. ਵਿਨੋਦ ਮਿੱਤਲ, ਬਲਜਿੰਦਰ ਜੌੜਕੀਆਂ, ਹਰਦੀਪ ਸਿੱਧੂ, ਦਿਲਬਾਗ ਰਿਉਂਦ, ਕੁਲਦੀਪ ਦਾਤੇਵਾਸ, ਸੰਤੋਸ਼ ਭਾਟੀਆ, ਸੁਮਨਪ੍ਰੀਤ ਕੌਰ ਤੋਂ ਇਲਾਵਾ ਕਾਲਜ ਦੇ ਅਧਿਆਪਕ  ਅਤੇ ਭਾਰੀ ਗਿਣਤੀ ਵਿਚ ਵਿਦਿਆਰਥੀ ਮੌਜੂਦ ਸਨ। 

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mansa , Kulwant Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD