Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ

ਤੇਜਿੰਦਰ ਸਿੰਘ ਮਿੱਡੂ ਖੇੜਾ ਬਣੇ ਜਨਰਲ ਸਕੱਤਰ

Gurlal Singh, Ghanaur, AAP, Aam Aadmi Party, Aam Aadmi Party Punjab, AAP Punjab, Sports News, Sports News Punjab, Kabaddi, Patiala, Rajpura, Kabaddi Association

Web Admin

Web Admin

5 Dariya News

ਰਾਜਪੁਰਾ/ਪਟਿਆਲਾ , 09 Nov 2024

Last updated on: Nov 09, 2024, 00:00 IST

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੂੰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ ਚੁਣਿਆ ਗਿਆ ਹੈ।ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਰਾਜਪੁਰਾ ਵਿਖੇ ਕੀਤੀ ਮੀਟਿੰਗ ਦੌਰਾਨ ਇਹ ਚੋਣ ਸਰਬ ਸੰਮਤੀ ਕੀਤੀ। ਇਸ ਮੌਕੇ ਤੇਜਿੰਦਰ ਸਿੰਘ ਮਿੱਡੂ ਖੇੜਾ ਨੂੰ ਜਨਰਲ ਸਕੱਤਰ ਚੁਣਿਆ ਗਿਆ।

ਕਬੱਡੀ ਐਸੋਸੀਏਸ਼ਨ ਪੰਜਾਬ ਦੀ ਇਹ ਚੋਣ ਮੁੱਖ ਚੋਣ ਅਧਿਕਾਰੀ ਦਲ ਸਿੰਘ ਬਰਾੜ, ਚੋਣ ਅਬਜਰਵਰ ਉਪਕਾਰ ਸਿੰਘ ਵਿਰਕ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਹਰਪਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਪੰਜਾਬ ਦੇ ਕੁੱਲ 23 ਜ਼ਿਲ੍ਹਿਆਂ ਵਿੱਚੋਂ 18 ਜ਼ਿਲ੍ਹਿਆਂ ਦੇ 36 ਮੈਂਬਰਾਂ ਨੇ ਆਪਣੀ ਹਾਜ਼ਰੀ ਦਰਜ ਕਰਵਾਈ। 

ਜਿਸ ਵਿੱਚ ਸਰਬ ਸੰਮਤੀ ਦੇ ਨਾਲ ਚੋਣ ਪ੍ਰਕਿਰਿਆ ਆਰੰਭੀ ਗਈ ਜਿਸ ਤਹਿਤ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੂੰ ਕਬੱਡੀ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ, ਤੇਜਿੰਦਰ ਸਿੰਘ ਮਿੱਡੂ ਖੇੜਾ ਜਰਨਲ ਸਕੱਤਰ, ਬਲਜੀਤ ਸਿੰਘ ਅਤੇ ਇਕਬਾਲ ਸਿੰਘ ਸੀਨੀਅਰ ਵਾਈਸ ਪ੍ਰਧਾਨ, ਭੁਪਿੰਦਰ ਸਿੰਘ ਕਮਲਪ੍ਰੀਤ ਸਿੰਘ ਹਰਜੀਤ ਸਿੰਘ ਅਤੇ ਨਿਰਮਲ ਸਿੰਘ ਵਾਈਸ ਪ੍ਰਧਾਨ, ਕਮਲਜੀਤ ਸਿੰਘ ਕੁਲਦੀਪ ਸਿੰਘ ਬਲਜਿੰਦਰ ਸਿੰਘ ਅਤੇ ਜਸਕਰਨ ਕੌਰ ਜੁਆਇੰਟ ਸਕੱਤਰ ਅਤੇ ਚਰਨ ਸਿੰਘ ਨੂੰ ਖਜਾਨਚੀ ਚੁਣ ਲਿਆ ਗਿਆ।

ਨਵੇਂ ਚੁਣੇ ਗਏ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਅੱਜ ਦੀ ਚੋਣ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜੀ ਹੈ। ਉਹਨਾਂ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਹੁਤ ਜਲਦ ਪੰਜਾਬ ਪੱਧਰ ਉੱਤੇ ਦੋ ਨੈਸ਼ਨਲ ਪੱਧਰ ਦੇ ਕਬੱਡੀ ਟੂਰਨਾਮੈਂਟ ਕਰਵਾਏ ਜਾਣਗੇ ਇਸ ਤੋਂ ਇਲਾਵਾ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਤ ਕਰਨ ਦੇ ਲਈ ਵੱਖ-ਵੱਖ ਉਪਰਾਲੇ ਕੀਤੇ ਜਾਣਗੇ। ਗੁਰਲਾਲ ਘਨੌਰ ਨੇ ਕਿਹਾ ਕਿ ਭਾਵੇਂ ਕਿ ਐਸੋਸੀਏਸ਼ਨ ਦੀ ਚੋਣ ਚਾਰ ਸਾਲਾਂ ਦੇ ਲਈ ਹੁੰਦੀ ਹੈ ਪਰ ਹੁਣ ਲੰਬੇ ਸਮੇਂ ਤੋਂ ਐਸੋਸੀਏਸ਼ਨ ਦੀ ਚੋਣ ਨਹੀਂ ਹੋਈ ਸੀ ਜਿਸ ਦੇ ਚਲਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਉਪਰਾਲਿਆਂ ਸਦਕਾ ਕਬੱਡੀ ਐਸੋਸੀਏਸ਼ਨ ਪੰਜਾਬ ਦੀ ਚੋਣ ਨੇਪਰੇ ਚੜ੍ਹੀ ਹੈ। 

ਇਸ ਮੌਕੇ ਗੁਰਤਾਜ ਸਿੰਘ ਸੰਧੂ, ਰਣਜੋਧ ਸਿੰਘ ਵਿਰਕ, ਗੁਰਮੀਤ ਸਿੰਘ ਢੰਡਾ, ਮਨਜੀਤ ਸਿੰਘ ਦਰਸਨ ਮਜੋਲੀ, ਇੰਦਰਜੀਤ ਸਿੰਘ ਸਿਆਲੂ, ਨਿਸ਼ਾਨ ਸਿੰਘ ਸੰਧੂ, ਡਿੰਪਲ ਸੁਹਰੋ, ਚਰਨਜੀਤ ਸਿੰਘ, ਗੁਰਨਾਮ ਸਿੰਘ, ਲਾਲਾ ਸੰਧਾਰਸੀ, ਦਮਨਪ੍ਰੀਤ ਸਿੰਘ ਖੇੜੀ, ਰਛਪਾਲ ਸਿੰਘ,ਪਿੰਦਰ ਬਘੋਰਾ, ਰੋਡੀ ਗੁਰਨਾ ਖੇੜੀ, ਗੁਰਪ੍ਰੀਤ ਸਿੰਘ ਢਿਲੋਂ, ਵਰਿੰਦਰ ਲੋਚਮਾ, ਐਡਵੋਕੇਟ ਪਰਮਵੀਰ ਸਿੰਘ, ਸੰਦੀਪ ਜਰੀਕਪੁਰ, ਸਤਨਾਮ ਸਿੰਘ ਹਰਪਾਲਾ, ਸਰਬਾ ਨਰੜੂ, ਮਨਦੀਪ ਸਿੰਘ ਢਿੱਲੋਂ, ਸਮੇਤ ਵੱਡੀ ਗਿਣਤੀ ਵਿਚ ਸਾਬਕਾ ਖਿਡਾਰੀ ਪੰਚ ਸਰਪੰਚ ਅਤੇ ਹਲਕਾ ਨਿਵਾਸੀ ਮੌਜੂਦ ਸਨ।

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab , Sports News , Sports News Punjab , Kabaddi , Patiala , Rajpura , Kabaddi Association

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD