Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਸਾਡੇ ਕੋਲ ਇਮਾਨਦਾਰ ਰੰਧਾਵਾ ਹੈ, ਉਨ੍ਹਾਂ ਕੋਲ ਭ੍ਰਿਸ਼ਟ ਰੰਧਾਵਾ-ਕੇਜਰੀਵਾਲ

ਸੁਖਜਿੰਦਰ ਰੰਧਾਵਾ ਸਿਰਫ਼ ਆਪਣੇ ਪਰਿਵਾਰ ਬਾਰੇ ਹੀ ਸੋਚਦੇ ਹਨ, ਇਸ ਲਈ ਉਨ੍ਹਾਂ ਦੀ ਪਤਨੀ ਚੋਣ ਲੜ ਰਹੀ ਹੈ, ਗੁਰਦੀਪ ਰੰਧਾਵਾ ਲਈ ਡੇਰਾ ਬਾਬਾ ਨਾਨਕ ਦੇ ਲੋਕ ਹੀ ਉਨ੍ਹਾਂ ਦਾ ਪਰਿਵਾਰ ਹਨ: ਅਰਵਿੰਦ ਕੇਜਰੀਵਾਲ

ਸਾਡੇ ਕੋਲ ਇਮਾਨਦਾਰ ਰੰਧਾਵਾ ਹੈ, ਉਨ੍ਹਾਂ ਕੋਲ ਭ੍ਰਿਸ਼ਟ ਰੰਧਾਵਾ-ਕੇਜਰੀਵਾਲ

5 Dariya News

5 Dariya News

5 Dariya News

ਚੰਡੀਗੜ੍ਹ , 09 Nov 2024

Last updated on: Nov 09, 2024, 00:00 IST

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਵਿੱਚ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ। ਦੋਵੇਂ ਆਗੂਆਂ ਨੇ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਕੇਜਰੀਵਾਲ ਅਤੇ ਮਾਨ ਨੇ 'ਆਪ' ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਕੀਤੇ ਕੰਮਾਂ ਬਾਰੇ ਦੱਸਿਆ ਅਤੇ ਕਿਹਾ ਕਿ ਅਸੀਂ ਆਪਣੇ ਸਾਰੇ ਵੱਡੇ ਚੋਣ ਵਾਅਦਿਆਂ ਨੂੰ ਪੂਰਾ ਕੀਤਾ ਹੈ।

ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਗੁਰਦੀਪ ਰੰਧਾਵਾ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਢਾਈ ਸਾਲ ਪਹਿਲਾਂ ਤੁਸੀਂ 'ਆਪ' ਨੂੰ ਇਤਿਹਾਸਕ ਫ਼ਤਵਾ ਦਿੱਤਾ ਸੀ। 117 ਸੀਟਾਂ 'ਚੋਂ ਤੁਸੀਂ ਸਾਨੂੰ 92 ਸੀਟਾਂ ਦਿੱਤੀਆਂ, ਜੋ ਪੰਜਾਬ ਦੇ ਇਤਿਹਾਸ 'ਚ ਸਭ ਤੋਂ ਜ਼ਿਆਦਾ ਹਨ। ਉਨ੍ਹਾਂ ਅੱਗੇ ਕਿਹਾ ਕਿ ਆਪ ਦੀ ਸਰਕਾਰ ਤੋਂ ਪਹਿਲਾਂ, ਪੰਜਾਬ ਦੇ ਲੋਕ ਬਿਜਲੀ ਦੇ ਬਿੱਲਾਂ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਸਨ। ਕੁਝ ਲੋਕਾਂ ਦੇ 2 ਲੱਖ ਰੁਪਏ ਤੱਕ ਦੇ ਬਿੱਲ ਬਕਾਇਆ ਸਨ। 

ਅਸੀਂ ਤੁਹਾਡੇ ਨਾਲ ਵਾਅਦਾ ਕੀਤਾ ਸੀ ਕਿ ਅਸੀਂ ਤੁਹਾਡੇ ਪੁਰਾਣੇ ਬਿਜਲੀ ਦੇ ਬਿੱਲਾਂ ਨੂੰ ਮੁਆਫ਼ ਕਰ ਦੇਵਾਂਗੇ ਅਤੇ ਉਸ ਤੋਂ ਬਾਅਦ ਤੁਹਾਡੇ ਬਿੱਲਾਂ ਜ਼ੀਰੋ ਆਉਣਗੇ। ਅਸੀਂ ਉਹ ਵਾਅਦਾ ਵੀ ਪੂਰਾ ਕੀਤਾ, ਹੁਣ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਉਂਦੇ ਹਨ।ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਲਗਭਗ 20 ਰਾਜਾਂ ਵਿੱਚ ਭਾਜਪਾ ਦੀ ਸਰਕਾਰ ਹੈ, ਅਤੇ ਹੋਰ ਰਾਜਾਂ ਵਿੱਚ ਵੱਖ-ਵੱਖ ਪਾਰਟੀਆਂ ਦਾ ਰਾਜ ਹੈ। 'ਆਪ' ਦੀ ਸਰਕਾਰ ਸਿਰਫ਼ ਪੰਜਾਬ ਅਤੇ ਦਿੱਲੀ ਵਿੱਚ ਹੈ,ਅਤੇ ਦੋਵੇਂ ਥਾਵਾਂ 'ਤੇ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਅਤੇ ਉਨ੍ਹਾਂ ਨੂੰ 24 ਘੰਟੇ ਬਿਜਲੀ ਮਿਲ ਰਹੀ ਹੈ। ਜਦਕਿ ਦੂਜੇ ਰਾਜਾਂ ਵਿੱਚ ਬਿਜਲੀ ਬਹੁਤ ਮਹਿੰਗੀ ਹੈ।

"ਅਸੀਂ ਤੁਹਾਡੇ ਨਾਲ ਮੁਫ਼ਤ ਸਿਹਤ ਸੰਭਾਲ ਦਾ ਵਾਅਦਾ ਕੀਤਾ ਸੀ। ਅੱਜ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਖੁੱਲ੍ਹ ਰਹੇ ਹਨ। ਉੱਥੇ ਦਵਾਈਆਂ ਅਤੇ ਟੈਸਟ ਮੁਫ਼ਤ ਹਨ। ਅਸੀਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਵੀ ਸੁਧਾਰ ਕਰ ਰਹੇ ਹਾਂ। ਪੰਜਾਬ ਭਰ ਦੇ ਸਕੂਲਾਂ ਵਿੱਚ ਸੁਧਾਰ ਅਤੇ ਅੱਪਗ੍ਰੇਡ ਕੀਤਾ ਜਾ ਰਿਹਾ ਹੈ। ਪੰਜਾਬ ਦੇ ਹਰ ਪਿੰਡ ਵਿੱਚ 4-5 ਲੋਕਾਂ ਨੂੰ ਸਰਕਾਰੀ ਨੌਕਰੀ ਮਿਲੀ ਹੈ। ਹੁਣ ਤੱਕ 45,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲ ਚੁੱਕੀਆਂ ਹਨ, ਪਹਿਲਾਂ ਕਿਸੇ ਨੂੰ ਬਿਨਾਂ ਰਿਸ਼ਵਤ ਜਾਂ ਸਿਫ਼ਾਰਸ਼ਾਂ ਤੋਂ ਸਰਕਾਰੀ ਨੌਕਰੀ ਮਿਲਣਾ ਅਸੰਭਵ ਸੀ।

ਕੇਜਰੀਵਾਲ ਨੇ ਕਿਹਾ ਕਿ ਅਸੀਂ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰ ਦਿੱਤਾ ਹੈ। ਹੁਣ, ਸਰਕਾਰੀ ਕਰਮਚਾਰੀ ਪਾਣੀ ਦੀਆਂ ਟੈਂਕੀਆਂ 'ਤੇ ਨਜ਼ਰ ਨਹੀਂ ਆਉਂਦੇ, ਉਹ ਆਪਣੇ ਦਫ਼ਤਰਾਂ ਵਿੱਚ ਹੁੰਦੇ ਹਨ। ਇਸ ਤੋਂ ਇਲਾਵਾ, ਸਾਡੀ ਸਰਕਾਰ ਨੇ ਕਈ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਲੋਕਾਂ ਦੇ ਲੱਖਾਂ ਰੁਪਏ ਦੀ ਰੋਜ਼ਾਨਾ ਬੱਚਤ ਹੋ ਰਹੀ ਹੈ।

ਕੇਜਰੀਵਾਲ ਨੇ ਕਿਹਾ ਕਿ ਜਦੋਂ ਗੁਰਦੀਪ ਰੰਧਾਵਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਚੁਣੇ ਜਾਣਗੇ ਤਾਂ ਉਹ ਇਸ ਹਲਕੇ ਵਿੱਚ ਬਾਇਓ ਗੈਸ ਪਲਾਂਟ ਅਤੇ ਸ਼ੂਗਰ ਮਿੱਲ ਦੀ ਸਥਾਪਨਾ ਕਰਨਗੇ।  ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਮੈਦਾਨ ਅਤੇ ਸਟੇਡੀਅਮ ਬਣਾਏ ਜਾਣਗੇ। ਇੱਕ ਆਈਟੀਆਈ-ਪੋਲੀਟੈਕਨਿਕ ਕਾਲਜ ਵੀ ਖੋਲ੍ਹਿਆ ਜਾਵੇਗਾ।

ਕੇਜਰੀਵਾਲ ਨੇ ਕਿਹਾ ਇਹ ਚੋਣ ਇਮਾਨਦਾਰ ਰੰਧਾਵਾ ਅਤੇ ਭ੍ਰਿਸ਼ਟ ਰੰਧਾਵਾ ਵਿਚਕਾਰ ਹੈ। ਡੇਰਾ ਬਾਬਾ ਨਾਨਕ ਵਿੱਚ ਸੁਖਜਿੰਦਰ ਸਿੰਘ ਰੰਧਾਵਾ ਕਾਰਨ ਲੋਕ ਕਈ ਝੂਠੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੁਖਜਿੰਦਰ ਰੰਧਾਵਾ ਸਿਰਫ਼ ਆਪਣੇ ਪਰਿਵਾਰ ਬਾਰੇ ਹੀ ਸੋਚਦੇ ਹਨ। ਇਸੇ ਲਈ ਉਨ੍ਹਾਂ ਦੀ ਪਤਨੀ ਇਹ ਚੋਣ ਲੜ ਰਹੀ ਹੈ। ਦੂਜੇ ਪਾਸੇ ਗੁਰਦੀਪ ਸਿੰਘ ਰੰਧਾਵਾ ਲਈ ਡੇਰਾ ਬਾਬਾ ਨਾਨਕ ਦੇ ਲੋਕ ਹੀ ਉਨ੍ਹਾਂ ਦਾ ਪਰਿਵਾਰ ਹਨ। ਉਹ ਤੁਹਾਡੇ ਲਈ ਕੰਮ ਕਰੇਗਾ। ਤੁਹਾਡੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

ਉਹ (ਕਾਂਗਰਸੀ ਆਗੂ) ਸੋਚਦੇ ਹਨ ਕਿ ਰਾਜਨੀਤੀ ਇੱਕ ਵਪਾਰ ਹੈ, ਪਰ ਅਸੀਂ ਇੱਥੇ ਪੈਸੇ ਲਈ ਨਹੀਂ ਆਏ ਹਾਂ, ਅਸੀਂ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਾਂ:" ਸੀਐਮ ਮਾਨ

ਮਾਨ ਨੇ ਡੇਰਾ ਬਾਬਾ ਨਾਨਕ ਦੇ ਲੋਕਾਂ ਨੂੰ ਕਿਹਾ: "ਲੋਕਤੰਤਰ ਵਿੱਚ ਸਾਰੀ ਤਾਕਤ ਲੋਕਾਂ ਕੋਲ ਹੁੰਦੀ ਹੈ, ਉਹ ਇਹ ਸੋਚ ਕੇ ਹੰਕਾਰੀ ਹੋ ਗਏ ਹਨ ਕਿ ਉਹ ਲੋਕਾਂ ਤੋਂ ਵੱਡੇ ਹਨ, ਸਿਰਫ਼ ਤੁਸੀਂ ਹੀ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਹੰਕਾਰ ਨੂੰ ਹਰਾ ਸਕਦੇ ਹੋ।ਇਹ ਮੌਕਾ 'ਆਪ' ਦਾ ਵਿਧਾਇਕ ਚੁਣਨ ਦਾ ਹੈ,ਸਾਡੇ ਕੋਲ ਢਾਈ ਸਾਲ ਹਨ, ਅਸੀਂ ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਹੋਰ ਤੇਜ਼ੀ ਨਾਲ ਕੰਮ ਕਰਾਂਗੇ : ਭਗਵੰਤ ਮਾਨਡੇਰਾ ਬਾਬਾ ਨਾਨਕ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਆਗੂਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਸਿਆਸਤ ਨੂੰ ਵਪਾਰ ਸਮਝਦੇ ਹਨ ਅਤੇ ਉਹ ਤਾਕਤਵਰ ਹਨ।

ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਲੋਕਾਂ ਦੀ ਸੇਵਾ ਕਰਨ ਲਈ ਇਨਕਮ ਟੈਕਸ ਕਮਿਸ਼ਨਰ ਦੀ ਨੌਕਰੀ ਛੱਡ ਦਿੱਤੀ। ਉਹ (ਮਾਨ ਅਤੇ ਕੇਜਰੀਵਾਲ) ਪੈਸੇ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਏ ਹਨ। ਉਹ ਇੱਥੇ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਸਿਆਸੀ ਪਾਰਟੀ ਹੈ। ਸਿਰਫ਼ 12 ਸਾਲਾਂ ਵਿੱਚ, ਸਾਡੀਆਂ ਦੋ ਰਾਜਾਂ ਵਿੱਚ ਸਰਕਾਰਾਂ ਹਨ, ਗੁਜਰਾਤ, ਗੋਆ ਅਤੇ ਜੰਮੂ-ਕਸ਼ਮੀਰ ਵਿੱਚ ਵਿਧਾਇਕ ਅਤੇ 13 ਸੰਸਦ ਮੈਂਬਰ ਹਨ। ਮਾਨ ਨੇ ਕਿਹਾ ਕਿ ਇਹ ਸਭ ਲੋਕਾਂ ਦੀ ਬਦੌਲਤ ਹੈ। 

ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਾਰੀ ਸ਼ਕਤੀ ਲੋਕਾਂ ਕੋਲ ਹੁੰਦੀ ਹੈ।  ਪਰ ਪਰੰਪਰਾਗਤ ਸਿਆਸਤਦਾਨ ਆਪਣੇ ਆਪ ਨੂੰ ਲੋਕਾਂ ਨਾਲੋਂ ਵੱਡੇ ਸਮਝਦੇ ਹਨ। ਮਾਨ ਨੇ ਕਿਹਾ ਕਿ ਸਿਰਫ਼ ਜਨਤਾ ਹੀ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਹੰਕਾਰ ਨੂੰ ਹਰਾ ਸਕਦੀ ਹੈ।ਉਨ੍ਹਾਂ ਕਿਹਾ ਅਸੀਂ ਜਨਤਾ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਜਨਤਕ ਫ਼ੰਡਾਂ ਦੀ ਵਰਤੋਂ ਕਰਦੇ ਹਾਂ। ਸਿਰਫ਼ ਢਾਈ ਸਾਲਾਂ ਵਿੱਚ, ਅਸੀਂ 850 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਹਨ, ਜਿੱਥੇ 2 ਕਰੋੜ ਤੋਂ ਵੱਧ ਲੋਕ ਇਲਾਜ ਕਰਵਾ ਚੁੱਕੇ ਹਨ। 

ਅਸੀਂ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਵਿੱਚ ਸੁਧਾਰ ਕਰ ਰਹੇ ਹਾਂ। ਅਸੀਂ ਇੱਕ ਮੈਡੀਕਲ ਕਾਲਜ ਦੀ ਸਥਾਪਨਾ ਕਰ ਰਹੇ ਹਾਂ। ਲੋਕ ਨਿਰਮਾਣ ਮੰਤਰੀ ਵਜੋਂ ਟੋਲ ਪਲਾਜ਼ੇ ਲਗਾਉਣ ਲਈ ਪ੍ਰਤਾਪ ਬਾਜਵਾ 'ਤੇ ਹਮਲਾ ਕਰਦਿਆਂ ਮਾਨ ਨੇ ਕਿਹਾ, "ਅਸੀਂ 16 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਲੋਕਾਂ ਨੂੰ ਰੋਜ਼ਾਨਾ 62 ਲੱਖ ਰੁਪਏ ਦੀ ਬੱਚਤ ਹੋਈ ਹੈ।"

ਮਾਨ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਬਾਬਾ ਨਾਨਕ ਦੇ ਲੋਕਾਂ ਨੇ ਸੁਖਜਿੰਦਰ ਰੰਧਾਵਾ ਨੂੰ ਵੋਟਾਂ ਪਾਈਆਂ ਸਨ, ਪਰ ਉਨ੍ਹਾਂ ਹਮੇਸ਼ਾ ਦੀ ਤਰ੍ਹਾਂ ਹਲਕੇ ਲਈ ਕੁਝ ਨਹੀਂ ਕੀਤਾ। ਹੁਣ ਢਾਈ ਸਾਲਾਂ ਬਾਅਦ ਲੋਕਾਂ ਕੋਲ ਇੱਕ ਹੋਰ ਮੌਕਾ ਹੈ। ਹੁਣ 'ਆਪ' ਉਮੀਦਵਾਰ ਨੂੰ ਵੋਟ ਪਾਓ, ਅਸੀਂ ਹਲਕਾ ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਦੁੱਗਣੀ ਰਫ਼ਤਾਰ ਨਾਲ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿਰਫ਼ ਲੋਕਾਂ 'ਤੇ ਝੂਠੇ ਪਰਚੇ ਦਰਜ ਕੀਤੇ ਹਨ, ਪਰ ਹੁਣ ਤੁਹਾਡੇ ਕੋਲ ਉਨ੍ਹਾਂ ਭ੍ਰਿਸ਼ਟ ਲੁਟੇਰਿਆਂ ਨੂੰ ਹਰਾਉਣ ਦਾ ਮੌਕਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਪਰੰਪਰਾਗਤ ਸਿਆਸਤਦਾਨ ਸੋਚਦੇ ਹਨ ਕਿ ਉਹ ਲੋਕਾਂ ਤੋਂ ਵੱਡੇ ਹਨ। ਇਸੇ ਲਈ ਉਹ ਹੰਕਾਰੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਨਾ ਚੁਣੋ ਜੋ ਆਲੀਸ਼ਾਨ ਮਹਿਲਾਂ ਵਿੱਚ ਰਹਿੰਦੇ ਹਨ। ਤੁਸੀਂ ਉਨ੍ਹਾਂ ਲੋਕਾਂ ਨੂੰ ਚੁਣੋ ਜੋ ਤੁਹਾਡੇ ਵਿਚਕਾਰ ਰਹਿੰਦੇ ਹਨ। ਮਾਨ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ੇ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਉਨ੍ਹਾਂ ਨੂੰ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਜੇਕਰ ਉਹ ਨਸ਼ੇ ਦੀ ਤਸਕਰੀ ਕਰਨ ਵਾਲੇ ਕਿਸੇ ਵਿਅਕਤੀ ਨੂੰ ਜਾਣਦੇ ਹਨ ਤਾਂ ਤੁਰੰਤ ਉਨ੍ਹਾਂ ਨੂੰ ਸੂਚਿਤ ਕਰਨ, ਅਸੀਂ ਕਾਰਵਾਈ ਕਰਾਂਗੇ।

ਭਗਵੰਤ ਮਾਨ ਨੇ ਕਿਹਾ ਕਿ ਕਿਸੇ ਨੇ ਮੈਨੂੰ ਚੋਣਾਂ ਵਿੱਚ ਦੇਰੀ ਹੋਣ ਬਾਰੇ ਪੁੱਛਿਆ। ਮੈਂ ਉਨ੍ਹਾਂ ਨੂੰ ਕਿਹਾ ਕਿ ਪਹਿਲਾਂ ਵਿਰੋਧੀ ਪਾਰਟੀਆਂ 20-25 ਹਜ਼ਾਰ ਵੋਟਾਂ ਨਾਲ ਹਾਰਦੀਆਂ ਸਨ, ਪਰ ਹੁਣ ਉਹ 30-35 ਹਜ਼ਾਰ ਵੋਟਾਂ ਨਾਲ ਹਾਰ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਵਾਅਦਾ ਕੀਤਾ ਕਿ ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਤੁਹਾਡੀ ਮੰਗ, ਗੁਰਦੀਪ ਰੰਧਾਵਾ ਦਾ ਪੱਤਰ ਅਤੇ ਮੇਰੇ ਦਸਤਖ਼ਤ, ਸਾਰੇ ਕੰਮ ਤੁਰੰਤ ਕੀਤੇ ਜਾਣਗੇ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , Dera Baba Nanak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD