Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗਤੱਕਾ ਅਤੇ ਰਗਬੀ ਦਾ ਦੂਜਾ ਦਿਨ

Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan

Web Admin

Web Admin

5 Dariya News

ਅੰਮ੍ਰਿਤਸਰ , 09 Nov 2024

Last updated on: Nov 09, 2024, 00:00 IST

ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ 10-11-2024 ਤੱਕ ਖਾਲਸਾ ਕਾਲਜ ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਕਰਵਾਈਆ ਜਾ ਰਹੀਆ ਹਨ। ਅੱਜ ਖੇਡਾਂ ਦੀ ਸ਼ੁਰੂਆਤ ਸ੍ਰੀ ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ, ਅੰਮ੍ਰਿਤਸਰ ਵੱਲੋ ਕੀਤੀ ਗਈ।  ਉਹਨਾਂ ਨੇ ਖਿਡਾਰੀਆਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਵੱਧ ਤੋ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ । 

ਉਹਨਾਂ ਨੇ ਖਿਡਾਰੀਆਂ ਨੂੰ ਸੁਨੇਹਾ ਦਿੱਤਾ ਕਿ ਜੋ ਪਹਿਲਾ ਕਹਾਵਤ ਸੀ ਕਿ ਖੇਡੋਗੇ, ਕੁਦੋਗੇ ਤਾਂ ਹੋਗੇ ਖਰਾਬ, ਪੜੋਗੇ ਲਿਖੋਗੇ ਤਾਂ ਬਣਗੋ ਨਵਾਬ, ਅੱਜ ਇਸ ਕਹਾਵਤ ਨੂੰ ਉਲਟਾ ਕਰਕੇ ਦੇਖੋਗੇ ਤਾਂ ਖੇਡਾਂ ਦੁਆਰਾ ਤੁਸੀ ਨਵਾਬ ਬਣ ਸਕਦੇ ਹੋ। ਵੇਧੇਰੇ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਨੇ ਦਸਿੱਆ ਕਿ ਗੇਮ ਰਗਬੀ ਦੇ ਖੇਡ ਮੁਕਾਬਲੇ ਅੰ-14,17,21 ਅਤੇ 21-30 ਉਮਰ ਵਰਗ ਅਤੇ ਗੇਮ ਗੱਤਕਾ ਦੇ ਖੇਡ ਮੁਕਾਬਲੇ ਅੰ-14,17,21,21-30 ਅਤੇ 31 ਤੋ 40  ਉਮਰ ਵਰਗ ਵਿੱਚ ਕਰਵਾਏ ਜਾ ਰਹੇ ਹਨ।  

ਅੱਜ ਰਾਜ ਪੱਧਰੀ ਖੇਡ ਗੱਤਕਾ ਅਤੇ ਰਗਬੀ ਦੇ ਲੜਕੀਆ ਦੇ ਸਾਰੇ ਉਮਰ ਵਰਗ ਦੇ ਖੇਡ ਮੁਕਾਬਲੇ ਸੰਪੰਨ ਹੋ ਗਏਅਤੇ ਵਿਭਾਗ ਵੱਲੋ ਜੇਤੂ ਖਿਡਾਰਨਾਂ ਨੂੰ ਮੈਡਲ ਦੇ ਕੇ ਉਤਸ਼ਾਹਿਤ ਕੀਤਾ ਗਿਆ।  ਅੱਜ ਦੇ ਨੀਤਜੇ ਇਸ ਪ੍ਰਕਾਰ ਰਹੇ।ਗੇਮ ਗੱਤਕਾ :-ਅੰ-14 ਲੜਕੀਆਂ ਦੇ ਸਿੰਗਲ ਸੋਟੀਟੀਮ ਦੇ ਮੁਕਾਬਲੇ ਵਿੱਚ ਬਠਿੰਡਾ ਨੇ ਪਹਿਲਾ ਸਥਾਨ, ਹੁਸ਼ਿਆਰਪੁਰ ਨੇ ਦੂਜਾ ਸਥਾਨ, ਫਾਜਿਲਕਾ ਅਤੇ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 

ਫਰੀ ਸੋਟੀ ਟੀਮ ਦੇ ਮੁਕਾਬਲੇ ਵਿੱਚ ਬਠਿੰਡਾ ਨੇ ਪਹਿਲਾ ਸਥਾਨ, ਲੁਧਿਆਣਾ ਨੇ ਦੂਜਾ ਸਥਾਨ, ਅੰਮ੍ਰਿਤਸਰ  ਅਤੇ ਫਾਜਿਲਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।  ਡੀਮੋ ਟੀਮ ਦੇ ਮੁਕਾਬਲੇ ਵਿੱਚ ਲੁਧਿਆਣਾ ਨੇ ਪਹਿਲਾ ਸਥਾਨ, ਮਲੇਰਕੋਟਲਾ ਨੇ ਦੂਜਾ ਸਥਾਨ ਅਤੇ ਬਠਿੰਡਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਫਰੀ ਸੋਟੀ ਵਿਅਕਤੀਗਤ ਵਿੱਚ ਬਠਿੰਡਾ  ਨੇ ਪਹਿਲਾ ਸਥਾਨ, ਪਟਿਆਲਾ ਨੇ ਦੂਜਾ ਸਥਾਨ, ਅੰਮ੍ਰਿਤਸਰ ਅਤੇ ਫਾਜਿਲਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 

ਸਿੰਗਲ ਸੋਟੀ ਵਿਅਕਤੀਗਤ ਵਿੱਚ ਹੁਸ਼ਿਆਰਪੁਰ ਨੇ ਪਹਿਲਾ, ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਸਥਾਨ, ਬਠਿੰਡਾ ਅਤੇ ਗੁਰਦਾਸਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।  ਜਦਕਿ ਅੰ-17 ਲੜਕੀਆਂ ਦੇ ਸਿੰਗਲ ਸੋਟੀ ਟੀਮ  ਦੇ ਮੁਕਾਬਲੇ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਪਹਿਲਾ ਸਥਾਨ, ਅੰਮ੍ਰਿਤਸਰ ਨੇ ਦੂਜਾ ਅਤੇ ਹੁਸ਼ਿਆਰਪੁਰ ਅਤੇ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਫਰੀ ਸੋਟੀ ਟੀਮ ਦੇ ਮੁਕਾਬਲੇ ਵਿੱਚ ਬਠਿੰਡਾ ਨੇ ਪਹਿਲਾ ਸਥਾਨ ਅਤੇ ਫਾਜਿਲਕਾ ਨੇ ਦੂਜਾ ਸਥਾਨ, ਫਿਰੋਜਪੁਰ ਅਤੇ ਰੂਪਨਗਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 

ਟੀਮ ਡੈਮੋ ਵਿੱਚ ਲੁਧਿਆਣਾ ਨੇ ਪਹਿਲਾ ਸਥਾਨ, ਮਲੇਰਕੋਟਲਾ ਨੇ ਦੂਜਾ ਸਥਾਨ ਅਤੇ ਸੰਗਰੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ-21 ਲੜਕੀਆਂ ਦੇ ਸਿੰਗਲ ਸੋਟੀ ਟੀਮ ਦੇ ਮੁਕਾਬਲੇ ਵਿੱਚ ਲੁਧਿਆਣਾ ਨੇ ਪਹਿਲਾ ਸਥਾਨ,ਰੂਪਨਗਰ ਨੇ ਦੂਜਾ ਸਥਾਨ, ਹੁਸ਼ਿਆਰਪੁਰ ਅਤੇ ਤਰਨਤਾਰਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਫਰੀ ਸੋਟੀ ਟੀਮ ਦੇ ਮੁਕਾਬਲੇ ਵਿੱਚ ਬਠਿੰਡਾ ਨੇ ਪਹਿਲਾ ਸਥਾਨ, ਲੁਧਿਆਣਾ ਨੇ ਦੂਜਾ ਸਥਾਨ, ਅੰਮ੍ਰਿਤਸਰ ਅਤੇ ਸ੍ਰੀ ਮੁਕਤਸਰ ਸਾਹਿਬ ਨੇ  ਤੀਜਾ ਸਥਾਨ ਪ੍ਰਾਪਤ ਕੀਤਾ ।

ਗੇਮ ਰਗਬੀ :- ਅੰ-14 ਲੜਕੀਆਂ ਦੇ ਮੁਕਾਬਲੇ ਵਿੱਚ ਬਰਨਾਲਾ ਨੇ ਪਹਿਲਾ ਸਥਾਨ, ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਸਥਾਨ ਅਤੇ ਮਾਨਸਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ-17 ਲੜਕੀਆਂ ਦੇ ਮੁਕਾਬਲੇ ਵਿੱਚ ਤਰਨਤਾਰਨ ਨੇ ਪਹਿਲਾ ਸਥਾਨ, ਫਰੀਦਕੋਟ ਨੇ ਦੂਜਾ ਸਥਾਨ ਅਤੇ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ-21 ਲੜਕੀਆਂ ਦੇ ਮੁਕਾਬਲੇ ਵਿੱਚਗੁਰਦਾਸਪੁਰ ਨੇ ਪਹਿਲਾ ਸਥਾਨ, ਅੰਮ੍ਰਿਤਸਰ ਨੇ ਦੂਜਾ ਸਥਾਨ ਅਤੇ ਬਠਿੰਡਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ-21 ਤੋ 30 ਲੜਕੀਆਂ ਦੇ ਮੁਕਾਬਲੇ ਵਿੱਚ ਫਤੇਹਗੜ੍ਹ ਸਾਹਿਬ ਨੇ ਪਹਿਲਾ ਸਥਾਨ ਅਤੇ ਅੰਮ੍ਰਿਤਸਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

 

Tags: Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD