Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਤੰਦਰੁਸਤ ਸ਼ਰੀਰ ਨਾਲ ਮਿਲਦੀ ਹੈ ਜੀਵਨ ਵਿੱਚ ਤਰੱਕੀ : ਹਰਚੰਦ ਸਿੰਘ ਬਰਸਟ

ਖੇਡਾਂ ਵਤਨ ਪੰਜਾਬ ਦੀਆਂ-2024 ਸੀਜਨ-3 ਤਹਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਤੀਰਅੰਦਾਜੀ ਮੁਕਾਬਲੇ ਆਯੋਜਿਤ

Harchand Singh Barsat, AAP, Aam Aadmi Party, AAP Punjab, Aam Aadmi Party Punjab, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan

Web Admin

Web Admin

5 Dariya News

ਪਟਿਆਲਾ , 09 Nov 2024

Last updated on: Nov 09, 2024, 00:00 IST

ਬੱਚੇ ਅਤੇ ਨੌਜਵਾਨ ਪੰਜਾਬ ਅਤੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਖੇਡਾਂ ਸਭ ਤੋਂ ਵਧਿਆ ਰਾਹ ਹਨ। ਸਾਰੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਉਤਸਾਹਿਤ ਕਰਨ, ਤਾਂ ਜੋ ਉਹ ਪੰਜਾਬ ਅਤੇ ਆਪਣੇ ਮਾਪਿਆਂ ਦਾ ਨਾਮ ਦੇਸ਼ ਅਤੇ ਦੁਨਿਆ ਵਿੱਚ ਰੋਸ਼ਨ ਕਰ ਸਕਣ। 

ਇਹਨਾਂ ਵਿਚਾਰਾ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ ਚੇਅਰਮੈਨ, ਪੰਜਾਬ ਮੰਡੀ ਬੋਰਡ ਅਤੇ ਸੂਬਾ ਜਨਰਲ ਸਕੱਤਰ, ਆਮ ਆਦਮੀ ਪਾਰਟੀ ਪੰਜਾਬ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਆਰਚਰੀ ਫੀਲਡ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2024 ਸੀਜਨ – 3 ਤਹਿਤ ਆਯੋਜਿਤ ਤੀਰਅੰਦਾਜੀ ਦੇ ਰਾਜ ਪੱਧਰੀ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਵੱਲੋਂ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਬੱਚਿਆਂ ਵੱਲੋਂ ਖੇਡਾਂ ਵਿੱਚ ਭਾਗ ਲੈਣ ਤੇ ਖੁਸ਼ੀ ਜਤਾਉਂਦਿਆਂ ਕਿਹਾ ਕਿ ਬੱਚਿਆਂ ਦੇ ਚਹੂੰ ਪੱਖੀ ਵਿਕਾਸ ਲਈ ਖੇਡਾਂ ਵਿੱਚ ਭਾਗ ਲੈਣਾ ਬਹੁਤ ਜਰੂਰੀ ਹੈ। ਕਿਉਂਕਿ ਜੇ ਤੁਸੀਂ ਤੰਦਰੁਸਤ ਹੋ, ਤਾਂ ਹਰ ਖੇਤਰ ਵਿੱਚ ਵੱਧ ਤਰੱਕੀ ਹਾਸਲ ਕਰ ਸਕਦੇ ਹੋ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਪੰਜਾਬ ਦੀ ਨੌਜਵਾਨੀ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਮੰਡੀ ਬੋਰਡ ਵੱਲੋਂ ਵੀ ਆਪਣਾ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਵੱਡੇ-ਵੱਡੇ ਕਵਰ ਸ਼ੈੱਡ ਬਣੇ ਹੋਏ ਹਨ, ਜੋ ਝੋਨੇ ਅਤੇ ਕਣਕ ਦੇ ਸੀਜ਼ਨ ਵੇਲੇ ਹੀ ਵਰਤੋਂ ਵਿੱਚ ਆਉਂਦੇ ਹਨ ਤੇ ਬਾਕੀ ਸਮੇਂ ਖਾਲੀ ਰਹਿੰਦੇ ਸਨ। 

ਇਸ ਲਈ ਬੱਚਿਆਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਆਫ਼ ਸੀਜ਼ਨ ਦੌਰਾਨ ਮੰਡੀਆਂ ਦੇ ਕਵਰ ਸ਼ੈੱਡਾਂ ਨੂੰ ਵੱਖ-ਵੱਖ ਇੰਨਡੋਰ ਖੇਡਾਂ ਦੀ ਸਿਖਲਾਈ ਦੇਣ ਲਈ ਵਰਤੋਂ ਵਿੱਚ ਲਿਆਉਣ ਦੀ ਯੋਜਨਾ ਤਹਿਤ ਮੰਡੀਆਂ ਵਿੱਚ ਵੱਖ-ਵੱਖ ਖੇਡਾਂ ਦੀ ਸਿਖਲਾਈ ਸ਼ੁਰੂ ਕਰ ਦਿੱਤੀ ਗਈ ਹੈ। ਜਿਸਦੇ ਤਹਿਤ ਰਾਮਪੁਰਾ ਫੂਲ ਵਿਖੇ ਸਕੇਟਿੰਗ, ਸੁਲਤਾਨਪੁਰ ਲੋਧੀ ਤੇ ਮਲੋਟ ਵਿਖੇ ਬਾਸਕਿਟ ਬਾਲ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਬੈਡਮਿੰਟਨ ਦੀ ਟ੍ਰੇਨਿੰਗ ਸ਼ੁਰੂ ਕਰ ਦਿੱਤੀ ਗਈ ਹੈ। 

ਜਲਦ ਹੀ ਪੰਜਾਬ ਦੀਆਂ ਹੋਰਨਾਂ ਮੰਡੀਆਂ ਵਿੱਚ ਵੀ ਇਸੇ ਤਰ੍ਹਾਂ ਆਫ ਸੀਜਨ ਦੌਰਾਨ ਇਨਡੋਰ ਖੇਡਾਂ ਦੀ ਟ੍ਰੇਨਿੰਗ ਸੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਅਰਦਾਸ ਕੀਤੀ ਕਿ ਪਰਮਾਤਮਾ ਉਨ੍ਹਾਂ ਨੂੰ ਜੀਵਨ ਵਿੱਚ ਤਰੱਕੀਆਂ ਬਖਸ਼ੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਬੱਚੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪਧੱਰ ਦੇ ਮੁਕਾਬਲਿਆਂ ਵਿੱਚ ਚੰਗਾ ਪ੍ਰਦਸ਼ਨ ਕਰਕੇ ਪੂਰੀ ਦੁਨਿਆ ਵਿੱਚ ਪੰਜਾਬ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕਰਨਗੇ। ਅੰਤ ਵਿੱਚ ਮੁੱਖ ਮਹਿਮਾਨ ਵੱਲੋਂ ਸਾਰੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤੀ ਗਿਆ।

ਟੂਰਨਾਮੈਂਟ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ 713 ਖਿਡਾਰੀਆਂ ਨੇ ਭਾਗ ਲਿਆ। ਇਸ ਮੌਕੇ ਦਰੋਣਾਚਾਰਿਆ ਐਵਾਰਡੀ ਸ. ਜੀਵਨਜੋਤ ਸਿੰਘ ਤੇਜਾ ਨੈਸ਼ਨਲ ਕੋਚ ਟੀਮ ਇੰਡੀਆ, ਸ੍ਰੀ ਰਵਿੰਦਰ ਕੁਮਾਰ ਬੱਲੀ ਪ੍ਰਧਾਨ ਪੰਜਾਬ ਆਰਚਰੀ ਐਸੋਸੀਏਸ਼ਨ, ਅਰਜੁਨ ਐਵਾਰਡੀ ਸ. ਹਰਵਿੰਦਰ ਸਿੰਘ ਧੰਜੂ, ਪੈਰਾ ਨੈਸ਼ਨਲ ਟੀਮ ਕੋਚ ਸ੍ਰੀ ਗੌਰਵ ਸ਼ਰਮਾ ਸਮੇਤ ਸ੍ਰੀ ਅੰਕੁਸ਼ ਸ਼ਰਮਾ, ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਅਤੇ ਸ੍ਰੀ ਰਵਿੰਦਰ ਕੁਮਾਰ ਮੌਜੂਦ ਰਹੇ।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD