Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਅਤੇ ਟੀ.ਈ.ਐਸ. ਦੀ ਮੈਰਿਟ ਸੂਚੀ

ਐਨ.ਡੀ.ਏ. ਮੈਰਿਟ ਸੂਚੀ ਵਿੱਚ ਚੋਟੀ ਦਾ ਸਥਾਨ ਹਾਸਲ ਕਰਨ ਵਾਲੇ ਅਰਮਾਨਪ੍ਰੀਤ ਸਿੰਘ ਸਮੇਤ ਮਾਣਮੱਤੀਆਂ ਪ੍ਰਾਪਤੀਆਂ ਕਰਨ ਵਾਲੇ ਦਸ ਕੈਡਿਟਾਂ ਦਾ ਸਨਮਾਨ

Maharaja Ranjit Singh Armed Forces Preparatory Institute

5 Dariya News

5 Dariya News

5 Dariya News

ਐਸ.ਏ.ਐਸ. ਨਗਰ (ਮੁਹਾਲੀ) , 10 Nov 2024

Last updated on: Nov 10, 2024, 00:00 IST

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐਫ.ਪੀ.ਆਈ.) ਵੱਲੋਂ ਆਪਣੇ ਕੈਡਿਟਾਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਇੱਥੇ ਇੰਸਟੀਚਿਊਟ ਦੇ ਕੈਂਪਸ ਵਿਖੇ ਇਕ ਸ਼ਾਨਦਾਰ ਸਨਮਾਨ ਸਮਾਰੋਹ ਕਰਵਾਇਆ ਗਿਆ। ਸੰਸਥਾ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਐਨ.ਡੀ.ਏ./ਟੀ.ਈ.ਐਸ. ਲਈ ਆਲ-ਇੰਡੀਆ ਮੈਰਿਟ ਸੂਚੀ ਵਿੱਚ ਇਸ ਸਾਲ ਸੰਸਥਾ ਦੇ ਸਭ ਤੋਂ ਵੱਧ ਕੈਡਿਟ ਆਏ ਹਨ।

ਐਨ.ਡੀ.ਏ. ਲਈ ਆਲ-ਇੰਡੀਆ ਆਰਡਰ ਆਫ਼ ਮੈਰਿਟ ਵਿੱਚ ਪਹਿਲਾ ਰੈਂਕ ਹਾਸਲ ਕਰਨ ਵਾਲੇ ਕੈਡਿਟ ਅਰਮਾਨਪ੍ਰੀਤ ਸਿੰਘ ਅਤੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) ਲਈ ਆਲ-ਇੰਡੀਆ ਆਰਡਰ ਆਫ਼ ਮੈਰਿਟ ਵਿੱਚ ਦੂਜਾ ਰੈਂਕ ਹਾਸਲ ਕਰਨ ਵਾਲੇ ਕਰਮਨ ਸਿੰਘ ਤਲਵਾੜ ਸਮੇਤ 12ਵੇਂ ਕੋਰਸ ਦੇ ਦਸ ਕੈਡਿਟਾਂ ਦਾ ਸਨਮਾਨ ਕੀਤਾ ਗਿਆ। ਇਹਨਾਂ ਕੈਡਿਟਾਂ ਨੂੰ ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ ਦੀ ਅਗਵਾਈ ਵਿੱਚ ਫੈਕਲਟੀ ਤੋਂ ਇਲਾਵਾ ਸ਼ੈਮਰੌਕ ਸੀਨੀਅਰ ਸੈਕੰਡਰੀ ਸਕੂਲ ਦੇ ਚੇਅਰਮੈਨ ਸ੍ਰੀ ਅਮਰਜੀਤ ਬਾਜਵਾ, ਇਸ ਸਕੂਲ ਦੇ ਪ੍ਰਿੰਸੀਪਲ ਪ੍ਰਨੀਤ ਸੋਹਲ ਅਤੇ ਇੰਪੈਕਟ ਐਜੂਕੇਸ਼ਨਲ ਸਰਵਿਸਿਜ਼ ਦੇ ਕਰਨਲ (ਸੇਵਾਮੁਕਤ) ਪਿਊਸ਼ ਬਹੁਗੁਣਾ ਵੱਲੋਂ ਸਨਮਾਨਿਤ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਅਪ੍ਰੈਲ 2024 ਵਿੱਚ ਐਨ.ਡੀ.ਏ. ਲਈ ਦਾਖਲਾ ਪ੍ਰੀਖਿਆ ਹੋਈ ਸੀ। ਦੇਸ਼ ਭਰ ‘ਚੋਂ ਲਗਭਗ 6 ਲੱਖ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ। ਪ੍ਰੀਖਿਆ ਵਿੱਚ ਸਫ਼ਲ ਰਹਿਣ ਵਾਲੇ ਉਮੀਦਵਾਰਾਂ ਨੂੰ ਬਾਅਦ ਵਿੱਚ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਇੰਟਰਵਿਊ ਲਈ ਬੁਲਾਇਆ ਗਿਆ। ਐਨ.ਡੀ.ਏ. ਦਾਖ਼ਲਾ ਪ੍ਰੀਖਿਆ ਅਤੇ ਐਸ.ਐਸ.ਬੀ. ਇੰਟਰਵਿਊ ਵਿੱਚ ਉਮੀਦਵਾਰਾਂ ਦੇ ਪ੍ਰਦਰਸ਼ਨ ਦੇ ਅਧਾਰ ‘ਤੇ ਫਿਰ ਅੰਤਿਮ ਮੈਰਿਟ ਸੂਚੀ ਤਿਆਰ ਕੀਤੀ ਗਈ ਸੀ।

12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਆਲ ਇੰਡੀਆ ਆਰਡਰ ਆਫ਼ ਮੈਰਿਟ ਵਿੱਚ ਪਹਿਲਾ ਸਥਾਨ ਅਤੇ ਕੈਡਿਟ ਕੇਸ਼ਵ ਸਿੰਗਲਾ ਨੇ ਮੈਰਿਟ ਵਿੱਚ 15ਵਾਂ ਸਥਾਨ ਪ੍ਰਾਪਤ ਕੀਤਾ।ਇਸ ਇੰਸਟੀਚਿਊਟ ਦੇ 24 ਕੈਡਿਟਾਂ ਨੇ ਲਿਖਤੀ ਪ੍ਰੀਖਿਆ ਪਾਸ ਕੀਤੀ ਸੀ, ਜਿਨ੍ਹਾਂ ਵਿੱਚੋਂ 16 ਕੈਡਿਟਾਂ ਨੇ ਐਸ.ਐਸ.ਬੀ. ਇੰਟਰਵਿਊ ਸਫ਼ਲਤਾਪੂਰਵਕ ਪਾਸ ਕਰਕੇ ਮੈਰਿਟ ਸੂਚੀ ਵਿੱਚ ਥਾਂ ਬਣਾਈ। 

ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.)-52 ਕੋਰਸ ਦੀ ਮੈਰਿਟ ਸੂਚੀ ਦਾ ਐਲਾਨ ਵੀ ਹਾਲ ਹੀ ਵਿੱਚ ਹੋਇਆ ਸੀ, ਜਿਸ ਵਿੱਚ 12ਵੇਂ ਕੋਰਸ ਦੇ ਕੈਡਿਟ ਕਰਮਨ ਸਿੰਘ ਤਲਵਾੜ ਨੇ ਆਲ-ਇੰਡੀਆ ਮੈਰਿਟ ਵਿੱਚ ਦੂਜਾ ਰੈਂਕ ਪ੍ਰਾਪਤ ਕੀਤਾ। ਕਰਮਨ ਤੋਂ ਇਲਾਵਾ ਐਸ.ਐਸ.ਬੀ. ਲਈ ਸੰਸਥਾ ਦੇ ਤਿੰਨ ਹੋਰ ਕੈਡਿਟਾਂ ਨੇ ਵੀ ਮੈਰਿਟ ਸੂਚੀ ਵਿੱਚ ਆਪਣਾ ਸਥਾਨ ਹਾਸਲ ਕੀਤਾ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਅਫਸਰ ਵਜੋਂ ਕਰੀਅਰ ਬਣਾਉਣ ਦੀ ਇੱਛਾ  ਰੱਖਣ ਵਾਲੇ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਐਮ.ਆਰ.ਐਸ.ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ., ਨੇ ਦੱਸਿਆ ਕਿ ਸੰਸਥਾ ਦੇ 7ਵੇਂ ਅਤੇ 8ਵੇਂ ਕੋਰਸਾਂ ਦੇ 09 ਕੈਡਿਟ, ਜੋ ਇਸ ਸਮੇਂ ਆਈ.ਐਮ.ਏ. ਅਤੇ ਏ.ਐਫ.ਏ. ਵਿੱਚ ਸਿਖਲਾਈ ਅਧੀਨ ਹਨ,  ਇਸ ਸਾਲ ਦਸੰਬਰ ਵਿੱਚ ਭਾਰਤੀ ਫ਼ੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਗਜ਼ਟਿਡ ਅਫ਼ਸਰ ਵਜੋਂ ਕਮਿਸ਼ਨ ਹਾਸਲ ਕਰਨਗੇ। ਉਨ੍ਹਾਂ ਦੱਸਿਆ ਕਿ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਜਲਦ ਹੀ ਸ਼ੁਰੂ ਹੋ ਜਾਵੇਗੀ ਅਤੇ ਦਾਖ਼ਲਾ ਪ੍ਰੀਖਿਆ ਦੀ ਮਿਤੀ ਦਾ ਐਲਾਨ ਬਹੁਤ ਜਲਦੀ ਕੀਤਾ ਜਾਵੇਗਾ।

 

Tags: Maharaja Ranjit Singh Armed Forces Preparatory Institute , MRSAFPI , Cadet Armaanpreet Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD