Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦੇਸ਼ ਭਗਤ ਯੂਨੀਵਰਸਿਟੀ ਵਿੱਚ ਕਰਵਾਏ ਗਏ ਰਾਜ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ

Desh Bhagat University, Mandi Gobindgarh, Education, University, Er. Arun Malik, Dr. Sandeep Singh

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ , 11 Nov 2024

Last updated on: Nov 11, 2024, 00:00 IST

ਦੇਸ਼ ਭਗਤ ਯੂਨੀਵਰਸਿਟੀ ਵਿੱਚ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (ਐਸ.ਸੀ.ਈ.ਆਰ.ਟੀ.), ਪੰਜਾਬ ਵੱਲੋਂ ਰਾਜ-ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਕਰਵਾਏ ਗਏ। ਇਹ ਸਮਾਗਮ ਐਨ.ਸੀ.ਈ.ਆਰ.ਟੀ ਦੇ ਨੈਸ਼ਨਲ ਪਾਪੁਲੇਸ਼ਨ ਐਜ਼ੂਕੇਸ਼ਨ ਪ੍ਰੋਜੈਕਟ ਤਹਿਤ ਕਰਵਾਇਆ ਗਿਆ ਜਿਸ ਵਿੱਚ ਰਾਜ ਭਰ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ।

ਦੇਸ਼ ਭਗਤ ਯੂਨੀਵਰਸਿਟੀ ਦੇ ਸ੍ਰੀ ਹਰਿਗੋਬਿੰਦ ਹਾਲ ਅਤੇ ਮਹਾਪ੍ਰਗਯਾ ਹਾਲ ਵਿੱਚ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ ਹੋਣਹਾਰ ਵਿਦਿਆਰਥੀਆਂ ਨੂੰ ਇਕੱਠਾ ਕੀਤਾ ਗਿਆ, ਜਿਨ੍ਹਾਂ ਨੇ ਰੋਲ-ਪਲੇ ਗਤੀਵਿਧੀਆਂ ਅਤੇ ਰਵਾਇਤੀ ਪੰਜਾਬੀ ਲੋਕ ਨਾਚਾਂ ਵਿੱਚ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਐਸ.ਸੀ.ਈ.ਆਰ.ਟੀ. ਪੰਜਾਬ ਦੀ ਡਾਇਰੈਕਟਰ ਅਮਨਿੰਦਰ ਕੌਰ ਬਰਾੜ (ਪੀਸੀਐਸ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਉਨ੍ਹਾਂ ਨੂੰ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ ਤਜਿੰਦਰ ਕੌਰ ਨੇ ਫੁਲਕਾਰੀ ਅਤੇ ਡੀਬੀਯੂ ਪਲੇਕ ਦੇ ਕੇ ਸਨਮਾਨਿਤ ਕੀਤਾ। ਸਮਾਗਮ ਵਿੱਚ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਇਹ ਮੁਕਾਬਲਾ ਪਲੇਟਫਾਰਮ ਪ੍ਰਦਾਨ ਕਰਕੇ ਪੰਜਾਬ ਦੇ ਨੌਜਵਾਨਾਂ ਦੇ ਵਿਕਾਸ ਵਿੱਚ ਸਹਾਇਤਾ ਕਰਨ ਲਈ ਸਰਕਾਰ ਦੀ ਵਚਨਬੱਧਤਾ ਦਾ ਸਬੂਤ ਹੈ ਜਿੱਥੇ ਉਹ ਆਪਣੇ ਆਪ ਨੂੰ ਪ੍ਰਗਟ ਕਰਕੇ ਆਪਣੇ ਵਿਰਸੇ ਨਾਲ ਜੁੜ ਸਕਦੇ ਹਨ।

ਸਮਾਗਮ ਦੀ ਸਮਾਪਤੀ ਮੌਕੇ ਡੀ.ਬੀ.ਯੂ. ਦੇ ਵਾਈਸ ਪ੍ਰੈਜ਼ੀਡੈਂਟ ਡਾ. ਹਰਸ਼ ਸਦਾਵਰਤੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਭਾਗੀਦਾਰਾਂ ਨੂੰ ਦੇਸ਼ ਭਗਤ ਯੂਨੀਵਰਸਿਟੀ ਦੇ ਇਤਿਹਾਸ ਅਤੇ ਵੱਖ ਵੱਖ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਸੀ.ਈ.ਆਰ.ਟੀ. ਦੇ ਸਹਾਇਕ ਡਾਇਰੈਕਟਰ ਡਾ ਬੂਟਾ ਸਿੰਘ, ਡੀ.ਬੀ.ਯੂ. ਦੇ ਐਜ਼ੂਕੇਸ਼ਨ ਵਿਭਾਗ ਦੀ ਡਾਇਰੈਕਟਰ ਡਾ ਪ੍ਰੀਸ਼ਅਸ, ਡਾ. ਸੁਰਜੀਤ ਪਥੇਜਾ, ਡਾਇਰੈਕਟਰ ਪਰਫਾਰਮਿੰਗ ਆਰਟਸ ਐਂਡ ਮੀਡੀਆ, ਅਸਿਸਟੈਂਟ ਪ੍ਰੋਫੈਸਰ ਰਾਜਵਿੰਦਰ ਕੌਰ ਆਦਿ ਹਾਜਰ ਸਨ।

 

Tags: Desh Bhagat University , Mandi Gobindgarh , Education , University , Er. Arun Malik , Dr. Sandeep Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD