Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਸੰਦੀਪ ਰਿਸ਼ੀ ਵੱਲੋਂ ਪਰਾਲੀ ਪ੍ਰਬੰਧਨ ਵਿੱਚ ਯੋਗਦਾਨ ਪਾ ਰਹੇ ਕੰਪਰੈਸਡ ਬਾਇਓ ਗੈਸ ਪਲਾਂਟ ਦਾ ਦੌਰਾ

ਲਗਭਗ 15 ਤੋਂ 20 ਕਿਲੋਮੀਟਰ ਦਾਇਰੇ ਵਿੱਚ ਆਉਂਦੇ ਖੇਤਾਂ ਤੋਂ ਲਿਆਂਦੀਆਂ ਜਾਂਦੀਆਂ ਹਨ ਪਰਾਲੀ ਦੀਆਂ ਗੱਠਾਂ

Sandeep Rishi, DC Sangrur, Deputy Commissioner Sangrur, Sangrur

Web Admin

Web Admin

5 Dariya News

ਭੁਟਾਲ ਕਲਾਂ /ਲਹਿਰਾਗਾਗਾ , 11 Nov 2024

Last updated on: Nov 11, 2024, 00:00 IST

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਨੂੰ ਖਤਮ ਕਰਨ ਲਈ ਕਾਰਜਸ਼ੀਲ ਵਰਬੀਓ ਦੇ ਕੰਪਰੈਸਡ ਬਾਇਓ ਗੈਸ (ਸੀ.ਬੀ.ਜੀ) ਪਲਾਂਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਿੱਚ ਪਲਾਂਟ ਪ੍ਰਬੰਧਕਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਲਾਨਾ ਕਰੀਬ 70 ਹਜ਼ਾਰ ਟਨ ਪਰਾਲੀ ਖਪਤ ਦੀ ਸਮਰੱਥਾ ਵਾਲਾ ਇਹ ਪਲਾਂਟ ਆਪਣੇ ਆਲੇ ਦੁਆਲੇ ਦੇ ਲਗਭਗ 15 ਤੋਂ 20 ਕਿਲੋਮੀਟਰ ਦੇ ਦਾਇਰੇ ਅਧੀਨ ਆਉਂਦੇ ਪਿੰਡਾਂ ਵਿੱਚ ਪਰਾਲੀ ਸਾੜਨ ਜਿਹੀਆਂ ਮਾੜੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਿੱਚ ਕਾਫੀ ਹੱਦ ਤੱਕ ਸਫਲ ਸਾਬਤ ਹੋ ਰਿਹਾ ਹੈ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੰਪਨੀ ਵੱਲੋਂ ਕਿਸਾਨਾਂ ਨੂੰ ਖੇਤਾਂ ਵਿੱਚੋਂ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਸਹਾਇਤਾ ਪ੍ਰਦਾਨ ਕਰਨ ਵੱਜੋਂ 50 ਤੋਂ ਵਧੇਰੇ ਬੇਲਰ ਉਪਲਬਧ ਕਰਵਾਏ ਜਾਂਦੇ ਹਨ ਅਤੇ ਖੇਤਾਂ ਵਿੱਚੋਂ ਪਰਾਲੀ ਦੀਆਂ ਗੱਠਾਂ ਨੂੰ ਮੁਫ਼ਤ ਚੁਕਵਾ ਕੇ ਕੰਪਨੀ ਵਿੱਚ ਲਿਆਉਣ ਦੇ ਪ੍ਰਬੰਧ ਕੀਤੇ ਹੋਏ ਹਨ, ਜਿਸ ਨਾਲ ਨੇੜਲੇ ਪਿੰਡਾਂ ਦੇ ਕਿਸਾਨਾਂ ਵਿੱਚ ਪਰਾਲੀ ਨੂੰ ਸਾੜਨ ਦਾ ਰੁਝਾਨ ਕਾਫ਼ੀ ਘਟਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਿਛਲੇ ਕਈ ਹਫਤਿਆਂ ਤੋਂ ਸਾਰੀਆਂ ਸਬ ਡਵੀਜ਼ਨਾਂ ਵਿੱਚ ਕਿਸਾਨਾਂ ਨੂੰ ਪਰਾਲੀ ਦੇ ਉਚਿਤ ਪ੍ਰਬੰਧਨ ਲਈ ਪ੍ਰੇਰਿਤ ਕਰਨ ਵਿੱਚ ਸਰਗਰਮ ਹੈ ਅਤੇ ਅਜਿਹੇ ਵੇਲੇ ਵਰਬੀਓ ਕੰਪਨੀ ਦਾ ਇਹ ਯੋਗਦਾਨ ਵੀ ਅਹਿਮ ਸਾਬਤ ਹੋ ਰਿਹਾ ਹੈ ਜਿਸ ਨਾਲ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਮੁਹਿੰਮ ਵਿੱਚ ਹੁੰਗਾਰਾ ਮਿਲਿਆ ਹੈ। 

ਉਹਨਾਂ ਦੱਸਿਆ ਕਿ ਇਸ ਪਲਾਂਟ ਰਾਹੀਂ ਝੋਨੇ ਦੀ ਪਰਾਲੀ ਨੂੰ ਅਤਿ ਆਧੁਨਿਕ ਪ੍ਰੋਸੈਸਿੰਗ ਪ੍ਰਣਾਲੀ ਨਾਲ ਸੀਬੀਜੀ ਵਿੱਚ ਤਬਦੀਲ ਕਰਕੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਰੋਕੇ ਜਾ ਸਕੇ ਹਨ ਅਤੇ ਦੂਸ਼ਿਤ ਤੱਤਾਂ ਅਤੇ ਫਲਾਈ ਐਸ਼ ਦੀ ਰੋਕਥਾਮ ਵੀ ਯਕੀਨੀ ਬਣਾਈ ਜਾ ਰਹੀ ਹੈ। ਡੀਸੀ ਨੇ ਦੱਸਿਆ ਕਿ ਪਰਾਲੀ ਤੋਂ ਸੀਬੀਜੀ ਉਤਪਾਦਨ ਦੀ ਪ੍ਰਕਿਰਿਆ ਦੌਰਾਨ ਪੈਦਾ ਹੋਣ ਵਾਲੀ ਖਾਦ, ਜਿਸਨੂੰ ਕਿ ਬਾਇਓ ਮੈਨਿਊਰ ਕਿਹਾ ਜਾਂਦਾ ਹੈ, ਕੰਪਨੀ ਵੱਲੋਂ ਕਿਸਾਨਾਂ ਨੂੰ ਮੁਫਤ ਦਿੱਤੀ ਜਾਂਦੀ ਹੈ, ਜਿਸ ਨਾਲ ਮਿੱਟੀ ਦੇ ਊਪਜਾਊ ਤੱਤਾਂ ਵਿੱਚ ਵਾਧਾ ਹੁੰਦਾ ਹੈ।

ਇਸ ਦੌਰਾਨ ਕੰਪਨੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਵਰਬੀਓ ਦੇ ਇਸ ਯੂਨਿਟ ਵਿੱਚ 130 ਕਾਮੇ  ਰੁਜ਼ਗਾਰ ਹਾਸਲ ਕਰ ਰਹੇ ਹਨ ਅਤੇ ਹਰ ਸੀਜਨ ਵਿੱਚ 100 ਦੇ ਕਰੀਬ ਹੋਰ ਕਾਮਿਆਂ ਨੂੰ ਰੁਜ਼ਗਾਰ ਪ੍ਰਦਾਨ ਕੀਤਾ ਜਾਂਦਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਕਿਸਾਨਾਂ ਦੇ ਖੇਤਾਂ ਵਿੱਚੋਂ ਪਰਾਲੀ ਦੀਆਂ ਗੱਠਾਂ ਲਿਆ ਕੇ ਪਲਾਂਟ ਵਿੱਚ ਸਟੋਰ ਕੀਤੀਆਂ ਜਾਂਦੀਆਂ ਹਨ ਜਿੱਥੋਂ ਕਿ ਪ੍ਰੋਸੈਸਿੰਗ ਸੈਕਸ਼ਨ ਵਿੱਚ ਭੇਜ ਕੇ ਬਾਇਓ ਗੈਸ ਦਾ ਉਤਪਾਦਨ ਕੀਤਾ ਜਾਂਦਾ ਹੈ ਅਤੇ ਸਾਰੀ ਪ੍ਰਕਿਰਿਆ ਮੁਕੰਮਲ ਕਰਨ ਤੋਂ ਬਾਅਦ ਗੈਸ ਕਿੱਟਾਂ ਵਿੱਚ ਭਰ ਕੇ ਸਪਲਾਈ ਕੀਤੀ ਜਾਂਦੀ ਹੈ।

ਡਿਪਟੀ ਕਮਿਸ਼ਨਰ ਵੱਲੋਂ ਕੀਤੇ ਗਏ ਦੌਰੇ ਦੌਰਾਨ ਡੀਐਸਪੀ ਦੀਪਇੰਦਰਪਾਲ ਸਿੰਘ ਜੇਜੀ, ਐਕਸੀਅਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਗੁਨੀਤ ਸੇਠੀ, ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਚਹਿਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Sandeep Rishi , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD