Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਕੈਬਨਿਟ ਮੰਤਰੀਆਂ ਲਾਲ ਚੰਦ ਕਟਾਰੂਚੱਕ, ਡਾ. ਬਲਬੀਰ ਸਿੰਘ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

Dr. Ravjot Singh, Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Dr. S.S Ahluwalia, Dr. Sunny Singh Ahluwalia, Sunny Singh Ahluwalia, Lal Chand Kataruchak, Gurdev Singh Mann, Gurlal Ghanour, Ajit Pal Singh Kohli, Dr. Charanjit Singh, Inderjit Kaur Mann, Raman Arora, Jeevan Jot Kaur, Dalbir Singh Tong

Web Admin

Web Admin

5 Dariya News

ਚੰਡੀਗੜ੍ਹ , 11 Nov 2024

Last updated on: Nov 11, 2024, 00:00 IST

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚਕ,  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ, ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ, ਵਧੀਕ ਡਿਪਟੀ ਕਮਿਸ਼ਨਰ, ਪਟਿਆਲਾ, ਮੋਹਾਲੀ, ਜਲੰਧਰ, ਅੰਮ੍ਰਿਤਸਰ, ਪਠਾਨਕੋਟ ਅਤੇ ਤਰਨਤਾਰਨ ਤੋਂ ਇਲਾਵਾ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਰਾਜਾਸਾਂਸੀ, ਨਰੋਟ ਜੈਮਲ ਸਿੰਘ, ਖੇਮਕਰਨ, ਤਰਨਤਾਰਨ, ਸਨੋਰ, ਦੇਵੀਗੜ੍ਹ, ਘਨੋਰ, ਘੱਗਾ, ਭਾਦਸੋਂ, ਘੜੂੰਆ, ਗੋਰਾਇਆ, ਸ਼ਾਹਕੋਟ, ਭੋਗਪੁਰ ਅਤੇ ਬਿਲਗਾ ਦੇ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਚਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ।

ਮੀਟਿੰਗ ਦੀ ਸ਼ੁਰੂਆਤ ਵਿੱਚ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਪਾਸੋਂ ਵੱਖ ਵੱਖ ਸਕੀਮਾਂ ਜਿਵੇਂ ਸਵੱਛ ਭਾਰਤ ਮਿਸ਼ਨ, ਅਮਰੁਤ ਮਿਸ਼ਨ, 15 ਵੇਂ ਵਿੱਤ ਕਮਿਸ਼ਨ ਆਦਿ ਸਕੀਮਾਂ ਅਧੀਨ ਚੱਲ ਰਹੇ ਪ੍ਰਾਜੈਕਟਾਂ ਸਬੰਧੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣਾ ਯਕੀਨੀ ਬਣਾਈ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਸੀਵਰੇਜ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਦਾ ਡੀ.ਪੀ.ਆਰ. ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਉਨ੍ਹਾਂ ਦੀ ਟੈਂਡਰ ਕਾਲ ਕਰਨ ਸਬੰਧੀ ਪ੍ਰਕਿਰਿਆ ਜਲਦ ਤੋਂ ਜਲਦ ਖ਼ਤਮ ਕਰਕੇ ਅਗਲੇਰੇ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਕੇ ਸੀਵਰੇਜ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਪੰਚਾਇਤੀ ਜਗ੍ਹਾ ਦੀ ਸ਼ਨਾਖਤ ਜਲਦੀ ਤੋਂ ਜਲਦੀ ਕਰਵਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਤੇ ਪੰਚਾਇਤੀ ਜਗ੍ਹਾ ਉਪਲੱਬਧ ਨਾ ਹੋਵੇ ਤਾਂ ਉਨ੍ਹਾਂ ਕੇਸਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਪ੍ਰਾਈਵੇਟ ਜਗ੍ਹਾ ਦੀ ਸ਼ਨਾਖਤ ਕਰਕੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਗ੍ਹਾ ਦਾ ਰੇਟ ਨਿਸ਼ਚਿਤ ਕਰਵਾਇਆ ਜਾਵੇ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਸੂਬੇ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਕੀਤਾ ਜਾਵੇ। ਇਸ ਲਈ ਉਨ੍ਹਾਂ ਨੇ ਖੇਤਰੀ ਅਧਿਕਾਰੀਆਂ ਨੂੰ ਸਖ਼ਤੀ ਨਾਲ ਨਿਰਦੇਸ਼ ਦਿੱਤੇ ਹਨ ਕਿ ਕਿਸੇ ਵੀ ਥਾਂ ‘ਤੇ ਕੂੜੇ ਦੇ ਢੇਰ ਨਹੀਂ ਲੱਗੇ ਹੋਣੇ ਚਾਹੀਦੇ। ਇਸ ਲਈ ਡੋਰ ਟੂ ਡੋਰ ਕੂੜਾ ਇੱਕਤਰ ਕਰਨ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਕੂੜੇ ਦਾ ਸਹੀ ਢੰਗ ਨਾਲ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।

ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਰੋਜ਼ਾਨਾ ਆਪਣੇ ਖੇਤਰ ਅਧੀਨ ਸਾਫ਼-ਸਫ਼ਾਈ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸੀਵਰੇਜ਼ ਦੀ ਸਾਫ਼-ਸਫ਼ਾਈ ਵੀ ਸਮੇਂ ਸਮੇਂ ‘ਤੇ ਲੋੜ ਅਨੁਸਾਰ ਕਰਵਾਈ ਜਾਵੇ ਤਾਂ ਜੋ ਸੀਵਰੇਜ ਦਾ ਗੰਦਾ ਪਾਣੀ ਉਵਰਫਲੋ ਹੋ ਕੇ ਸੜਕਾਂ ਅਤੇ ਗਲੀਆਂ ਵਿੱਚ ਨਾ ਆਵੇ। ਇਸ ਤੋਂ ਇਲਾਵਾ ਪੀਣ ਵਾਲਾ ਸਾਫ਼ ਪਾਣੀ ਵੀ ਸ਼ਹਿਰ ਵਾਸੀਆਂ ਨੂੰ ਮੁਹੱਈਆ ਕਰਵਾਇਆ ਜਾਵੇ।

ਉਹਨਾਂ ਨੇ ਸਟਰੀਟ ਲਾਈਟਾਂ ਨੂੰ ਚਾਲੂ ਹਾਲਤ ਵਿੱਚ ਰੱਖਣਾ ਅਤੇ ਛੱਪੜਾ ਦੀ ਸਫ਼ਾਈ ਅਤੇ ਸੁੰਦਰੀਕਰਨ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਡਾ. ਰਵਜੋਤ ਸਿੰਘ ਨੇ ਅੱਗੇ ਕਿਹਾ ਕਿ ਵਿਕਾਸ ਕਾਰਜਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਹੋਰ ਕਾਰਜਾਂ ਲਈ ਵੀ ਜੇਕਰ ਕਿਸੇ ਸ਼ਹਿਰੀ ਸਥਾਨਕ ਇਕਾਈਆਂ ਨੂੰ ਫੰਡਾਂ ਦੀ ਜ਼ਰੂਰਤ ਹੋਵੇ ਤਾਂ ਇਸਦੀ ਮੁਕੰਮਲ ਤਜਵੀਜ਼ ਤਿਆਰ ਕਰਕੇ ਮੁੱਖ ਦਫ਼ਤਰ ਨੂੰ ਭੇਜੀ ਜਾਵੇ।

ਇਸ ਮੌਕੇ ਮੀਟਿੰਗ ਵਿੱਚ ਵਿਧਾਇਕਾਂ ਵਿੱਚ ਐਸ. ਐਸ. ਆਹਲੂਵਾਲੀਆ, ਗੁਰਦੇਵ ਸਿੰਘ ਮਾਨ, ਗੁਰਲਾਲ ਘਨੌਰ, ਅਜੀਤ ਪਾਲ ਸਿੰਘ ਕੋਹਲੀ, ਡਾ. ਚਰਨਜੀਤ ਸਿੰਘ, ਇੰਦਰਜੀਤ ਕੌਰ ਮਾਨ, ਰਮਨ ਅਰੋੜਾ, ਜੀਵਨ ਜੋਤ ਕੌਰ, ਦਲਬੀਰ ਸਿੰਘ ਟੌਂਗ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੀ.ਐਮ. ਆਈ.ਡੀ.ਸੀ ਦੇ ਸੀ.ਈ.ਓ. ਦੀਪਤੀ ਉੱਪਲ, ਵਿਭਾਗ ਦੇ ਹੋਰ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

 

Tags: Dr. Ravjot Singh , Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Dr. S.S Ahluwalia , Dr. Sunny Singh Ahluwalia , Sunny Singh Ahluwalia , Lal Chand Kataruchak , Gurdev Singh Mann , Gurlal Ghanour , Ajit Pal Singh Kohli , Dr. Charanjit Singh , Inderjit Kaur Mann , Raman Arora , Jeevan Jot Kaur , Dalbir Singh Tong

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD