Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਲੜਕੀਆਂ ਲਈ ਬਰਾਬਰੀ ਦੇ ਮੌਕੇ ਪੈਦਾ ਕਰ ਰਹੀ ਹੈ ਪੰਜਾਬ ਸਰਕਾਰ – ਹਰਭਜਨ ਸਿੰਘ ਈ.ਟੀ.ਓ.

ਜਿਲ੍ਹਾ ਪ੍ਰਸ਼ਾਸਨ ਨੇ ਸਰਕਾਰੀ ਨੌਕਰੀਆਂ ਲਈ ਲੜਕੀਆਂ ਨੂੰ ਮੁਫ਼ਤ ਕੋਚਿੰਗ ਸ਼ੁਰੂ ਕੀਤੀ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 11 Nov 2024

Last updated on: Nov 11, 2024, 00:00 IST

ਪੰਜਾਬ ਸਰਕਾਰ ਲੜਕੀਆਂ ਲਈ ਬਰਾਬਰੀ ਦੇ ਮੌਕੇ ਪੈਦਾ ਕਰਨ ਲਈ ਅਨੇਕਾਂ ਉਪਰਾਲੇ ਕਰ ਰਹੀ ਹੈ ਅਤੇ ਇਨਾਂ ਉਪਰਾਲਿਆਂ ਤੇ ਤਹਿਤ ਹੀ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਅਧੀਨ ਸਰਕਾਰੀ ਨੌਕਰੀਆਂ ਦੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਲੜਕੀਆਂ ਨੂੰ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜਿਲ੍ਹਾ ਰੋਜ਼ਗਾਰ ਦੇ ਕਾਰੋਬਾਰ ਬਿਊਰੋ ਵਿਖੇ ਬੱਚਿਆਂ ਨੁੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਹਰ ਖੇਤਰ ਵਿੱਚ ਲੜਕੀਆਂ ਲੜਕਿਆਂ ਨਾਲੋਂ ਅੱਗੇ ਜਾ ਰਹੀਆਂ ਹਨ। 

ਉਹ ਚਾਹੇ ਖੇਤਰ ਸਿੱਖਿਆ ਦਾ ਹੋਵੇ ਜਾਂ ਖੇਡਾਂ ਦਾ ਲੜਕੀਆਂ ਨੇ ਆਪਣੀ ਕਾਬਲੀਅਤ ਦਾ ਸਿੱਕਾ ਜਮਾਇਆ ਹੈ। ਉਨਾਂ ਕਿਹਾ ਕਿ ਅਜੇ ਵੀ ਕੁੱਝ ਰੂੜੀਵਾਦੀ ਲੋਕਾਂ ਵਲੋਂ ਲੜਕੀਆਂ ਨੂੰ ਅੱਗੇ ਨਹੀਂ ਆਉਣ ਦਿੱਤਾ ਜਾਂਦਾ ਜਦਕਿ ਲੜਕੀਆਂ ਲੜਕਿਆਂ ਨਾਲੋਂ ਕਿਤੇ ਵੱਧ ਅਨੁਸ਼ਾਸ਼ਨ ਵਿੱਚ ਰਹਿ ਕੇ ਆਪਣਾ ਕੰਮ ਕਰਦੀਆਂ ਹਨ। ਉਨਾਂ ਕਿਹਾ ਕਿ ਅੰਮ੍ਰਿਤਸਰ ਲਈ ਫਖ਼ਰ ਦੀ ਗੱਲ ਹੈ ਕਿ ਜਿਲ੍ਹੇ ਦੇ ਡਿਪਟੀ ਕਮਿਸ਼ਨਰ, ਦੋ ਵਧੀਕ ਕਮਿਸ਼ਨਰ, ਦੋ ਸਹਾਇਕ ਕਮਿਸ਼ਨਰ ਲੜਕੀਆਂ ਹੀ ਹਨ ਅਤੇ ਉਹ ਜਿਲ੍ਹੇ ਦੀ ਕਮਾਨ ਨੁੰ ਬੜੇ ਸੁਚੱਜੇ ਢੰਗ ਨਾਲ ਚਲਾ ਰਹੀਆਂ ਹਨ।

ਸ: ਈ.ਟੀ.ਓ. ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਨੂੰ ਆਪਣੀ ਜਿੰਦਗੀ ਦਾ ਟੀਚਾ ਜ਼ਰੂਰ ਮਿਥਣਾ ਚਾਹੀਦਾ ਹੈ ਅਤੇ ਉਸ ਟੀਚੇ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਦੀ ਲੋੜ ਹੈ। ਉਨਾਂ ਬੱਚਿਆਂ ਨੂੰ ਕਿਹਾ ਕਿ ਜਿੰਦਗੀ ਵਿੱਚ ਕਦੇ ਵੀ ਅਸਫ਼ਲ ਹੋਣ ਤੇ ਨਿਰਾਸ਼ ਨਹੀਂ ਹੋਣਾ ਚਾਹੀਦਾ ਸਗੋਂ ਹੋਰ ਮਿਹਨਤ ਕਰਕੇ ਸਫ਼ਲਤਾ ਦੀ ਮੰਜਿਲ ਨੂੰ ਪ੍ਰਾਪਤ ਕਰਨਾ ਚਾਹੀਦਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਬਾਲ ਵਿਕਾਸ ਤੇ ਇਸਤਰੀ ਭਲਾਈ ਵਿਭਾਗ ਵਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਇਹ ਤੀਸਰਾ ਬੈਚ ਸ਼ੁਰੂ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਬੈਚ ਵਿੱਚ 90 ਲੜਕੀਆਂ ਨੂੰ ਸਰਕਾਰੀ ਨੌਕਰੀਆਂ ਦੀ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ। 

ਉਨਾਂ ਦੱਸਿਆ ਕਿ ਇਸ ਬੈਚ ਵਿੱਚ ਸ਼ਾਮਲ ਹੋਣ ਲਈ 1050 ਦੇ ਕਰੀਬ ਲੜਕੀਆਂ ਨੇ ਅਪਲਾਈ ਕੀਤਾ ਸੀ ਅਤੇ 400 ਲੜਕੀਆਂ ਨੇ ਆਪਣਾ ਟੈਸਟ ਦਿੱਤਾ ਸੀ ਜਿਸ ਵਿਚੋਂ 90 ਲੜਕੀਆਂ ਦੀ ਟੈਸਟ ਦੇ ਆਧਾਰ ਤੇ ਚੋਣ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਹ ਕੋਚਿੰਗ ਕਲਾਸਾਂ ਦਾ ਸਮਾਂ 6 ਮਹੀਨੇ ਪ੍ਰਤੀ ਦਿਨ ਦੋ ਘੰਟੇ ਦਾ ਹੋਵੇਗਾ ਅਤੇ ਸਵੇਰੇ ਅਤੇ ਸ਼ਾਮ ਨੂੰ 2 ਬੈਚਾਂ ਵਿੱਚ ਲੜਕੀਆਂ ਨੂੰ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ ਅਤੇ ਉਸਦੇ ਨਾਲ ਹੀ ਸਟੱਡੀ ਮਟੀਰਿਅਲ ਵੀ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਦੋ ਇੰਸਟੀਚਿਊਟ ਗਿਆਨਮ ਇੰਸਟੀਚਿਊਟ ਅਤੇ ਈ.ਡੀ.ਐਕਸ ਕੈੰਪਸ ਵਲੋਂ ਇਹ ਕੋਚਿੰਗ ਲੜਕੀਆਂ ਨੂੰ ਮੁਫ਼ਤ ਦਿੱਤੀ ਜਾਵੇਗੀ ਅਤੇ ਹਰੇਕ ਹਫ਼ਤੇ ਮਾਕ ਟੈਸਟ ਵੀ ਲਏ ਜਾਣਗੇ। ਉਨਾਂ ਦੱਸਿਆ ਕਿ ਇਹ ਇਕ ਸਾਲ ਦਾ ਪੂਰਾ ਕੋਰਸ ਆਨਲਾਈਨ ਵੀ ਮੁਹੱਈਆ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਜਨਵਰੀ 2024 ਮਹੀਨੇ ਵਿੱਚ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ 70 ਲੜਕੀਆਂ ਨੂੰ ਕੋਚਿੰਗ ਮੁਹੱਈਆ ਕਰਵਾਈ ਗਈ ਸੀ ਅਤੇ ਇਨਾਂ ਵਿਚੋਂ ਇਕ ਲੜਕੀ ਨੇ ਆਈ.ਏ.ਐਸ. (ਪ੍ਰੀਲਿਮਨਰੀ ਟੈਸਟ) ਪਾਸ ਕਰ ਲਿਆ ਹੈ।

ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀਮਤੀ ਸੋਨਮ, ਜਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਮੁਕੇਸ਼ ਸਾਰੰਗਲ, ਡਿਪਟੀ ਸੀ.ਈ.ਓ. ਸ: ਤੀਰਥਪਾਲ ਸਿੰਘ, ਜਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਹਰਦੀਪ ਕੌਰ, ਗਿਆਨਮ ਇੰਸਟੀਚਿਊਟ ਦੇ ਸ੍ਰੀ ਸਿਧਾਰਥ ਅਤੇ ਦੀਪਿਕਾ, ਈ.ਡੀ.ਐਕਸ ਕੈਂਪਸ ਦੇ ਨਿਸ਼ਾਂਤ ਅਤੇ ਪ੍ਰੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੱਚੇ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD