Saturday, 13 June 2026

 

 

ਖ਼ਾਸ ਖਬਰਾਂ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

 

ਪੰਜਾਬ ਵਿੱਚ ਫੁਟਬਾਲ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ

ਮਾਹਿਲਪੁਰ ਵਿਖੇ ਹੋਣਗੇ ਆਈ ਲੀਗ ਦੇ ਮੈਚ

Harpreet Singh Sudan, Director Sports, Punjab Sports Department, Chandigarh

Web Admin

Web Admin

5 Dariya News

ਚੰਡੀਗੜ੍ਹ , 11 Nov 2024

Last updated on: Nov 11, 2024, 00:00 IST

ਖੇਡ ਵਿਭਾਗ ਪੰਜਾਬ ਨੇ ਬੜੇ ਮਾਣ ਨਾਲ ਐਲਾਨ ਕੀਤਾ ਹੈ ਕਿ ਮਿਨਰਵਾ ਫੁਟਬਾਲ ਅਕੈਡਮੀ ਦੇ ਦਿੱਲੀ ਐਫ ਸੀ ਨਾਲ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਜਿਸਦੇ ਤਹਿਤ ਕਲੱਬ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਹਿਲਪੁਰ ਵਿੱਚ ਨਵੇਂ ਬਣੇ ਖੇਡ ਸਟੇਡੀਅਮ ਵਿੱਚ ਆਉਣ ਵਾਲੇ ਆਈ ਲੀਗ ਸੀਜ਼ਨ ਲਈ ਵਰਤਣ ਦੀ ਆਗਿਆ ਮਿਲੇਗੀ, ਜੋ ਆਲ ਇੰਡੀਆ ਫੁਟਬਾਲ ਫੈਡਰੇਸ਼ਨ ਦੁਆਰਾ ਕੀਤਾ ਜਾ ਰਿਹਾ ਹੈ। ਇਹ ਕਦਮ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਖੇਡਾਂ ਦੇ ਵਿਕਾਸ ਅਤੇ ਨੌਜਵਾਨ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਤਹਿਤ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਵੇਗਾ।

ਇਹ ਸਮਝੌਤਾ ਆਈ. ਲੀਗ ਮੈਚ ਕਰਵਾਉਣ ਕਰਨ ਲਈ ਨਾ ਸਿਰਫ ਪੰਜਾਬ ਦੇ ਖੇਡ ਢਾਂਚੇ ਨੂੰ ਮਜ਼ਬੂਤ ਕਰੇਗਾ, ਸਗੋਂ ਫੁਟਬਾਲ ਵਿੱਚ ਪੇਸ਼ੇਵਰ ਕਰੀਅਰ ਬਣਾਉਣ ਦੇ ਚਾਹਵਾਨ ਨੌਜਵਾਨ ਖਿਡਾਰੀਆਂ ਨੂੰ ਵੀ ਸਹਾਰਾ ਦੇਵੇਗਾ। ਇਹ ਆਈ ਲੀਗ ਸੀਜ਼ਨ 19 ਦਸੰਬਰ 2024 ਤੋਂ ਸ਼ੁਰੂ ਹੋਵੇਗਾ ਅਤੇ ਅਪਰੈਲ 2025 ਤੱਕ ਦੇ ਅੰਤ ਤੱਕ ਕੁੱਲ 12 ਮੈਚ ਖੇਡੇ ਜਾਣਗੇ।

ਮਾਹਿਲਪੁਰ ਜੋ ਕਿ ਫੁਟਬਾਲ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਹੈ, ਵਿਖੇ ਸਾਰੇ ਮੈਚਾਂ ਵਿੱਚ ਹਜ਼ਾਰਾਂ ਪ੍ਰਸ਼ੰਸਕ ਸ਼ਾਮਲ ਹੋਣਗੇ ਅਤੇ ਕੁਝ ਫੁਟਬਾਲ ਪ੍ਰੇਮੀ ਤਾਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵੀ ਆਉਣਗੇ। ਇਹ ਦਿਲਚਸਪ ਹੈ ਕਿ 2024-25 ਆਈ. ਲੀਗ ਸੀਜ਼ਨ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ 12 ਟੀਮਾਂ ਹਿੱਸਾ ਲੈ ਰਹੀਆਂ ਹਨ, ਜਿਸ ਵਿੱਚ ਡੈਂਪੋ ਸਪੋਰਟਿੰਗ ਕਲੱਬ ਅਤੇ ਚਰਚਿਲ ਬ੍ਰਦਰਜ਼ ਵਰਗੇ ਰਵਾਇਤੀ ਕਲੱਬ ਵੀ ਸ਼ਾਮਲ ਹਨ।

ਇਸ ਸੀਜ਼ਨ ਵਿੱਚ, ਆਈ. ਲੀਗ ਦੇ ਮੈਚਾਂ ਨੂੰ ਯੂਰੋ ਸਪੋਰਟਸ ਇੰਡੀਆ ਤੇ ਲਾਈਵਟੀਵੀ ਉਤੇ ਪ੍ਰਸਾਰਿਤ ਕੀਤਾ ਜਾਵੇਗਾ ਅਤੇ ਫੈਨ ਕੋਡ ਪਲੇਟਫਾਰਮ 'ਤੇ ਆਨਲਾਈਨ ਸਟ੍ਰੀਮਿੰਗ ਵੀ ਕੀਤੀ ਜਾਵੇਗੀ, ਜਿਸ ਨਾਲ ਮਾਹਿਲਪੁਰ ਫੁਟਬਾਲ ਦੇ ਕੌਮੀ ਮੰਚ ਉਤੇ ਚਮਕੇਗਾ। ਮਿਨਰਵਾ ਫੁਟਬਾਲ ਅਕੈਡਮੀ ਦੇ ਸੀ ਈ ਓ ਰਣਜੀਤ ਬਜਾਜਾ ਨੇ ਦੱਸਿਆ ਕਿ ਸਾਰੇ ਖੇਡ ਪ੍ਰੇਮੀ ਇਸ ਤੋਂ ਬਹੁਤ ਖੁਸ਼ ਹਨ ਅਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਅਤੇ ਖੇਡ ਵਿਭਾਗ ਦਾ ਧੰਨਵਾਦ ਕੀਤਾ।

ਖੇਡ ਵਿਭਾਗ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਵਿੱਚ ਪ੍ਰਤਿਭਾ ਨੂੰ ਵਧਾਉਣ ਲਈ ਅਤੇ ਖਿਡਾਰੀਆਂ ਨੂੰ ਸਹੂਲਤਾਂ ਅਤੇ ਮੰਚ ਪ੍ਰਦਾਨ ਕਰਨ ਲਈ ਵਚਨਬੱਧ ਹੈੱ। ਮਾਹਿਲਪੁਰ, ਜਿਸ ਨੂੰ ਭਾਰਤੀ ਫੁਟਬਾਲ ਦਾ ਮੱਕਾ ਜਾਂ ਨਰਸਰੀ ਕਿਹਾ ਜਾਂਦਾ ਹੈ, ਫੁਟਬਾਲ ਦੀ ਵੱਡੀ ਵਿਰਾਸਤ ਰੱਖਦਾ ਹੈ ਜੋ ਆਜ਼ਾਦੀ ਤੋਂ ਪਹਿਲਾਂ ਦਾ ਹੈ। 

ਮਾਹਿਲਪੁਰ ਨੇ ਕਈ ਅੰਤਰਰਾਸ਼ਟਰੀ ਖਿਡਾਰੀ ਪੈਦਾ ਕੀਤੇ ਹਨ। ਹੁਸ਼ਿਆਰਪੁਰ ਜ਼ਿਲਾ ਪੰਜਾਬ ਦੇ ਖੇਡ ਸੱਭਿਆਚਾਰ ਦੀ ਅਗਵਾਈ ਕਰਦਾ ਆ ਰਿਹਾ ਹੈ, ਨਾ ਸਿਰਫ ਫੁਟਬਾਲ ਸਗੋਂ ਕਈ ਹੋਰ ਖੇਡਾਂ ਵਿੱਚ ਵੀ ਇਸ ਦਾ ਯੋਗਦਾਨ ਮਹੱਤਵਪੂਰਨ ਰਿਹਾ ਹੈ ਜਿਸ ਕਰਕੇ ਇਹ ਮੈਚ ਕਰਵਾਉਣ ਲਈ ਇੱਕ ਉਚਿਤ ਸਥਾਨ ਬਣਦਾ ਹੈ। ਪੰਜਾਬ ਸਰਕਾਰ ਮਾਹਿਲਪੁਰ ਦੀ ਸਮਰੱਥ ਨੂੰ ਪਛਾਣ ਦੀ ਹੈ ਅਤੇ ਇਸ ਦੀ ਇਤਿਹਾਸਿਕ ਖੇਡ ਵਿਰਾਸਤ ਨੂੰ ਨਵੀਂ ਜ਼ਿੰਦਗੀ ਦੇਣ ਲਈ ਇਸ ਤਰ੍ਹਾਂ ਦੀਆਂ ਯੋਜਨਾਵਾਂ ਦੇ ਜ਼ਰੀਏ ਇਸ ਨੂੰ ਦੁਬਾਰਾ ਜੀਵਤ ਕਰਨ ਦਾ ਉਦੇਸ਼ ਰੱਖਦੀ ਹੈ।  

ਸਾਲ 2022 ਤੋਂ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਕਈ ਕਦਮ ਉਠਾ ਰਹੀ ਹੈ। ਇਸ ਦੇ ਮੁੱਖ ਉਪਰਾਲਿਆਂ ਵਿੱਚ 2022 ਵਿੱਚ "ਖੇਡਾਂ ਵਤਨ ਪੰਜਾਬ ਦੀਆਂ" ਦੀ ਸ਼ੁਰੂਆਤ ਸ਼ਾਮਲ ਹੈ ਜਿਸ ਵਿੱਚ ਵੱਖ-ਵੱਖ ਉਮਰ ਵਰਗਾਂ ਅਤੇ ਖੇਡਾਂ ਵਿੱਚ 4,45,070 ਖਿਡਾਰੀ ਹਿੱਸਾ ਲੈ ਚੁੱਕੇ ਹਨ। 

ਇਸ ਸਾਲ, "ਖੇਡਾਂ ਵਤਨ ਪੰਜਾਬ ਦੀਆਂ" ਵਿੱਚ ਪਹਿਲੀ ਵਾਰ ਪੈਰਾ ਸਪੋਰਟਸ ਵੀ ਕਰਵਾਈਆਂ ਜਾ ਰਹੀਆਂ ਹਨ।

 

Tags: Harpreet Singh Sudan , Director Sports , Punjab Sports Department , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD