Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਵੱਲੋਂ ‘ਸਾਂਸ’ ਪ੍ਰੋਗਰਾਮ ਤਹਿਤ ਨੁਮੋਨੀਆ ਤੋ ਬਚਾ ਸੰਬੰਧੀ ਮੁਹਿੰਮ ਦਾ ਕੀਤਾ ਆਗਾਜ਼

ਠੰਡ ਦੀ ਆਮਦ ਨੂੰ ਦੇਖਦਿਆਂ ਹਰ ਵਿਅਕਤੀ ਆਪਣੀ ਸਿਹਤ ਦਾ ਰੱਖੇ ਖਿਆਲ - ਡਾ. ਰਾਜਵਿੰਦਰ ਕੌਰ

Health, Civil Surgeon Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 12 Nov 2024

Last updated on: Nov 12, 2024, 00:00 IST

ਠੰਡ ਦੇ ਮੌਸਮ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਵੱਲੋਂ ‘ਸਾਂਸ’ ਪ੍ਰੋਗਰਾਮ ਤਹਿਤ ਨੁਮੋਨੀਆ ਬਿਮਾਰੀ ਤੋਂ ਬਚਾਅ ਸੰਬੰਧੀ ਮੁਹਿੰਮ ਦਾ ਅੱਜ ਆਗਾਜ਼ ਕੀਤਾ ਗਿਆ। 12 ਨਵੰਬਰ ਤੋ ਸ਼ੁਰੂ ਹੋਣ ਵਾਲੀ ਇਹ ਮੁਹਿੰਮ 28 ਫਰਵਰੀ 2025 ਤਕ ਚੱਲੇਗੀ, ਜਿਸ ਦਾ ਮੁੱਖ ਮੰਤਵ ਪਿੰਡ ਪੱਧਰ ’ਤੇ 0-5 ਸਾਲ ਦੇ ਹਰੇਕ ਬੱਚੇ ਨੂੰ ਇਸ ਘਾਤਕ ਬਿਮਾਰੀ ਤੋਂ ਬਚਾਉਣਾ ਹੈ। 

ਸਿਹਤ ਵਿਭਾਗ ਵੱਲੋਂ ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਨੁਮੋਨੀਆ ਤੋਂ ਬਚਾਅ ਸੰਬੰਧੀ ਜਾਗਰੂਕਤਾ ਸਮੱਗਰੀ ਜਾਰੀ ਕਰਕੇ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਜ਼ਿਲ੍ਹੇ ਦੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਹੋਣ ਦਾ ਸੁਨੇਹਾ ਦਿੰਦਿਆਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਦੇਸ਼ ਭਰ ਵਿਚ ਹਰ ਸਾਲ ਇਕ ਲੱਖ ਤੋ ਵੱਧ ਬੱਚਿਆਂ ਦੀ ਮੌਤ ਦਾ ਮੁੱਖ ਕਰਨ ਨੁਮੋਨੀਆ ਦੀ ਬਿਮਾਰੀ ਬਣਦੀ ਹੈ ਅਤੇ ਜੇਕਰ ਅਸੀਂ ਥੋੜ੍ਹੀ ਜਿਹੀ ਜਾਗਰੂਕਤਾ ਨਾਲ ਆਪਣੀ ਤੇ ਬੱਚਿਆਂ ਦੀ ਸਿਹਤ ਵੱਲ ਧਿਆਨ ਦੇਈਏ ਤਾਂ ਬੱਚਿਆਂ ਦੀ ਮੌਤ ਦਰ ਕਾਫੀ ਹੱਦ ਤੱਕ ਘਟਾਈ ਜਾ ਸਕਦੀ ਹੈ। 

ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਨੇ ਦੱਸਿਆ ਕਿ ਸਾਂਸ ਪ੍ਰੋਗਰਾਮ ਤਹਿਤ ਬਲਾਕ ਪੱਧਰ ਤੋਂ ਪਿੰਡ ਪੱਧਰ ਤੱਕ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਾਗਰੂਕ ਕਰਨ ਦੇ ਨਾਲ ਨੁਮੋਨੀਆ ਨਾਲ ਪੀੜਤ ਬੱਚਿਆਂ ਦਾ ਇਲਾਜ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬੱਚੇ ਲਈ ਮਾਂ ਦਾ ਦੁੱਧ ਬੇਹੱਦ ਜ਼ਰੂਰੀ ਹੈ, ਕਿਉਂਕਿ ਬੱਚੇ ਨੂੰ ਮਾਂ ਦੇ ਦੁੱਧ ਵਿਚ ਸਾਰੇ ਪੌਸ਼ਟਿਕ ਅਹਾਰ ਮਿਲਦੇ ਹਨ ਅਤੇ ਬੱਚੇ ਵਿਚ ਬਿਮਾਰੀਆਂ ਨਾਲ ਲੜਨ ਦੀ ਤਾਕਤ ਵਧਦੀ ਹੈ। 

ਉਨ੍ਹਾਂ ਕਿਹਾ ਕਿ ਜੇਕਰ ਬੱਚੇ ਨੂੰ ਸਾਹ ਲੈਣ ਵਿਚ ਦਿੱਕਤ ਆਵੇ ਜਾਂ ਕੁਝ ਵੀ ਖਾਣ ਤੋਂ ਬਾਅਦ ਉਲਟੀ ਕਰ ਦੇਵੇ ਤਾਂ ਤੁਰੰਤ ਮਾਹਿਰ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ, ਕਿਉਂਕਿ ਇਹ ਵੀ ਨੁਮੋਨੀਆ ਦੀਆਂ ਨਿਸ਼ਾਨੀਆਂ ਹੋ ਸਕਦੀਆਂ ਹਨ ਅਤੇ ਜੇਕਰ ਬੱਚੇ ਦੀ ਛਾਤੀ ਧਸੀ ਮਹਿਸੂਸ ਹੋਵੇ ਤਾਂ ਵੀ ਉਸ ਦਾ ਇਲਾਜ਼ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੱਚੇ ਦੀ ਤੰਦਰੁਸਤੀ ਲਈ ਉਸਦਾ ਠੀਕ ਸਮੇਂ ’ਤੇ ਟੀਕਾਕਰਨ ਕਰਵਾਉਣਾ ਵੀ ਅਤਿ ਜ਼ਰੂਰੀ ਹੈ। 

ਇਸ ਦੌਰਾਨ ਡਾ. ਮੀਨਾਕਸ਼ੀ ਜ਼ਿਲ੍ਹਾ ਟੀਕਾਕਰਨ ਅਫਸਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਗਰਟਨੋਸ਼ੀ ਕਰਨ ਵਾਲੇ ਵਿਅਕਤੀ ਨੂੰ ਪਰਹੇਜ ਕਰਨਾ ਚਾਹੀਦਾ ਹੈ ਅਤੇ ਬੱਚਿਆਂ ਦੇ ਨਜ਼ਦੀਕ ਤਾਂ ਬਿਲਕੁਲ ਵੀ ਅਜਿਹਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਖਾਂਸੀ ਕਰਨ ਜਾਂ ਛਿੱਕਣ ਸਮੇਂ ਵਿਅਕਤੀ ਨੂੰ ਆਪਣਾ ਮੂੰਹ ਰੂਮਾਲ ਜਾਂ ਟੀਸ਼ੂ ਪੇਪਰ ਨਾਲ ਢੱਕ ਲੈਣਾ ਚਾਹੀਦਾ ਹੈ ਤਾਂ ਜੋ ਛਿੱਕਣ ਸਮੇਂ ਡਿੱਗਣ ਵਾਲੇ ਡਰੋਪਸ ਕਿਸੇ ਹੋਰ ਵਿਅਕਤੀ ਨੂੰ ਆਪਣੀ ਲਪੇਟ ਵਿਚ ਨਾ ਲੈ ਸਕਣ, ਕਿਉਂਕਿ ਅਜਿਹਾ ਹੋਣ `ਤੇ ਦੂਸਰਾ ਵਿਅਕਤੀ ਵੀ ਬਿਮਾਰੀ ਨਾਲ ਪੀੜਤ ਹੋ ਸਕਦਾ ਹੈ। 

ਇਸ ਮੌਕੇ ਡਾ. ਸੁਸ਼ਮਾ ਠੱਕਰ ਸਹਾਇਕ ਸਿਵਲ ਸਰਜਨ, ਡਾ. ਮਨਦੀਪ ਕੌਰ ਡੀ.ਐਫ.ਪੀ.ਓ, ਡਿਪਟੀ ਮਾਸ ਮੀਡੀਆ ਅਫਸਰ ਅੰਕੁਸ਼ ਭੰਡਾਰੀ ਤੇ ਨੇਹਾ ਭੰਡਾਰੀ, ਪਰਮਵੀਰ ਮੋਂਗਾ ਸੁਪਰਡੰਟ, ਵਿਕਾਸ ਕਾਲਰਾ ਪੀ.ਏ. ਆਦਿ ਹਾਜ਼ਰ ਸਨ।

 

Tags: Health , Civil Surgeon Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD