Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ੇਸ਼ ਟੀਕਾਕਰਨ ਹਫਤੇ ਸਬੰਧੀ ਹਦਾਇਤਾਂ ਜਾਰੀ : ਡਾ. ਗੁਰਪ੍ਰੀਤ ਸਿੰਘ ਰਾਏ

ਯੋਗ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਕੀਤਾ ਜਾਵੇਗਾ ਟੀਕਾ ਕਰਨ, ਜ਼ਿਲ੍ਹੇ ਦੇ ਵਿੱਚ 100 ਫੀਸਦੀ ਟੀਕਾਕਰਨ ਦਾ ਹੋਵੇਗਾ ਮੁੱਖ ਟੀਚਾ: ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ

Health, Civil Surgeon Tarn Taran, Tarn Taran

Web Admin

Web Admin

5 Dariya News

ਤਰਨ ਤਾਰਨ , 12 Nov 2024

Last updated on: Nov 12, 2024, 00:00 IST

ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ  ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰਪਾਲ ਕੌਰ ਦੀ ਯੋਗ ਅਗਵਾਈ ਹੇਠ ਮੰਗਲਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਨਵੰਬਰ ਦੇ ਅਖੀਰੀ ਹਫਤੇ ਚੱਲਣ ਵਾਲੇ ਸਪੈਸ਼ਲ ਇਮਨਾਈਜੇਸ਼ਨ ਵੀਕ ਬਾਰੇ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵੱਖ-ਵੱਖ ਬਲਾਕਾਂ ਤੋਂ ਮਲਟੀ ਪਰਪਜ਼ ਹੈਲਥ ਸੁਪਰਵਾਈਜਰਜ਼ (ਫੀਮੇਲ) ਵੱਲੋਂ ਹਿੱਸਾ ਲਿਆ ਗਿਆ। 

ਇਸ ਮੀਟਿੰਗ ਦੇ ਵਿੱਚ ਵਿਸ਼ਵ ਸਿਹਤ ਸੰਸਥਾ ਦੇ ਨੁਮਾਇੰਦੇ ਡਾਕਟਰ ਈਸ਼ਿਤਾ ਅਤੇ ਯੂ.ਐਨ.ਡੀ.ਪੀ ਤੋਂ ਸ਼੍ਰੀ ਜਾਵੇਦ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਸਪੈਸ਼ਲ ਇਮਨਾਈਜੇਸ਼ਨ ਵੀਕ ਬਾਰੇ ਜਾਣਕਾਰੀ ਦਿੰਦੀਆਂ ਸਿਵਲ ਸਰਜਨ ਡਾ. ਰਾਏ ਨੇ ਦੱਸਿਆ ਕਿ ਮਿਤੀ ਨਵੰਬਰ 25 ਤੋਂ ਨਵੰਬਰ 30 ਤੱਕ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾਵੇਗੀ ਜਿਸ ਤਹਿਤ ਯੋਗ ਬੱਚਿਆਂ ਅਤੇ ਗੌਰਵਮਤੀ ਮਹਿਲਾਵਾਂ ਦਾ ਸਿਹਤ ਕਰਮੀਆਂ ਵੱਲੋਂ ਟੀਕਾਕਰਨ ਕੀਤਾ ਜਾਵੇਗਾ।

ਡਾ. ਰਾਏ ਕਿਹਾ ਕਿ ਇਸ ਮੁਹਿੰਮ ਦੌਰਾਨ ਟੀਕਾਕਰਨ ਕਰਵਾਉਣ ਤੋਂ ਵਾਂਝੇ ਰਹਿ ਗਏ ਯੋਗ ਬੱਚਿਆਂ ਤੇ ਗਰਭਵਤੀ ਮਹਿਲਾਵਾਂ ਦੀ ਭਾਲ ਕਰਕੇ ਉਹਨਾਂ ਦੇ ਟੀਕਾ ਕਰਨ ਨੂੰ ਯਕੀਨੀ ਬਣਾਉਣਾ ਹੈ। ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਜ਼ਿਲੇ ਦੇ ਸਾਰੇ ਹੀ ਬਲਾਕਾਂ ਪਾਸੋਂ ਵਿਸ਼ੇਸ਼ ਟੀਕਾਕਰਨ ਮੁਹਿੰਮ ਲਈ ਮਾਈਕਰੋਪਲੈਨ ਮੰਗ ਲਏ ਗਏ ਹਨ ਤਾਂ ਜੋ ਇਸ ਮੁਹਿੰਮ ਨੂੰ ਕਾਮਯਾਬ ਬਣਾਇਆ ਜਾ ਸਕੇ।

ਉਹਨਾਂ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੌਰਾਨ ਵੱਖ ਵੱਖ ਮਾਰੂ ਬਿਮਾਰੀਆ ਬਚਾਅ  ਲਈ ਯੋਗ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾਵੇਗਾ। ਤਾਂ ਜੋ ਜ਼ਿਲ੍ਹੇ ਦੇ ਵਿੱਚ 100 ਫੀਸਦੀ ਟੀਕਾਕਰਨ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਮੀਟਿੰਗ ਦੌਰਾਨ ਮਾਈਕਰੋਪਲੈਨ ਸਬੰਧੀ ਸਾਰੇ ਹੀ ਰਿਪੋਰਟਿੰਗ ਦੇ ਪਰਫਾਮਿਆਂ ਨੂੰ ਚੰਗੀ ਤਰ੍ਹਾਂ ਵਿਚਾਰਿਆ ਗਿਆ ਤਾਂ ਜੋ ਸਹੀ  ਪ੍ਰਾਪਤ ਕੀਤੀ ਜਾ ਸਕੇ।

ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਮਲਟੀਪਰਪਜ ਹੈਲਥ ਸੁਪਰਵਾਈਜ਼ਰ (ਫੀਮੇਲ) ਨਾਲ ਈ-ਵਨ ਅੱਪਲੀਕੈਸ਼ਨ ਅਤੇ ਕੋਲਡ ਚੇਨ ਮੈਨੇਜਮੈਂਟ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਡਾਕਟਰ ਵਰਿੰਦਰਪਾਲ ਕੌਰ ਨੇ ਦੱਸਿਆ ਕਿ ਸਿਹਤ  ਵਿਭਾਗ ਵੱਲੋਂ ਲਗਾਏ ਜਾਣ ਵਾਲੇ ਟੀਕਿਆਂ ਦੀ ਚੰਗੀ ਤਰ੍ਹਾਂ ਰੱਖ ਰਖਾਅ  ਲਈ ਸਿਹਤ ਕਰਮੀਆਂ ਨੂੰ ਕੋਲਡ ਚੇਨ ਬਾਰੇ ਵੀ ਸਹੀ ਜਾਣਕਾਰੀ ਹੋਣੀ ਚਾਹੀਦੀ ਹੈ। 

ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਯੂਵੀਨ ਐਪਲੀਕੇਸ਼ਨ ਬਾਰੇ ਵੀ ਸਿਹਤ ਕਰਮੀਆਂ ਨੂੰ ਜਾਣਕਾਰੀ ਮੁਹਈਆ ਕਰਵਾਈ ਤਾਂ ਜੋ ਬੱਚਿਆਂ ਦੇ ਟੀਕਾਕਰਨ ਸਬੰਧੀ ਰਿਕਾਰਡ ਅਪਡੇਟ ਕੀਤਾ ਜਾ ਸਕੇ। ਇਸ ਮੌਕੇ ਜ਼ਿਲਾ ਪਰਿਵਾਰ ਭਲਾਈ ਅਫਸਰ, ਡਾ. ਸਤਵਿੰਦਰ ਕੁਮਾਰ ਭਗਤ, ਡਾ. ਸੁਖਜਿੰਦਰ ਸਿੰਘ,ਡਾ. ਰਣਦੀਪ ਸਿੰਘ, ਜ਼ਿਲਾ  ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਕਾਰਜ ਸਿੰਘ, ਬਲਵਿੰਦਰ ਸਿੰਘ ਅਤੇ ਵੀਸਸੀਐਮ  ਗਗਨਪ੍ਰੀਤ ਕੌਰ ਮੌਜੂਦ ਰਹੇ।

 

Tags: Health , Civil Surgeon Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD