ਸੁਖਵਿੰਦਰ ਸਿੰਘ ਬਿੰਦਰਾ, ਰਾਸ਼ਟਰੀ ਮੈਂਬਰ (ਐਨ.ਆਈ.ਐਸ.ਡੀ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ (ਭਾਰਤ ਸਰਕਾਰ) ਅਤੇ ਸਾਬਕਾ ਚੇਅਰਮੈਨ ਯੁਵਾ ਵਿਕਾਸ ਬੋਰਡ (ਪੰਜਾਬ ਸਰਕਾਰ) ਨੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਬਿੰਦਰਾ ਨੇ ਕਿਹਾ ਕਿ ਰਾਜਪਾਲ ਦੇ ਨੌਜਵਾਨਾਂ ਪ੍ਰਤੀ ਚੰਗੇ ਰਵੱਈਏ ਅਤੇ ਸੂਝਵਾਨ ਨੀਤੀ ਨਾਲ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਉਪਰਾਲੇ ਕੀਤੇ ਜਾ ਸਕਦੇ ਹਨ।
ਬਿੰਦਰਾ ਨੇ ਮਾਨਯੋਗ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦੇ ਨੌਜਵਾਨਾਂ ਅਤੇ ਘੱਟ ਗਿਣਤੀਆਂ ਦਾ ਖਾਸ ਖਿਆਲ ਰੱਖਣ ਦੀ ਬੇਨਤੀ ਕੀਤੀ। ਪੰਜਾਬ ਦੇ ਨੌਜਵਾਨਾਂ ਦੇ ਵਿਕਾਸ ਲਈ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਹੂਲਤਾਂ ਉਪਲੱਬਧ ਹੋਣੀਆਂ ਜ਼ਰੂਰੀ ਹਨ।
ਬਿੰਦਰਾ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਉਜਵਲ ਬਣਾਉਣ ਲਈ ਕੇਂਦਰ ਸਰਕਾਰ ਦੀਆਂ ਸਾਰੀਆਂ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾਵੇ। ਜਿਸ ਕਾਰਨ ਪੰਜਾਬ ਵਿੱਚ ਵੱਧ ਤੋਂ ਵੱਧ ਨੌਕਰੀਆਂ ਪ੍ਰਾਪਤ ਕਰਨ ਸਕਣ ਅਤੇ ਨੌਜਵਾਨ ਵਿਦੇਸ਼ਾਂ ਦੀ ਬਜਾਏ ਪੰਜਾਬ ਵਿੱਚ ਕੰਮ ਕਰਨ ਨੂੰ ਤਰਜੀਹ ਦੇਣ।
ਬਿੰਦਰਾ ਨੇ ਕਿਹਾ ਕਿ ਮਾਨਯੋਗ ਪ੍ਰਧਾਨ ਮੰਤਰੀ ਮੋਦੀ ਜੀ ਦੀਆਂ ਚੰਗੀਆਂ ਨੀਤੀਆਂ ਕਾਰਨ ਦੇਸ਼ ਦਿਨ-ਬ-ਦਿਨ ਤਰੱਕੀ ਕਰ ਰਿਹਾ ਹੈ। ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਔਰਤਾਂ ਅਤੇ ਨੌਜਵਾਨਾਂ ਲਈ ਜਾਰੀ ਸਾਰੀਆਂ ਸਕੀਮਾਂ ਨੂੰ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੇ ਨੌਜਵਾਨ ਵੱਧ ਤੋਂ ਵੱਧ ਲਾਭ ਲੈ ਸਕਣ।