Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਫਾਜਿਲਕਾ ਪੁਲਿਸ ਦੀ ਮੁਸਤੈਦੀ ਨਾਲ ਦੋ ਕਤਲ ਦੀਆਂ ਵਾਰਦਾਤਾਂ ਨੂੰ ਹੋਣ ਤੋਂ ਪਹਿਲਾਂ ਹੀ ਰੋਕਿਆ ਗਿਆ

ਸੀ.ਆਈ.ਏ—2 (ਅਬੋਹਰ) ਦੀ ਟੀਮ ਨੇ 02 ਮੁਲਜਮਾਂ ਨੂੰ ਕਾਬੂ ਕਰਕੇ 02 ਨਜਾਇਜ ਪਿਸਟਲ, 04 ਮੈਗਜੀਨ ਅਤੇ 19 ਜਿੰਦਾ ਰੌਂਦ ਕੀਤੇ ਬਰਾਮਦ

Crime News Punjab, Punjab Police, Police, Crime News, Fazilka Police, Fazilka

Web Admin

Web Admin

5 Dariya News

ਫਾਜਿਲਕਾ , 12 Nov 2024

Last updated on: Nov 12, 2024, 00:00 IST

ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਅਤੇ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਵਰਿੰਦਰ ਸਿੰਘ ਬਰਾੜ ਐਸਐਸਪੀ ਫਾਜ਼ਿਲਕਾ ਜੀ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਸ੍ਰੀ ਬਲਕਾਰ ਸਿੰਘ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫਾਜਿਲਕਾ ਦੀ ਨਿਗਰਾਨੀ ਹੇਠ ਇੰਸਪੈਕਟਰ ਰੁਪਿੰਦਰ ਸਿੰਘ ਇੰਚਾਰਜ ਸੀ.ਆਈ.ਏ—2 (ਅਬੋਹਰ) ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਮਲੋਟ ਚੌਂਕ ਅਬੋਹਰ ਪਾਸ ਮੌਜੂਦ ਸੀ ਤਾਂ ਉਹਨਾਂ ਪਾਸ ਮੁਖਬਰ ਖਾਸ ਨੇ ਇਤਲਾਹ ਕੀਤੀ ਕਿ ਗੁਰਜੀਤ ਸਿੰਘ ਉਰਫ ਜੀਤਾ ਪੁੱਤਰ ਰਾਮ ਸਿੰਘ ਵਾਸੀ ਰਾਣੀ ਵਾਲਾ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਹਾਲ ਵਰਿਆਮ ਨਗਰ ਅਬੋਹਰ, ਜ਼ੋ ਕਿ ਬਾਹਰਲੀ ਸਟੇਟ ਤੋਂ ਨਜਾਇਜ ਅਸਲਾ ਲਿਆ ਕੇ ਵੇਚਦਾ ਹੈ, ਜੋ ਆਪਣੇ ਬੁਲੇਟ ਮੋਟਰਸਾਈਕਲ ਨੰਬਰ PB 15Y1330 ਤੇ ਸਵਾਰ ਹੋ ਕੇ ਪਿਸਤੌਲ ਵੇਚਣ ਲਈ ਕਿਲਿਆਂ ਵਾਲੀ ਚੌਂਕ ਨੇੜੇ, ਅਬੋਹਰ ਨੂੰ ਆ ਰਿਹਾ ਹੈ। 

ਇਤਲਾਹ ਠੋਸ ਅਤੇ ਭਰੋਸੇਯੋਗ ਹੋਣ ਕਰਕੇ ਗੁਰਜੀਤ ਸਿੰਘ ਉਕਤ ਦੇ ਖਿਲਾਫ ਮੁਕੱਦਮਾ ਨੰਬਰ 232 ਮਿਤੀ 06—11—2024 ਜੁਰਮ 25/54/59 ਅਸਲਾ ਐਕਟ ਥਾਣਾ ਸਿਟੀ—1 ਅਬੋਹਰ  ਦਰਜ ਰਜਿਸਟਰ ਕੀਤਾ ਗਿਆ ਅਤੇ ਮੁਖਬਰ ਦੇ ਦੱਸੇ ਅਨੁਸਾਰ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ ਇੱਕ ਪਿਸਟਲ 30 ਬੋਰ ਸਮੇਤ ਮੈਗਜੀਨ ਅਤੇ ਇੱਕ ਪਿਸਟਲ 32 ਬੋਰ ਸਮੇਤ ਮੈਗਜੀਨ ਅਤੇ 08 ਜਿੰਦਾ ਰੌਂਦ ਬਰਾਮਦ ਕੀਤੇ ਗਏੇ ਹਨ। ਮੁਕੱਦਮਾ ਦੀ ਮੁੱਢਲੀ ਤਫਤੀਸ਼ ਦੌਰਾਨ ਦੋਸ਼ੀ ਪਾਸੋਂ ਸਖਤੀ ਨਾਲ ਪੁੱਛਗਿੱਛ ਕਰਨ ਤੇ ਇਹ ਗੱਲ ਸਾਹਮਣੇ ਆਈ ਹੈ ਕਿ ਗੁਰਜੀਤ ਸਿੰਘ ਉਕਤ ਅਸਲਾ ਮੱਧ ਪ੍ਰਦੇਸ਼ ਤੋਂ ਲੈ ਕੇ ਆਇਆ ਸੀ। 

ਤਫਤੀਸ਼ ਦੌਰਾਨ ਮੁਕੱਦਮਾ ਵਿੱਚ ਅਕਾਸ਼ ਉਰਫ ਗੋਲੂ ਪੰਡਿਤ ਪੁੱਤਰ ਅਵਨੀਸ਼ ਤਿਵਾੜੀ ਵਾਸੀ ਜ਼ੋਹੜੀ ਮੰਦਿਰ ਅਬੋਹਰ ਨੂੰ ਨਾਮਜਦ ਕਰਕੇ ਮਿਤੀ 10—11—2024 ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਦੋ ਮੈਗਜੀਨ ਅਤੇ 11 ਜਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਦੋਸ਼ੀਆਂ ਵੱਲੋਂ ਇਸ ਨਜਾਇਜ ਅਸਲੇ ਦੀ ਵਰਤੋਂ ਆਪਣੇ ਕਿਸੇ ਦੁਸ਼ਮਣਾ ਨੂੰ ਮਾਰਨ ਲਈ ਕੀਤੀ ਜਾਣੀ ਸੀ। 

ਦੋਸ਼ੀਆਂ ਖਿਲਾਫ ਪਹਿਲਾਂ ਵੀ ਨਜਾਇਜ ਅਸਲੇ ਅਤੇ ਇਰਾਦਾ ਕਤਲ ਅਤੇ ਐਨ.ਡੀ.ਪੀ.ਐਸ ਐਕਟ ਤਹਿਤ ਕਈ ਮੁਕੱਦਮੇ ਦਰਜ ਹਨ।

 

Tags: Crime News Punjab , Punjab Police , Police , Crime News , Fazilka Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD