Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਆਮ ਆਦਮੀ ਕਲੀਨਿਕ ਤੇ ਆਉਣ ਵਾਲੇ ਮਰੀਜਾਂ ਨੂੰ ਨਾ ਆਵੇ ਕੋਈ ਵੀ ਦਿੱਕਤ : ਡਾ. ਚੰਦਰ ਸ਼ੇਖਰ

ਸਿਵਲ ਸਰਜਨ ਫਾਜ਼ਿਲਕਾ ਨੇ ਕੀਤੀ ਜਿਲ੍ਹੇ ਦੇ ਸਮੂਹ ਬਲਾਕਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ

Health, Civil Surgeon Fazilka, Fazilka

Web Admin

Web Admin

5 Dariya News

ਫਾਜ਼ਿਲਕਾ , 12 Nov 2024

Last updated on: Nov 12, 2024, 00:00 IST

ਫਾਜ਼ਿਲਕਾ ਦੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੀ ਅਗਵਾਈ ਵਿਚ ਜਿਲ੍ਹੇ ਅਧੀਨ ਪੈਂਦੇ ਸਮੂਹ ਸਿਹਤ ਬਲਾਕਾਂ ਦੀ ਮਹੀਨਾਵਾਰ ਰੀਵਿਊ ਮੀਟਿੰਗ ਹੋਈ। ਇਸ ਮਹੀਨਾਵਾਰ ਰੀਵਿਊ ਮੀਟਿੰਗ ਵਿੱਚ ਸਮੂਹ ਸਿਹਤ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰ ਹਾਜਰ ਰਹੇ। ਇਸ ਮੌਕੇ ਡੀਐਫਪੀਓ ਡਾ. ਕਵਿਤਾ ਸਿੰਘ ਤੇ ਡੀਆਈਓ (ਵਾਧੂ ਕਾਰਜਭਾਰ) ਡਾ. ਐਡੀਸਨ ਐਰਿਕ ਵੀ ਵਿਸ਼ੇਸ਼ ਤੌਰ ਤੇ ਹਾਜਰ ਰਹੇ।

ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸ ਮੀਟਿੰਗ ਵਿੱਚ ਜਿਲ੍ਹੇ ਅਧੀਨ ਪੈਂਦੇ ਸਮੂਹ ਸਿਹਤ ਬਲਾਕਾਂ ਦੇ ਵੱਖ ਵੱਖ ਕੰਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ਤੇ ਟੀਕਾਕਰਨ, ਡੇਂਗੂ ਮਲੇਰੀਆ ਬਾਰੇ ਵਿਭਾਗੀ ਹਦਾਇਤਾਂ ਨੂੰ ਇੰਨ ਬਿੰਨ ਲਾਗੂ ਕਰਨ ਲਈ ਕਿਹਾ ਗਿਆ। 

ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਵਿਸ਼ੇਸ਼ ਹਦਾਇਤ ਕੀਤੀ ਕਿ ਗਰਭਵਤੀ ਮਹਿਲਾਵਾਂ ਤੇ ਬੱਚਿਆਂ ਦੇ ਟੀਕਾਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਜਿਨ੍ਹਾਂ ਹੈਲਥ ਐਂਡ ਵੈਲਨੇਸ ਸੈਂਟਰਾਂ ਤੇ ਟੀਕਾਕਰਨ ਤੋਂ ਵਾੰਝੇ ਬੱਚੇ ਹਨ, ਉਨ੍ਹਾਂ ਦਾ ਟੀਕਾਕਰਨ ਪੂਰਾ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਮਲੇਰੀਆ ਬਾਰੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਚਲਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। 

ਇਸ ਸਭ ਦੇ ਨਾਲ ਨਾਲ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਆਮ ਆਦਮੀ ਕਲੀਨਿਕ ਬਾਰੇ ਵਿਸ਼ੇਸ਼ ਹਦਾਇਤਾਂ ਹਨ ਕਿ ਆਮ ਆਦਮੀ ਕਲੀਨਿਕ ਤੇ ਆਉਣ ਵਾਲੇ ਮਰੀਜਾਂ ਨੂੰ ਦਵਾਈਆਂ, ਲੈਬ ਟੈਸਟ, ਬੈਠਣ ਦੀ ਥਾਂ, ਪੀਣ ਦੇ ਪਾਣੀ ਸਬੰਧੀ ਵਿਸ਼ੇਸ਼ ਹਦਾਇਤਾਂ ਹਨ। ਉਨ੍ਹਾਂ ਦਾ ਵਿਸ਼ੇਸ਼ ਧਿਆਨ ਰੱਖਦਿਆਂ ਹਰ ਮਾਪਦੰਡ ਵੱਲ ਪੂਰਾ ਧਿਆਨ ਦਿੱਤਾ ਜਾਵੇ। 

ਹਰ ਐਸਐਮਓ ਆਪਣੇ ਪੱਧਰ ਤੇ ਸਮੇਂ ਸਮੇਂ ਤੇ ਆਮ ਆਦਮੀ ਕਲੀਨਿਕ ਤੇ ਵਿਜ਼ੀਟ ਕਰਕੇ ਉਥੋਂ ਦੇ ਕੰਮ ਕਾਰ ਦੀ ਜਾਂਚ ਕਰੇ, ਉਥੇ ਕਿਸੇ ਵੀ ਚੀਜ਼ ਦੀ ਕਮੀ ਹੈ ਤੇ ਉਸ ਨੂੰ ਪੂਰਾ ਕਰਵਾਇਆ ਜਾਵੇ ਤਾਂ ਕਿ ਆਮ ਆਦਮੀ ਕਲੀਨਿਕ ਤੇ ਇਲਾਜ ਲਈ ਆਉਣ ਵਾਲੇ ਮਰੀਜਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਐਸਐਮਓ'ਜ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਬਲਾਕ ਅਧੀਨ ਹਰ ਕੰਪੋਨੇੰਟ ਦੇ ਕੰਮ ਦੀ ਆਪ ਸਮੇਂ ਸਮੇਂ ਤੇ ਸਮੀਖਿਆ ਕਰਨ। 

ਇਸ ਮੌਕੇ ਜਿਲ੍ਹੇ ਦੇ ਵੱਖ ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰ ਹਾਜਰ ਰਹੇ।

 

Tags: Health , Civil Surgeon Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD