Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵਲੋਂ ਆਮ ਆਦਮੀ ਕਲੀਨਿਕਾਂ ਦੀ ਕੀਤੀ ਅਚਨਚੇਤ ਚੈਕਿੰਗ

ਸਿਹਤ ਵਿਭਾਗ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ : ਡਾ ਕਿਰਨਦੀਪ ਕੌਰ

Health, Civil Surgeon Amritsar, Amritsar

Web Admin

Web Admin

5 Dariya News

ਅੰਮ੍ਰਿਤਸਰ , 12 Nov 2024

Last updated on: Nov 12, 2024, 00:00 IST

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਸਿਹਤ ਵਿਭਾਗ ਦੇ ਵੱਖ-ਵੱਖ ਅਧਿਕਾਰੀਆਂ ਦੀਆਂ ਟੀਮਾਂ ਬਣਾ ਕੇ ਸਮੂਹ ਆਮ ਆਦਮੀਂ ਕਲੀਨਿਕਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਆਮ ਆਦਮੀਂ ਕਲਿਨਿਕ ਫਤਾਹਪਰ ਅਤੇ ਭਰਾੜੀਵਾਲ ਵਿਖੇ ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ ਵਲੋਂ ਰਾਮ ਬਾਗ, ਸਕਤਰੀ ਬਾਗ, ਮੁਸਲਿਮਗੰਜ, ਅਤੇ ਚਾਟੀਵਿੰਡ ਵਿਖੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਨੀਲਮ ਭਗਤ ਵਲੋਂ ਕਬੀਰ ਪਾਰਕ, ਸੁੰਦਰ ਨਗਰ, ਹਰੀਪੁਰਾ, ਪੁਤਲੀਗਰ, ਅਤੇ ਰਣਜੀਤ ਐਵੀਨਿਓ ਵਿਖੇ। 

ਜਿਲ੍ਹਾ ਟੀਕਾਕਰਣ ਅਫਸਰ ਡਾ ਭਾਰਤੀ ਧਵਨ ਵਲੋਂ ਮੁਸਤਫਾਬਾਦ, ਰਣਜੀਤ ਐਵੀਨਿਓ, ਗਰੂ ਕੀ ਵਡਾਲੀ ਅਤੇ ਬਸੰਤ ਐਵੀਨਿਓ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਣ ਸਟਾਫ ਦੀ ਹਾਜਰੀ, ਓ.ਪੀ.ਡੀ. ਸੇਵਾਵਾਂ, ਦਵਾਈਆਂ, ਲੈਬ ਟੈਸਟ ਅਤੇ ਆਨ ਲਾਈਨ ਰਿਕਾਰਡ ਦੀ ਜਾਂਚ ਕੀਤੀ ਗਈ, ਮਰੀਜਾਂ ਕੋਲੋ ਵੀ ਪੁੱਛ-ਗਿੱਛ ਕੀਤੀ ਗਈ ਅਤੇ ਮਰੀਜਾਂ ਦੇ ਫੋਨ ਨੰਬਰ ਲੈਕੇ ਖੁਦ ਵੇਰੀਫਿਕੇਸ਼ਨ ਕੀਤੀ ਗਈ। 

ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ  ਇਸ ਅਵਸਰ ਤੇ ਹੋਰ ਬੇਹਤਰ ਸੇਵਾਵਾਂ ਦੇਣ ਲਈ ਸਮੂਹ ਸਟਾਫ ਨੂੰ ਹਿਦਾਇਤਾਂ ਦਿੱਤੀਆਂ ਅਤੇ ਕਿਹਾ ਸਿਹਤ ਵਿਭਾਗ ਅੰਮ੍ਰਿਤਸਰ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ ਹੈ ਇਸ ਲਈ ਸਮੂਹ ਸਟਾਫ ਸਮੇਂ ਦੇ ਪਾਬੰਦ ਰਹਿਣ, ਸਾਫ ਸਫਾਈ ਦਾ ਧਿਆਨ ਰੱਖਣ, ਮਰੀਜਾਂ ਨਾਲ ਚੰਗਾ ਵਿਵਹਾਰ ਕਰਨ ਅਤੇ ਸੇਵਾ ਭਾਵ ਨਾਲ ਕੰਮ ਕਰਨ ਨੂੰ ਤਰਜੀਹ ਦੇਣ। 

ਇਸ ਮੌਕੇ ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ ਹਾਜਰ ਸਨ।

 

Tags: Health , Civil Surgeon Amritsar , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD