Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸੂਬੇ ਵਿੱਚ ਅਰਸ਼ ਡੱਲਾ ਦੇ ਨੈੱਟਵਰਕ ਨੂੰ ਸਫ਼ਲਤਾਪੂਰਵਕ ਖ਼ਤਮ ਕੀਤਾ

Crime News Punjab, Punjab Police, Police, Crime News, Mansa Police, Mansa

Web Admin

Web Admin

5 Dariya News

ਮਾਨਸਾ , 12 Nov 2024

Last updated on: Nov 12, 2024, 00:00 IST

ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਦੀ ਟੀਮ ਨੇ ਮਾਨਸਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਾਨਸਾ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਸ਼ਿਮਲਾ ਸਿੰਘ, ਜਿਸਨੇ ਨੇ ਅਰਸ਼ ਡੱਲਾ ਦੇ ਨਿਰਦੇਸ਼ਾਂ ‘ਤੇ ਪੈਟਰੋਲ ਪੰਪ 'ਤੇ ਗ੍ਰਨੇਡ ਸੁੱਟਿਆ ਸੀ, ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਅੱਜ ਇਥੇ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। 

ਇਹ ਸਫ਼ਲਤਾ ਗੁਰਪ੍ਰੀਤ ਸਿੰਘ ਹਰੀ ਨੌ ਉਰਫ਼ ਭੋਡੀ, ਜਿਸਨੂੰ ਅੱਤਵਾਦੀ ਅਰਸ਼ ਡੱਲਾ ਦੇ ਇਸ਼ਾਰੇ ‘ਤੇ 9 ਅਕਤੂਬਰ, 2024 ਨੂੰ ਮਾਰ ਦਿੱਤਾ ਗਿਆ ਸੀ, ਦੇ ਕਤਲ ਵਿੱਚ ਸ਼ਮੂਲੀਅਤ ਲਈ ਦੋ ਸ਼ੂਟਰਾਂ ਬਰਨਾਲਾ ਦੇ ਅਨਮੋਲਪ੍ਰੀਤ ਸਿੰਘ ਉਰਫ਼ ਵਿਸ਼ਾਲ ਅਤੇ ਖਰੜ ਦੇ ਨਵਜੋਤ ਸਿੰਘ ਉਰਫ਼ ਨੀਤੂ ਦੀ ਗ੍ਰਿਫ਼ਤਾਰੀ ਦੇ 72 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਹਾਸਲ ਹੋਈ ਹੈ।  ਜਾਣਕਾਰੀ ਅਨੁਸਾਰ 26 ਅਤੇ 27 ਅਕਤੂਬਰ, 2024 ਦੀ ਦਰਮਿਆਨੀ ਰਾਤ ਨੂੰ ਮਾਨਸਾ ਦੇ ਸਿਰਸਾ ਰੋਡ ਸਥਿਤ ਜੀਓ ਦੇ ਪੈਟਰੋਲ ਪੰਪ ਸਟੇਸ਼ਨ 'ਤੇ ਹੈਂਡ ਗ੍ਰਨੇਡ ਹਮਲਾ ਕੀਤਾ ਗਿਆ ਸੀ।

ਧਮਾਕੇ ਤੋਂ ਬਾਅਦ ਪੈਟਰੋਲ ਪੰਪ ਦੇ ਮਾਲਕ ਨੂੰ ਇੱਕ ਵਿਦੇਸ਼ੀ ਮੋਬਾਈਲ ਨੰਬਰ ਤੋਂ ਧਮਕੀ ਭਰੀ ਕਾਲ ਵੀ ਆਈ ਸੀ, ਜਿਸ ਵਿੱਚ ਫੋਨ ਕਰਨ ਵਾਲੇ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ ਅਤੇ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਸ਼ਿਮਲਾ ਸਿੰਘ ਨੇ ਮਾਨਸਾ ਗ੍ਰੇਨੇਡ ਹਮਲੇ ਵਿੱਚ ਆਪਣੀ ਭੂਮਿਕਾ ਦਾ ਇਕਬਾਲ ਕਰਦਿਆਂ ਖੁਲਾਸਾ ਕੀਤਾ ਕਿ ਉਸ ਨੇ ਅੱਤਵਾਦੀ ਅਰਸ਼ ਡੱਲਾ ਦੇ ਨਿਰਦੇਸ਼ਾਂ 'ਤੇ ਗੜ੍ਹਸ਼ੰਕਰ ਇਲਾਕੇ ਤੋਂ ਇਹ ਗ੍ਰਨੇਡ ਹਾਸਲ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਸ਼ਿਮਲਾ ਸਿੰਘ ਨੇ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ ਵਿੱਚ ਸ਼ਾਮਲ ਸ਼ੂਟਰਾਂ ਨੂੰ ਲੌਜਿਸਟਿਕਲ ਸਹਾਇਤਾ ਵੀ ਪ੍ਰਦਾਨ ਕੀਤੀ ਸੀ। ਡੀਜੀਪੀ ਨੇ ਕਿਹਾ ਕਿ ਮੁਲਜ਼ਮ ਸ਼ਿਮਲਾ ਸਿੰਘ ਪਹਿਲਾਂ ਵੀ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਅਪ੍ਰੈਲ 2023 ਵਿੱਚ ਸੀਆਈ ਬਠਿੰਡਾ ਨੇ ਸ਼ਿਮਲਾ ਸਿੰਘ ਨੂੰ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਉੱਤਰਾਖੰਡ ਦੇ ਇੱਕ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਸਬੰਧੀ ਦੀ ਉਸ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਸੀ। 

ਉਨ੍ਹਾਂ ਅੱਗੇ ਕਿਹਾ ਕਿ ਸਾਜ਼ਿਸ਼ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਉਕਤ ਮਾਮਲੇ ਦੀ ਅਗਲੇਰੀ ਜਾਂਚ ਲਈ ਐਸਪੀ ਇਨਵੈਸਟੀਗੇਸ਼ਨ ਮਾਨਸਾ ਮਨਮੋਹਨ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਸੀ। 

ਐਸਆਈਟੀ ਨੇ ਸੀਆਈ ਬਠਿੰਡਾ ਨਾਲ ਤਾਲਮੇਲ ਕਰਕੇ ਤੁਰੰਤ ਕਾਰਵਾਈ ਕਰਦਿਆਂ ਵਿਗਿਆਨਕ ਢੰਗ ਨਾਲ ਜਾਂਚ ਕੀਤੀ।ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਨੇ ਦੱਸਿਆ ਕਿ ਸੀਆਈ ਬਠਿੰਡਾ ਅਤੇ ਮਾਨਸਾ ਪੁਲਿਸ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਮੁਲਜ਼ਮ ਸ਼ਿਮਲਾ ਸਿੰਘ ਨੂੰ ਮਾਨਸਾ ਦੇ ਖੋਖਰ ਰੋਡ ਤੋਂ ਉਸ ਵੇਲੇ ਗ੍ਰਿਫ਼ਤਾਰ ਕੀਤਾ ਜਦੋਂ ਉਹ ਪੈਦਲ ਕਿਤੇ ਜਾ ਰਿਹਾ ਸੀ।

ਇਸ ਸਬੰਧੀ ਪਹਿਲਾਂ ਹੀ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 308 (4) ਅਤੇ 351, ਵਿਸਫੋਟਕ ਪਦਾਰਥ ਐਕਟ ਦੀ ਧਾਰਾ 3 ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੀ ਧਾਰਾ 10 ਤਹਿਤ ਥਾਣਾ ਸਿਟੀ-1 ਮਾਨਸਾ ਵਿਖੇ  ਐਫਆਈਆਰ ਨੰਬਰ 139 ਮਿਤੀ 27.10.2024 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Mansa Police , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD