Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਭਾਸ਼ਾ ਵਿਭਾਗ ਵੱਲੋਂ ਲੁਧਿਆਣਾ 'ਚ ਕਰਵਾਏ ਗਏ ਰਾਜ ਪੱਧਰੀ ਮੁਕਾਬਲੇ

Language Department Punjab, Punjabi Bhasha Vibhag, Bhasha Vibhag, Punjabi Bhasha Vibhag Ludhiana

Web Admin

Web Admin

5 Dariya News

ਲੁਧਿਆਣਾ , 13 Nov 2024

Last updated on: Nov 13, 2024, 00:00 IST

ਲੁਧਿਆਣਾ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਨਿਰਦੇਸ਼ਕ ਭਾਸ਼ਾ ਵਿਭਾਗ, ਪੰਜਾਬ ਦੀ ਦੇਖ-ਰੇਖ ਵਿੱਚ ਵਿਦਿਆਰਥੀਆਂ ਦੇ ਰਾਜ ਪੱਧਰੀ  ਪੰਜਾਬੀ  ਸਾਹਿਤ  ਸਿਰਜਣ  ਅਤੇ  ਕਵਿਤਾ  ਗਾਇਨ  ਮੁਕਾਬਲੇ  ਕਰਵਾਏ ਗਏ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ  ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ, ਸਿੱਖਿਆ  ਅਤੇ ਭਾਸ਼ਾ ਮੰਤਰੀ ਸ. ਹਰਜੋਤ ਬੈਂਸ ਦੀ ਅਗਵਾਈ ਅਤੇ ਡਾਇਰੈਕਟਰ  ਭਾਸ਼ਾ ਵਿਭਾਗ ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਸ਼ਾ ਵਿਭਾਗ ਦੁਆਰਾ ਨਵੰਬਰ ਮਹੀਨੇ ਨੂੰ ਪੰਜਾਬੀ ਮਾਹ ਵਜੋਂ ਮਨਾਇਆ ਜਾ ਰਿਹਾ ਹੈ ਜਿਸ ਅਧੀਨ ਪੰਜਾਬ ਭਰ ਵਿੱਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ਼ ਸੰਬੰਧਤ ਅਨੇਕ ਸਮਾਗਮ ਉਲੀਕੇ ਗਏ ਹਨ। 

ਇਸੇ ਕੜੀ ਤਹਿਤ ਲੁਧਿਆਣਾ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਨਿਰਦੇਸ਼ਕ ਭਾਸ਼ਾ ਵਿਭਾਗ, ਪੰਜਾਬ ਦੀ ਦੇਖ-ਰੇਖ ਵਿੱਚ ਵਿਦਿਆਰਥੀਆਂ ਦੇ ਰਾਜ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਕਾਲਜ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸ਼ਰਮਾ  ਨੇ ਅੱਗੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੀਆਂ ਚਾਰ ਵੰਨਗੀਆਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਆਏ  ਵਿਦਿਆਰਥੀਆਂ ਨੇ ਭਾਗ ਲਿਆ। 

ਇਹ ਉਹ ਵਿਦਿਆਰਥੀ ਸਨ ਜਿਨ੍ਹਾਂ ਨੇ ਪਹਿਲਾਂ ਜ਼ਿਲ੍ਹਾ ਪੱਧਰ ਉੱਤੇ ਹੋਏ ਮੁਕਾਬਲਿਆਂ  ਵਿੱਚ  ਆਪੋ-ਆਪਣੀ ਵੰਨਗੀ ਵਿੱਚ ਪਹਿਲਾ  ਸਥਾਨ ਪ੍ਰਾਪਤ  ਕੀਤਾ  ਸੀ। ਸਾਹਿਤ ਅਤੇ ਕਲਾ ਦੇ ਖੇਤਰ ਦੀਆਂ ਪ੍ਰਸਿੱਧ ਸਖ਼ਸ਼ੀਅਤਾਂ  ਜਤਿੰਦਰ  ਹਾਂਸ,  ਤ੍ਰੈਲੋਚਨ ਲੋਚੀ,  ਪ੍ਰੋ.ਸੁਰਿੰਦਰ  ਖੰਨਾ, ਡਾ.ਚਰਨਜੀਤ ਸਿੰਘ, ਹਰਲੀਨ  ਸੋਨਾ, ਡਾ. ਜਸਲੀਨ ਕੌਰ, ਪ੍ਰੋ. ਰਮਨ ਖੰਨਾ, ਇੰਦਰਪਾਲ ਸਿੰਘ, ਡਾ. ਸੀਮਾ ਰਾਣੀ ਅਤੇ ਅੰਕੁ਼ਸ਼ ਕੁਮਾਰ ਨੇ ਜੱਜਮੈਂਟ ਲਈ ਸੇਵਾਵਾਂ ਦਿੱਤੀਆਂ। 

ਮੁਕਾਬਲਿਆਂ ਵਿੱਚ ਕਵਿਤਾ ਗਾਇਨ ਦੀ ਵੰਨਗੀ ਵਿੱਚ ਸੁਲਤਾਨਾ ਖ਼ਾਤੂਨ, ਨਾਮਿਆ ਅਰੋੜਾ ਅਤੇ ਨਿਹਾਰਿਕਾ ਨੇ, ਲੇਖ ਸਿਰਜਣਾ ਵਿੱਚ ਸਵੈਨ ਸਹੋਤਾ, ਦਿਲਪ੍ਰੀਤ ਕੌਰ ਅਤੇ ਗੁਰਸਿਮਰਨ  ਕੌਰ ਨੇ, ਕਵਿਤਾ ਸਿਰਜਣਾ ਵਿੱਚ ਅੰਜਨਵੀਰ ਸਿੰਘ, ਤਫ਼ਾਕ ਅਤੇ ਨੰਦਨੀ ਸ਼ਰਮਾ ਨੇ, ਕਹਾਣੀ ਸਿਰਜਣਾ ਵਿੱਚ ਹਰਦੀਪ ਕੌਰ, ਸੁਨੈਨਾ ਅਤੇ ਹਰਮਨਜੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਵੱਲੋਂ ਨਕਦ ਇਨਾਮੀ ਰਾਸ਼ੀ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ।

ਮੰਚ ਸੰਚਾਲਨ ਦੀ ਭੂਮਿਕਾ ਰਵਨੀਤ ਕੌਰ ਨੇ ਬਾਖ਼ੂਬੀ ਨਿਭਾਈ। ਜਸਵੰਤ ਸਿੰਘ ਜ਼ਫ਼ਰ ਨੇ ਮੰਚ ਤੋਂ ਸੰਬੋਧਨ ਹੁੰਦਿਆਂ ਕਿਹਾ ਕਿ ਮੁਕਾਬਲੇ ਵਿੱਚ ਭਾਗ ਲੈਣ ਵਾਲਾ ਹਰ ਵਿਦਿਆਰਥੀਆਂ ਹੀ ਆਪਣੀ ਕਲਾ ਵਿੱਚ ਪਰਿਪੱਕ ਨਜ਼ਰ ਆਇਆ ਅਤੇ ਉਹ ਆਸ ਕਰਦੇ ਹਨ ਕਿ ਇਹ ਵਿਦਿਆਰਥੀ ਭਵਿੱਖ ਵਿੱਚ ਆਪੋ-ਆਪਣੇ ਖੇਤਰ ਵਿੱਚ ਵੱਡਾ ਮੁਕਾਮ ਹਾਸਿਲ ਕਰਨਗੇ। ਉਹਨਾਂ ਕਿਹਾ ਕਿ ਕਿਸੇ ਵੀ ਕਾਮਯਾਬੀ ਵਿੱਚ ਮਾਪਿਆਂ ਅਤੇ ਅਧਿਆਪਕ ਦੇ ਯੋਗਦਾਨ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ। 

ਇਸ ਮੌਕੇ ਕਾਲਜ ਦੇ ਪੰਜਾਬੀ ਵਿਭਾਗ ਤੋਂ ਡਾ. ਸੁਮੀਤ ਬਰਾੜ, ਪ੍ਰੋ ਗੁਰਵਿੰਦਰ ਕੌਰ ਅਤੇ ਕਾਲਜ ਦੇ ਵਿਦਿਆਰਥੀ ਵੀ ਹਾਜ਼ਰ ਰਹੇ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD