Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲਾ ਤਰਨ ਤਾਰਨ 'ਚ ਸਾਂਸ ਮਹਿੰਮ ਦੀ ਸ਼ੁਰੂਆਤ - ਡਾ.ਗੁਰਪ੍ਰੀਤ ਸਿੰਘ ਰਾਏ

ਬੱਚਿਆਂ ਨੂੰ ਨਿਮੋਨੀਆ ਵਰਗੀ ਬਿਮਾਰੀ ਤੋਂ ਬਚਾਉਣ ਲਈ ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਹੈ ਸਾਂਸ ਮੁਹਿੰਮ - ਡਾ. ਵਰਿੰਦਰ ਪਾਲ ਕੌਰ

Health,Civil Surgeon Tarn Tarn, Tarn Taran

Web Admin

Web Admin

5 Dariya News

ਤਰਨ ਤਾਰਨ , 13 Nov 2024

Last updated on: Nov 13, 2024, 00:00 IST

ਜ਼ਿਲਾ ਤਰਨ ਤਾਰਨ ਦੇ  ਸਿਵਲ ਸਰਜਨ ਡਾ.ਗੁਰਪ੍ਰੀਤ ਸਿੰਘ ਰਾਏ  ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੇਠ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਬੁਧਵਾਰ ਨੂੰ ਦਫਤਰ ਸਿਵਿਲ ਸਰਜਨ ਵਿਖੇ ਸਾਂਸ ਮੁਹਿੰਮ ਤਹਿਤ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਆਪਣੇ ਸਬੋਧਨ ਦੌਰਾਨ ਸਿਵਲ ਸਰਜਨ ਡਾ. ਰਾਏ  ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ 0 ਤੋਂ 5 ਸਾਲਾਂ ਤੱਕ ਦੇ ਬੱਚਿਆਂ ਨੂੰ ਨਿਮੂਨੀਆ ਵਰਗੀ ਨਾ ਮੁਰਾਦ ਬਿਮਾਰੀ ਤੋਂ ਬਚਾਉਣ ਲਈ ਸੂਬਾ ਸਰਕਾਰ ਵੱਲੋਂ ਸੋਸ਼ਲ ਅਵੈਅਰਨੈਸ ਐਂਡ ਐਕਸ਼ਨ ਟੂ ਨਿਊਟਰਲਾਇਜ ਨਿਮੂਨੀਆ (ਸਾਂਸ ਮੁਹਿੰਮ) ਚਲਾਈ ਜਾ ਰਹੀ ਹੈ ਅਤੇ ਇਹ ਮੁਹਿੰਮ ਫਰਵਰੀ 28 ਤੱਕ ਚੱਲੇਗੀ।

 ਉਨਾਂ ਸਿਹਤ ਸੰਸਥਾਵਾਂ ਵਿਖੇ ਤੈਨਾਤ ਏਐਨਐਮਜ਼ ਅਤੇ ਨਰਸਿੰਗ ਸਟਾਫ ਨੂੰ ਨਵਜਾਤ ਬੱਚਿਆਂ ਦੇ ਨਾਲ ਨਾਲ ਹਸਪਤਾਲ ਚ ਟੀਕਾਕਰਨ ਲਈ ਆਉਣ ਵਾਲੇ ਬੱਚਿਆਂ ਦੇ ਆਕਸੀਜਨ ਲੈਵਲ ਅਤੇ ਸਿਹਤ ਜਾਂਚ ਕਰਨ ਦੀ ਹਦਾਇਤ ਜਾਰੀ ਕੀਤੀ। ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਨਿਮੂਨੀਆ ਤੋਂ ਬਚਾਉਣ ਲਈ ਸਾਂਸ ਮੁਹਿੰੰਮ ਬਾਰੇ ਜ਼ਿਲੇ ਦੇ ਵੱਖ ਵੱਖ ਬਲਾਕਾਂ  ਵਿੱਖੇ ਮਾਸ ਮੀਡੀਆ ਵਿੰਗ ਅਤੇ ਫੀਲਡ ਸਟਾਫ ਵੱਲੋਂ ਨਿਰੰਤਰ ਜਾਗਰੂਕਤਾ ਫੈਲਾਈ ਜਾ ਰਹੀ ਹੈ ਤਾਂ ਜੋਂ ਵੱਧ ਤੋਂ ਵੱਧ ਨਾਗਰਿਕਾਂ ਨੂੰ ਨਵਜੰਮਿਆਂ ਅਤੇ ਛੋਟੇ ਬੱਚਿਆਂ ਦੀ ਸਾਂਭ ਸੰਭਾਲ ਬਾਰੇ ਜ਼ਰੂਰੀ ਜਾਣਕਾਰੀ ਮੁਹੱਇਆ ਕਰਵਾਈ ਜਾ ਰਹੀ ਹੈ।

 ਉਨਾਂ ਫੀਲਡ ਸਟਾਫ ਨੂੰ ਦੱਸਿਆ ਕਿ ਜੇਕਰ ਮਾਪਿਆਂ ਨੂੰ ਠੰਡ ਦੇ ਮੌਸਮ ਦੌਰਾਨ ਬੱਚਿਆਂ ਦੀ ਸਾਂਭ ਸੰਭਾਲ ਬਾਰੇ ਚੰਗੀ ਤਰਾਂ੍ਹ ਪਤਾ ਹੋਵੇਗਾ ਤਾਂ ਬੱਚੇ ਨੂੰ ਨਿਮੂਨੀਆ ਵਰਗੀ ਬਿਮਾਰੀ ਤੋਂ ਬਚਾਇਆ ਜਾ ਸਕਦਾ ਹੈ।  ਉਹਨਾਂ ਕਿਹਾ ਕਿ ਸਾਂਸ ਮੁਹਿੰਮ ਦੌਰਾਨ ਆਸ਼ਾ ਵਰਕਰਜ਼ ਵੱਲੋਂ ਘਰ ਘਰ ਜਾ ਕੇ ਸਰਵੇ ਕੀਤਾ ਜਾਵੇਗਾ ਤਾਂ ਜੋਂ ਬੱਚਿਆ ਦੀ ਸਿਹਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ।ਉਨਾਂ ਕਿਹਾ ਕਿ ਜੇਕਰ ਮਾਪਿਆਂ ਨੂੰ ਬੱਚਿਆਂ ਦੇ ਵਿੱਚ ਨਿਮੂਨੀਆ ਦੇ ਲੱਛਣ ਜਿਵੇਂ ਕਿ ਸਾਹ ਲੈਣ ਵਿੱਚ ਦਿੱਕਤ, ਖੰਘ ਅਤੇ ਜੁਕਾਮ ਦਾ ਵੱਧਣਾ, ਤੇਜੀ ਨਾਲ ਸਾਹ ਲੈਣਾ, ਤੇਜ਼ ਬੁਖਾਰ ਹੋਣਾ ਅਤੇ ਸਾਹ ਲੈਂਦੇ ਸਮੇਂ ਪਸਲੀ ਚੱਲਣਾ ਜਾ ਛਾਤੀ ਦਾ ਥੱਲੇ ਧੱਸਣਾ ਪ੍ਰਮੁੱਖ ਹਨ।

ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਿਹਤ ਸੰਸਥਾਵਾਂ ਵਿਖੇ ਜਨਮ ਲੈਣ ਵਾਲੇ ਨਵਜਾਤ ਬੱਚਿਆਂ ਗਾ ਆਕਸੀਜਨ ਲੈਵਲ ਨਾ ਸਿਹਤ ਕਰਮੀਆਂ ਵੱਲੋਂ ਨਿਰੰਤਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਰਦੀਆਂ ਦੇ ਮੌਸਮ ਦੌਰਾਨ ਬੱਚਿਆਂ ਨੂੰ ਨਿਮੋਨੀਆ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਵਿਭਾਗ ਵਲੋਂ ਇੱਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਸਾਂਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।

ਇਸ ਮੌਕੇ ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਸਤਵਿੰਦਰ ਕੁਮਾਰ ਭਗਤ ਸੀਨੀਅਰ ਮੈਡੀਕਲ ਸਿਵਲ ਹਸਪਤਾਲ ਸਰਬਜੀਤ ਸਿੰਘ, ਡਾਕਟਰ ਸੁਖਜਿੰਦਰ ਸਿੰਘ, ਜਿਲਾ ਮਾਸ ਮੀਡੀਆ ਅਫਸਰ ਸੁਖਵੰਤ ਸਿੰਘ ਸਿੱਧੂ ਆਰ ਮੌਜੂਦ ਰਹੇ।

 

Tags: Health , Civil Surgeon Tarn Tarn , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD