Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਦਿੱਲੀ ਵਿਖੇ ਰਾਜਾਂ ਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀਆਂ ਦੀ ਕਾਨਫਰੰਸ ਵਿਚ ਕੀਤੀ ਸ਼ਿਰਕਤ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Manohar Lal Khattar, Union Minister of Power and Minister of Housing & Urban Affairs, Ministry of Power and Minister of Housing & Urban Affairs, BJP, Bharatiya Janata Party

Web Admin

Web Admin

5 Dariya News

ਨਵੀਂ ਦਿੱਲੀ , 13 Nov 2024

Last updated on: Nov 13, 2024, 00:00 IST

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਉੱਤਰੀ ਰਾਜਾਂ ਵਿਚ ਪਰਾਲੀ ਸਾੜਨ ਦੀ ਸਮੱਸਿਆ ਦੇ ਢੁੱਕਵੇਂ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਮੁਹੱਈਆ ਕਰਵਾਏ ਜਾਣ ਦੀ ਮੰਗ ਕੀਤੀ ਹੈ।

ਕੇਂਦਰੀ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਵਿਖੇ ਹੋਈ ਰਾਜਾਂ ਤੇ ਕੇਂਦਰ  ਸ਼ਾਸਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀਆਂ ਦੀ ਕਾਨਫਰੰਸ ਦੌਰਾਨ ਇਸ ਮੁੱਦੇ ਤੇ ਆਪਣੇ ਵਿਚਾਰ ਪ੍ਰਗਟਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜ਼ੋਰ ਦਿੱਤਾ ਕਿ ਬਾਇਮਾਸ ਪਾਵਰ ਪ੍ਰਾਜੈਕਟਾਂ ਲਈ ਪ੍ਰਤੀ ਮੈਗਾਵਾਟ ਪੰਜ ਕਰੋੜ ਦੀ ਸਬਸਿਡੀ ਮੁਹੱਈਆ ਹੋਣ ਨਾਲ ਪੰਜਾਬ ਤੇ ਉੱਤਰੀ ਭਾਰਤ ਦੇ ਹੋਰ ਸੂਬਿਆਂ ਨੂੰ ਪਰਾਲੀ ਜਲਣ ਕਾਰਨ ਪੈਦਾ ਹੁੰਦੇ ਪ੍ਰਦੂਸ਼ਣ ਨਾਲ ਨਜਿੱਠਣ ਵਿਚ ਸਹਾਇਤਾ ਮਿਲੇਗੀ।

ਉਨ੍ਹਾਂ ਕਿਹਾ ਕਿ ਨਵੀਂ ਤੇ ਨਵਿਆਉਣਯੋਗ ਊਰਜਾ ਕੇਂਦਰੀ ਮੰਤਰਾਲਾ 4.8 ਟਨ ਰੋਜ਼ਾਨਾ ਕੰਪਰੈਸਡ ਬਾਇਓਗੈਸ (ਸੀ.ਬੀ.ਜੀ) ਪੈਦਾਵਾਰ ਵਾਲੇ ਪਲਾਂਟ ਲਈ 4000 ਕਰੋੜ ਦੀ ਸਬਸਿਡੀ ਮੁਹੱਈਆ ਕਰਵਾਉਂਦਾ ਹੈ। ਲਗਭਗ ਇਨੀ ਮਿਕਦਾਰ ਵਿਚ ਪਰਾਲੀ ਦੀ ਵਰਤੋ ਨਾਲ  ਇਕ ਬਾਇਓਮਾਸ ਪਲਾਂਟ ਇਕ ਮੈਗਾਵਾਟ ਬਿਜਲੀ ਪੈਦਾ ਕਰ ਸਕਦਾ ਹੈ। 

ਉਨ੍ਹਾਂ ਕਿਹਾ ਕਿ ਸੀ.ਬੀ.ਜੀ ਦੀ ਪੈਦਾਵਾਰ ਦੀ ਤਰ੍ਹਾਂ ਹੀ ਜਦੋਂ ਬਾਇਓਮਾਸ ਊਰਜਾ ਪੈਦਾਵਾਰ ਵਿਚ ਪਰਾਲੀ ਦੀ ਵਰਤੋਂ ਹੋਣੀ ਹੈ ਤਾਂ ਬਾਇਓਮਾਸ ਊਰਜਾ ਪ੍ਰਾਜੈਕਟਾਂ ਨੂੰ ਵੀ ਸਬਸਿਡੀ ਜਾਂ ਵਿੱਤੀ ਵਾਜ਼ਬਤਾ ਲਈ ਫੰਡ (ਵੀ.ਜੀ.ਐਫ) ਦੇ ਰੂਪ ਵਿਚ ਸਹਾਇਤਾ ਮਿਲਣੀ ਜ਼ਰੂਰੀ ਹੈ ਤਾਂ ਜੋ ਅਜਿਹੇ ਪ੍ਰਾਜੈਕਟਾਂ ਦੀ ਮੌਜੂਦਾ ਪ੍ਰਤੀ ਯੂਨਿਟ ਲਾਗਤ 7.5 ਰੁਪਏ ਤੋਂ ਘਟਾ ਕੇ 5 ਹੋ ਸਕੇ ਜਿਸ ਨਾਲ ਨਾ ਕੇਵਲ ਸੂਬਿਆਂ ਨੂੰ ਸੌਖ ਰਹੇਗੀ ਸਗੋਂ ਪਰਾਲੀ ਦੀ ਸਮੱਸਿਆ ਵੱਡੇ ਪੈਮਾਨੇ ਤੇ ਹੱਲ ਹੋਵੇਗੀ।

ਹੋਰ ਅਹਿਮ  ਮੁੱਦਾ ਉਠਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੀ.ਐਮ.ਕੁਸੁਮ ਯੋਜਨਾ ਤਹਿਤ 7.5 ਹਾਰਸ ਪਾਵਰ ਤੱਕ ਦੇ ਸੋਲਰ  ਪੰਪਾਂ ਨੂੰ 30 ਫੀਸਦ ਸਬਸਿਡੀ ਮੁਹੱਈਆ ਕਰਵਾਉਂਦੀ ਹੈ ਪਰ ਪੰਜਾਬ ਵਿਚ ਜ਼ਮੀਨ ਹੇਠਲਾ ਪਾਣੀ ਥੱਲੇ ਜਾਣ ਕਾਰਨ ਕਿਸਾਨਾਂ ਨੂੰ 15 ਤੋਂ 20 ਹਾਰਸ ਪਾਵਰ ਦੀਆਂ ਮੋਟਰਾਂ ਦੀ ਵਰਤੋਂ ਕਰਨੀ ਪੈਂਦੀ ਹੈ। 

ਉਨਾਂ ਮੰਗ ਕੀਤੀ ਕਿ ਸਬੰਧਤ ਮੰਤਰਾਲਾ ਸਬਸਿਡੀ ਘੱਟੋ ਘੱਟ 15 ਹਾਰਸ ਪਾਵਰ ਤੱਕ ਵਧਾਵੇ ਜਿਸ ਨਾਲ ਖੇਤੀ ਖੇਤਰ ਵਿਚ ਸੋਲਰ ਊਰਜਾ ਦੀ ਵਰਤੋਂ ਨੂੰ ਪ੍ਰੋਤਸਾਹਨ ਮਿਲੇਗਾ। ਉਨ੍ਹਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ) ਦੇ ਹਿਮਾਚਲ ਪ੍ਰਦੇਸ਼ ਦੇ ਰਾਏਪੁਰ ਤੇ ਘੜਿਆਲ ਵਿਖੇ 4300 ਮੈਗਾਵਟ ਸਮਰੱਥਾ ਦੇ ਦੋ ਪੰਪਿੰਗ ਸਟੋਰੇਜ ਪ੍ਰਾਜੈਕਟਾਂ ਨੂੰ ਜਲਦੀ ਮੁਕੰਮਲ ਕਰਵਾਉਣ ਲਈ ਕੇਂਦਰੀ ਊਰਜਾ ਮੰਤਰਾਲੇ ਦੇ ਦਖਲ ਦੀ ਮੰਗ ਕੀਤੀ। 

ਉਨ੍ਹਾਂ ਇਹ ਵੀ ਮੰਗ ਕੀਤੀ ਕਿ ਬਿਜਲੀ ਦੀ ਖਰੀਦ ਉਪਰ ਭਾਰਤ ਦੇ ਸੂਰਜੀ ਊਰਜਾ ਨਿਗਮ ਨੂੰ ਪ੍ਰਤੀ ਯੂਨਿਟ ਅਦਾ ਕੀਤੀ ਜਾਂਦੇ 7 ਪੈਸੇ ਚਾਰਜ ਨੂੰ ਘਟਾਇਆ ਜਾਵੇ ਕਿਉਂਕਿ ਇਹ ਸੂਬਿਆਂ ਲਈ ਵੱਡਾ ਵਿੱਤੀ ਬੋਝ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਕੋਲਾ ਪੈਦਾ ਕਰਨ ਵਾਲੇ ਸੂਬਿਆਂ ਤੋਂ ਪੰਜਾਬ ਦੀ ਦੂਰੀ ਜ਼ਿਆਦਾ ਹੋਣ ਕਾਰਨ ਭਾੜੇ ਤੇ ਕਰੋੜਾਂ ਰੁਪਏ ਖਰਚ ਕਰਨੇ ਪੈਂਦੇ ਹਨ। 

ਉਨਾਂ ਸੁਝਾਅ ਦਿੱਤਾ ਕਿ ਕੇਂਦਰ ਆਪਣੀਆਂ ਏਜੰਸੀਆਂ ਰਾਹੀਂ ਕੋਲਾ ਪੈਦਾ ਕਰਨ ਵਾਲੇ ਰਾਜਾਂ ਨੇੜੇ ਮੈਗਾ ਬਿਜਲੀ ਪੈਦਾਵਾਰ ਪ੍ਰਾਜੈਕਟ ਸਥਾਪਤ ਕਰੇ ਜਿਨਾਂ ਤੋਂ ਪੰਜਾਬ ਵਰਗੇ ਦੂਰ ਦੁਰਾਡੇ ਸੂਬਿਆਂ ਨੂੰ ਬਿਜਲੀ ਮੁਹੱਈਆ ਕਰਵਾਈ ਜਾਵੇ  ਤਾਂ ਜੋ ਇਹ ਸੂਬੇ  ਵਾਧੂ ਦੇ ਟ੍ਰਾਂਸਪੋਰਟ ਖਰਚਿਆਂ ਤੋਂ ਬਚ ਸਕਣ। ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ ਸ੍ਰੀ ਬਲਦੇਵ ਸਿੰਘ ਸਰਾਂ ਵੀ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Manohar Lal Khattar , Union Minister of Power and Minister of Housing & Urban Affairs , Ministry of Power and Minister of Housing & Urban Affairs , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD