Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਦਾ ਕੀਤਾ ਵਿਰੋਧ

ਕਿਹਾ- ਜੇਕਰ ਹਰਿਆਣਾ ਇਸ ਦੇ ਬਦਲੇ ਚੰਡੀਗੜ੍ਹ ਨੂੰ ਪੰਚਕੂਲਾ ਵਿੱਚ 12 ਏਕੜ ਜ਼ਮੀਨ ਦੇਵੇਗਾ ਤਾਂ ਉੱਥੇ ਹੀ ਵਿਧਾਨ ਸਭਾ ਕਿਉਂ ਨਹੀਂ ਬਣਾਈ ਗਈ?

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 13 Nov 2024

Last updated on: Nov 13, 2024, 00:00 IST

ਚੰਡੀਗੜ੍ਹ ਵਿੱਚ ਹਰਿਆਣਾ ਦਾ ਵਿਧਾਨ ਸਭਾ ਕੰਪਲੈਕਸ ਬਣਾਉਣ ਦੇ ਫ਼ੈਸਲੇ ਦਾ ਆਮ ਆਦਮੀ ਪਾਰਟੀ (ਆਪ) ਨੇ ਸਖ਼ਤ ਵਿਰੋਧ ਕੀਤਾ ਹੈ। ਪਾਰਟੀ ਨੇ ਸਵਾਲ ਕੀਤਾ ਕਿ ਜੇਕਰ ਹਰਿਆਣਾ ਸਰਕਾਰ ਬਦਲੇ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੰਚਕੂਲਾ ਵਿੱਚ 12 ਏਕੜ ਜ਼ਮੀਨ ਦੇਵੇਗੀ ਤਾਂ ਪੰਚਕੂਲਾ ਵਿੱਚ ਹੀ ਵਿਧਾਨ ਸਭਾ ਕਿਉਂ ਨਹੀਂ ਬਣਾਈ ਗਈ?

'ਆਪ' ਵਿਧਾਇਕ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫ਼ਰੰਸ 'ਚ ਕਿਹਾ ਕਿ 1966 ਵਿੱਚ ਜਦੋਂ ਹਰਿਆਣਾ ਨੂੰ ਪੰਜਾਬ ਵਿੱਚੋਂ ਕੱਢ ਕੇ ਵੱਖਰਾ ਸੂਬਾ ਬਣਾਇਆ ਗਿਆ ਸੀ ਤਾਂ ਇਹ ਵਾਅਦਾ ਕੀਤਾ ਗਿਆ ਸੀ ਕਿ ਕੁਝ ਸਮੇਂ ਬਾਅਦ ਚੰਡੀਗੜ੍ਹ ਪੰਜਾਬ ਨੂੰ ਸੌਂਪ ਦਿੱਤਾ ਜਾਵੇਗਾ। ਜਦੋਂ ਤੱਕ ਹਰਿਆਣਾ ਆਪਣੀ ਰਾਜਧਾਨੀ ਨਹੀਂ ਬਣਾਉਂਦਾ, ਉਦੋਂ ਤੱਕ ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼ ਹੀ ਰਹੇਗਾ। ਪਰ ਅੱਜ 58 ਸਾਲ ਹੋ ਗਏ ਹਨ ਚੰਡੀਗੜ੍ਹ ਪੰਜਾਬ ਨੂੰ ਨਹੀਂ ਸੌਂਪਿਆ ਗਿਆ। 

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸਿਰਫ਼ ਪੰਜਾਬ ਦਾ ਹੀ ਹੈ।  ਇਸ 'ਤੇ ਪੰਜਾਬ ਦਾ ਪੂਰਾ ਹੱਕ ਹੈ ਕਿਉਂਕਿ ਇਹ ਪੰਜਾਬ ਦੇ 22 ਪਿੰਡਾਂ ਨੂੰ ਤਬਾਹ ਕਰਕੇ ਉਸਾਰਿਆ ਗਿਆ ਸੀ।  ਹਰਿਆਣਾ ਵੱਲੋਂ ਇੱਥੇ ਵਿਧਾਨ ਸਭਾ ਬਣਾਉਣ ਦਾ ਫ਼ੈਸਲਾ ਬਿਲਕੁਲ ਗ਼ਲਤ ਹੈ।  ਅਸੀਂ ਇਸ ਨੂੰ ਬਰਦਾਸ਼ਤ ਨਹੀਂ ਕਰਾਂਗੇ।  ਇਹ ਫ਼ੈਸਲਾ ਪੂਰੀ ਤਰ੍ਹਾਂ ਪੰਜਾਬ ਵਿਰੋਧੀ ਹੈ। 

ਅਨਮੋਲ ਗਗਨ ਨੇ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੀ ਉਦਾਹਰਨ ਦਿੰਦੇ ਹੋਏ ਕਿਹਾ ਕਿ 2014 ਵਿੱਚ ਜਦੋਂ ਆਂਧਰਾ ਤੋਂ ਤੇਲੰਗਾਨਾ ਬਣਾਇਆ ਗਿਆ ਸੀ ਤਾਂ ਇਹ ਤੈਅ ਹੋਇਆ ਸੀ ਕਿ ਹੈਦਰਾਬਾਦ ਤੇਲੰਗਾਨਾ ਦੀ ਰਾਜਧਾਨੀ ਹੋਵੇਗੀ।  ਫਿਰ ਆਂਧਰਾ ਪ੍ਰਦੇਸ਼ ਨੇ ਅਮਰਾਵਤੀ ਵਿੱਚ ਆਪਣੀ ਨਵੀਂ ਰਾਜਧਾਨੀ ਸਥਾਪਤ ਕਰਨ ਦਾ ਫ਼ੈਸਲਾ ਕੀਤਾ।  

ਇਸ ਸਾਲ ਦੇ ਬਜਟ ਵਿੱਚ ਮੋਦੀ ਸਰਕਾਰ ਨੇ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਲਈ 15 ਹਜ਼ਾਰ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ ਅਤੇ ਅਗਲੇ ਕੁਝ ਸਾਲਾਂ ਵਿੱਚ ਕੁੱਲ 50 ਹਜ਼ਾਰ ਕਰੋੜ ਰੁਪਏ ਦੇਣ ਦਾ ਵਾਅਦਾ ਕੀਤਾ ਹੈ। ਅਨਮੋਲ ਨੇ ਕਿਹਾ ਕਿ ਜਦੋਂ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਤੇ ਤੁਰੰਤ ਫ਼ੈਸਲਾ ਕੀਤਾ ਜਾ ਸਕਦਾ ਹੈ ਅਤੇ ਵਿੱਤੀ ਮਦਦ ਮਿਲ ਸਕਦੀ ਹੈ ਤਾਂ ਪੰਜਾਬ ਨਾਲ ਇੰਨਾ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ।  

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਦੀ ਵਿਧਾਨ ਸਭਾ ਇਸ ਲਈ ਬਣਾਈ ਜਾ ਰਹੀ ਹੈ ਤਾਂ ਜੋ ਚੰਡੀਗੜ੍ਹ ’ਤੇ ਉਸਦਾ ਅਧਿਕਾਰ ਪੱਕੇ ਤੌਰ ਤੇ ਕਾਇਮ ਹੋ ਜਾਵੇ। ਇਹ ਪੰਜਾਬ ਵਿਰੁੱਧ ਵੱਡੀ ਸਾਜ਼ਿਸ਼ ਹੈ। ਅਸੀਂ ਇਸ ਵਿਰੁੱਧ ਹਰ ਫ਼ਰੰਟ 'ਤੇ ਲੜਾਂਗੇ। 'ਆਪ' ਆਗੂ ਨੇ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ 'ਤੇ ਇਸ ਮਾਮਲੇ ਨੂੰ ਸਾਲਾਂ ਬੱਧੀ ਜਾਣਬੁੱਝ ਕੇ ਲਟਕਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪਿਛਲੇ 58 ਸਾਲਾਂ ਦੌਰਾਨ ਅਜਿਹਾ ਕਈ ਵਾਰ ਹੋਇਆ ਹੈ ਕਿ ਕੇਂਦਰ, ਪੰਜਾਬ ਅਤੇ ਹਰਿਆਣਾ ਤਿੰਨਾਂ ਥਾਵਾਂ 'ਤੇ ਭਾਜਪਾ ਅਤੇ ਕਾਂਗਰਸ ਦੀ ਸਰਕਾਰ ਰਹੀ ਹੈ। 

2014 ਤੋਂ 2017 ਤੱਕ ਤਿੰਨਾਂ ਥਾਵਾਂ 'ਤੇ ਭਾਜਪਾ ਸੱਤਾ 'ਚ ਰਹੀ, ਪੰਜਾਬ 'ਚ ਉਹ ਅਕਾਲੀ ਦਲ ਨਾਲ ਗੱਠਜੋੜ ਸਰਕਾਰ ਦਾ ਹਿੱਸਾ ਸੀ ਪਰ ਉਸ ਨੇ ਕੁਝ ਨਹੀਂ ਕੀਤਾ, ਉਲਟਾ ਪੰਜਾਬ ਨਾਲ ਧੱਕਾ ਕੀਤਾ।  ਕਾਂਗਰਸ ਦੀ ਵੀ ਇਹੀ ਹਾਲਤ ਸੀ।  ਉਸ ਨੇ ਵੀ ਇਸ ਮਾਮਲੇ ਨੂੰ ਜਾਣਬੁੱਝ ਕੇ ਲਟਕਾ ਕੇ ਰੱਖਿਆ। ਇਨ੍ਹਾਂ ਦੋਵਾਂ ਧਿਰਾਂ ਨੂੰ ਜਵਾਬ ਦੇਣਾ ਚਾਹੀਦਾ ਹੈ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD