Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਵਾ ਦੇ ਗੁਣਵੱਤਾ ਪ੍ਰਬੰਧਨ ਦੇ ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾ

ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼. ਅਤੇ ਹੋਰ ਸਬੰਧਤ ਵਿਭਾਗਾਂ ਨਾਲ ਕੀਤੀ ਸਮੀਖਿਆ ਮੀਟਿੰਗ

KAP Sinha, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Gaurav Yadav, Anurag Verma

Web Admin

Web Admin

5 Dariya News

ਚੰਡੀਗੜ੍ਹ , 13 Nov 2024

Last updated on: Nov 13, 2024, 00:00 IST

ਕੌਮੀ ਰਾਜਧਾਨੀ ਅਤੇ ਨੇੜਲੇ ਖੇਤਰਾਂ ਦੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਅੱਜ ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਅੰਕੜਿਆਂ ਵਿੱਚ 71 ਫੀਸਦ ਕਮੀ ਲਈ ਸੂਬਾ ਸਰਕਾਰ ਵੱਲੋਂ ਕੀਤੇ ਗਏ ਠੋਸ ਯਤਨਾਂ ਦੀ ਸ਼ਲਾਘਾ ਕੀਤੀ ਹੈ। ਪਰਾਲੀ ਸਾੜਨ ‘ਤੇ ਰੋਕ ਸਬੰਧੀ ਯਤਨਾਂ ਦਾ ਜਾਇਜ਼ਾ ਲੈਣ ਲਈ ਸਬੰਧਤ ਵਿਭਾਗਾਂ, ਡਿਪਟੀ ਕਮਿਸ਼ਨਰਾਂ ਅਤੇ ਪੰਜਾਬ ਦੇ ਐਸ.ਐਸ.ਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਪਰਸਨ ਸ੍ਰੀ ਰਾਜੇਸ਼ ਵਰਮਾ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। 

ਸਾਰੇ ਡਿਪਟੀ ਕਮਿਸ਼ਨਰਾਂ ਨਾਲ ਪਰਾਲੀ ਸਾੜਨ ਦੀ ਰੋਕਥਾਮ ਸਬੰਧੀ ਯਤਨਾਂ, ਵਿਸ਼ੇਸ਼ ਕਰਕੇ ਜਿਹੜੇ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਦੀ ਸਮੀਖਿਆ ਕਰਦਿਆਂ, ਉਨ੍ਹਾਂ ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾ ਕੇ ਜ਼ੀਰੋ ਕਰਨ ਲਈ ਠੋਸ ਉਪਰਾਲੇ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਸ੍ਰੀ ਰਾਜੇਸ਼ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ ਪਰ ਅਜੇ ਵੀ ਇਨ੍ਹਾਂ ਵਿੱਚ ਕੁਝ ਸੁਧਾਰ ਕਰਨ ਅਤੇ ਇਸ ਨਾਲ ਹੋਰ ਸਖ਼ਤੀ ਨਾਲ ਨਜਿੱਠਣ ਦੀ ਲੋੜ ਹੈ।

ਚੇਅਰਪਰਸਨ ਨੇ ਕਿਹਾ ਕਿ ਕਮਿਸ਼ਨ ਸਥਿਤੀ ‘ਤੇ ਲਗਾਤਾਰ ਨੇੜਿਓਂ ਨਜ਼ਰ ਬਣਾ ਕੇ ਰੱਖੇਗਾ ਅਤੇ ਰੋਕਥਾਮ ਦੇ ਯਤਨਾਂ ਦੇ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਰਾਜ ਸਰਕਾਰਾਂ ਅਤੇ ਸਥਾਨਕ ਅਥਾਰਟੀਆਂ ਨਾਲ ਤਾਲਮੇਲ ਕਰਦਾ ਰਹੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਵਿੱਚ ਪਰਾਲੀ ਸਾੜਨ ਨੂੰ ਰੋਕਣ ਲਈ ਯਤਨ ਹੋਰ ਤੇਜ਼ ਕੀਤੇ ਜਾਣ ਅਤੇ ਇਨ੍ਹਾਂ ਦੇ ਲਾਗੂ ਕਰਨ ਵਿੱਚ ਕੋਈ ਢਿੱਲ ਨਾ ਵਰਤਦਿਆਂ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। 

ਸ੍ਰੀ ਰਾਜੇਸ਼ ਵਰਮਾ ਨੇ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਪਰਾਲੀ ਸਾੜਨ 'ਤੇ ਕਾਬੂ ਪਾਉਣ ਲਈ 30 ਨਵੰਬਰ ਤੱਕ ਜਦੋਂ ਪਰਾਲੀ ਸਾੜਨ ਦਾ ਅਮਲ ਸਿਖ਼ਰ ‘ਤੇ ਹੁੰਦਾ ਹੈ, ਲਗਾਤਾਰ ਸਰਗਰਮ ਰਹਿਣ ਅਤੇ ਢੁਕਵੇਂ ਕਦਮ ਚੁੱਕਣਾ ਯਕੀਨੀ ਬਣਾਉਣ। ਚੇਅਰਪਰਸਨ ਨੇ ਪਰਾਲੀ ਨੂੰ ਅੱਗ ਲਾਉਣ ਦੇ ਅੰਕੜਿਆਂ ਅਤੇ ਇਸ ਸਮੱਸਿਆ ਦੀ ਰੋਕਥਾਮ ਲਈ ਚੁੱਕੇ ਗਏ ਕਦਮਾਂ ਅਨੁਸਾਰ ਪਿੰਡਾਂ ਦੀ ਮੈਪਿੰਗ ਕਰਨ ਦੀ ਵਕਾਲਤ ਵੀ ਕੀਤੀ। 

ਇਸ ਦੌਰਾਨ ਪਰਾਲੀ ਸਾੜਨ ਦੇ ਵੱਧ ਕੇਸਾਂ ਵਾਲੇ 13 ਜ਼ਿਲ੍ਹਿਆਂ ਦੇ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੇ ਐਨਫੋਰਸਮੈਂਟ ਅਤੇ ਰੈਗੂਲੇਟਰੀ ਉਪਾਵਾਂ ਦੀ ਰਿਪੋਰਟ ਵੀ ਪੇਸ਼ ਕੀਤੀ, ਜਦੋਂ ਕਿ ਹੋਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅਪਡੇਟ ਸਾਂਝੀ ਕੀਤੀ। ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਤਕਨੀਕਾਂ ਅਪਣਾਉਣ ਲਈ ਉਤਸ਼ਾਹਤ ਕਰਕੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ ਨੂੰ ਸਬਸਿਡੀਆਂ ਦੇ ਕੇ ਜ਼ਮੀਨੀ ਪੱਧਰ 'ਤੇ ਪਰਾਲੀ ਦੇ ਇਨ ਸੀਟੂ ਅਤੇ ਐਕਸ ਸੀਟੂ ਪ੍ਰਬੰਧਨ ਨੂੰ ਯਕੀਨੀ ਬਣਾਉਣ।  ਸ੍ਰੀ ਕੇ.ਏ.ਪੀ. ਸਿਨਹਾ ਨੇ ਕਿਹਾ ਕਿ 30 ਨਵੰਬਰ ਤੱਕ ਸੀਜ਼ਨ ਖਤਮ ਹੋਣ ਤੱਕ ਪਿੰਡ ਪੱਧਰ 'ਤੇ ਮਾਇਕ੍ਰੋ ਯੋਜਨਾਬੰਦੀ ਕੀਤੀ ਜਾ ਰਹੀ ਹੈ। ਮੁੱਖ ਸਕੱਤਰ ਨੇ ਕਮਿਸ਼ਨ ਨੂੰ ਇਹ ਵੀ ਦੱਸਿਆ ਕਿ ਰਾਜ ਕਾਰਜ ਯੋਜਨਾ ਵਿੱਚ ਦਰਸਾਏ ਅਨੁਸਾਰ ਸਾਰੇ ਚਾਰ ਥਰਮਲ ਪਾਵਰ ਪਲਾਂਟ ਈਂਧਨ ਵਜੋਂ ਨਿਰਧਾਰਤ ਅਨੁਪਾਤ ਵਿੱਚ ਕੋਲੇ ਨਾਲ ਮਿਲਾ ਕੇ ਝੋਨੇ ਦੀ ਪਰਾਲੀ ਦੀ ਵਰਤੋਂ ਕਰਨਗੇ।

ਇਸੇ ਤਰ੍ਹਾਂ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਨੁਰਾਗ ਵਰਮਾ ਨੇ ਕਮਿਸ਼ਨ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਨਿਗਰਾਨੀ ਵਿੱਚ ਹੋਰ ਵਾਧਾ ਕੀਤਾ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਅਧਿਕਾਰੀ ਦਿਨ ਰਾਤ ਪੂਰੀ ਸਰਗਰਮੀ ਨਾਲ ਕੰਮ ਕਰ ਰਹੇ ਹਨ। ਸਕੱਤਰ ਵਾਤਾਵਰਨ ਸ੍ਰੀ ਪ੍ਰਿਯਾਂਕ ਭਾਰਤੀ ਨੇ ਕਮਿਸ਼ਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕਮਿਸ਼ਨ ਦੇ ਮੈਂਬਰ ਸਕੱਤਰ ਸ੍ਰੀ ਅਰਵਿੰਦ ਨੌਟਿਆਲ, ਡਾਇਰੈਕਟਰ ਸ੍ਰੀ ਆਰ. ਕੇ. ਅਗਰਵਾਲ, ਮੈਂਬਰ ਸ੍ਰੀ ਸੁਜੀਤ ਕੁਮਾਰ ਬਾਜਪਾਈ ਅਤੇ ਡਾ. ਵਿਕਾਸ ਸਿੰਘ, ਪੰਜਾਬ ਦੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ, ਏ.ਡੀ.ਜੀ.ਪੀ. ਕਾਨੂੰਨ ਅਤੇ ਵਿਵਸਥਾ ਸ੍ਰੀ ਅਰਪਿਤ ਸ਼ੁਕਲਾ, ਸਕੱਤਰ ਖੇਤੀਬਾੜੀ ਸ੍ਰੀ ਅਜੀਤ ਬਾਲਾਜੀ ਜੋਸ਼ੀ, ਪੀ.ਪੀ.ਸੀ.ਬੀ ਦੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿੱਗ ਸ਼ਾਮਲ ਸਨ।

 

Tags: KAP Sinha , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Gaurav Yadav , Anurag Verma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD