Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਨਵਜੰਮੇ ਬੱਚਿਆਂ ਦੀ ਚੰਗੀ ਸਿਹਤ ਲਈ ਰਾਸ਼ਟਰੀ ਨਵਜਾਤ ਸ਼ਿਸ਼ੂ ਹਫਤੇ ਦੀ ਸ਼ੁਰੂਆਤ : ਡਾ. ਗੁਰਪ੍ਰੀਤ ਸਿੰਘ ਰਾਏ

Health, Civil Surgeon Tarn Taran, Tarn Taran

Web Admin

Web Admin

5 Dariya News

ਤਰਨ ਤਾਰਨ , 14 Nov 2024

Last updated on: Nov 14, 2024, 00:00 IST

ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਦੇ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ, ਡਾਕਟਰ ਵਰਿੰਦਰ ਪਾਲ ਕੌਰ ਵਲੋਂ  ਬੁੱਧਵਾਰ ਨੂੰ ਦਫਤਰ ਸਿਵਲ ਸਰਜਨ ਵਿਖ਼ੇ ਰਾਸ਼ਟਰੀ ਨਵਜਾਤ ਸ਼ਿਸ਼ੂ ਹਫਤੇ ਦੀ ਸ਼ੁਰੂਆਤ ਕੀਤੀ ਗਈ। ਇਹ ਹਫਤਾ 15 ਨਵੰਬਰ ਤੋਂ ਸ਼ੁਰੂ ਹੋ ਕੇ 21 ਨਵੰਬਰ ਤੱਕ ਚੱਲੇਗਾ ਨਵਜਾਤ ਬੱਚਿਆਂ ਵੀ ਚੰਗੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਗਤੀਵਿਧੀਆਂ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਦੇ ਵਿੱਚ ਕੀਤੀਆਂ ਜਾਣਗੀਆਂ।

 ਅਧਿਕਾਰੀਆਂ ਵਲੋਂ ਕੀਤੀ ਗਈ ਆਨਲਾਈਨ ਮੀਟਿੰਗ ਕਮ ਵਰਕਸ਼ਾਪ ਵਿਚ ਵੱਖ ਵੱਖ  ਸਿਹਤ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ, ਬਲਾਕ ਐਕਸਟੇਂਸ਼ਨ ਐਜੂਕੇਟਰਜ਼, ਸਟਾਫ ਨਰਸਜ਼ ਵਲੋਂ ਹਿਸਾ ਲਿਆ ਗਿਆ। ਇੱਸ ਮੌਕੇ ਬੱਚਿਆਂ ਦੇ ਮਾਹਿਰ ਡਾ. ਨੀਰਜ ਲਤਾ ਵਲੋਂ ਵੀ ਸ਼ਮੂਲੀਅਤ ਕੀਤੀ ਗਈ।

ਰਾਸ਼ਟਰੀ ਨਵਜਾਤ ਸ਼ਿਸ਼ੂ ਹਫਤੇ ਦੇ ਸਬੰਧ ਵਿੱਚ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਸ ਹਫਤੇ ਨੂੰ ਮਨਾਉਣ ਦਾ ਮੁੱਖ ਮੰਤਵ ਨਵ ਜੰਮੇ ਬੱਚਿਆਂ ਦੀ ਚੰਗੀ ਸਿਹਤ ਸੰਭਾਲ ਹੈ ਤਾਂ ਜੋ ਬੱਚਿਆਂ ਨੂੰ ਜਨਮ ਉਪਰੰਤ ਕਿਸੇ ਤਰ੍ਹਾਂ ਦੀ ਕੋਈ ਵੀ ਸਿਹਤ ਸਮੱਸਿਆ ਪੇਸ਼ ਨਾ ਆਵੇ। ਉਹਨਾਂ ਕਿਹਾ ਕਿ ਜਿਲੇ ਦੀਆਂ ਸਾਰੀਆਂ ਹੀ ਸਿਹਤ ਸੰਸਥਾਵਾਂ ਵੱਲੋਂ ਹਫਤੇ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ  ਸੰਸਥਾਵਾਂ ਦੇ ਵਿੱਚ ਵਿਸ਼ੇਸ਼ ਤੌਰ ਤੇ ਨਵ ਜੰਮੇ ਬੱਚਿਆਂ ਦੇ ਲਈ ਵਿਸ਼ੇਸ਼ ਕਾਰਨਰ ਸਥਾਪਿਤ ਕੀਤੇ ਜਾਣ।

ਜ਼ਿਲਾ ਟੀਕਾਕਰਨ ਅਫਸਰ ਕੰਮ ਨੋਡਲ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਸਾਲ 2024 ਦੀ ਰਾਸ਼ਟਰੀ ਨਵਜਾਤ ਸ਼ਿਸ਼ੂ ਹਫਤੇ ਦੀ ਥੀਮ "ਰੋਗਾਣੂਨਾਸ਼ਕ ਪ੍ਰਤੀਰੋਧ ਨੂੰ ਰੋਕਣ ਲਈ ਐਂਟੀਮਾਈਕਰੋਬਾਇਲ ਵਰਤੋਂ ਨੂੰ ਅਨੁਕੂਲ ਬਨਾਉਣਾ" ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਹੀ ਸਿਹਤ ਬਲਾਕਾਂ ਉੱਤੇ ਨਵਜੰਮੇ ਬੱਚਿਆਂ ਦੇ ਚੱਲ ਰਹੇ ਹਫਤੇ ਸਬੰਧੀ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਉਣ ਤੇ ਨਾਲ ਨਾਲ ਸਿਹਤ ਕਰਮੀਆਂ ਦੀ ਟ੍ਰੇਨਿੰਗ ਕਰਵਾਈ ਜਾਵੇਗੀ।

ਉਹਨਾਂ ਕਿਹਾ ਕਿ ਹਰ ਬਲਾਕ ਦੇ ਵਿਚ ਨਵਜਾਤ ਸ਼ਿਸ਼ੂ ਸੁਰੱਖਿਆ ਕਰਿਆਕਰਮ ਦੀ ਟ੍ਰੇਨਿੰਗ ਦਿਤੀ ਜਾਵੇ ਅਤੇ ਨਾਲ ਹੀ ਹਰ ਸਿਹਤ ਸੰਸਥਾ ਵਿਖ਼ੇ ਇਸ ਹਫਤੇ ਦੌਰਾਨ ਨਵਜਮੇ ਬੱਚਿਆਂ ਦੀ ਸੂਚੀ ਤਿਆਰ ਕੀਤੀ ਜਾਵੇ। ਡਾ. ਵਰਿੰਦਰ ਪਾਲ ਕੌਰ ਨੇ ਕਿਹਾ ਕਿ ਇੱਸ ਮੁਹਿੰਮ ਦੌਰਾਨ ਕੰਗਰੂ ਕੇਅਰ ਬਾਰੇ ਵੀ ਬੱਚਿਆਂ ਦੇ ਮਾਹਿਰ, ਡਾ. ਨੀਰਜ ਲਤਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਿਹਤ ਸੰਸਥਾਵਾਂ ਵਿਖੇ ਜਨਮ ਲੈਣ ਵਾਲੇ ਨਵਜਾਤ ਬੱਚਿਆਂ ਦੀ ਸਿਹਤ ਜਾਂਚ ਨੂੰ ਯਕੀਨੀ ਬਣਾਇਆ ਜਾਵੇ।  ਉਹਨਾਂ ਕਿਹਾ ਕਿ ਸਰਦੀਆਂ ਦੇ ਮੌਸਮ ਦੌਰਾਨ ਬੱਚਿਆਂ ਨੂੰ ਨਿਮੋਨੀਆ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਵਿਭਾਗ ਵਲੋਂ ਇੱਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਨਵਜਾਤ ਸ਼ਿਸ਼ੂ ਹਫਤਾ ਅਤੇ ਸਾਂਸ ਮੁਹਿੰਮ  ਨੂੰ ਚਲਾਇਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਜੇਕਰ ਮਾਪਿਆਂ ਨੂੰ ਬੱਚਿਆਂ ਦੇ ਵਿੱਚ ਮੌਜੂਦਾ ਸਮੇਂ ਦੌਰਾਨ ਸਾਹ ਲੈਣ ਵਿੱਚ ਦਿੱਕਤ, ਖੰਘ ਅਤੇ ਜੁਕਾਮ ਦਾ ਵੱਧਣਾ, ਤੇਜੀ ਨਾਲ ਸਾਹ ਲੈਣਾ, ਤੇਜ਼ ਬੁਖਾਰ ਹੋਣਾ ਅਤੇ ਸਾਹ ਲੈਂਦੇ ਸਮੇਂ ਪਸਲੀ ਚੱਲਣਾ ਜਾ ਛਾਤੀ ਦਾ ਥੱਲੇ ਧੱਸਣਾ ਲੱਛਣ ਸਾਹਮਣੇ ਆਉਂਦੇ ਹਨ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖ਼ੇ ਸੰਪਰਕ ਕਰਨ।

 

Tags: Health , Civil Surgeon Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD