Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

ਅਧਿਕਾਰੀਆਂ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਉੱਤੇ ਸਖ਼ਤੀ ਨਾਲ ਕਾਰਵਾਈ ਕਰਨ ਦੇ ਆਦੇਸ਼

Sibin C, Election Commision Punjab, ECI, Chief Electoral Officer Punjab, CEO Punjab

Web Admin

Web Admin

5 Dariya News

ਚੰਡੀਗੜ੍ਹ , 14 Nov 2024

Last updated on: Nov 14, 2024, 00:00 IST

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਰਵਾਰ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਐਸਐਸਪੀਜ਼ ਨਾਲ ਵੀਡੀਓ ਕਾਨਫਰਸਿੰਗ ਰਾਹੀਂ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਸਿਬਿਨ ਸੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਉੱਤੇ ਨੱਥ ਪਾਉਣ ਲਈ ਨਿਗਰਾਨੀ ਹੋਰ ਵਧਾਈ ਜਾਵੇ ਅਤੇ ਵੋਟਾਂ ਦੌਰਾਨ ਜੇਕਰ ਵੋਟਰਾਂ ਨੂੰ ਭਰਮਾਉਣ ਲਈ ਨਕਦੀ ਅਤੇ ਸਮਾਨ ਵੰਡਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਇਸ ਉੱਤੇ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵੋਟਾਂ ਤੋਂ ਪਹਿਲਾਂ ਦੇ 48 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਹੋਰ ਵਧਾਉਣ, ਨਾਕਿਆਂ ਉੱਤੇ ਸਖਤੀ ਕਰਨ ਅਤੇ ਹਲਕਿਆਂ ਤੋਂ ਬਾਹਰਲੇ ਲੋਕਾਂ ਦੀ ਆਵਾਜਾਈ ਉੱਤੇ ਤਿੱਖੀ ਨਜ਼ਰ ਰੱਖਣ ਦੇ ਆਦੇਸ਼ ਦਿੱਤੇ।

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਉਣ ਅਤੇ ਕਾਊਂਟਿੰਗ ਹਾਲਾਂ ਵਿੱਚ ਢੁਕਵੇਂ ਪ੍ਰਬੰਧ ਸੁਨਿਸ਼ਚਿਤ ਕਰਨ ਲਈ ਕਿਹਾ। ਸਿਬਿਨ ਸੀ ਨੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ‘ਤੇ ਖਾਣ-ਪੀਣ, ਰਿਹਾਇਸ਼ ਦੇ ਉਚਿਤ ਪ੍ਰਬੰਧ ਕਰਨ ਅਤੇ ਵੱਧ ਰਹੀ ਠੰਢ ਤੋਂ ਬਚਾਉਣ ਲਈ ਕੀਤੇ ਗਏ ਲੋੜੀਂਦੇ ਉਪਾਅ ਦੀ ਸਮੀਖਿਆ ਵੀ ਕੀਤੀ।  

ਇਸ ਤੋਂ ਇਲਾਵਾ ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਲਈ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਵਧੀਆ ਕੁਆਲਿਟੀ ਦੇ ਪਖਾਨਿਆਂ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਐਸਐਸਪੀਜ਼ ਨੇ ਮੁੱਖ ਚੋਣ ਅਧਿਕਾਰੀ ਨੂੰ ਭਰੋਸਾ ਦਿੱਤਾ ਕਿ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸ਼ਾਂਤੀਪੂਰਨ ਤੇ ਨਿਰਪੱਖ ਚੋਣਾਂ ਯਕੀਨੀ ਬਣਾਈਆਂ ਜਾਣਗੀਆਂ।

ਮੀਟਿੰਗ ਦੌਰਾਨ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਅਤੇ ਏਡੀਜੀਪੀ-ਕਮ-ਸਟੇਟ ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ ਨੇ ਵੀ ਜ਼ਿਲ੍ਹਾ ਅਧਿਕਾਰੀਆਂ ਨੂੰ ਸੰਬੋਧਿਤ ਕੀਤਾ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।

 

Tags: Sibin C , Election Commision Punjab , ECI , Chief Electoral Officer Punjab , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD