Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਮ ਆਦਮੀ ਕਲੀਨਿਕ ਲਈ 2 ਮੈਡੀਕਲ ਅਫਸਰ ਨੂੰ ਸਿਵਿਲ ਸਰਜਨ ਨੇ ਦਿੱਤੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਲਗਾਤਾਰ ਕੀਤੀ ਜਾ ਰਹੀ ਭਰਤੀ ਨਾਲ ਜਨਤਾ ਨੂੰ ਹੋਵੇਗਾ ਫਾਇਦਾ: ਡਾਕਟਰ ਕਵਿਤਾ ਸਿੰਘ

Health, Civil Surgeon Fazilka, Fazilka

Web Admin

Web Admin

5 Dariya News

ਫਾਜ਼ਿਲਕਾ , 14 Nov 2024

Last updated on: Nov 14, 2024, 00:00 IST

ਪੰਜਾਬ ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਕੀਤਾ ਵਾਅਦਾ ਬਾਖੂਬੀ ਪੂਰਾ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵਿਚ ਲੋਕਾ ਲਈ  ਸਿਹਤ ਸਹੂਲਤਾਂ ਨੂੰ ਹੋਰ ਬਿਹਤਰ  ਕਰਨ ਲਈ  ਆਮ ਆਦਮੀ ਕਲੀਨਿਕ  ਪੰਨੀਵਾਲਾ ਮਹਲਾ ਅਤੇ ਖੁਬਣ ਵਿੱਚ 2 ਡਾਕਟਰਾਂ ਦੀ ਭਰਤੀ ਕਰਨ ਲਈ ਪਰਿਕ੍ਰੀਆ ਪੂਰੀ ਕਰ ਲਈ ਗਈ ਹੈ। 

ਅੱਜ ਸਿਵਲ ਸਰਜਨ ਦਫ਼ਤਰ ਵਿਖੇ ਸਿਵਿਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ  ਅਤੇ ਜਿਲਾ ਪਰੀਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ ਨੇ 02 ਡਾਕਟਰਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਜਾਰੀ ਕੀਤੇ।ਪੇਂਡੂ ਖੇਤਰ ਵਿਖੇ ਹੋਈ ਨਿਯੁਕਤੀ ਦਾ ਲੋਕਾਂ ਨੂੰ  ਉਹਨਾਂ ਦੇ ਘਰ ਦੇ ਨਜ਼ਦੀਕ ਹੀ ਸਿਹਤ ਸਹੁਲਤਾਂ ਮਿਲਣਗੀਆਂ।  

ਇਸ  ਦੋਰਾਨ ਸਿਵਿਲ ਸਰਜਨ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਸਹੁਲਤਾਂ ਲਈ ਕਾਫੀ ਗੰਭੀਰ ਹੈ ਅਤੇ ਲੋਕਾਂ ਦੀ ਜਰੂਰਤ ਅਤੇ ਸਿਹਤ ਸੇਵਾਵਾ ਦੀ ਘਾਟ ਨੂੰ ਪੂਰਾ ਕਰਨ ਲਈ ਆਧੁਨਿਕ ਮਸ਼ੀਨਰੀ ਅਤੇ ਸਟਾਫ ਦੀ ਭਰਤੀ ਵਿੱਚ ਕੋਈ ਕਮੀ ਨਹੀਂ ਰੱਖ ਰਹੀ ਹੈ. ਉਹਨਾਂ ਦੱਸਿਆ ਕਿ ਸਾਰੇ ਵਿਭਾਗਾਂ ਦੇ ਨਾਲ-ਨਾਲ ਸਿਹਤ ਵਿਭਾਗ ਵਿੱਚ ਵੀ ਲੋੜ ਅਨੁਸਾਰ ਭਰਤੀ ਕੀਤੀ ਜਾ ਰਹੀ ਹੈ।

ਆਮ ਆਦਮੀ ਕਲੀਨਿਕ ਵਿਚ ਪਿਛਲੇ ਸਮੇਂ ਤੋ ਡਾਕਟਰ ਦੀ ਘਾਟ ਹੋਣ ਕਾਰਨ ਸਿਹਤ ਸਹੁਲਤਾਂ ਪ੍ਰਭਾਵਿਤ ਹੋ ਰਹੀ ਸੀ ਹੁਣ ਭਰਤੀ ਨਾਲ ਲੋਕਾਂ ਨੂੰ ਘਰ ਦੇ ਨਜ਼ਦੀਕ ਡਾਕਟਰ ਜਾਂਚ, ਟੈਸਟ ਅਤੇ ਦਵਾਇਆ ਮੁਫਤ ਮਿਲਣਗੇ। ਇਸ ਬਾਰੇ ਜਾਣਕਾਰੀ ਦਿੰਦੇ ਹੂਏ  ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ  ਆਮ ਆਦਮੀ ਕਲੀਨਿਕ ਵਿਖੇ ਸਿਹਤ ਸਹੂਲਤਾਂ ਵਿਚ ਵਾਧਾ ਕਰਦੇ ਹੂਏ ਸਰਕਾਰ ਵਲੋ ਇਹ ਉਪਰਾਲਾ ਕੀਤਾ ਗਿਆ ਹੈ  ਜਿਸ ਦੇ ਤਹਿਤ ਇੰਟਰਵਿਊ ਰਾਹੀਂ ਡਾਕਟਰ ਦੀ ਭਰਤੀ ਕੀਤੀ ਗਈ ਹੈ ਜਿਸ ਵਿਚ ਇੰਟਰਵਿਊ ਪੈਨਲ ਨੇ 02 ਉਮੀਦਵਾਰਾਂ ਨੂੰ   ਨਿਯਮਾਂ ਤਹਿਤ ਸਲੈਕਟ ਕੀਤਾ। 

ਉਹਨਾ ਕਿਹਾ ਕਿ  ਇਹਨਾਂ  ਡਾਕਟਰਾਂ ਦੀ ਨਿਯੁਕਤੀ ਸਿਹਤ ਸਹੂਲਤਾਂ ਵਿਚ  ਮਿਲ ਦਾ ਪੱਥਰ ਸਾਬਿਤ ਹੋਵੇਗੀ। ਇਹਨਾ ਹਸਪਤਾਲਾਂ ਵਿਚ ਮਰੀਜਾ ਦੀ ਭੀੜ ਜਿਆਦਾ ਹੁੰਦੀ ਹੈ ਅਤੇ ਵਿਭਾਗ ਡਾਕਟਰਾਂ ਦੀ ਕਮੀ ਮਹਿਸੂਸ ਕਰ ਰਿਹਾ ਸੀ ਜਿਸ ਡੇ ਤਹਿਤ ਸਿਹਤ ਸਹੂਲਤਾਂ ਵਿਚ ਵਾਧਾ ਹੋਵੇਗਾ ਅਤੇ ਲੋਕਾ ਨੂੰ ਇਸਦਾ ਫਾਇਦਾ ਮਿਲੇਗਾ। ਫਾਜ਼ਿਲਕਾ ਸਿਵਲ ਸਰਜਨ ਦਫ਼ਤਰ ਵਿਖੇ 02 ਡਾਕਟਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ।

ਇਸ ਦੌਰਾਨ ਸਿਵਲ ਸਰਜਨ  ਡਾਕਟਰ ਚੰਦਰ ਸ਼ੇਖਰ ਨੇ ਨਵ ਨਿਯੁਕਤ ਡਾਕਟਰਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਲਈ ਹਿਦਾਇਤ ਦਿੰਦੇ ਹੋਏ ਕਿਹਾ ਕਿ ਡਾਕਟਰੀ ਪੇਸ਼ੇ ਵਿਚ ਮਰੀਜ ਨਾਲ ਨਰਮੀ ਨਾਲ ਵਤੀਰਾ ਅਪਣਾਇਆ ਜਾਵੇ ਅਤੇ ਲੋਕਾ ਦੀ ਵੱਧ ਤੋਂ ਵੱਧ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ। ਇਸ ਦੌਰਾਨ ਡਾਕਟਰ ਕਵਿਤਾ ਸਿੰਘ ਡਾਕਟਰ ਏਰਿਕ ਡਾਕਟਰ ਵਿਕਾਸ ਗਾਂਧੀ , ਡੀ ਪੀ ਐਮ ਰਾਜੇਸ਼ ਕੁਮਾਰ ਮਾਸ ਮੀਡੀਆ ਬ੍ਰਾਂਚ ਦਿਵੇਸ਼ ਕੁਮਾਰ, ਹਰਮੀਤ ਸਿੰਘ ਅਤੇ ਆਕਾਸ਼ ਕੰਬੋਜ ਅਤੇ  ਨਵ ਨਿਯੁਕਤ ਡਾਕਟਰ ਮੌਜੂਦ ਸੀ।

 

Tags: Health , Civil Surgeon Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD