Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਸ਼ਹਿਰ ਦੇ ਵਿਧਾਇਕਾਂ ਨੇ ਅੰਮ੍ਰਿਤਸਰ ਸ਼ਹਿਰ ਦੀ ਸਾਫ ਸਫਾਈ ਕੀਤੀ ਮੀਟਿੰਗ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Dr.Ajay Gupta, Jeevan Jyot Kaur, Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 14 Nov 2024

Last updated on: Nov 14, 2024, 00:00 IST

ਅੱਜ ਅੰਮ੍ਰਿਤਸਰ ਸਹਿਰ ਦੇ ਵਿਧਾਇਕਾਂ ਵੱਲੋਂ ਜਿੰਨਾਂ ਵਿੱਚ ਹਲਕਾ ਦੱਖਣੀ ਦੇ ਵਿਧਾਇਕ ਡਾ: ਇੰਦਰਬੀਰ ਸਿੰਘ  ਨਿੱਝਰ, ਹਲਕਾ ਕੇਂਦਰੀ ਦੇ ਵਿਧਾਇਕ ਡਾ: ਅਜੈ ਗੁਪਤਾ, ਹਲਕਾ ਪੂਰਬੀ ਦੇ ਵਿਧਾਇਕ ਸ੍ਰੀਮਤੀ ਜੀਵਨਜੋਤ ਕੌਰ ਵੱਲੋਂ ਸ਼ਹਿਰ ਦੀ ਸਾਫ ਸਫਾਈ, ਟ੍ਰੈਫਿਕ ਅਤੇ ਸੁਰੱਖਿਆ ਵਿਵਸਥਾ ਨੂੰ ਲੈ ਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਅਸ਼ੋਕ ਤਲਵਾੜ, ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਡਾ: ਗੁਰਪ੍ਰੀਤ ਸਿੰਘ ਔਲਖ, ਕਮਿਸ਼ਨਰ ਨਗਰ ਨਿਗਮ ਸ੍ਰੀ ਗੁਲਪ੍ਰੀਤ ਸਿੰਘ ਨਾਲ ਇਕ ਉਚ ਪੱਧਰੀ ਮੀਟਿੰਗ ਕੀਤੀ ਗਈ।

ਮੀਟਿੰਗ ਵਿੱਚ ਸਮੂਹ ਵਿਧਾਇਕਾਂ ਨੇ ਆਪੋ ਆਪਣੇ ਖੇਤਰ ਦੀਆਂ ਸਮੱਸਿਆਵਾਂ ਨੂੰ ਪ੍ਰਸਾਸ਼ਨ ਦੇ ਧਿਆਨ ਵਿੱਚ ਲਿਆਂਦਾ ਅਤੇ ਕਿਹਾ ਕਿ ਗੁਰੂ ਨਗਰੀ ਦੀ ਸਾਫ ਸਫਾਈ ਵਿਵਸਥਾ ਨੂੰ ਦੁਰਸਤ ਕਰਨ ਦੀ ਬਹੁਤ ਜਰੂਰਤ ਹੈ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਜਿਸ ਵਿੱਚ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ, ਸ੍ਰੀ ਰਾਮ ਤੀਰਥ ਮੰਦਿਰ ਧਾਰਮਿਕ ਅਸਥਾਨ ਹੋਣ ਕਰਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਥੇ ਆਉਂਦੇ ਹਨ। 

ਉਨ੍ਹਾਂ ਕਿਹਾ ਕਿ ਸ਼ਹਿਰ ਦੀ ਗੰਦਗੀ ਨੂੰ ਦੇਖ ਕੇ ਸ਼ਰਧਾਲੂ ਦੇ ਮਨ ਨੂੰ ਵੱਡੀ ਠੇਸ ਪੁੱਜਦੀ ਹੈ ਅਤੇ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਸ਼ਹਿਰ ਦੀ ਸਾਫ ਸਫਾਈ ਵਿਵਸਥਾ ਨੂੰ ਠੀਕ ਕੀਤਾ ਜਾਵੇ ਅਤੇ ਦਿਨ ਅਤੇ ਸ਼ਾਮ ਵੇਲੇ ਵੀ ਸਾਫ ਸਫਾਈ ਜਰੂਰ ਕਰਵਾਈ ਜਾਵੇ। ਇਸ ਤੋਂ ਇਲਾਵਾ ਵਿਧਾਇਕਾਂ ਵੱਲੋਂ ਸ਼ਹਿਰ ਵਿੱਚ ਨਸ਼ਾ ਅਤੇ ਸਨੈਚਿੰਗ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਦੀ ਗੱਲ ਦੁਹਰਾਈ। 

ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਨੂੰ ਹੋਰ ਸੁਚੇਤ ਹੋਣ ਦੀ ਲੋੜ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਤੇ ਸਿੰਕਜਾ ਕੱਸਿਆ ਜਾ ਸਕੇ। ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀ ਗੁਲਪ੍ਰੀਤ ਸਿੰਘ ਨੇ ਭਰੋਸਾ ਦਿਵਾਇਆ ਕਿ ਸ਼ਹਿਰ ਦੀ ਸਾਫ ਸਫਾਈ ਵਿਵਸਥਾ ਨੂੰ ਹੋਰ ਬੇਹਤਰ ਢੰਗ ਨਾਲ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਾਫ ਸਫਾਈ ਕਰਨ ਵਾਲੀਆਂ ਗੱਡੀਆਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਇਸੇ ਹੀ ਤਰ੍ਹਾਂ ਸਫਾੲ ਕਰਮੀਆਂ ਦੀ ਗਿਣਤੀ ਵਿੱਚ ਵੀ ਵਾਧਾ ਕੀਤਾ ਜਾ ਰਿਹਾ ਹੈ। ਸਮੂਹ ਵਿਧਾਇਕਾਂ ਨੇ ਇਕ ਸੁਰ ਵਿੱਚ ਕਿਹਾ  ਕਿ ਸੜਕਾਂ ਤੇ ਪਏ ਬਿਲਡਿੰਗ ਮਟੀਰੀਅਲ, ਅਵੈਧ ਕਬਜਿਆਂ ਅਤੇ ਸ਼ਹਿਰ ਵਿੱਚ ਥਾਂ ਥਾਂ ਤੇ ਲੱਗੀਆਂ ਰੇਹੜੀਆਂ ਨੂੰ ਵੀ ਹਟਾਇਆ ਜਾਵੇ ਤਾਂ ਜੋ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਹੋ ਸਕੇ। ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਸਹਿਰ ਵਿੱਚ ਅਵੈਧ ਕਬਜਿਆਂ ਖਿਲਾਫ ਮੁਹਿੰਮ ਛੇੜੀ ਗਈ ਹੈ ਅਤੇ ਕਿਸੇ ਨੂੰ ਵੀ ਨਜਾਇਜ ਕਬਜਾ ਜਾਂ ਅਵੈਧ ਨਿਰਮਾਣ ਨਹੀਂ ਕਰਨ ਦਿੱਤਾ ਜਾਵੇਗਾ।  

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਿੰਨੋ ਵਿਭਾਗ ਨਗਰ ਨਿਗਮ, ਅੰਮ੍ਰਿਤਸਰ ਵਿਕਾਸ ਅਥਾਰਟੀ ਅਤੇ ਨਗਰ ਸੁਧਾਰ ਟਰੱਸਟ ਆਪਸੀ ਤਾਲਮੇਲ ਵਧਾ ਕੇ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਯਕੀਨੀ ਬਣਾਉਣਗੇ। ਵਿਧਾਇਕ ਡਾ: ਨਿੱਝਰ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਕਿ ਸ਼ਹਿਰ ਦੇ ਕਈ ਡਿਪੂ ਹੋਲਡਰ ਲੋਕਾਂ ਨੂੰ ਅਨਾਜ ਦੀ ਵੰਡ ਸਹੀ ਤਰੀਕੇ ਨਾਲ ਨਹੀਂ ਕਰ ਰਹੇ ਅਤੇ ਕਈ ਲੋਕਾਂ ਦੇ ਨੀਲੇ ਕਾਰਡ ਵੀ ਨਜਾਇਜ ਤੌਰ ਤੇ ਹੀ ਕੱਟੇ ਜਾ ਰਹੇ ਹਨ। 

ਡਿਪਟੀ ਕਮਿਸ਼ਨਰ ਨੇ ਤੁਰੰਤ ਇਸ ਤੇ ਕਾਰਵਾਈ ਕਰਦੇ ਹੋਏ ਜਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਨੂੰ ਆਦੇਸ਼ ਦਿੱਤੇ ਕਿ ਜਿੰਨਾਂ ਡਿਪੂਆਂ ਹੋਲਡਰਾਂ ਵੱਲੋਂ ਸਹੀ ਤਰੀਕੇ ਨਾਲ ਅਨਾਜ ਦੀ ਵੰਡ ਨਹੀਂ ਕੀਤੀ ਜਾਂਦੀ ਦੇ ਤੁਰੰਤ ਲਾਇਸੈਂਸ ਰੱਦ ਕੀਤੇ ਜਾਣ। ਮੀਟਿੰਗ ਦੌਰਾਨ ਪੁਲਿਸ ਕਮਿਸ਼ਨਰ ਡਾ: ਗੁਰਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਸ਼ਹਿਰ ਵਿੱਚ ਨਸ਼ੇ ਨੂੰ ਕਾਫੀ ਠੱਲ ਪਾਈ ਗਈ ਹੈ ਅਤੇ ਰੋਜਾਨਾ ਵੱਡੀ ਮਾਤਰਾ ਵਿੱਚ ਨਸ਼ਿਆਂ ਦੀ ਖੇਪ ਦੀ ਰਿਕਵਰੀ ਕੀਤੀ ਜਾ ਰਹੀ ਹੈ। 

ਉਂਨ੍ਹਾਂ ਕਿਹਾ ਕਿ ਸਨੈਚਿੰਗ ਨੂੰ ਰੋਕਣ ਲਈ ਪੁਲਿਸ ਤਰ੍ਹਾਂ ਮੁਸਤੈਦ ਹੈ। ਇਸ ਮੌਕੇ ਹਲਕਾ ਕੇਂਦਰੀ ਦੇ ਵਿਧਾਇਕ ਡਾ: ਅਜੈ ਗੁਪਤਾ ਨੇ ਪੁਲਿਸ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਕਿ ਸਹਿਰ ਦੇ ਸਾਰੇ ਗੇਟਾਂ ਬਾਹਰ ਪੀ:ਸੀ:ਆਰ ਤਾਇਨਾਤ ਕੀਤੀ ਜਾਵੇ ਜਿਸ ਤੇ ਪੁਲਿਸ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਪੀ:ਸੀ:ਆਰ ਦੀ ਗਸ਼ਤ ਨੂੰ ਹੋਰ ਵਧਾਇਆ ਜਾਵੇਗਾ ਅਤੇ ਸਾਰੇ ਗੇਟਾਂ ਦੇ ਬਾਹਰ ਪੀ:ਸੀ:ਆਰ ਕਰਮੀ ਤਾਇਨਾਤ ਕੀਤੇ ਜਾਣਗੇ। 

ਉਨ੍ਹਾਂ ਨੇ ਸਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਹੋਰ ਬੇਹਤਰ ਢੰਗ ਨਾਲ ਚਲਾਉਣ ਲਈ ਬੀ:ਆਰ:ਟੀ:ਐਸ ਲੇਨ ਫਿਲਹਾਲ ਟੂ ਵੀਲਰ ਅਤੇ ਐਮਰਜੈਂਸੀ ਗੱਡੀਆਂ ਲਈ ਖੋਲ ਦਿੱਤੀ ਗਈ ਹੈ ਅਤੇ ਸਾਰੇ ਚੌਂਕਾਂ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਜੈਬਰਾ ਕਰਾਸਿੰਗ ਲਾਈਨਾਂ ਲਗਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਟ੍ਰੈਫਿਕ ਪੁਲਿਸ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਓਵਰ ਸਪੀਡ ਗੱਡੀਆਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ।

ਇਸ ਮੀਟਿੰਗ ਵਿੱਚ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਦੇ ਸ੍ਰ ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਐਕਸੀਅਨ ਪੀ:ਡਬਲਿਯੂ:ਡੀ ਸ੍ਰ ਕੁਸ਼ਲਦੀਪ ਸਿੰਘ ਰੰਧਾਵਾ, ਐਕਸੀਅਨ ਨਗਰ ਨਿਗਮ ਸ੍ਰ ਸੰਦੀਪ ਸਿੰਘ, ਜਿਲ੍ਹਾ ਖੁਰਾਕ ਦੇ ਸਪਲਾਈ ਅਫਸਰ ਸ.ਸਰਤਾਜ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Dr.Ajay Gupta , Jeevan Jyot Kaur , Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD