Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪੁਲਿਸ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਦ੍ਰਿੜ ਸੰਕਲਪ - ਡਾ. ਰਵਜੋਤ ਗਰੇਵਾਲ

ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਵਿੱਚ ਮਦਦ ਕਰੇਗੀ ਪੁਲਿਸ

Dr. Ravjot Grewal, Police, Punjab Police, SSP Fatehgarh Sahib, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 14 Nov 2024

Last updated on: Nov 14, 2024, 00:00 IST

ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਵੱਲੋਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਨਸ਼ਿਆਂ ਦਾ ਖਾਤਮਾ ਕਰਨ ਦੇ ਮੰਤਵ ਨਾਲ ਪੇਂਡੂ ਖੇਤਰ ਵਿੱਚ 499 ਤੇ ਸ਼ਹਿਰੀ ਖੇਤਰ ਵਿੱਚ 93 ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਜੇਲ੍ਹਾਂ ਅੰਦਰ ਡੱਕਿਆ ਜਾ ਸਕੇ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਨਸ਼ਿਆਂ ਦਾ ਖਾਤਮਾ ਕਰਨ ਲਈ ਸੋਹਣ ਫਾਰਮ ਸਰਹਿੰਦ ਵਿਖੇ ਵੱਖ-ਵੱਖ ਡਿਫੈਂਸ ਕਮੇਟੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। 

ਉਨ੍ਹਾਂ ਕਿਹਾ ਕਿ ਨਸ਼ਾ ਇੱਕ ਅਜਿਹੀ ਲਾਹਣਤ ਹੈ ਜੋ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਿਹਾ ਹੈ ਅਤੇ ਇਸ ਦਾ ਖਾਤਮਾ ਕਰਨ ਲਈ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਬਣਾਈਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਅਤੇ ਨਸ਼ਿਆ ਦਾ ਕਾਰੋਬਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਬਾਰੇ ਪੁਲਿਸ ਨੂੰ ਸੂਚਿਤ ਵੀ ਕੀਤਾ ਜਾਂਦਾ ਹੈ ਅਤੇ ਹੁਣ ਤੱਕ ਜ਼ਿਲ੍ਹੇ ਅੰਦਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਈ ਸਮਾਜ ਵਿਰੋਧੀ ਅਨਸਰਾਂ ਨੂੰ ਜੇਲ੍ਹਾਂ ਅੰਦਰ ਡੱਕਿਆ ਗਿਆ ਹੈ ਅਤੇ ਅਜਿਹੀਆਂ ਕਾਰਵਾਈਆ ਕਰਨ ਵਾਲੇ ਕਈ ਮਾੜੇ ਅਨਸਰਾਂ ਦੀਆਂ ਜਾਇਦਾਦਾਂ ਵੀ ਅਟੈਚ ਕੀਤੀਆਂ ਗਈਆਂ ਹਨ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰਕੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਵੱਡੀ ਸੱਟ ਮਾਰੀ ਗਈ ਹੈ। ਜਿਲਾ ਪੁਲਿਸ ਮੁਖੀ ਨੇ ਦੱਸਿਆ ਕਿ ਪੰਜਾਬ ਪੁਲਿਸ ਨਸ਼ਿਆਂ ਦਾ ਖਾਤਮਾ ਕਰਨ ਵਾਸਤੇ ਛੇਤੀ ਹੀ ਵੱਡੀ ਪੱਧਰ ਤੇ ਨਸ਼ਾ ਛੁੜਾਊ ਮੁਹਿੰਮ ਸ਼ੁਰੂ ਕਰ ਰਹੀ ਹੈ ਜਿਸ ਵਿੱਚ ਘੱਟ ਮਾਤਰਾ ਵਿੱਚ ਨਸ਼ਿਆਂ ਨਾਲ ਪੁਲਿਸ ਦੀ ਗ੍ਰਿਫਤ ਵਿੱਚ ਆਉਣ ਵਾਲੇ ਮੁਲਜ਼ਮਾਂ ਦਾ ਨਸ਼ਾ ਛੁਡਵਾਇਆ ਜਾਵੇਗਾ ਅਤੇ ਉਹਨਾਂ ਨੂੰ ਸਮਾਜ ਵਿੱਚ ਚੰਗੇ ਸ਼ਹਿਰੀ ਵਜੋਂ ਵਿਚਰਨ ਲਈ ਮਦਦ ਕੀਤੀ ਜਾਵੇਗੀ। 

ਉਨਾਂ ਸਮੂਹ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਕਿਹਾ ਕਿ ਆਪੋ ਆਪਣੇ ਇਲਾਕਿਆਂ ਵਿੱਚ ਵੱਧ ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਜਾਣ ਤਾਂ ਜੋ ਮਾੜੇ ਅਨਸਰਾਂ ਤੇ ਤੇਖੀ ਨਜ਼ਰ ਵੱਖਰੀ ਜਾਵੇ ਉਹਨਾਂ ਇਹ ਵੀ ਕਿਹਾ ਕਿ ਛੇਤੀ ਹੀ ਇਹਨਾਂ ਕੈਮਰਿਆਂ ਜਰੀਏ ਲਾਈਵ ਸਟਰੀਮਿੰਗ ਸ਼ੁਰੂ ਕੀਤੀ ਜਾਵੇਗੀ ਜਿਸ ਲਈ ਇੱਕ ਵਿਸ਼ੇਸ਼ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾਵੇਗਾ। ਉਨਾਂ ਜ਼ਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸੂਚਨਾ ਦੇਣ ਲਈ ਸ਼ੁਰੂ ਕੀਤੀ ਡਰੱਗ ਟਿਪਸ ਹੈਲਪ ਲਾਈਨ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਜਿੱਥੇ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ।

ਡਾ: ਰਵਜੋਤ ਗਰੇਵਾਲ ਨੇ ਜ਼ਿਲ੍ਹੇ ਸਮੂਹ ਐਸ.ਐਚ.ਓਜ਼ ਤੇ ਚੌਂਕੀ ਇੰਚਾਰਜਾਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਵਿਰੁੱਧ ਆਮ ਲੋਕਾਂ ਨੂੰ ਲਾਮਬੱਧ ਕਰਨ ਦੇ ਮੰਤਵ ਨਾਲ ਨਿੱਜੀ ਤੌਰ ਤੇ ਪਿੰਡਾਂ ਦੇ ਸ਼ਹਿਰਾਂ ਦੇ ਲੋਕਾਂ ਅਤੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਨਿਰੰਤਰ ਮੀਟਿੰਗਾਂ ਕੀਤੀਆਂ ਜਾਣ ਤਾਂ ਜੋ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਬਾਰੇ ਆਪਣੇ ਨੇੜਲੇ ਪੁਲਿਸ ਥਾਣੇ ਵਿੱਚ ਸੂਚਨਾ ਦਿੱਤੀ ਜਾਵੇ ਅਤੇ ਉਨ੍ਹਾਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਇਹ ਤਾਂ ਹੀ ਖਤਮ ਹੋ ਸਕਦੀ ਹੈ ਜੇਕਰ ਹਰੇਕ ਵਰਗ ਦੇ ਲੋਕ ਪੁਲਿਸ ਵੱਲੋਂ ਚਲਾਈ ਮੁਹਿੰਮ ਵਿੱਚ ਉਸਾਰੂ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਦੀਆ ਰੋਜ਼ਾਨਾ ਦੀਆ ਗਤੀਵਿਧੀਆ ਤੇ ਲਗਾਤਾਰ ਨਜ਼ਰ ਰੱਖਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਪਰਿਵਾਰ ਦਾ ਕੋਈ ਮੈਂਬਰ ਨਸ਼ਿਆਂ ਦਾ ਸੇਵਨ ਕਰਦਾ ਹੈ ਤਾਂ ਉਸ ਸਬੰਧੀ ਵੀ ਪੁਲਿਸ ਨਾਲ ਤਾਲਮੇਲ ਕੀਤਾ ਜਾਵੇ ਅਤੇ ਉਸ ਵਿਅਕਤੀ ਦਾ ਨਸ਼ਾ ਛੁਡਵਾ ਕੇ ਉਸ ਨੂੰ ਸਮਾਜ ਅੰਦਰ ਮੁੜ ਇੱਕ ਚੰਗੇ ਸ਼ਹਿਰੀ ਵਾਂਗ ਜੀਵਨ ਬਤੀਤ ਕਰਨ ਵਿੱਚ ਪੁਲਿਸ ਸਹਾਇਤਾ ਕਰੇਗੀ।

ਇਸ ਮੌਕੇ ਐਸਪੀ (ਜਾਂਚ) ਰਾਕੇਸ਼ ਯਾਦਵ, ਡੀਐੱਸਪੀ ਨਿਖਿਲ ਗਰਗ ਤੋਂ ਇਲਾਵਾ ਵੱਖ-ਵੱਖ ਥਾਣਿਆਂ ਦੇ ਥਾਣਾ ਮੁਖੀ, ਚੌਕੀ ਇੰਚਾਰਜ ਤੇ ਡਿਫੈਂਸ ਕਮੇਟੀਆਂ ਦੇ ਮੈਂਬਰ ਹਾਜ਼ਰ ਸਨ।

 

Tags: Dr. Ravjot Grewal , Police , Punjab Police , SSP Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD