Thursday, 23 July 2026

 

 

ਖ਼ਾਸ ਖਬਰਾਂ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ

 

25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਪਾਹੀ, ਪੰਜਾਬ ਹੋਮ ਗਾਰਡ ਤੇ ਉਨ੍ਹਾਂ ਦੇ ਸਾਥੀ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

ਸਿਪਾਹੀ ਤੇ ਉਸ ਦਾ ਸਾਥੀ ਗ੍ਰਿਫ਼ਤਾਰ, ਹੋਮ ਗਾਰਡ ਵਾਲੰਟੀਅਰ ਦੀ ਭਾਲ ਜਾਰੀ

Vigilance Bureau, Crime News Punjab, Punjab Police, Police, Crime News, Fazilka Police, Fazilka

Web Admin

Web Admin

5 Dariya News

ਫਾਜ਼ਿਲਕਾ , 14 Nov 2024

Last updated on: Nov 14, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਅਬੋਹਰ ਸ਼ਹਿਰ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਿਪਾਹੀ ਰਜਿੰਦਰ ਕੁਮਾਰ (ਨੰਬਰ 1293/ਫਾਜ਼ਿਲਕਾ), ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਰਵੀ ਕੁਮਾਰ (ਨੰ. 7064/ਡੀ) 6ਵੀਂ ਬਟਾਲੀਅਨ ਅਤੇ ਉਨ੍ਹਾਂ ਦੇ ਸਾਥੀ ਸਾਗਰ ਵਰਮਾ ਵਾਸੀ ਪਿੰਡ ਡੰਗਰ ਖੇੜਾ, ਫਾਜ਼ਿਲਕਾ ਵਿਰੁੱਧ 25,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। 

ਇਸ ਮਾਮਲੇ ਵਿੱਚ ਸਿਪਾਹੀ ਰਜਿੰਦਰ ਕੁਮਾਰ ਅਤੇ ਉਸਦੇ ਸਾਥੀ ਸਾਗਰ ਵਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਿਊਰੋ ਦੀਆਂ ਟੀਮਾਂ ਵੱਲੋਂ ਤੀਜੇ ਮੁਲਜ਼ਮ ਦੀ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਵਿਚੋਲੇ ਖਿਲਾਫ਼ ਇਹ ਮੁਕੱਦਮਾ ਵਿਜੇ ਕੁਮਾਰ ਵਾਸੀ ਢਾਣੀ ਕਰਨੈਲ ਸਿੰਘ, ਤਹਿਸੀਲ ਅਬੋਹਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। 

ਸ਼ਿਕਾਇਤ ਅਨੁਸਾਰ ਉਕਤ ਮੁਲਾਜ਼ਮਾਂ ਨੇ ਪਿੰਡ ਨਿਹਾਲ ਖੇੜਾ ਦੇ ਜੈਦੇਵ ਨਾਮੀ ਇੱਕ ਮੁਲਜ਼ਮ ਨੂੰ ਛੁਡਾਉਣ ਲਈ 2,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ, ਜੋ ਸ਼ਿਕਾਇਤਕਰਤਾ ਦਾ ਜਾਣਕਾਰ ਸੀ ਅਤੇ ਉਸ ਉੱਪਰ ਨਸ਼ੀਲੇ ਪਦਾਰਥਾਂ ਸਬੰਧੀ ਕੇਸ ਦਰਜ ਸੀ। ਬਾਅਦ ਵਿੱਚ ਇਸ ਮੰਤਵ ਲਈ ਉਕਤ ਸਿਪਾਹੀ ਅਤੇ ਹੋਮ ਗਾਰਡ ਵਲੰਟੀਅਰ 1,20,000 ਰੁਪਏ ਰਿਸ਼ਵਤ ਲੈਣ ਲਈ ਮੰਨ ਗਏ। 

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਹੋਮਗਾਰਡ ਨੇ ਇਸ ਕੇਸ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਕੋਲੋਂ 25,000 ਰੁਪਏ ਲਏ ਸਨ। ਸ਼ਿਕਾਇਤਕਰਤਾ ਨੇ ਇਸ ਸਬੰਧੀ ਉਕਤ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਸਾਥੀ ਨਾਲ ਕੀਤੀ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ। ਬੁਲਾਰੇ ਨੇ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਸ਼ਿਕਾਇਤਕਰਤਾ ਵੱਲੋਂ ਦਰਜ ਰਿਕਾਰਡਿੰਗਾਂ ਦੀ ਪੁਸ਼ਟੀ ਤੋਂ ਸਾਬਤ ਹੋਇਆ ਕਿ ਉਕਤ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਰਿਸ਼ਵਤ ਪ੍ਰਾਪਤ ਕੀਤੀ ਸੀ। 

ਇਸ ਨਾਲ ਇਹ ਸਾਬਤ ਹੋ ਗਿਆ ਕਿ ਰਿਸ਼ਵਤ ਦੀ ਰਕਮ ਮੰਗਣ ਅਤੇ ਲੈਣ ਵਿੱਚ ਉਕਤ ਦੋਵੇਂ ਮੁਲਾਜ਼ਮ ਅਤੇ ਉਨ੍ਹਾਂ ਦਾ ਵਿਚੋਲਾ ਆਪਸ ਵਿੱਚ ਮਿਲੇ ਹੋਏ ਸਨ। ਇਸ ਰਿਪੋਰਟ ਦੇ ਆਧਾਰ 'ਤੇ ਉਪਰੋਕਤ ਤਿੰਨਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। 

ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਤੀਜੇ ਮੁਲਜ਼ਮ ਹੋਮਗਾਰਡ ਰਵੀ ਕੁਮਾਰ ਨੂੰ ਗ੍ਰਿਫ਼ਤਾਰ ਕਰਨ ਲਈ ਯਤਨ ਜਾਰੀ ਹਨ।

 

Tags: Vigilance Bureau , Crime News Punjab , Punjab Police , Police , Crime News , Fazilka Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD