Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

"ਇਨਵੈਸਟ ਪੰਜਾਬ" ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ : ਤਰੁਨਪ੍ਰੀਤ ਸਿੰਘ ਸੌਂ

58 ਹਜ਼ਾਰ ਦੇ ਕਰੀਬ ਛੋਟੇ ਅਤੇ ਦਰਮਿਆਨੇ ਨਵੇਂ ਉਦਯੋਗਾਂ ਨੇ ਕਰਵਾਈ ਰਜਿਸਟ੍ਰੇਸ਼ਨ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 14 Nov 2024

Last updated on: Nov 14, 2024, 00:00 IST

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਅਤੇ ਕੌਮਾਂਤਰੀ ਉਦਯੋਗਪਤੀਆਂ ਨੂੰ  ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਇੱਥੋਂ ਜਾਰੀ ਇਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕਾਰੋਬਾਰੀ ਆਪਣੀਆਂ ਸਨਅਤਾਂ ਸ਼ੁਰੂ ਕਰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਪੱਖੋਂ ਉਦਯੋਗਪਤੀਆਂ ਦਾ ਸਾਥ ਦੇਵੇਗੀ।

ਉਨ੍ਹਾਂ ਕਿਹਾ ਕਿ ਨਿਵੇਸ਼ ਲਈ ਪੰਜਾਬ ਦਾ ਮਾਹੌਲ ਸਾਜਗਾਰ, ਢੁਕਵਾਂ ਅਤੇ ਸ਼ਾਂਤੀਪੂਰਵਕ ਹੈ ਅਤੇ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਅਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਵੀ ਉਦਯੋਗ ਪੱਖੀ ਹਨ ਅਤੇ ਛੋਟੇ ਤੇ ਦਰਮਿਆਨੇ ਉਦਯੋਗਪਤੀ ਆਪਣਾ ਕਾਰੋਬਾਰ ਅੱਜ ਹੀ ਇਕ ਹਲਫ਼ੀਆ ਬਿਆਨ ਦੇ ਕੇ ਸ਼ੁਰੂ ਕਰ ਸਕਦੇ ਹਨ ਅਤੇ ਜ਼ਰੂਰੀ ਦਸਤਾਵੇਜ਼ੀ ਪ੍ਰਕਿਰਿਆ 3 ਸਾਲਾਂ ਦੇ ਅੰਦਰ ਅੰਦਰ ਪੂਰੀ ਕੀਤੀ ਜਾ ਸਕਦੀ ਹੈ। 

ਉਨ੍ਹਾਂ ਕਿਹਾ ਕਿ ਵੱਡੇ ਉਦਯੋਗਾਂ ਨੂੰ ਵੀ ਇਹ ਸਹੂਲਤ ਦੇਣ ਦਾ ਫੈਸਲਾ ਮੁੱਖ ਮੰਤਰੀ ਪੱਧਰ ਉੱਤੇ ਵਿਚਾਰ ਅਧੀਨ ਹੈ। ਸੌਂਦ ਨੇ ਦੱਸਿਆ ਕਿ ਸੂਬੇ ਦਾ "ਇਨਵੈਸਟ ਪੰਜਾਬ" ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਪਹਿਲਾ ਸਥਾਨ ਰੱਖਦਾ ਹੈ ਅਤੇ ਇਸ ਉੱਤੇ 58 ਹਜ਼ਾਰ ਦੇ ਕਰੀਬ ਛੋਟੇ ਅਤੇ ਦਰਮਿਆਨੇ ਨਵੇਂ ਉਦਯੋਗਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। 

ਉਨ੍ਹਾਂ ਦੱਸਿਆ ਕਿ ਪਿਛਲੇ ਢਾਈ ਸਾਲਾਂ ਵਿੱਚ ਪੰਜਾਬ ਵਿੱਚ 86 ਹਜ਼ਾਰ ਕਰੋੜ ਰੁਪਏ ਤੋਂ ਵੀ ਜ਼ਿਆਦਾ ਦਾ ਨਿਵੇਸ਼ ਆਇਆ ਹੈ ਅਤੇ ਇਸ ਨੂੰ ਹੋਰ ਨਵੇਂ ਮੁਕਾਮ ਉੱਤੇ ਲਿਜਾਣ ਲਈ ਪੰਜਾਬ ਸਰਕਾਰ ਨੇ  ਕੋਸ਼ਿਸ਼ਾਂ ਹੋਰ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਦੇ ਫੋਕਲ ਪੁਆਇੰਟਾਂ ਬਾਰੇ ਸੌਂਦ ਨੇ ਦੱਸਿਆ ਕਿ ਸੂਬੇ ਦੇ ਵੱਖ ਵੱਖ ਸ਼ਹਿਰਾਂ ਵਿੱਚ ਸਥਿਤ 52 ਫੋਕਲ ਪੁਆਇੰਟਾਂ ਵਿੱਚੋਂ 26 ਨਗਰ ਨਿਗਮਾਂ ਜਾਂ ਕਮੇਟੀਆਂ ਨੂੰ ਸੌਂਪ ਦਿੱਤੇ ਗਏ ਹਨ। 

ਉਨ੍ਹਾਂ ਕਿਹਾ ਕਿ ਫੋਕਲ ਪੁਆਇੰਟਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਨ ਬਾਰੇ ਕੰਮ ਚੱਲ ਰਿਹਾ ਹੈ ਅਤੇ ਪਹਿਲੇ ਪੜਾਅ ਵਿੱਚ 5 ਸ਼ਹਿਰਾਂ ਦੇ ਫੋਕਲ ਪੁਆਇੰਟਾਂ ਨੂੰ ਰੋਲ ਮਾਡਲ ਵਜੋਂ ਵਿਕਸਿਤ ਕਰਨ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਬਹੁਤ ਛੇਤੀ ਫੋਕਲ ਪੁਆਇੰਟਾਂ ਦੀ ਨਕਸ਼ ਨੁਹਾਰ ਬਦਲ ਦਿੱਤੀ ਜਾਵੇਗੀ।

 ਇਕ ਖੁਸ਼ ਖਬਰੀ ਦਿੰਦਿਆਂ ਉਦਯੋਗ ਮੰਤਰੀ ਨੇ ਦੱਸਿਆ ਕਿ ਪੰਜਾਬ ਦੀ ਨਵੀਂ ਆਈ.ਟੀ. (ਇਨਫੋਰਮੇਸ਼ਨ ਟੈਕਨੋਲੋਜੀ) ਨੀਤੀ ਉੱਤੇ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਇਸਨੂੰ ਅਗਲੇ ਸਾਲ ਦੇ ਅੱਧ ਤੋਂ ਪਹਿਲਾਂ ਲਾਗੂ ਕਰਨ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਤਹਿਤ  ਮੋਹਾਲੀ ਉੱਤਰੀ ਭਾਰਤ ਦੇ ਨਵੇਂ ਆਈ.ਟੀ. ਹੱਬ ਵਜੋਂ ਉੱਭਰ ਕੇ ਸਾਹਮਣੇ ਆਵੇਗਾ। 

ਉਨ੍ਹਾਂ ਕਿਹਾ ਕਿ ਇਸ ਨੀਤੀ ਦੇ ਲਾਗੂ ਹੋਣ ਤੋਂ ਬਾਅਦ ਕਰੀਬ 55 ਹਜ਼ਾਰ ਆਈ.ਟੀ. ਪੇਸ਼ੇਵਰਾਂ ਨੂੰ ਨੌਕਰੀਆਂ ਦੇ ਮੌਕੇ ਮਿਲਣਗੇ। ਸੌਂਦ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਉਦਯੋਗ ਮੰਤਰੀ ਵੱਜੋਂ ਅਹੁਦਾ ਸੰਭਾਲਿਆ ਹੈ, ਬਹੁਤ ਸਾਰੇ  ਕਾਰੋਬਾਰੀਆਂ, ਐਸੋਸੀਏਸ਼ਨਾਂ, ਉਦਯੋਗਿਕ ਚੈਂਬਰਾ ਅਤੇ ਸਨਅਤੀ ਸਮੂਹ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ ਹਨ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰਿਆਂ ਤੋਂ ਮਿਲੇ ਮਸ਼ਵਰੇ ਅਤੇ ਸੁਝਾਅ ਨੂੰ ਨਵੀਆਂ ਨੀਤੀਆਂ ਅਤੇ ਯੋਜਨਾਵਾਂ ਬਣਾਉਣ ਸਮੇਂ ਧਿਆਨ ਵਿਚ ਰੱਖਿਆ ਜਾਵੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਦਾ ਸਨਅਤੀ ਖੇਤਰ ਜਲਦ ਹੀ ਦਿਨ ਦੁੱਗਣੀ ਤੇ ਰਾਤ ਚੌਗਣੀ ਤਰੱਕੀ ਕਰੇਗਾ ਅਤੇ ਹੋਰ ਜ਼ਿਆਦਾ ਨਵਾਂ ਨਿਵੇਸ਼ ਪੰਜਾਬ ਵਿੱਚ ਆਵੇਗਾ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD