Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਿਲੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਡਿਪਟੀ ਕਮਿਸ਼ਨਰ ਡਾਕਟਰ ਸੋਨਾ ਥਿੰਦ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 15 Nov 2024

Last updated on: Nov 15, 2024, 00:00 IST

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਖੇਡ ਸਟੇਡੀਅਮ ਸਰਹੰਦ ਵਿਖੇ 19 ਨਵੰਬਰ ਨੂੰ ਕਰਵਾਏ ਜਾਣ ਵਾਲੇ ਨਵੇਂ ਚੁਣੇ ਪੰਚਾਂ ਦੇ ਜਿਲਾ ਪੱਧਰੀ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਂਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਰਦਾਰ ਤਰੁਨਪ੍ਰੀਤ ਸਿੰਘ ਸੌਦ ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਉਣਗੇ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਪੱਧਰੀ ਸਮਾਗਮ ਦੌਰਾਨ ਜਿਲੇ ਦੇ 2457 ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ ਤਾਂ ਜੋ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਦੇਰੀ ਨਾ ਹੋਵੇ। ਉਹਨਾਂ ਦੱਸਿਆ ਕਿ ਜ਼ਿਲਾ ਪੱਧਰੀ ਸਮਾਗਮ ਲਈ ਪ੍ਰਸ਼ਾਸਨ ਵੱਲੋਂ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ। 

ਉਹਨਾਂ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲਾ ਪੱਧਰੀ ਸਮਾਗਮ ਦੌਰਾਨ ਆਉਣ ਵਾਲੇ ਪੰਚਾ ਅਤੇ ਉਨਾਂ ਦੇ ਪਰਿਵਾਰਾਂ ਦੇ ਬੈਠਣ ਅਤੇ ਹੋਰ ਸਹੂਲਤਾਂ ਦਾ ਧਿਆਨ ਰੱਖਿਆ ਜਾਵੇ ਅਤੇ ਸਮਾਗਮ ਦੌਰਾਨ ਕਿਸੇ ਵੀ ਧਿਰ ਨੂੰ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ।

ਡਾ. ਸੋਨਾ ਥਿੰਦ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸਮਾਗਮ ਵਾਲੇ ਸਥਾਨ ਤੇ ਸੁਰੱਖਿਆ ਪ੍ਰਬੰਧ ਕਰਨ, ਨਗਰ ਕੌਂਸਲ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਕਾਰਜ ਸਾਧਕ ਅਫਸਰ ਨੂੰ ਸਮਾਗਮ ਵਾਲੀ ਥਾਂ ਦੀ ਸਾਫ ਸਫਾਈ ਰੱਖਣ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲਾ ਪੱਧਰੀ ਸਮਾਗਮ ਦੌਰਾਨ ਆਉਣ ਵਾਲੇ ਪੰਚਾਂ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸਡੀਐਮ ਫਤਿਹਗੜ੍ਹ ਸਾਹਿਬ ਅਰਵਿੰਦ ਗੁਪਤਾ, ਡੀਐਸਪੀ ਹਰਤੇਸ਼ ਕੌਸ਼ਿਕ, ਡੀਡੀਪੀਓ ਜਸਪ੍ਰੀਤ ਕੌਰ, ਪੰਚਾਇਤੀ ਰਾਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਜਸਬੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD