Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਯੂਥ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਪੰਜਾਬ ਭਰ ਵਿੱਚ ਦਸਤਾਰ ਕੈਂਪ ਲਗਾਕੇ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ 'ਤੇ ਚੱਲਦਿਆਂ ਪੰਜਾਬ 'ਚ 25 ਵੱਖ-ਵੱਖ ਥਾਵਾਂ 'ਤੇ 'ਦਸਤਾਰਾਂ ਦੇ ਲੰਗਰ' ਲਗਾਏ : ਸਰਬਜੀਤ ਸਿੰਘ ਝਿੰਜਰ

Sarabjit Singh Jhinjher, Sarabjeet Singh Jhinjer, Shiromani Akali Dal, SAD, Akali Dal, Arshdeep Singh Kler,Dr. Daljit Singh Cheema, Balwinder Singh Bhundar

Web Admin

Web Admin

5 Dariya News

ਚੰਡੀਗੜ੍ਹ , 15 Nov 2024

Last updated on: Nov 15, 2024, 00:00 IST

ਪ੍ਰਧਾਨ ਸਰਬਜੀਤ ਸਿੰਘ ਝਿੰਝਰ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਆਪਣੀ 'ਮੇਰੀ ਦਸਤਾਰ ਮੇਰੀ ਸ਼ਾਨ' ਮੁਹਿੰਮ ਤਹਿਤ ਪੰਜਾਬ ਭਰ 'ਚ 20 ਤੋਂ ਵੱਧ ਥਾਵਾਂ ਉੱਤੇ 'ਦਸਤਾਰਾਂ ਦੇ ਲੰਗਰ' (ਮੁਫ਼ਤ ਦਸਤਾਰ ਬੰਨ੍ਹਣ ਦੇ ਕੈਂਪ) ਲਗਾ ਕੇ ਮਨਾਇਆ। ਇਤਿਹਾਸਕ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਦਸਤਾਰ ਕੈਂਪ ਵਿਚ ਸ਼ਿਰਕਤ ਕਰਦਿਆਂ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ, "ਇਹ ਮੇਰੀ ਚੰਗੀ ਕਿਸਮਤ ਹੈ ਕਿ ਮੈਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਇਸ ਇਤਿਹਾਸਕ ਅਸਥਾਨ 'ਤੇ ਨਤਮਸਤਕ ਹੋ ਸਕਿਆ। 

ਅੱਜ ਜਦੋਂ ਪੂਰਾ ਦੇਸ਼ ਅਤੇ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਇਸ ਪ੍ਰਕਾਸ਼ ਪੁਰਬ ਨੂੰ ਮਨਾ ਰਹੀਆਂ ਹਨ, ਤਾਂ ਉਥੇ ਹੀ ਗੁਰੂ ਸਾਹਿਬ ਨੇ ਆਪ ਸਾਡੇ ਤੋਂ ਪੰਜਾਬ ਭਰ ਵਿੱਚ 'ਦਸਤਾਰਾਂ ਦੇ ਲੰਗਰ' ਦਾ ਆਯੋਜਨ ਕਰਨ ਦੀ ਸੇਵਾ ਲਈ ਹੈ।" ਉਹਨਾਂ ਅੱਗੇ ਦੱਸਿਆ, “ਮੇਰੀ ਦਸਤਾਰ ਮੇਰੀ ਸ਼ਾਨ” ਸਾਡੇ ਨੌਜਵਾਨਾਂ ਨੂੰ ਸਿੱਖੀ ਅਤੇ ਸਾਡੀਆਂ ਸਿੱਖੀ ਕਦਰਾਂ-ਕੀਮਤਾਂ ਵੱਲ ਵਾਪਸ ਲਿਆਉਣ ਲਈ ਸਾਡੀ ਪ੍ਰਮੁੱਖ ਪਹਿਲਕਦਮੀ ਹੈ। 

ਦਸਤਾਰ ਸਾਡੇ ਗੁਰੂ ਸਾਹਿਬ ਦੁਆਰਾ ਸਾਨੂੰ ਦਿੱਤਾ ਗਿਆ ਮਾਣ ਅਤੇ ਪਛਾਣ ਹੈ ਅਤੇ ਸਾਨੂੰ ਇਸ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਦੀ ਲੋੜ ਹੈ। ਮੈਂ, ਯੂਥ ਅਕਾਲੀ ਦਲ ਦੀ ਆਪਣੀ ਬਹੁਤ ਹੀ ਪ੍ਰਤਿਭਾਸ਼ਾਲੀ ਅਤੇ ਮਿਹਨਤੀ ਟੀਮ ਦੇ ਨਾਲ, ਪਿਛਲੇ ਡੇਢ ਸਾਲਾਂ ਤੋਂ ਇਸ ਮੁਹਿੰਮ ਨੂੰ ਚਲਾ ਰਿਹਾ ਹਾਂ ਅਤੇ ਸਾਨੂੰ ਪੰਜਾਬ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਇਹ ਪਹਿਲੀ ਪਹਿਲ ਹੈ ਜਿੱਥੇ ਸਾਡੀਆਂ ਟੀਮਾਂ ਰਾਜਨੀਤਿਕ ਰੈਲੀਆਂ, ਖੇਡ ਸਮਾਗਮਾਂ, ਅਤੇ ਇਹਨਾਂ ਇਤਿਹਾਸਕ-ਧਾਰਮਿਕ ਸਮਾਗਮਾਂ ਵਿੱਚ ਆਉਣ ਵਾਲੇ ਲੋਕਾਂ ਲਈ ਮੁਫ਼ਤ ਦਸਤਾਰਾਂ ਦੇ ਕੈਂਪ ਲਗਾਉਂਦੇ ਹਾਂ।"

YAD ਪ੍ਰਧਾਨ ਝਿੰਜਰ ਨੇ ਅੱਗੇ ਕਿਹਾ, "ਅੱਜ ਵੀ ਸਾਨੂੰ ਪੂਰੇ ਪੰਜਾਬ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਸਾਰੇ ਕੈਂਪਾਂ ਵਿੱਚ 10,000 ਤੋਂ ਵੱਧ ਦਸਤਾਰਾਂ ਬੰਨ੍ਹੀਆਂ ਗਈਆਂ ਹਨ। ਇੱਥੇ ਸੁਲਤਾਨਪੁਰ ਲੋਧੀ ਵਿੱਚ, ਲੋਕ ਸਾਡੇ ਕੈਂਪ ਵਿੱਚ ਖੁਦ ਆਏ ਅਤੇ ਸਾਨੂੰ ਉਨ੍ਹਾਂ ਦੇ ਪੱਗਾਂ ਬੰਨ੍ਹਣ ਲਈ ਕਿਹਾ। ਬਹੁਤ ਸਾਰੇ ਨੌਜਵਾਨਾਂ ਨੇ ਸਾਡੇ ਨਾਲ ਵਾਅਦਾ ਕੀਤਾ ਹੈ ਕਿ ਉਹ ਹੁਣ ਨਿਯਮਿਤ ਤੌਰ 'ਤੇ ਪੱਗਾਂ ਬੰਨ੍ਹਣਾ ਸ਼ੁਰੂ ਕਰ ਦੇਣਗੇ, ਅਤੇ ਮੈਨੂੰ ਉਮੀਦ ਹੈ ਕਿ ਉਹ ਇਸ ਦੀ ਪਾਲਣਾ ਕਰਨਗੇ। 

ਅੰਮ੍ਰਿਤਸਰ ਸਾਹਿਬ ਵਿੱਚ ਵੀ, ਸਾਡੀ ਟੀਮ ਨੂੰ ਬਹੁਤ ਵਧੀਆ ਹੁੰਗਾਰਾ ਮਿਲਿਆ, ਜਿੱਥੇ ਕਿ ਵਿਦੇਸ਼ੀਆਂ ਨੇ ਵੀ ਕੈਂਪ ਵਿੱਚ ਪਹੁੰਚ ਕੇ ਦਸਤਾਰਾਂ ਬੰਨ੍ਹਣ ਦੀ ਬੇਨਤੀ ਕੀਤੀ। ਸਾਡੇ ਸੱਭਿਆਚਾਰ ਨੂੰ ਦੁਨੀਆ ਨਾਲ ਸਾਂਝਾ ਕਰਦਿਆਂ ਬਹੁਤ ਖੁਸ਼ੀ ਹੁੰਦੀ ਹੈ।" ਝਿੰਝਰ ਨੇ ਖਾਸ ਤੌਰ 'ਤੇ ਇਸ ਪਵਿੱਤਰ ਦਿਹਾੜੇ 'ਤੇ ਸਿੱਖ ਪਰੰਪਰਾਵਾਂ ਅਤੇ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਆਪਣੀ ਸੱਭਿਆਚਾਰਕ ਪਛਾਣ ਨੂੰ ਅੱਗੇ ਵਧਾਉਣ ਲਈ ਨੌਜਵਾਨ ਵਰਕਰਾਂ ਦੇ ਉਤਸ਼ਾਹ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਯੂਥ ਅਕਾਲੀ ਦਲ ਲਗਾਤਾਰ ਪੰਜਾਬ ਭਰ ਵਿੱਚ ਅਜਿਹੇ ਦਸਤਾਰ ਸਜਾਉਣ ਦੇ ਕੈਂਪ ਲਗਾ ਕੇ ਸਿੱਖ ਪਛਾਣ ਅਤੇ ਸਮਾਜ ਸੇਵਾ ਨੂੰ ਪ੍ਰਫੁੱਲਤ ਕਰਦਾ ਆ ਰਿਹਾ ਹੈ। 

ਇਨ੍ਹਾਂ ਕੈਂਪਾਂ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਰਬਜੀਤ ਝਿੰਜਰ ਨੇ ਦੱਸਿਆ ਕਿ, "ਕੁੱਲ ਮਿਲਾ ਕੇ ਪੰਜਾਬ ਵਿਚ 24 ਅਤੇ ਹਰਿਆਣਾ ਵਿਚ ਇਕ ਕੈਂਪ ਵੱਖ-ਵੱਖ ਥਾਵਾਂ ‘ਤੇ ਲਗਾਏ ਗਏ - ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਤਖਤ ਸ੍ਰੀ ਦਮਦਮਾ ਸਾਹਿਬ, ਪਠਾਨਕੋਟ, ਤਰਨਤਾਰਨ, ਸ੍ਰੀ. ਦੁਖਨਿਵਾਰਨ ਸਾਹਿਬ ਜਲੰਧਰ, ਨਵਾਂਸ਼ਹਿਰ, ਮੋਹਾਲੀ, ਰੂਪਨਗਰ, ਰੋਪੜ, ਸ੍ਰੀ ਮੁਕਤਸਰ ਸਾਹਿਬ, ਫਤਹਿਗੜ੍ਹ ਸਾਹਿਬ, ਖੰਨਾ, ਪਟਿਆਲਾ, ਭਵਾਨੀਗੜ੍ਹ, ਬਰਨਾਲਾ, ਮਾਨਸਾ, ਅਬੋਹਰ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਫਰੀਦਕੋਟ, ਖੰਨਾ, ਅਤੇ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਪੰਚਕੂਲਾ ਵਿਖੇ ਇਹ ਕੈਂਪ ਲਗਾਏ ਗਏ ਅਤੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂਆਂ ਨੂੰ ਦਸਤਾਰਾਂ ਬੰਨ੍ਹੀਆਂ ਗਈਆਂ।"

ਯੂਥ ਅਕਾਲੀ ਦਲ ਦੇ ਪ੍ਰਧਾਨ ਝਿੰਜਰ ਦੇ ਨਾਲ ਕਪੂਰਥਲਾ ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਹਰਕ੍ਰਿਸ਼ਨ ਸਿੰਘ ਵਾਲੀਆ ਹਲਕਾ ਇੰਚਾਰਜ, ਕੁਲਦੀਪ ਸਿੰਘ ਟਾਂਡੀ ਮੈਂਬਰ ਕੋਰ ਕਮੇਟੀ, ਸੀਨੀਅਰ ਮੀਤ ਪ੍ਰਧਾਨ ਅਮ੍ਰਿਤਪਾਲ ਸਿੰਘ ਕੁਲਾਰ ਅਤੇ ਸਮੁੱਚੀ ਜਿਲ੍ਹਾ ਯੂਥ ਅਕਾਲੀ ਦਲ ਟੀਮ ਹਾਜਰ ਸੀ।

 

Tags: Sarabjit Singh Jhinjher , Sarabjeet Singh Jhinjer , Shiromani Akali Dal , SAD , Akali Dal , Arshdeep Singh Kler , Dr. Daljit Singh Cheema , Balwinder Singh Bhundar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD