Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਰਣਜੀਤ ਸਿੰਘ ਰਾਏ ਨੇ ਗੁਰਪੁਰਬ ਮੌਕੇ ਪੌਦੇ ਲਗਾ ਕੇ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਕੁਦਰਤੀ ਸ੍ਰੋਤਾਂ ਨੂੰ ਬਚਾਉਣ ਦਾ ਦਿਤਾ ਸੰਦੇਸ਼

‘ਨਾਲੇ ਪੁੰਨ ,ਨਾਲੇ ਫਲੀਆਂ’ ਵਾਂਗ ਵਾਤਾਵਰਨ ਦੀ ਸ਼ੁੱਧਤਾ ਦੇ ਨਾਲ ਕਮਾਈ ਦਾ ਜ਼ਰੀਆ ਵੀ ਬਣਨਗੇ ਪੌਦੇ-ਡਾਕਟਰ ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ

Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2024, Civil Surgeon Mansa, Mansa

Web Admin

Web Admin

5 Dariya News

ਮਾਨਸਾ , 15 Nov 2024

Last updated on: Nov 15, 2024, 00:00 IST

ਜਗਤ ਗੁਰੂ ਨਾਨਕ ਦੇਵ ਜੀ ਜਨਮ ਦਿਹਾੜੇ ਮੌਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਦੇ ਮੰਤਵ ਨਾਲ ਡਾ਼.ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਦੀ ਯੋਗ ਅਗਵਾਈ ਹੇਠ ਸੈਂਟਰਲ ਪਾਰਕ ਮਾਨਸਾ ਵਿਖੇ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ । ਇਸ ਮੌਕੇ ਪੌਦੇ ਲਗਾਉਣ ਸਮੇਂ ਡਾ਼ ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਨੇ ਦੱਸਿਆ ਕਿ ਜਗਤ ਗੁਰੂ ਬਾਬਾ ਨਾਨਕ ਜੀ ਨੇ ਕੁਦਰਤੀ ਸ੍ਰੋਤਾਂ ਦੀ ਸਾਂਭ-ਸੰਭਾਲ, ਹੱਥੀ ਕਿਰਤ ਕਰਨ, ਵੰਡ ਛਕਣ ਤੇ ਨਾਮ ਜਪਣ ਦਾ ਸੰਦੇਸ਼ ਦਿਤਾ ਹੈ। 

ਅਜੋਕੇ ਸਮੇਂ ਵਿਚ ਵਾਤਾਵਰਣ, ਆਬੋ ਹਵਾ ਗੰਧਲੀ ਹੋ ਰਹੀ ਹੈ। ਜਿਸ ਨੂੰ ਬਚਾਉਣ ਲਈ ਵੱਡੇ ਪੱਧਰ ਤੇ ਉਪਰਾਲੇ ਕਰਨ ਦੀ ਜ਼ਰੂਰਤ ਹੈ। ਇਸ ਲਈ ਸਾਨੂੰ ਜ਼ਿਆਦਾ ਬੂਟੇ ਲਗਾਉਣੇ ਚਾਹੀਦੇ ਹਨ ਤਾਂ ਕਿ ਭਵਿੱਖ ਵਿੱਚ ਆਉਣ ਵਾਲੀਆ ਪੀੜ੍ਹੀਆਂ ਸ਼ੁੱਧ ਹਵਾ ਅਤੇ ਸਾਫ਼ ਵਾਤਾਵਰਨ ਤੋਂ ਵਾਂਝੀਆ ਨਾ ਰਹਿਣ । ਇਹ ਸਾਡੀ ਕਮਾਈ ਹੈ ਜੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਹਾਈ ਹੋਵੇਗੀ । ਇਸ ਮੌਕੇ ਸੈਂਟਰਲ ਪਾਰਕ ਮਾਨਸਾ ਵਿਖੇ 25 ਦੇ ਕਰੀਬ ਪੌਦੇ ਲਗਾਏ ਗਏ।

ਉਨ੍ਹਾਂ ਕਿਹਾ ਕਿ ਔਲੇ ਦੇ ਫ਼ਲ ਵਾਲੇ ਪੌਦੇ ਮਨੁੱਖੀ ਸਿਹਤ ਲਈ ਫਾਇਦੇਮੰਦ ਹਨ। ਡਾ. ਰਾਏ ਨੇ ਕਿਹਾ ਕਿ ਬੂਟਿਆਂ ਦੀ ਸਹੀ ਸੰਭਾਲ ਕਰਨੀ ਵੀ ਅਤਿ ਜ਼ਰੂਰੀ ਹੈ। ਛੋਟੇ ਪੰਛੀਆਂ ਦੀਆਂ ਨਸਲਾਂ ਖ਼ਤਮ ਹੋ ਰਹੀਆ ਹਨ ਕਿੳਕਿ ਉਨਾਂ ਨੂੰ ਆਪਣਾ ਆਲਣਾ ਪਾਉਣ ਲਈ ਉਚਿਤ ਥਾਂ ਨਹੀ ਮਿਲ ਰਹੀ, ਇਹਨਾਂ ਪੌਦਿਆਂ ਅਤੇ ਵੇਲਾਂ ਵਿੱਚ ਇਹ ਪੰਛੀ ਅਸਾਨੀ ਨਾਲ ਆਲਣਾ ਪਾ ਸਕਦੇ ਹਨ,ਜਿਸ ਨਾਲ ਉਹਨਾਂ ਦੀ ਨਸਲ ਜਿੳਦੀ ਰਹੀ ਸਕਦੀ ਹੈ। 

ਪੰਛੀਆਂ ਦੀਆਂ ਨਸਲਾਂ ਬਚਾਉਣ ਅਤੇ ਸਾਡੀ ਅਗਲੀ ਪੀੜ੍ਹੀ ਅਤੇ ਆਪਣੇ ਬੱਚਿਆ ਨੂੰ ਸਾਨੂੰ ਪੌਦਿਆਂ ਦੀ ਮਨੁੱਖੀ ਜੀਵਨ ਵਿੱਚ ਅਹਿਮੀਅਤ ਬਾਰੇ ਜਾਗਰੂਕ ਕਰਦੇ ਰਹਿਣਾ ਚਾਹੀਦਾ ਹੈ ਅਤੇ ਹਰੇਕ ਖ਼ੁਸ਼ੀ ਗ਼ਮੀ ਦੇ ਮੌਕੇ ਤੇ ਬੂਟੇ ਲਗਾਉਣ ਦੀ ਪਿਰਤ ਨੂੰ ਪ੍ਰਫੁੱਲਤ ਕਰਨਾ ਚਾਹੀਦਾ ਹੈ । ਉਨ੍ਹਾਂ ਨੇ ਕਿਹਾ ਕਿ ਕੁਦਰਤ ਨਾਲ ਨੇੜਲੀ ਸਾਂਝ ਕਰਕੇ ਕਾਦਰ ਨੂੰ ਪਾੳਣਾ ਸਮੇਂ ਦੀ ਲੋੜ ਹੈ ਤਾਂ ਜੋ ਰੋਜ਼ਾਨਾ ਜ਼ਿੰਦਗੀ ਦੀ ਭੱਜ ਦੌੜ ਭਰੀ ਜ਼ਿੰਦਗੀ ਵਿਚ ਹਰਿਆਵਲ ਭਰਪੂਰ ਵਾਤਾਵਰਣ ਨਾਲ ਜੁੜ ਕੇ ਸਕੂਨ ਹਾਸਲ ਹੁੰਦਾ ਰਹੇ । 

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤੋਸ਼ ਭਾਰਤੀ ਐਪਿਡੀਮੈਲੋਜਿਸਟ, ਸੰਜੀਵ ਸ਼ਰਮਾ ਹੈਲਥ ਸੁਪਰਵਾਇਜ਼ਰ, ਗੁਰਿੰਦਰ ਕੁਮਾਰ ਸਿਹਤ ਕਰਮਚਾਰੀ ਤੋਂ ਇਲਾਵਾ ਸ਼ਹਿਰ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਸਨ।

 

Tags: Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024 , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD