Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਜਲੌ

SGPC, Religious, Dharmik, Shiromani Gurdwara Parbandhak Committee, Harjinder Singh Dhami

Web Admin

Web Admin

5 Dariya News

ਅੰਮ੍ਰਿਤਸਰ , 15 Nov 2024

Last updated on: Nov 15, 2024, 00:00 IST

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸਖ਼ਸ਼ੀਅਤਾਂ ਨੇ ਵੀ ਹਾਜ਼ਰੀ ਭਰੀ। ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਕੀਤਾ ਗਿਆ। 

ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ ਸਮੁੱਚੀ ਮਨੁੱਖਤਾ ਲਈ ਜੀਵਨ ਰੁਸ਼ਨਾਉਣ ਵਾਲੇ ਹਨ। 

ਗੁਰੂ ਸਾਹਿਬ ਨੇ ਊਚ-ਨੀਚ, ਜਾਤ-ਪਾਤ ਤੇ ਵਰਨ-ਵੰਡ ਦੀਆਂ ਵਲਗਣਾਂ ਨੂੰ ਤੋੜ ਕੇ ਇਕ ਅਕਾਲ ਪੁਰਖ ਦੇ ਲੜ ਲਾਇਆ। ਉਨ੍ਹਾਂ ਸੰਗਤਾਂ ਨੂੰ ਗੁਰੂ-ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਢਾਡੀ ਤੇ ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਵਾਇਆ। 

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ ਤਲਵੰਡੀ, ਸੁਪ੍ਰਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD