Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਬਰਨਾਲਾ ਹਲਕੇ ਦੇ ਹਰੇਕ ਪਿੰਡ ਨੂੰ 4 ਤੋਂ 5 ਕਰੋੜ ਰੁਪਏ ਮਿਲੇ, ਸੰਸਦੀ ਕੋਟੇ ਚੋਂ ਹੋਰ ਵੀ ਫੰਡ ਦਿੱਤੇ ਜਾਣਗੇ : ਮੀਤ ਹੇਅਰ

ਬਰਨਾਲਾ ਸ਼ਹਿਰ ਦੇ ਸੁੰਦਰੀਕਰਨ ਅਤੇ ਬੁਨਿਆਦੀ ਢਾਂਚੇ ਲਈ ਕਰੋੜਾਂ ਦੇ ਫੰਡ ਜਾਰੀ ਕੀਤੇ: ਹਰਿੰਦਰ ਸਿੰਘ ਧਾਲੀਵਾਲ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Harinder Singh Dhaliwal

Web Admin

Web Admin

5 Dariya News

ਬਰਨਾਲਾ , 15 Nov 2024

Last updated on: Nov 15, 2024, 00:00 IST

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਢਾਈ ਸਾਲ ਦੇ ਸਮੇਂ ਦੌਰਾਨ ਬਰਨਾਲਾ ਹਲਕੇ ਦੇ ਪਿੰਡਾਂ ਵਿੱਚ ਕਮਿਊਨਟੀ ਹਾਲ, ਲਾਇਬ੍ਰੇਰੀਆਂ, ਛੱਪੜਾਂ ਦੇ ਕੰਮ, ਧਰਮਸ਼ਾਲਾਵਾਂ, ਸਕੂਲ, ਸਟੇਡੀਅਮ ਤੇ ਖੇਡ ਗਰਾਊਂਡਾਂ ਦਾ ਕੰਮ, ਗਲੀਆਂ-ਨਾਲ਼ੀਆਂ ਦੇ ਕੰਮ, ਨਹਿਰੀ ਪਾਣੀ ਲਈ ਪਾਈਪਲਾਈਨ ਦਾ ਕੰਮ ਉੱਤੇ ਪ੍ਰਤੀ ਪਿੰਡ 4 ਤੋਂ 5 ਕਰੋੜ ਰੁਪਏ ਤੱਕ ਖ਼ਰਚੇ ਜਾ ਰਹੇ ਹਨ। ਨਹਿਰੀ ਪਾਣੀ ਦੇ ਕੰਮ ਉੱਪਰ 100 ਕਰੋੜ ਰੁਪਏ ਦੇ ਕਰੀਬ ਖ਼ਰਚੇ ਜਾ ਰਹੇ ਹਨ। ਇਸੇ ਤਰ੍ਹਾਂ ਬਰਨਾਲਾ ਸ਼ਹਿਰ ਦੇ ਚੌਕਾਂ, ਸੜਕਾਂ, ਪੁਲਾਂ ਹੇਠ ਖੇਡ ਗਰਾਉੂਂਡ, ਪੀਣ ਵਾਲੇ ਪਾਣੀ ਤੇ ਸੀਵਰੇਜ ਆਦਿ ਦੇ ਕੰਮ ਵੱਡੇ ਪੱਧਰ ਉੱਤੇ ਕੀਤੇ ਜਾ ਰਹੇ ਹਨ।

ਇਹ ਗੱਲ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਅਤੇ ਆਪ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੇ ਬਰਨਾਲਾ ਜ਼ਿਮਨੀ ਚੋਣ ਲਈ ਪ੍ਰਚਾਰ ਕਰਦਿਆਂ ਬਰਨਾਲਾ ਹਲਕੇ ਦੇ ਪਿੰਡਾਂ ਹੰਡਿਆਇਆ, ਫਰਵਾਹੀ, ਬਡਬਰ, ਬਾਜ਼ੀਗਰ ਬਸਤੀ,  ਭੈਣੀ ਮਹਿਰਾਜ ਤੇ ਮਾਨਾ ਪਿੰਡੀ ਅਤੇ ਬਰਨਾਲਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਉੱਤੇ ਜੁੜੇ ਲੋਕਾਂ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਹੀ। ਇਸ ਤੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੀ ਸਵੇਰ ਹੰਡਿਆਇਆ ਵਿਖੇ ਗੁਰਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਮੀਤ ਹੇਅਰ ਤੇ ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਦੇ ਮਹਾਨ ਦਿਨ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਗੁਰੂ ਸਾਹਿਬਾਨ ਵੱਲੋਂ ਦਿਖਾਈਆਂ ਸਿੱਖਿਆਵਾਂ ਉੱਤੇ ਚੱਲੀਏ ਅਤੇ ਸਭ ਲਈ ਬਰਾਬਰ ਦਾ ਸਮਾਜ ਸਿਰਜੀਏ।

ਮੀਤ ਹੇਅਰ ਨੇ ਬੋਲਦਿਆਂ ਕਿਹਾ ਕਿ ਬਰਨਾਲਾ ਰਜਬਾਹੇ ਦੀ ਕੰਕਰੀਟ ਰੀਲਾਈਨਿੰਗ ਦੇ ਪ੍ਰਾਜੈਕਟ ਉਤੇ 81.53 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ ਜਿਸ ਨਾਲ ਰਜਬਾਹੇ ਵਿੱਚ ਪਾਣੀ ਸਮਰੱਥਾ ਵਿੱਚ 20 ਫੀਸਦੀ ਵਾਧਾ ਹੋਵੇਗਾ। ਇਸੇ ਤਰ੍ਹਾਂ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਵਿਚ ਖੇਡ ਸਟੇਡੀਅਮਾਂ ਦੇ ਕੰਮ ਕਰਵਾਏ ਗਏ ਹਨ। ਕਈ ਸਾਲ ਪੁਰਾਣੇ ਛੱਪੜ ਥਾਪਰ ਮਾਡਲ ਵਿੱਚ ਬਦਲੇ ਹਨ। ਕਰੋੜਾਂ ਰੁਪਏ ਨਹਿਰੀ ਪਾਣੀ ਦੇ ਪਾਇਪਲਾਈਨ ਪ੍ਰੋਜੈਕਟ 'ਤੇ ਖਰਚੇ ਗਏ। ਬਡਬਰ ਤੇ ਭੈਣੀ ਮਹਿਰਾਜ ਵਿਖੇ ਸਾਢੇ 9 ਕਰੋੜ ਦੇ ਵਿਕਾਸ ਕੰਮ ਕਰਵਾਏ ਹਨ। ਹੁਣ ਐਮਪੀ ਕੋਟੇ ਵਿੱਚੋਂ ਪਿੰਡਾਂ ਨੂੰ ਵੱਡੀ ਗਰਾਂਟ ਮਿਲੇਗੀ। ਹਰਿੰਦਰ ਸਿੰਘ ਧਾਲੀਵਾਲ ਨਾਲ ਮਿਲ ਕੇ ਸੂਬਾ ਸਰਕਾਰ ਤੋਂ ਹੋਰ ਫੰਡ ਵੀ ਲਿਆਂਦੇ ਜਾਣਗੇ।

ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਬਰਨਾਲਾ ਹਲਕੇ ਦੀਆਂ ਲਿੰਕ ਸੜਕਾਂ ਲਈ ਸਰਕਾਰ ਵਲੋਂ 25 ਕਰੋੜ ਰੁਪਏ ਜਾਰੀ ਕੀਤੇ ਗਏ। ਬਰਨਾਲਾ ਸ਼ਹਿਰ ਦੇ ਜਲ ਸਪਲਾਈ ਅਤੇ ਸੀਵਰੇਜ ਪ੍ਰੋਜੈਕਟ ਦਾ 87 ਕਰੋੜ ਦਾ ਟੈਂਡਰ ਲਾਇਆ ਗਿਆ ਹੈ। ਬਰਨਾਲਾ ਸ਼ਹਿਰ ਵਿਚ ਕਰੀਬ 1 ਕਰੋੜ ਦੀ ਲਾਗਤ ਨਾਲ ਮੁੱਖ ਚੌਂਕਾਂ ਦਾ ਕੰਮ ਕਰਵਾਇਆ ਜਾ ਰਿਹਾ ਹੈ। ਪਿੰਡਾਂ ਵਿਚ ਯੂਥ ਲਾਇਬ੍ਰੇਰੀਆਂ ਅਤੇ ਕਮਿਊਨਿਟੀ ਹਾਲ ਬਣਾਏ ਗਏ ਹਨ।

ਇਸ ਦੌਰਾਨ ਬਰਨਾਲਾ ਵਿਖੇ ਹਰਿੰਦਰ ਸਿੰਘ ਧਾਲੀਵਾਲ ਨੇ ਬਰਨਾਲਾ ਜ਼ਿਲਾ ਇੰਡਸਟਰੀਅਲ ਚੈਂਬਰ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਵਪਾਰੀ ਭਰਾਵਾਂ ਲਈ ਆਪ ਸਰਕਾਰ ਸੁਖਾਵਾਂ ਮਾਹੌਲ ਬਣਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਨਅਤਕਾਰ ਮਿਲਣੀਆਂ ਕੀਤੀਆਂ ਗਈਆਂ। ਗਰੀਨ ਸਟੈਂਪ ਸ਼ੁਰੂ ਕੀਤੀ ਗਈ। 

ਸਰਕਾਰ ਇਹ ਸਮਝਦੀ ਹੈ ਕਿ ਸੂਬੇ ਦੇ ਵਿਕਾਸ ਲਈ ਉਦਯੋਗਿਕ ਤਰੱਕੀ ਬਹੁਤ ਜ਼ਰੂਰੀ ਹੈ।ਉਨ੍ਹਾਂ ਵਪਾਰੀਆਂ ਭਰਾਵਾਂ ਵੱਲੋਂ ਚੋਣ ਵਿੱਚ ਸਾਥ ਦੇਣ ਲਈ ਸ਼ੁਕਰੀਆ ਕੀਤਾ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Harinder Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD