Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਪਿੰਡ ਹੁਸੈਨਪੁਰਾ ਵਿਖੇ ਹੋਏ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ

ਮ੍ਰਿਤਕ ਦੀ ਪਤਨੀ ਤੇ ਉਸਦੇ ਦੋ ਸਾਥੀਆਂ ਨੂੰ ਪੁਲਿਸ ਨੇ ਕੀਤਾ ਗਿਰਫ਼ਤਾਰ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 16 Nov 2024

Last updated on: Nov 16, 2024, 00:00 IST

ਬੀਤੀ 13 ਨਵੰਬਰ ਨੂੰ ਬਸੀ ਪਠਾਣਾ ਦੇ ਪਿੰਡ ਹੁਸੈਨਪੁਰਾ ਵਿਖੇ ਹੋਏ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ ਅਤੇ ਕਤਲ ਵਿੱਚ ਸ਼ਾਮਿਲ ਮ੍ਰਿਤਕ ਦੀ ਪਤਨੀ ਅਤੇ ਉਸਦੇ ਦੋ ਸਾਥੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਇਹ ਜਾਣਕਾਰੀ ਡੀਐਸਪੀ ਬਸੀ ਪਠਾਣਾ ਸ੍ਰੀ ਰਾਜ ਕੁਮਾਰ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ। ਉਹਨਾਂ ਦੱਸਿਆ ਕਿ ਤੇਰਾ ਨਵੰਬਰ ਨੂੰ ਕੁਲਵਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਹੁਸੈਨਪੁਰਾ ਥਾਣਾ ਬਸੀ ਪਠਾਣਾ ਨੇ ਪੁਲਿਸ ਕੋਲ ਗੁਰਪ੍ਰੀਤ ਸਿੰਘ ਤੇ ਹਰ ਜਸਪ੍ਰੀਤ ਸਿੰਘ ਉਰਫ ਜਸਪ੍ਰੀਤ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਪਿੰਡ ਭੋਜੇ ਮਾਜਰਾ ਥਾਣਾ ਚਮਕੌਰ ਸਾਹਿਬ ਅਤੇ ਕੁਲਦੀਪ ਕੌਰ ਪਤਨੀ ਸੁਖਦੇਵ ਸਿੰਘ ਨਿਵਾਸੀ ਪਿੰਡ ਹੁਸੈਨਪੁਰਾ ਥਾਣਾ ਬਸੀ ਪਠਾਣਾ ਤੇ ਵਿਰੁੱਧ ਬਿਆਨ ਦਰਜ ਕਰਵਾਇਆ ਸੀ ਕਿ ਉਸਦਾ ਭਰਾ ਸੁਖਦੇਵ ਸਿੰਘ ਆਪਣੀ ਪਤਨੀ ਤੇ ਦੋ ਬੱਚਿਆਂ ਸਮੇਤ ਵੱਖਰੇ ਮਕਾਨ ਵਿੱਚ ਰਹਿੰਦਾ ਹੈ। 

ਪੁਲਿਸ ਨੂੰ ਦਿੱਤੇ ਬਿਆਨ ਵਿੱਚ ਕਿਹਾ ਗਿਆ ਸੀ ਕਿ ਕੁਲਦੀਪ ਕੌਰ ਦਾ ਚਾਲ ਚਲਣ ਠੀਕ ਨਾ ਹੋਣ ਕਾਰਨ ਉਸਦੇ ਗੁਰਪ੍ਰੀਤ ਸਿੰਘ ਨਾਲ ਨਜਾਇਜ਼ ਸਬੰਧ ਸਨ ਅਤੇ ਉਹ ਕੁਝ ਸਮਾਂ ਪਹਿਲਾਂ ਉਸ ਨਾਲ ਕਿਧਰੇ ਚਲੀ ਵੀ ਗਈ ਸੀ ਅਤੇ ਬਾਅਦ ਵਿੱਚ ਵਾਪਸ ਆ ਗਈ ਸੀ। ਸੁਖਦੇਵ ਸਿੰਘ ਗੁਰਪ੍ਰੀਤ ਸਿੰਘ ਅਤੇ ਹਰ ਜਸਪ੍ਰੀਤ ਸਿੰਘ ਨੂੰ ਆਪਣੇ ਘਰ ਆਉਣ ਤੋਂ ਰੋਕਦਾ ਸੀ।  ਮਿਤੀ 13-11-2024 ਸਵੇਰੇ ਵਕਤ ਕਰੀਬ 01:00 ਵਜੇ ਗੁਰਪ੍ਰੀਤ ਸਿੰਘ ਅਤੇ ਹਰਜਸਪ੍ਰੀਤ ਸਿੰਘ,  ਸੁਖਦੇਵ ਸਿੰਘ ਦੇ ਘਰ ਆਏ ਅਤੇ ਕੁਲਦੀਪ ਕੌਰ ਨਾਲ ਸਲਾਹ ਕਰਕੇ ਤਿੰਨਾਂ ਨੇ  ਮਿਲਕੇ ਸੁਖਦੇਵ ਸਿੰਘ ਦਾ ਸਰਾਣੇ ਨਾਲ ਮੂੰਹ ਤੇ ਨੱਕ ਦੱਬਕੇ ਅਤੇ ਸਿਰ ਵਿਚ ਬੇਸਬਾਲ ਦਾ ਵਾਰ ਕਰਕੇ ਜਾਨੋ ਮਾਰ ਦਿੱਤਾ। ਫਿਰ ਗੁਰਪ੍ਰੀਤ ਸਿੰਘ ਤੇ ਹਰਜਸਪ੍ਰੀਤ ਸਿੰਘ ਉਰਫ ਜਸਪ੍ਰੀਤ ਸਿੰਘ,ਮ੍ਰਿਤਕ ਸੁਖਦੇਵ ਸਿੰਘ ਦੀ ਡੈਡ ਬਾਡੀ ਨੂੰ ਸੁਖਦੇਵ ਸਿੰਘ ਦੇ ਲਾਲ ਰੰਗ ਦੇ ਪਲਟੀਨਾ ਮੋਟਰਸਾਈਕਲ ਨੰਬਰ PB-11-AJ-3376ਦੇ ਵਿਚਾਲੇ ਲੱਦ ਕੇ ਪਿੰਡ ਆਲਮਪੁਰ ਦੇ ਸੂਏ ਦੇ ਪੁੱਲ ਨੇੜੇ ਖਤਾਨਾ ਵਿੱਚ ਸੁੱਟ ਗਏ।

ਡੀਐਸਪੀ ਰਾਜ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਮੁਕਦਮਾ ਨੰਬਰ 118 ਮਿਤੀ 13-11-2024 ਨੂੰ ਧਾਰਾ 103 (1), 3 (5) ਥਾਣਾ ਬਸੀ ਪਠਾਣਾ ਵਿੱਚ ਦਰਜ਼ ਕੇਸ ਤੇ ਜ਼ਿਲਾ ਪੁਲਿਸ ਮੁਖੀ ਡਾਕਟਰ ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸਪੀ ਜਾਂਚ ਸ੍ਰੀ ਰਕੇਸ਼ ਯਾਦਵ ਦੀ ਦੀ ਰਹਿਨੁਮਾਈ ਹੇਠ ਇੰਸ: ਹਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਬਸੀ ਪਠਾਣਾ ਅਤੇ ਮੁਕੱਦਮਾ ਦੇ ਤਫਤੀਸੀ ਅਫਸਰ ਸ:ਬ:ਸਤਨਾਮ ਸਿੰਘ ਥਾਣਾ ਬਸੀ ਪਠਾਣਾ ਵੱਲੋ ਮੁਕੱਦਮਾ ਵਿਚ ਉਕੱਤ ਦੋਸਣ ਕੁਲਦੀਪ ਕੌਰ ਨੂੰ ਮਿਤੀ 13-11-2024 ਨੂੰ ਗ੍ਰਿਫਤਾਰ ਕਰਕੇ ਮਿਤੀ 14-11-2024 ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨਾਂ ਦਾ ਪੁਲਿਸ ਰਿਮਾਡ ਹਾਸਲ ਕੀਤਾ ਗਿਆ। 

ਮਿਤੀ 15-11-2024 ਨੂੰ ਗੁਰਪ੍ਰੀਤ ਸਿੰਘ ਅਤੇ ਹਰਜਸਪ੍ਰੀਤ ਸਿੰਘ ਉਰਫ ਜਸਪ੍ਰੀਤ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਗਿਆ, ਜਿੰਨਾਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ। 

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD