Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ 21 ਨਵੰਬਰ ਤੱਕ ਹੋਣਗੇ ਦਿਲਚਸਪ ਮੁਕਾਬਲੇ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Narendra Singh Shergill

Web Admin

Web Admin

5 Dariya News

ਦਿੜ੍ਹਬਾ , 16 Nov 2024

Last updated on: Nov 16, 2024, 00:00 IST

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸ਼ਹੀਦ ਬਚਨ ਸਿੰਘ ਖੇਡ ਸਟੇਡੀਅਮ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਤਹਿਤ ਕਬੱਡੀ ਨੈਸ਼ਨਲ ਸਟਾਈਲ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਦੇ ਮਕਸਦ ਨਾਲ ਸ਼ੁਰੂ ਕੀਤੀਆਂ ਇਨ੍ਹਾਂ ਖੇਡਾਂ ਦਾ ਇਹ ਤੀਜਾ ਸੀਜ਼ਨ ਸਫ਼ਲਤਾ ਨਾਲ ਜਾਰੀ ਹੈ। 

ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਖੇਡਾਂ ਦਾ ਅਹਿਮ ਯੋਗਦਾਨ ਹੈ ਅਤੇ ਸਾਡੀ ਸਰਕਾਰ ਵੱਲੋਂ ਇਨ੍ਹਾਂ ਖੇਡਾਂ ਜ਼ਰੀਏ ਪੰਜਾਬੀਆਂ ਨੂੰ ਅਜਿਹੀਆਂ ਮਾੜੀਆਂ ਅਲਾਮਤਾਂ ਤੋਂ ਦੂਰ ਰੱਖਣ ਦਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਦੇ ਨਾਲ-ਨਾਲ ਨਸ਼ਿਆਂ ਦੇ ਖਾਤਮੇ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਹੋਰ ਵੀ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੜ੍ਹਬਾ ਦੇ ਇਸ ਕਬੱਡੀ ਮੈਦਾਨ ਵਿੱਚ ਖੇਡ ਕੇ ਅਨੇਕਾਂ ਖਿਡਾਰੀਆਂ ਨੇ ਸੂਬੇ ਅਤੇ ਦੇਸ਼ ਦਾ ਨਾਂ ਅੰਤਰਰਾਸ਼ਟਰੀ ਪੱਧਰ ‘ਤੇ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਹੋਰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿੜ੍ਹਬਾ ਦੇ ਸ਼ਹੀਦ ਬਚਨ ਸਿੰਘ ਸਟੇਡੀਅਮ ਵਿੱਚ 11 ਖੇਡਾਂ ਲਈ ਇਨਡੋਰ ਸਟੇਡੀਅਮ ਬਣਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਣ ਵਾਲੇ ਇਸ ਇਨਡੋਰ ਸਟੇਡੀਅਮ ਲਈ ਸੱਤ ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ ਅਤੇ ਬਹੁਤ ਜਲਦੀ ਇਸਦੇ ਨਿਰਮਾਣ ਦੇ ਕੰਮ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ। ਅੱਜ ਖੇਡਾਂ ਸ਼ੁਰੂ ਕਰਵਾਉਣ ਤੋਂ ਪਹਿਲਾਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਖੇਡ ਵਿਭਾਗ ਦਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। 

ਇਸ ਤੋਂ ਬਾਅਦ ਮਾਰਚ ਪਾਸਟ ਵੱਲੋਂ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ ਅਤੇ ਖੇਡਾਂ ਇਮਾਨਦਾਰੀ ਨਾਲ ਖੇਡਣ ਦੀ ਸਹੁੰ ਵੀ ਚੁੱਕੀ ਗਈ। ਕਬੱਡੀ ਦੇ ਇਸ ਖੇਡ ਮਹਾਂਕੁੰਭ ਤਹਿਤ ਮਹਿਲਾ ਖਿਡਾਰੀਆਂ ਦੇ ਮੁਕਾਬਲੇ ਅੱਜ ਤੋਂ 18 ਨਵੰਬਰ ਤੱਕ ਚੱਲਣਗੇ ਜਦਕਿ ਮਰਦ ਖਿਡਾਰੀਆਂ ਦੇ ਮੁਕਾਬਲੇ 19 ਤੋਂ 21 ਨਵੰਬਰ ਤੱਕ ਕਰਵਾਏ ਜਾਣਗੇ। ਜ਼ਿਕਰਯੋਗ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੀ ਵੇਟ ਲਿਫਟਿੰਗ ਦੇ ਰਾਜ ਪੱਧਰੀ ਮੁਕਾਬਲੇ ਸੁਨਾਮ ਵਿਖੇ ਅਰੰਭ ਹੋ ਗਏ ਹਨ ਜਦਕਿ ਸੰਗਰੂਰ ਵਿੱਚ ਵੁਸ਼ੁ ਅਤੇ ਰੋਲਰ ਸਕੇਟਿੰਗ ਦੇ ਰਾਜ ਪੱਧਰੀ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਪ੍ਰਮੋਦ ਸਿੰਗਲਾ, ਕੈਬਨਿਟ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ, ਚੇਅਰਮੈਨ ਮਿਲਕਫੈਡ ਪੰਜਾਬ ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ, ਜ਼ਿਲ੍ਹਾ ਖੇਡ ਅਫ਼ਸਰ ਸੰਗਰੂਰ ਨਵਦੀਪ ਸਿੰਘ, ਪਦਮਸ਼੍ਰੀ ਸਵ. ਕੌਰ ਸਿੰਘ ਦੇ ਧਰਮਪਤਨੀ ਬਲਜੀਤ ਕੌਰ, ਅੰਤਰਰਾਸ਼ਟਰੀ ਕਬੱਡੀ ਕੋਚ ਸਵ. ਗੁਰਮੇਲ ਸਿੰਘ ਦੇ ਧਰਮਪਤਨੀ ਪਰਮਜੀਤ ਕੌਰ, ਵੱਖ-ਵੱਖ ਖੇਡਾਂ ਦੇ ਕੋਚ, ਹੋਰ ਪਤਵੰਤੇ ਅਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੋਂ ਆਏ ਖ਼ਿਡਾਰੀ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Narendra Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD