Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਨਵ-ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਲਈ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ

Bhagwant Mann,Bhagwant Singh Mann,AAP,Aam Aadmi Party,Aam Aadmi Party Punjab,AAP Punjab,Government of Punjab,Punjab Government,Punjab,Chief Minister Of Punjab,Arvind Kejriwal,KAP Sinha,Gaurav Yadav

Web Admin

Web Admin

5 Dariya News

ਚੰਡੀਗੜ੍ਹ , 16 Nov 2024

Last updated on: Nov 16, 2024, 00:00 IST

ਪੰਜਾਬ ਪੁਲਿਸ ਵਿੱਚ ਨਵੇਂ ਚੁਣੇ ਕਾਂਸਟੇਬਲਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਾਸੋਂ ਨਿਯੁਕਤੀ ਪੱਤਰ ਹਾਸਲ ਕਰਨ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦੇਣ ਲਈ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਨਵੇਂ ਚੁਣੇ ਕਾਂਸਟੇਬਲ ਮਨਿੰਦਰ ਸਿੰਘ ਨੇ ਆਪਣੀ ਨਿਯੁਕਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। 

ਮਨਿੰਦਰ ਸਿੰਘ ਨੇ ਕਿਹਾ ਕਿ ਉਹ ਵਿਦੇਸ਼ ਜਾਣ ਦੀ ਯੋਜਨਾ ਬਣਾ ਰਿਹਾ ਸੀ ਪਰ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦੇ ਕੇ ਉਸ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਹੈ। ਨਵ ਨਿਯੁਕਤ ਕਾਂਸਟੇਬਲ ਸੰਦੀਪ ਕੌਰ ਨੇ ਨਿਰਪੱਖ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਜਿਸ ਸਦਕਾ ਉਹ ਪੁਲਿਸ ਫੋਰਸ ਵਿੱਚ ਸ਼ਾਮਲ ਹੋ ਸਕੀ। ਉਸ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰ ਵਿੱਚੋਂ ਪਹਿਲੀ ਸਰਕਾਰੀ ਮੁਲਾਜ਼ਮ ਹੈ ਜੋ ਉਸ ਲਈ ਅਤੇ ਪੂਰੇ ਪਰਿਵਾਰ ਲਈ ਮਾਣ ਵਾਲੀ ਗੱਲ ਹੈ।

ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਜਜ਼ਬਾਤੀ ਲਹਿਜ਼ੇ ਵਿੱਚ ਕਿਹਾ, " ਮੇਰੀ ਮਾਂ ਕੈਂਸਰ ਦੀ ਮਰੀਜ਼ ਹੈ ਅਤੇ ਮੈਨੂੰ ਅੱਜ ਸਰਕਾਰੀ ਨੌਕਰੀ ਮਿਲਣਾ ਉਨ੍ਹਾਂ ਦੇ ਪਰਿਵਾਰ ਨੂੰ ਸਰਕਾਰ ਦਾ ਸਭ ਤੋਂ ਵੱਡਾ ਤੋਹਫਾ ਹੈ। ਮੈਨੂੰ ਖੁਸ਼ੀ ਹੈ ਕਿ ਸਮੁੱਚੀ ਭਰਤੀ ਪਾਰਦਰਸ਼ੀ ਢੰਗ ਨਾਲ ਹੋਈ ਹੈ।"ਨਵ ਨਿਯੁਕਤ ਮਹਿਲਾ ਪੁਲਿਸ ਕਰਮੀ ਜਸਬੀਰ ਕੌਰ ਨੇ ਕਿਹਾ ਕਿ ਫੋਰਸ ਵਿੱਚ ਸ਼ਾਮਲ ਹੋਣਾ ਉਸ ਲਈ ਬਹੁਤ ਹੀ ਫ਼ਖ਼ਰ ਵਾਲੀ ਗੱਲ ਹੈ। 

ਉਨ੍ਹਾਂ ਕਿਹਾ ਕਿ ਉਸ ਦਾ ਪਰਿਵਾਰ ਮੁੱਖ ਮੰਤਰੀ ਦਾ ਧੰਨਵਾਦ ਕਰਦਾ ਹੈ ਕਿ ਉਨ੍ਹਾਂ ਨੂੰ ਇਹ ਸਭ ਤੋਂ ਵੱਡੀ ਸੌਗਾਤ ਦਿੱਤੀ ਗਈ ਹੈ ਕਿਉਂਕਿ ਇਹ ਨੌਕਰੀ ਉਨ੍ਹਾਂ ਲਈ ਸੁਪਨਾ ਸਾਕਾਰ ਹੋਣ ਵਾਂਗ ਹੈ। ਕਾਂਸਟੇਬਲ ਮਨਪ੍ਰੀਤ ਸਿੰਘ ਨੇ ਕਿਹਾ ਕਿ ਉਹ ਸਾਬਕਾ ਫੌਜੀ ਹੈ ਅਤੇ ਇਸ ਨੌਕਰੀ ਲਈ ਚੁਣਿਆ ਜਾਣਾ ਉਸ ਲਈ ਮਾਣ ਵਾਲੇ ਪਲ ਹਨ। ਉਸ ਨੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਵਾਸਤੇ ਇਸ ਨੇਕ ਪਹਿਲਕਦਮੀ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਇਕ ਹੋਰ ਕਾਂਸਟੇਬਲ ਸ਼ਰਨਜੀਤ ਕੌਰ ਨੇ ਕਿਹਾ ਕਿ ਉਹ ਇਹ ਨੌਕਰੀ ਹਾਸਲ ਕਰਨ ਲਈ ਲਗਾਤਾਰ ਮਿਹਨਤ ਕਰ ਰਹੀ ਸੀ ਪਰ ਮੁੱਖ ਮੰਤਰੀ ਵੱਲੋਂ ਹਰ ਸਾਲ ਭਰਤੀ ਕੀਤੇ ਜਾਣ ਦੇ ਭਰੋਸੇ ਤੋਂ ਬਾਅਦ ਉਸ ਲਈ ਆਪਣਾ ਸੁਪਨਾ ਸਾਕਾਰ ਕਰਨਾ ਸੰਭਵ ਹੋ ਸਕਿਆ। ਉਸ ਨੇ ਭਰਤੀ ਲਈ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਪ੍ਰਕਿਰਿਆ ਲਈ ਇਸ ਵਿਲੱਖਣ ਉਪਰਾਲੇ ਵਾਸਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , KAP Sinha , Gaurav Yadav

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD