Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪਰੇਸ਼ਨ ‘ਚ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਹੇਠ ਫਾਜ਼ਿਲਕਾ ਨਾਲ ਸਬੰਧਤ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

Crime News Punjab, Punjab Police, Police, Crime News, Fazilka Police, Fazilka

Web Admin

Web Admin

5 Dariya News

ਫਾਜ਼ਿਲਕਾ , 16 Nov 2024

Last updated on: Nov 16, 2024, 00:00 IST

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਅੱਜ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਬਾਬਾ ਸਿੱਦੀਕੀ ਕਤਲ ਕੇਸ ਨਾਲ ਸਬੰਧਤ ਫਾਜ਼ਿਲਕਾ ਸਥਿਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਪਿਛਲੇ ਮਹੀਨੇ ਮੁੰਬਈ 'ਚ ਬਾਬਾ ਸਿੱਦੀਕੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਜ਼ਿਲ੍ਹਾ ਫਾਜ਼ਿਲਕਾ ਦੇ ਪੱਕਾ ਚਿਸ਼ਤੀ ਦੇ ਵਸਨੀਕ ਆਕਾਸ਼ ਗਿੱਲ ਵਜੋਂ ਹੋਈ ਹੈ। ਡੀਜੀਪੀ ਪੰਜਾਬ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ, ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ, ਜੋ ਬਾਬਾ ਸਿੱਦੀਕੀ ਦੇ ਕਤਲ ਵਿੱਚ ਸ਼ਾਮਲ ਸ਼ੂਟਰਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਗਲੇਰੀ ਜਾਂਚ ਲਈ ਮੁੰਬਈ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ, ਬਾਬਾ ਸਿੱਦੀਕੀ ਕਤਲ ਕੇਸ ਵਿੱਚ ਮੁੰਬਈ ਪੁਲਿਸ ਨਾਲ ਨੇੜਿਓਂ ਤਾਲਮੇਲ ਜ਼ਰੀਏ ਕੰਮ ਕਰ ਰਹੀਆਂ ਹਨ ਅਤੇ ਚੱਲ ਰਹੀ ਜਾਂਚ ਦੌਰਾਨ ਇਸ ਕੇਸ ਵਿੱਚ ਮੁਲਜ਼ਮ ਆਕਾਸ਼ ਗਿੱਲ ਦੀ ਭੂਮਿਕਾ ਸਾਹਮਣੇ ਆਈ ਸੀ।

ਉਨ੍ਹਾਂ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਮੁੰਬਈ ਕ੍ਰਾਈਮ ਬ੍ਰਾਂਚ ਨਾਲ ਮਿਲ ਕੇ ਸਾਂਝਾ ਆਪ੍ਰੇਸ਼ਨ ਚਲਾਇਆ ਅਤੇ ਮੁਲਜ਼ਮ ਨੂੰ ਫਾਜ਼ਿਲਕਾ ਦੇ ਸੁਲੇਮਾਨਕੀ ਰੋਡ ਤੋਂ ਗ੍ਰਿਫਤਾਰ ਕਰ ਲਿਆ।

 

Tags: Crime News Punjab , Punjab Police , Police , Crime News , Fazilka Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD