Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਛੇਵੇਂ ਨਾਭਾ ਕਬੱਡੀ ਕੱਪ ਦਾ ਹੋਇਆ ਸ਼ਾਨਦਾਰ ਆਗਾਜ਼

ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਉਦਘਾਟਨ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਨਾਭਾ/ਪਟਿਆਲਾ , 16 Nov 2024

Last updated on: Nov 16, 2024, 00:00 IST

ਰਿਆਸਤੀ ਸ਼ਹਿਰ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਦੇ ਖੇਡ ਸਟੇਡੀਅਮ ਵਿੱਚ ਅੱਜ ਛੇਵੇਂ ਨਾਭਾ ਕਬੱਡੀ ਕੱਪ ਦਾ ਸ਼ਾਨਦਾਰ ਆਗਾਜ਼ ਹੋ ਗਿਆ ਹੈ। ਆਜ਼ਾਦ ਵੈੱਲਫੇਅਰ ਐਂਡ ਸਪੋਰਟਸ ਕਲੱਬ ਵੱਲੋਂ ਐੱਨ.ਆਰ.ਆਈਜ਼ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਕਬੱਡੀ ਕੱਪ ਦਾ ਉਦਘਾਟਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਆਜ਼ਾਦ ਵੈੱਲਫੇਅਰ ਐਂਡ ਸਪੋਰਟਸ ਕਲੱਬ ਅਤੇ ਵਿਸ਼ੇਸ਼ ਤੌਰ ’ਤੇ ਕਲੱਬ ਦੇ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ ਜਿਸ ਲਈ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ। ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਉਤਸਾਹਨ ਅਤੇ ਪ੍ਰਾਹੁਣਚਾਰੀ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਕਬੱਡੀ ਸਾਡੇ ਪਿੰਡਾਂ ਦੇ ਸਭਿਆਚਾਰ ਨਾਲ ਜੁੜੀ ਹੋਈ ਖੇਡ ਹੈ ਤੇ ਹਰੇਕ ਪੰਜਾਬੀ ਦਾ ਇਸ ਖੇਡ ਨਾਲ ਵੱਖਰਾ ਹੀ ਲਗਾਅ ਹੈ ਤੇ ਕਬੱਡੀ ਸਾਡੇ ਨੌਜਵਾਨਾਂ ਨੂੰ ਕੌਮਾਂਤਰੀ ਪੱਧਰ ’ਤੇ ਵੱਖਰੀ ਪਹਿਚਾਣ ਵੀ ਦਿੰਦੀ ਹੈ। 

ਉਨ੍ਹਾਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਲਗਾਤਾਰ ਛੇ ਸਾਲਾਂ ਤੋਂ ਕੀਤੇ ਜਾ ਰਹੇ ਉਪਰਾਲੇ ਲਈ ਸ਼ਲਾਘਾ ਕੀਤੀ। ਇਸ ਮੌਕੇ ਕਲੱਬ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਅਹਿਦ ਲਿਆ ਗਿਆ ਹੈ, ਉਸ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਜ਼ਰੂਰੀ ਹੈ ਤੇ ਇਹ ਕਬੱਡੀ ਕੱਪ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਦਾ ਇਕ ਉਪਰਾਲਾ ਹੈ। 

ਇਸ ਮੌਕੇ ਕਲੱਬ ਪ੍ਰਧਾਨ ਅਤੇ ਜਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵਲੋਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਸਨਮਾਨ ਕੀਤਾ ਗਿਆ। ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਅੱਜ ਉਦਘਾਟਨੀ ਦਿਨ ਕਬੱਡੀ ਦੇ 65, 55 ਤੇ 45 ਕਿਲੋ ਵਜ਼ਨ ਦੀਆਂ ਟੀਮਾਂ ਦੇ ਮੈਚ ਕਰਵਾਏ ਗਏ ਹਨ ਤੇ ਭਲਕੇ 8 ਕਲੱਬਾਂ ਦੀਆਂ ਟੀਮਾਂ ਅਤੇ 75 ਕਿਲੋ ਵਜ਼ਨ ਦੇ ਮੈਚ ਕਰਵਾਏ ਜਾਣਗੇ। 

ਉਨ੍ਹਾਂ ਦੱਸਿਆ ਕਿ ਇਨਾਮਾਂ ਦੀ ਵੰਡ ਉਪਰੰਤ ਪ੍ਰਸਿੱਧ ਗਾਇਕ ਬੀਤ ਬਲਜੀਤ, ਗੀਤਾ ਜ਼ੈਲਦਾਰ, ਅੰਗਰੇਜ਼ ਅਲੀ, ਦੀਪ ਢਿੱਲੋਂ-ਜੈਸਮੀਨ ਜੱਸੀ, ਲੱਖੀ ਘੁਮਾਣ, ਚਮਕੌਰ ਖੱਟੜਾ ਤੇ ਹਾਸਿਆਂ ਦੀ ਪਟਾਰੀ ਕੁਲਵੰਤ ਸੇਖੋਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਪਰਿਵਾਰਾਂ ਸਮੇਤ ਇਨ੍ਹਾਂ ਮੈਚਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਅਤੇ ਬੱਚਿਆਂ ਵਿੱਚ ਖੇਡਾਂ ਦੀ ਚਿਣਗ ਪੈਦਾ ਕਰਨ ਲਈ ਇਨ੍ਹਾਂ ਮੈਚਾਂ ਨੂੰ ਜ਼ਰੂਰ ਦੇਖਣ ਆਇਆ ਜਾਵੇ।

ਇਸ ਮੌਕੇ ਏਡੀਸੀ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਡਾ. ਇਸਮਤ ਵਿਜੇ ਸਿੰਘ, ਮੁੱਖ ਮੰਤਰੀ ਦੇ ਸਾਬਕਾ ਮੀਡੀਆ ਸਲਾਹਕਾਰ ਬਲਤੇਜ ਪੰਨੂ, ਚਰਨ ਸਿੰਘ ਮਲਕੀਤ ਐਗਰੋਟੈਕ ਗਰੁੱਪ, ਗੁਰਪ੍ਰੀਤ ਸਿੰਘ ਡਾਇਰੈਕਟਰ ਪ੍ਰੀਤ ਗਰੁੱਪ, ਸੰਤ ਬਾਬਾ ਦਾਰਾ ਸਿੰਘ ਮੂਲਾਬੱਧਾ ਤੇ ਬਾਬੂ ਸੂਰਜ ਭਾਨ, ਪ੍ਰਗਟ ਸਿੰਘ ਗੈਬੀ, ਗੋਬਿੰਦ ਸਿੰਘ ਜੰਡੂ, ਲਾਡੀ ਖਹਿਰਾ, ਲਾਲੀ ਫ਼ਤਿਹਪੁਰ, ਪਰਮਿੰਦਰ ਭੰਗੂ,  ਵਿਕਰਮ ਵਿੱਕੀ, ਸਰਪੰਚ ਦਵਿੰਦਰ ਕੁਲਾਰਾਂ ਜਗਦੀਪ ਸਿੰਘ ਸਰਪੰਚ ਧੰਗੇੜਾ, ਸੁਖਦੇਵ ਸਿੰਘ ਬਿਰਧਨੋ, ਹਰਪ੍ਰੀਤ ਸਿੰਘ ਢੀਂਡਸਾ, ਜਗਤਾਰ ਸਿੰਘ ਰਤਨਹੇੜੀ, ਜਸਕਰਨਵੀਰ ਸਿੰਘ  ਤੇਜ਼ੇ ਸਮੇਤ ਹੋਰ ਕਈ ਪ੍ਰਮੁੱਖ ਸਖਸ਼ੀਅਤਾਂ ਵੀ ਮੌਜੂਦ ਸਨ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD