Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਗਿੱਦੜਬਾਹਾ ਦੇ ਵਿਕਾਸ ਲਈ ਡਿੰਪੀ ਢਿੱਲੋਂ ਨੂੰ ਚੁਣੋ ਆਪਣਾ ਉਮੀਦਵਾਰ : ਅਰਵਿੰਦ ਕੇਜਰੀਵਾਲ

'ਆਪ' ਸਰਕਾਰ ਦੀ ਵਿਕਾਸ ਵਾਲੀ ਰੇਲਗੱਡੀ 'ਚ ਗਿੱਦੜਬਾਹਾ ਦੇ ਡੱਬੇ ਨੂੰ ਜੋੜਨਾ ਤੁਹਾਡੀ ਜ਼ਿੰਮੇਵਾਰੀ: ਅਰਵਿੰਦ ਕੇਜਰੀਵਾਲ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arvind Kejriwal, Dimpy Dhillon, Gidderbaha

Web Admin

Web Admin

5 Dariya News

ਗਿੱਦੜਬਾਹਾ , 16 Nov 2024

Last updated on: Nov 16, 2024, 00:00 IST

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਗਿੱਦੜਬਾਹਾ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਵੋਟਰਾਂ ਨੂੰ ਆਗਾਮੀ ਜ਼ਿਮਨੀ ਚੋਣਾਂ ਵਿੱਚ 'ਆਪ' ਉਮੀਦਵਾਰ ਡਿੰਪੀ ਢਿੱਲੋਂ ਨੂੰ ਸਮਰਥਨ ਕਰਨ ਦੀ ਅਪੀਲ ਕੀਤੀ। ਕੇਜਰੀਵਾਲ ਨੇ ਗਿੱਦੜਬਾਹਾ ਦੇ ਲੋਕਾਂ ਦਾ ਉਨ੍ਹਾਂ ਦੇ ਅਟੁੱਟ ਸਮਰਥਨ ਲਈ ਤਹਿ ਦਿਲੋਂ ਧੰਨਵਾਦ ਕੀਤਾ।  ਉਨ੍ਹਾਂ ਨੇ ਪੰਜਾਬ ਵਿੱਚ 'ਆਪ' ਸਰਕਾਰ ਵੱਲੋਂ ਲਿਆਂਦੀਆਂ ਤਬਦੀਲੀਆਂ ਨੂੰ ਉਜਾਗਰ ਕੀਤਾ ਅਤੇ ਕਿਹਾ ਕਿ ਅਸੀਂ ਜ਼ੀਰੋ ਬਿਜਲੀ ਬਿੱਲ, ਮੁਫ਼ਤ ਸਿਹਤ ਸੰਭਾਲ ਅਤੇ ਯੋਗਤਾ ਅਧਾਰਿਤ ਰੁਜ਼ਗਾਰ ਵਰਗੇ ਮੁੱਖ ਵਾਅਦਿਆਂ ਨੂੰ ਪੂਰਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਤੋਂ ਪਹਿਲਾਂ ਕਦੇ ਵੀ ਕਿਸੇ ਪਾਰਟੀ ਨੂੰ ਇੰਨਾ ਜ਼ਬਰਦਸਤ ਸਮਰਥਨ ਨਹੀਂ ਮਿਲਿਆ। ਤੁਸੀਂ ਸਾਨੂੰ 2022 ਵਿੱਚ 117 ਵਿੱਚੋਂ 92 ਸੀਟਾਂ ਦਿੱਤੀਆਂ ਸਨ। ਪਿਛਲੇ ਢਾਈ ਸਾਲਾਂ ਵਿੱਚ, ਅਸੀਂ ਪੰਜਾਬ ਦੇ ਲੋਕਾਂ ਲਈ ਅਣਥੱਕ ਕੰਮ ਕਰ ਰਹੇ ਹਾਂ। ਅਸੀਂ ਘਰਾਂ ਦੇ ਜ਼ੀਰੋ ਬਿਜਲੀ ਕਰ ਦਿੱਤੇ, ਮੁਹੱਲਾ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਅਤੇ ਦਵਾਈਆਂ ਪ੍ਰਦਾਨ ਕਰ ਰਹੇ ਹਾਂ।

ਕੇਜਰੀਵਾਲ ਨੇ ਕਿਹਾ ਕਿ ਗਿੱਦੜਬਾਹਾ ਦੇ ਸਿਵਲ ਹਸਪਤਾਲ ਦੀ ਹਾਲਤ ਤਰਸਯੋਗ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਡਿੰਪੀ ਢਿੱਲੋਂ ਦੇ ਚੁਣੇ ਜਾਣ ਤੋਂ ਬਾਅਦ ਹਸਪਤਾਲ ਨੂੰ ਅਪਗ੍ਰੇਡ ਕਰਨਾ ਸਾਡੀ ਸਭ ਤੋਂ ਵੱਡੀ ਤਰਜੀਹ ਹੋਵੇਗੀ।ਉਨ੍ਹਾਂ ਅੱਗੇ ਕਿਹਾ ਕਿ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨਾ ਜ਼ਰੂਰੀ ਹੈ ਅਤੇ ਡਿੰਪੀ ਦੇ ਜਿੱਤਣ ਤੋਂ ਬਾਅਦ ਹਸਪਤਾਲ ਨੂੰ ਅਪਗ੍ਰੇਡ ਕਰਨ ਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਅਤੇ ਸੂਬੇ ਦੇ ਸਿੱਖਿਆ ਅਤੇ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ 'ਆਪ' ਦੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਕਿਹਾ ਕਿ 'ਆਪ' ਸਰਕਾਰ ਅਧੀਨ 48,000 ਨੌਜਵਾਨਾਂ ਨੂੰ ਪਹਿਲਾਂ ਹੀ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਜਾਂ ਸਿਆਸਤਦਾਨਾਂ ਦੀਆਂ ਸਿਫ਼ਾਰਸ਼ਾਂ ਤੋਂ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ ਜੋ ਕਿ ਦੂਜੀਆਂ ਪਾਰਟੀਆਂ ਦੀਆਂ ਸਰਕਾਰਾਂ ਵਿੱਚ ਅਸੰਭਵ ਹੈ।

ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਅਤੇ ਹੋਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਜਾਰੀ ਹੈ। ਹੁਣ ਸਰਕਾਰੀ ਮੁਲਾਜ਼ਮ ਪਾਣੀ ਦੀਆਂ ਟੈਂਕੀਆਂ 'ਤੇ ਨਹੀਂ ਮਿਲਦੇ,  ਉਹ ਆਪਣੇ ਕੰਮ ਤੇ ਮਿਲਦੇ ਹਨ।ਅਰਵਿੰਦ ਕੇਜਰੀਵਾਲ ਨੇ ਗਿੱਦੜਬਾਹਾ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਉਨ੍ਹਾਂ ਦੇ ਰੋਜ਼ਾਨਾ ਜੀਵਨ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਖ ਮੁੱਦਿਆਂ ਦੇ ਹੱਲ ਲਈ ਅਣਥੱਕ ਮਿਹਨਤ ਕਰ ਰਹੀ ਹੈ। 

ਉਨ੍ਹਾਂ ਇਸ ਖੇਤਰ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਵਾਅਦਾ ਕੀਤਾ, ਹਰ ਘਰ ਵਿੱਚ ਸਾਫ਼ ਪਾਣੀ ਦੀ ਪਹੁੰਚ ਯਕੀਨੀ ਬਣਾਉਣ ਅਤੇ ਨਿਕਾਸੀ ਦੇ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦਾ ਵਾਅਦਾ ਕੀਤਾ।  ਕੇਜਰੀਵਾਲ ਨੇ ਨੌਜਵਾਨਾਂ ਲਈ ਖੇਡ ਮੈਦਾਨ ਵਿਕਸਤ ਕਰਨ, ਪਿੰਡਾਂ ਦੇ ਛੱਪੜਾਂ ਦੀ ਮੁਰੰਮਤ ਅਤੇ ਮੰਡੀਆਂ ਵਿੱਚ ਸ਼ੈੱਡ ਬਣਾਉਣ ਲਈ ਵੀ ਵਚਨਬੱਧਤਾ ਪ੍ਰਗਟਾਈ। 

ਉਨ੍ਹਾਂ ਨੇ ਗਿੱਦੜਬਾਹਾ ਦੀ ਪੇਂਡੂ ਆਰਥਿਕਤਾ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਬਿਹਤਰ ਸੜਕਾਂ ਅਤੇ ਉਤਪਾਦਾਂ ਲਈ ਸਟੋਰੇਜ ਦੀਆਂ ਬਿਹਤਰ ਸਹੂਲਤਾਂ ਸਮੇਤ ਬੁਨਿਆਦੀ ਢਾਂਚੇ ਨੂੰ ਵਧਾਉਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ "ਅਸੀਂ ਇਹਨਾਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹਾਂ, ਅਸੀਂ ਇਹ ਯਕੀਨੀ ਬਣਾਵਾਂਗੇ ਕਿ ਗਿੱਦੜਬਾਹਾ ਨੂੰ ਉਹ ਤਰੱਕੀ ਮਿਲੇ ਜਿਸ ਦਾ ਉਹ ਹੱਕਦਾਰ ਹੈ।"

ਕੇਜਰੀਵਾਲ ਨੇ ਲੋਕਾਂ ਨੂੰ ਖੇਤਰ ਦੀ ਤਰੱਕੀ ਲਈ 'ਆਪ' ਵਿਧਾਇਕ ਚੁਣਨ ਦੀ ਅਪੀਲ ਕੀਤੀ।  ਉਨ੍ਹਾਂ ਕਿਹਾ ਕਿ ਗਿੱਦੜਬਾਹਾ ਦੇ ਵਿਕਾਸ ਲਈ 'ਆਪ' ਵਿਧਾਇਕ ਨੂੰ ਚੁਣੋ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵੱਲੋਂ ਪੰਜਾਬ ਭਰ 'ਚ ਚੱਲ ਰਹੀ ਵਿਕਾਸ ਦੀ ਰੇਲਗੱਡੀ 'ਚ ਗਿੱਦੜਬਾਹਾ ਦੇ ਡੱਬੇ ਨੂੰ ਜੋੜਨਾ ਤੁਹਾਡੀ ਜ਼ਿੰਮੇਵਾਰੀ ਹੈ।  ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਪਿਛਲੇ 28 ਸਾਲਾਂ ਦੌਰਾਨ ਕਈ ਅਹਿਮ ਪ੍ਰਾਜੈਕਟਾਂ ਵਿੱਚ ਦੇਰੀ ਕੀਤੀ ਗਈ ਹੈ ਅਤੇ ਇਨ੍ਹਾਂ ਰੁਕੇ ਹੋਏ ਕੰਮਾਂ ਨੂੰ ਮੁੜ ਲੀਹ ’ਤੇ ਲਿਆਉਣ ਦਾ ਇੱਕੋ ਇੱਕ ਰਸਤਾ ‘ਆਪ’ ਵਿਧਾਇਕ ਦੀ ਚੋਣ ਹੈ।  

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਪਿਛਲੇ 28 ਸਾਲਾਂ ਤੋਂ ਜਿਸ ਕੰਮ ਨੂੰ ਰੋਕਿਆ ਹੋਇਆ ਸੀ, ਉਸ ਨੂੰ ਪੂਰਾ ਕਰਾਉਣ ਲਈ ਸਾਨੂੰ  ਫ਼ਤਵਾ ਦਿਓ। ਕੇਜਰੀਵਾਲ ਨੇ ਵਾਅਦਾ ਕੀਤਾ ਕਿ 'ਆਪ' ਦੀ ਅਗਵਾਈ 'ਚ ਗਿੱਦੜਬਾਹਾ 'ਚ ਤੇਜ਼ੀ ਨਾਲ ਵਿਕਾਸ ਹੋਵੇਗਾ ਅਤੇ ਸਾਲਾਂ ਤੋਂ ਅਣਗੌਲੇ ਪਏ ਮਸਲਿਆਂ ਨੂੰ ਹੱਲ ਕੀਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਸਰਕਾਰ ਕੋਲ ਫ਼ੰਡਾਂ ਦੀ ਕੋਈ ਕਮੀ ਨਹੀਂ ਹੈ।  ਪਹਿਲਾਂ ਇਹ ਪੈਸਾ ਭ੍ਰਿਸ਼ਟ ਨੇਤਾਵਾਂ ਦੀਆਂ ਜੇਬਾਂ ਅਤੇ ਸਵਿਸ ਬੈਂਕ ਖਾਤਿਆਂ ਵਿੱਚ ਜਾਂਦਾ ਸੀ, ਪਰ ਹੁਣ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ।

ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡਿੰਪੀ ਢਿੱਲੋਂ ਨੂੰ ਚੁਣ ਕੇ ਗਿੱਦੜਬਾਹਾ ਦੀ ਤਰੱਕੀ ਨੂੰ ਯਕੀਨੀ ਬਣਾਓ।  ਤੁਹਾਡਾ ਸਮਰਥਨ ਤੁਹਾਡੇ ਬੱਚਿਆਂ ਦੇ ਹੋਰ ਵਿਕਾਸ ਅਤੇ ਉੱਜਵਲ ਭਵਿੱਖ ਦੀ ਗਾਰੰਟੀ ਦੇਵੇਗਾ। ਉਨ੍ਹਾਂ ਅਖੀਰ ਵਿੱਚ ਕਿਹਾ ਕਿ ਗਿੱਦੜਬਾਹਾ ਦੀ ਕਿਸਮਤ ਹੁਣ  ਤੁਹਾਡੇ ਹੱਥਾਂ ਵਿੱਚ ਹੈ। ਜਿਸ ਤਰ੍ਹਾਂ ਤੁਸੀਂ ਪੰਜਾਬ ਦਾ ਭਵਿੱਖ ਬਦਲਣ ਵਿੱਚ ਮਦਦ ਕੀਤੀ ਸੀ, ਉਸੇ ਤਰ੍ਹਾਂ ਹੁਣ ਡਿੰਪੀ ਢਿੱਲੋਂ ਨੂੰ ਚੁਣ ਕੇ ਗਿੱਦੜਬਾਹਾ ਦਾ ਭਵਿੱਖ ਬਦਲਣ ਦਾ ਸਮਾਂ ਆ ਗਿਆ ਹੈ।

ਲੋਕਾਂ ਦਾ ਫ਼ਤਵਾ ਹੀ ਅਸਲ ਸਰਟੀਫਿਕੇਟ ਹੈ - 20 ਨਵੰਬਰ ਨੂੰ ਡਿੰਪੀ ਢਿੱਲੋਂ ਨੂੰ ਦਿੱਤੀ ਤੁਹਾਡੀ ਵੋਟ ਗਿੱਦੜਬਾਹਾ ਦੇ ਵਿਕਾਸ ਨੂੰ ਯਕੀਨੀ ਬਣਾਏਗੀ: ਭਗਵੰਤ ਮਾਨ

ਅਸੀਂ ਆਪਣੇ ਵਾਅਦੇ ਪੂਰੇ ਕੀਤੇ - ਅਸੀਂ ਸਿੱਖਿਆ, ਹਸਪਤਾਲ, ਮੁਫ਼ਤ ਬਿਜਲੀ, ਖੇਤਾਂ ਲਈ ਨਹਿਰੀ ਪਾਣੀ ਅਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ: ਮੁੱਖ ਮੰਤਰੀ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਰੋਧੀ ਪਾਰਟੀਆਂ ਦੇ ਖਾਲੀ ਵਾਅਦਿਆਂ ਦੇ ਉਲਟ 'ਆਪ' ਵੱਲੋਂ ਸੂਬੇ 'ਚ ਕੀਤੇ ਗਏ ਠੋਸ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ।  ਉਨ੍ਹਾਂ ਨੇ ਸੀਵਰੇਜ, ਸਿਹਤ ਸੰਭਾਲ ਅਤੇ ਬਿਜਲੀ ਵਰਗੇ ਬੁਨਿਆਦੀ ਮੁੱਦਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਹਿਣ ਲਈ ਰਵਾਇਤੀ ਸਿਆਸੀ ਪਾਰਟੀਆਂ ਦੀ ਆਲੋਚਨਾ ਕੀਤੀ, ਜਿਨ੍ਹਾਂ ਨੂੰ ਹੱਲ ਕਰਨ ਲਈ 'ਆਪ' ਨੇ ਅਣਥੱਕ ਮਿਹਨਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ, ਰਾਜਨੀਤੀ ਕਦੇ ਵੀ ਅਸਲ ਕੰਮ ਬਾਰੇ ਨਹੀਂ ਹੁੰਦੀ ਸੀ। ਫਿਰ ਅਰਵਿੰਦ ਕੇਜਰੀਵਾਲ ਨੇ ਰਾਜਨੀਤੀ ਵਿੱਚ ਆ ਕੇ ਸਾਡੇ ਦੇਸ਼ ਦੀ ਰਾਜਨੀਤੀ ਦੀ ਦਿਸ਼ਾ ਹੀ ਬਦਲ ਦਿੱਤੀ। ਅੱਜ, ਅਸੀਂ ਇਹ ਯਕੀਨੀ ਬਣਾਇਆ ਹੈ ਕਿ ਹਰ ਪਾਰਟੀ ਅਸਲ ਵਿੱਚ ਮਹੱਤਵਪੂਰਨ ਮੁੱਦਿਆਂ ਸਕੂਲ, ਹਸਪਤਾਲ, ਬਿਜਲੀ ਅਤੇ ਰੁਜ਼ਗਾਰ ਬਾਰੇ ਗੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਪੁਲਿਸ ਵਿੱਚ 1,706 ਨਵੇਂ ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਦੇ ਨਾਲ-ਨਾਲ 48,000  ਸਰਕਾਰੀ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਪੱਖਪਾਤ ਦੇ ਦਿੱਤੀਆਂ ਹਨ।

ਆਪਣੇ ਭਾਸ਼ਣ ਵਿੱਚ ਮੁੱਖ ਮੰਤਰੀ ਮਾਨ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਿਆ ਅਤੇ ਲੋਕਾਂ ਵੱਲੋਂ ਦਿੱਤੇ ਫ਼ਤਵੇ ਨੂੰ ਹੀ ਭਰੋਸੇਯੋਗਤਾ ਦਾ ਸੱਚਾ "ਸਰਟੀਫਿਕੇਟ" ਕਰਾਰ ਦਿੱਤਾ।  ਉਨ੍ਹਾਂ ਝੂਠੇ ਅਤੇ ਖੋਖਲੇ ਦਾਅਵੇ ਕਰਨ ਲਈ ਵਿਰੋਧੀ ਧਿਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਵਿੱਚ ਕੋਈ ਹਕੀਕਤ ਨਹੀਂ ਹੈ।  ਮਾਨ ਨੇ ਕਿਹਾ ਕਿ ਅਸਲ ਸਰਟੀਫਿਕੇਟ ਲੋਕਾਂ ਨੇ ਆਪਣੀ ਵੋਟ ਰਾਹੀਂ ਦਿੱਤਾ ਹੈ।  

ਉਨ੍ਹਾਂ ਕਿਹਾ ਕਿ ਕੋਈ ਵੀ ਝੂਠਾ ਸਮਰਥਨ ਜਾਂ ਗੁੰਮਰਾਹਕੁੰਨ ਬਿਰਤਾਂਤ ਲੋਕਾਂ ਦੇ ਸਮਰਥਨ ਦੀ ਸ਼ਕਤੀ ਨਾਲ ਤੁਲਨਾ ਨਹੀਂ ਕਰ ਸਕਦਾ।  ਸਾਡਾ ਸਰਟੀਫਿਕੇਟ ਤੁਹਾਡਾ ਪਿਆਰ ਅਤੇ ਸਮਰਥਨ ਹੈ ਅਤੇ ਇਹ ਸਭ ਮਹੱਤਵਪੂਰਨ ਹੈ।  ਮਾਨ ਨੇ ਅੰਤ ਵਿੱਚ ਕਿਹਾ ਕਿ ਇਹ ਚੋਣਾਂ ਲੋਕਾਂ ਲਈ ਪੁਰਾਣੀ ਅਤੇ ਭ੍ਰਿਸ਼ਟ ਰਾਜਨੀਤੀ ਨੂੰ ਫੈਸਲਾਕੁੰਨ ਤੌਰ 'ਤੇ ਰੱਦ ਕਰਨ ਅਤੇ 'ਆਪ' ਸਰਕਾਰ ਦੁਆਰਾ ਪ੍ਰਦਾਨ ਕੀਤੀ ਅਸਲ ਤਰੱਕੀ ਨੂੰ ਗਲੇ ਲਗਾਉਣ ਦਾ ਮੌਕਾ ਹੈ।

ਅਸੀਂ ਜੋ ਕਿਹਾ, ਕਰਕੇ ਵਿਖਾਇਆ ਅਤੇ ਅਸੀਂ ਕਰਦੇ ਰਹਾਂਗੇ। ਜੇਕਰ ਤੁਸੀਂ ਚਾਹੁੰਦੇ ਹੋ ਕਿ ਗਿੱਦੜਬਾਹਾ ਇਸ ਤਬਦੀਲੀ ਦਾ ਹਿੱਸਾ ਬਣੇ ਤਾਂ ਤੁਹਾਨੂੰ ਡਿੰਪੀ ਢਿੱਲੋਂ ਦਾ ਸਮਰਥਨ ਕਰਨਾ ਚਾਹੀਦਾ ਹੈ। ਇਹ ਚੋਣ ਗਿੱਦੜਬਾਹਾ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਮਹੱਤਵਪੂਰਨ ਹੈ ਕਿ ਇਹ ਵੀ ਧਿਆਨ ਕੇਂਦਰਿਤ ਅਤੇ ਤਰੱਕੀ ਦਾ ਹੱਕਦਾਰ ਹੈ।

ਢਾਈ ਸਾਲਾਂ 'ਚ 'ਆਪ' ਸਰਕਾਰ ਗਿੱਦੜਬਾਹਾ ਵਿੱਚ 28 ਸਾਲਾਂ ਨਾਲੋਂ ਜ਼ਿਆਦਾ ਕੰਮ ਕਰੇਗੀ- ਡਿੰਪੀ ਢਿੱਲੋਂ

ਗਿੱਦੜਬਾਹਾ ਤੋਂ 'ਆਪ' ਉਮੀਦਵਾਰ ਡਿੰਪੀ ਢਿੱਲੋਂ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਸਮਰਥਨ ਦੇਣ ਲਈ ਧੰਨਵਾਦ ਕੀਤਾ ਅਤੇ ਗਿੱਦੜਬਾਹਾ ਦੇ ਲੋਕਾਂ ਲਈ ਅਣਥੱਕ ਮਿਹਨਤ ਕਰਨ ਦਾ ਅਹਿਦ ਲਿਆ।  ਉਨ੍ਹਾਂ ਲੋਕਾਂ ਨਾਲ ਵਾਅਦਾ ਕੀਤਾ ਕਿ ਉਹ ਅਤੇ ਉਨ੍ਹਾਂ ਦੀ ਲੀਡਰਸ਼ਿਪ ਪਿਛਲੇ 28 ਸਾਲਾਂ ਦੀ ਤੁਲਨਾ ਵਿੱਚ ਢਾਈ ਸਾਲਾਂ ਵਿੱਚ ਜ਼ਿਆਦਾ ਕੰਮ ਕਰੇਗੀ।

ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਗਲੇ ਢਾਈ ਸਾਲਾਂ ਵਿੱਚ ਗਿੱਦੜਬਾਹਾ ਲਈ ਜਿੰਨਾ ਕੰਮ ਕਿਸੇ ਹੋਰ (ਬਾਦਲ ਅਤੇ ਵੜਿੰਗ) ਨੇ ਪਿਛਲੇ 28 ਸਾਲਾਂ ਵਿੱਚ ਕੀਤਾ ਹੈ, ਉਸ ਤੋਂ ਵੱਧ ਕੰਮ ਮੈਂ ਕਰਾਂਗਾ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਿੱਚ ਗਿੱਦੜਬਾਹਾ ਵਿੱਚ ਅਸਲ ਤਬਦੀਲੀ ਲਿਆਵਾਂਗੇ।  ਢਿੱਲੋਂ ਨੇ ਇਲਾਕੇ ਦੇ ਵਿਕਾਸ ਲਈ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , Dimpy Dhillon , Gidderbaha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD