Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮਨਜਿੰਦਰ ਸਿੰਘ ਸਿਰਸਾ ਵੱਲੋਂ ਗਾਜ਼ੀਆਬਾਦ ਦੇ ਵੋਟਰਾਂ ਨੂੰ ਇਲਾਕੇ ਦੇ ਸਰਵ ਪੱਖੀ ਵਿਕਾਸ ਵਾਸਤੇ ਸੰਜੀਵ ਸ਼ਰਮਾ ਦੇ ਹੱਕ ਵੋਟਾਂ ਪਾਉਣ ਦੀ ਅਪੀਲ

ਸਿੱਖ ਭਾਈਚਾਰੇ ਦੇ ਵਿਸ਼ਾਲ ਇਕੱਠਾਂ ਨੂੰ ਕੀਤਾ ਸੰਬੋਧਨ

Manjinder Singh Sirsa, Ghaziabad, Bharatiya Janata Party, BJP

Web Admin

Web Admin

5 Dariya News

ਗਾਜ਼ੀਆਬਾਦ , 16 Nov 2024

Last updated on: Nov 16, 2024, 00:00 IST

ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਗਾਜ਼ੀਆਬਾਦ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਲਾਕੇ ਦੇ ਵਿਕਾਸ ਵਾਸਤੇ ਭਾਜਪਾ ਦੇ ਉਮੀਦਵਾਰ ਸੰਜੀਵ ਸ਼ਰਮਾ ਦੇ ਹੱਕ ਵਿਚ ਵੋਟਾਂ ਪਾਉਣ ਅਤੇ ਉਹਨਾਂ ਨੇ ਇਥੇ ਸਿੱਖ ਭਾਈਚਾਰੇ ਦੀਆਂ ਸ਼ਮੂਲੀਅਤ ਵਾਲੀਆਂ ਭਰਵੀਆਂ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ।

ਇਥੇ ਇਹਨਾਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਗਾਜ਼ੀਆਬਾਦ ਦਾ ਵਿਕਾਸ ਭਾਜਪਾ ਦਾ ਇਕ ਵੱਡਾ ਵਾਅਦਾ ਹੈ। ਉਹਨਾਂ ਕਿਹਾ ਕਿ ਭਾਜਪਾ ਸਿਰਫ ਤੇ ਸਿਰਫ ਲੋਕਾਂ ਦੀ ਭਲਾਈ ਅਤੇ ਵਿਕਾਸ ਕਾਰਜਾਂ ਵਾਸਤੇ ਕੰਮ ਕਰਦੀ ਹੈ ਜਦੋਂ ਕਿ ਕਾਂਗਰਸ ਪਾਰਟੀ ਆਪਣੇ ਪੁਰਾਣੇ ਪਾੜੋ ਤੇ ਰਾਜ ਕਰੋ ਦੇ ਸਿਧਾਂਤ ’ਤੇ ਕੰਮ ਕਰਦੀ ਹੈ। ਉਹਨਾਂ ਕਿਹਾ ਕਿ ਅੱਜ ਵੀ ਕਾਂਗਰਸ ਲੋਕਾਂ ਨੂੰ ਜਾਤ-ਪਾਤ ਅਤੇ ਧਰਮ ਦੇ ਨਾਂ ’ਤੇ ਵੰਡਣਾ ਚਾਹੁੰਦੀ ਹੈ ਜਦੋਂ ਕਿ ਭਾਜਪਾ ਗਰੀਬਾਂ, ਦਬੇ ਕੁਚਲਿਆਂ, ਮਹਿਲਾਵਾਂ, ਵਪਾਰੀਆਂ, ਕਿਸਾਨਾਂ ਤੇ ਸਮਾਜ ਦੇ ਹਰ ਵਰਗ ਦੀ ਭਲਾਈ ਵਾਸਤੇ ਕੰਮ ਕਰਦੀ ਹੈ। ਉਹਨਾਂ ਕਿਹਾ ਕਿ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਤੇ ਖੁਸ਼ਹਾਲੀ ਭਾਜਪਾ ਦਾ ਮੁੱਖ ਏਜੰਡਾ ਹੈ ਤੇ ਇਹ ਜੋ ਪ੍ਰਚਾਰਦੀ ਹੈ, ਉਹੀ ਕਰਦੀ ਹੈ ਜਦੋਂ ਕਿ ਕਾਂਗਰਸ ਜੋ ਪ੍ਰਚਾਰਦੀ ਹੈ, ਉਸਦੇ ਬਿਲਕੁਲ ਉਲਟ ਕੰਮ ਕਰਦੀ ਹੈ।

ਸਰਦਾਰ ਸਿਰਸਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਐਨ ਡੀ ਏ ਸਰਕਾਰ ਨੇ ਸਿੱਖ ਕੌਮ ਵਾਸਤੇ ਬਹੁਤ ਕੁਝ ਕੀਤਾ ਹੈ। 1984 ਦੇ ਸਿੱਖ ਕਤਲੇਆਮ ਦੇ 40 ਸਾਲਾਂ ਬਾਅਦ ਸਾਨੂੰ ਨਿਆਂ ਮਿਲ ਰਿਹਾ ਹੈ ਜਦੋਂ ਕਿ ਕਾਂਗਰਸ ਦੇ ਰਾਜ ਵਿਚ ਇਹ ਸੰਭਵ ਨਹੀਂ ਸੀ ਤੇ ਉਸ ਰਾਜ ਵਿਚ ਸਿੱਖ ਕਤਲੇਆਮ ਦੇ ਦੋਸ਼ੀਆਂ ਜਗਦੀਸ਼ ਟਾਈਟਲਰ, ਸੱਜਣ ਕੁਮਾਰ ਤੇ ਕਮਲਨਾਥ ਵਰਗਿਆਂ ਨੂੰ ਵੱਡੇ-ਵੱਡੇ ਅਹੁਦੇ ਦੇ ਕੇ ਸਨਮਾਨਤ ਕੀਤਾ ਜਾਂਦਾ ਸੀ ਜਦੋਂਕਿ ਮੋਦੀ ਦੇ ਰਾਜ ਵਿਚ ਸੱਜਣ ਕੁਮਾਰ ਜੇਲ੍ਹ ਵਿਚ ਬੰਦ ਹੈ ਤੇ ਟਾਈਟਲਰ ਤੇ ਕਮਲਨਾਥ ਦੇ ਖਿਲਾਫ ਕਾਫੀ ਲੰਬੇ ਸਾਲ ਬਾਅਦ ਮੁੜ ਖੁਲ੍ਹ ਗਏ ਹਨ।

ਉਹਨਾਂ ਕਿਹਾ ਕਿ ਇਸੇ ਤਰੀਕੇ ਪ੍ਰਧਾਨ ਮੰਤਰੀ ਮੋਦੀ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ, ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਵੀਰ ਬਾਲ ਦਿਵਸ ਮਨਾਉਣ ਦੀ ਸ਼ੁਰੂਆਤ ਕੌਮਾਂਤਰੀ ਪੱਧਰ ’ਤੇ ਕੀਤੀ ਜਿਸ ਸਦਕਾ ਵੱਖ-ਵੱਖ ਧਰਮਾਂ, ਕੌਮਾਂ ਤੇ ਜਾਤਾਂ ਦੇ ਲੋਕਾਂ ਨੂੰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਪਤਾ ਲੱਗਾ।

ਉਹਨਾਂ ਕਿਹਾ ਕਿ ਇਸੇ ਤਰੀਕੇ ਸਿੱਖ ਕੌਮ ਦੇ ਮੈਂਬਰਾਂ ਨੂੰ ਵੱਖ-ਵੱਖ ਨੌਕਰੀਆਂ ਲਈ ਪੇਪਰ ਉਹਨਾਂ ਦੀ ਆਪਣੀ ਭਾਸ਼ਾ ਵਿਚ ਦੇਣ ਦੀ ਸਹੂਲਤ ਦਿੱਤੀ ਗਈ ਜੋ ਨਿਵੇਕਲੀ ਪਹਿਲਕਦਮੀ ਸੀ।

ਉਹਨਾਂ ਕਿਹਾ ਕਿ ਸਿੱਖ ਕੌਮ ਵਾਸਤੇ ਜਦੋਂ ਪ੍ਰਧਾਨ ਮੰਤਰੀ ਮੋਦੀ ਨੇ ਇੰਨਾ ਕੁਝ ਕੀਤਾ ਹੈ ਤਾਂ ਇਹ ਢੁਕਵਾਂ ਸਮਾਂ ਹੈ ਕਿ ਸਿੱਖ ਭਾਈਚਾਰਾ ਗਾਜ਼ੀਆਬਾਦ ਵਿਚ ਸੰਜੀਵ ਸ਼ਰਮਾ ਦੇ ਹੱਕ ਵਿਚ ਵੋਟਾਂ ਪਾ ਕੇ ਪ੍ਰਧਾਨ ਮੰਤਰੀ ਮੋਦੀ ਦੇ ਹੱਥ ਮਜ਼ਬੂਤ ਕਰੇ।

ਇਸ ਮੌਕੇ ਸਰਦਾਰ ਸਿਰਸਾ ਦੇ ਨਾਲ ਇੰਦਰਜੀਤ ਸਿੰਘ ਟੀਟੂ, ਸਕੱਤਰ ਕਪਿਲ ਦੇਵ, ਕੌਮੀ ਜਨਰਲ ਸਕੱਤਰ ਤ੍ਰਿਲੋਕ ਤਿਆਗੀ, ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਜਸਮੇਨ ਸਿੰਘ ਨੋਨੀ ਤੇ ਗੁਰਪ੍ਰੀਤ ਸਿੰਘ ਬੱਗਾ ਵੀ ਮੌਜੂਦ ਸਨ।

 

Tags: Manjinder Singh Sirsa , Ghaziabad , Bharatiya Janata Party , BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD