Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ - ਹਰਪਾਲ ਸਿੰਘ ਚੀਮਾ

ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਵਿਸ਼ੇਸ਼ ਯੋਗਦਾਨ ਨੂੰ ਕੀਤਾ ਯਾਦ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਢੁੱਡੀਕੇ (ਮੋਗਾ) , 17 Nov 2024

Last updated on: Nov 17, 2024, 00:00 IST

ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 96 ਵਾਂ ਬਲੀਦਾਨ ਦਿਵਸ ਅੱਜ ਉਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ  ਸ਼ਿਰਕਤ ਕੀਤੀ ਜਦਕਿ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। 

ਇਸ ਮੌਕੇ ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ, ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਵਾਈਸ ਚੇਅਰਮੈਨ ਸ੍ਰ. ਰਣਜੀਤ ਸਿੰਘ ਧੰਨਾ, ਸਕੱਤਰ ਰਾਜਜੰਗ ਸਿੰਘ, ਮੌਜੂਦਾ ਤੇ ਸਾਬਕਾ ਸਰਪੰਚ ਤੋਂ ਇਲਾਵਾ ਵਿਦਿਆਰਥੀ ਅਤੇ ਹੋਰ ਲੋਕ ਹਾਜ਼ਰ ਸਨ।ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ  ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। 

ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨਾਂ ਦੇ ਸਿਰ 'ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਲਾਲਾ ਲਾਜਪਤ ਰਾਏ ਜੀ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉਥੇ ਹੀ ਉਨਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ। 

ਪਿੰਡ ਵਾਸੀਆਂ ਅਤੇ ਪੰਚਾਇਤ ਦੀ ਮੰਗ ਪੂਰੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਨੇ ਪਿੰਡ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ। ਇਹਨਾਂ ਵਿਕਾਸ ਕੰਮਾਂ ਵਿੱਚ 4  ਨਵੇਂ ਪਾਰਕ ਸਮੇਤ ਜਿੰਮ ਲਈ 10 ਲੱਖ ਰੁਪਏ, ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਲਈ 10 ਲੱਖ ਰੁਪਏ, ਦੇਸ਼ ਭਗਤ ਸਪੋਰਟਸ ਕਲੱਬ ਲਈ 5 ਲੱਖ ਰੁਪਏ ਸ਼ਾਮਿਲ ਹਨ। 

ਇਸ ਤੋਂ ਇਲਾਵਾ ਪਿੰਡ ਲਈ ਵੇਸਟ ਮੈਨੇਜਮੈਂਟ ਟਰੀਟਮੈਂਟ ਪਲਾਂਟ ਲਗਾਉਣ ਦੀ ਮੰਗ ਵੀ ਮੰਤਰੀ ਨੇ ਤੁਰੰਤ ਪ੍ਰਭਾਵ ਨਾਲ ਸਵੀਕਾਰ ਕੀਤੀ। ਇਸ ਮੌਕੇ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇਦੱਸਿਆ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। 

ਉਨਾਂ ਕਿਹਾ ਕਿ ਅਜ਼ਾਦੀ ਸੰਗਰਾਮ ਵਿੱਚ ਉਨਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਨਾਲ ਅੱਜ ਦੀ ਨੌਜਵਾਨ ਪੀੜੀ ਨੂੰ ਦੇਸ਼ ਭਗਤੀ ਦਾ ਜਜ਼ਬਾ ਕਾਇਮ ਕਰਨ ਦੀ ਪ੍ਰੇਰਨਾ ਮਿਲਦੀ ਹੈ। ਇਸ ਤੋਂ ਪਹਿਲਾਂ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ , ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਅਤੇ ਹੋਰ ਹਾਜ਼ਰੀਨ ਨੇ ਲਾਲਾ ਜੀ ਦੀ ਬੁੱਤ ਉੱਤੇ ਪਹੁੰਚ ਕੇ ਉਨਾਂ ਨੂੰ ਫੁੱਲ ਮਾਲਾਵਾਂ ਭੇਂਟ ਕੀਤੀਆਂ ਅਤੇ ਉਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ। 

ਇਸ ਮੌਕੇ ਉਨਾਂ ਲਾਇਬਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਨੂੰ ਵੀ ਦੇਖਿਆ। ਸਕੂਲਾਂ ਦੇ ਵਿਦਿਆਰਥੀਆਂ ਨੇ ਗੀਤ, ਗਰੁੱਪ ਸੌਂਗ ਆਦਿ ਵੰਨਗੀਆਂ ਪੇਸ਼ ਕੀਤੀਆਂ। ਇਸ ਉਪਰੰਤ ਉਨਾਂ ਨੇ ਪਿੰਡ ਦੇ ਹੀ ਬਾਕੀ ਸ਼ਹੀਦਾਂ ਦੀ ਯਾਦ ਵਿੱਚ ਬਣੇ ਸਮਾਰਕ 'ਤੇ ਵੀ ਫੁੱਲ ਮਾਲਾਵਾਂ ਭੇਂਟ ਕੀਤੀਆਂ। ਅੰਤ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਵੀ ਕੀਤਾ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD