Wednesday, 22 July 2026

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਪੰਜਾਬ ਪੁਲਿਸ ਨੇ ਸੰਖੇਪ ਮੁੱਠਭੇੜ ਤੋਂ ਬਾਅਦ ਅੰਤਰਰਾਜੀ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਕੀਤਾ ਕਾਬੂ; ਇੱਕ ਪਿਸਤੌਲ ਬਰਾਮਦ

ਨੈਸ਼ਨਲ ਹਾਈਵੇਅ ’ਤੇ ਹਾਲ ਹੀ ਵਿੱਚ ਦੇਰ ਰਾਤ ਨੂੰ ਹੋਈਆਂ ਹਥਿਆਰਬੰਦ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਿੱਚ ਸ਼ਾਮਲ ਸੀ ‘ਸੱਤੀ ਗੈਂਗ’ : ਡੀਜੀਪੀ ਗੌਰਵ ਯਾਦਵ

Crime News Punjab,Punjab Police,Police,Crime News,S.A.S. Nagar Police,Mohali Police

Web Admin

Web Admin

5 Dariya News

ਐਸ.ਏ.ਐਸ ਨਗਰ , 17 Nov 2024

Last updated on: Nov 17, 2024, 00:00 IST

ਪੰਜਾਬ  ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ ਐਸ.ਏ.ਐਸ.ਨਗਰ ਪੁਲਿਸ ਨੇ , ਬੰਦੂਕ ਦੀ ਨੋਕ ’ਤੇ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਾਲੇ  ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਪਿੰਡ ਲੇਹਲੀ ਨੇੜੇ ਸੰਖੇਪ  ਮੁੱਠਭੇੜ ਤੋਂ ਬਾਅਦ ਗ੍ਰਿਫਤਾਰ ਕੀਤਾ ਅਤੇ ਉਸਦੇ ਕਬਜ਼ੇ ਚੋਂ ਇੱਕ .32 ਕੈਲੀਬਰ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ(ਡੀਜੀਪੀ)ਪੰਜਾਬ ਨੇ ਐਤਵਾਰ ਨੂੰ ਇਥੇ ਦੱਸਿਆ ਕਿ  ਫੜੇ ਗਏ ਮੁਲਜ਼ਮ ਦੀ ਪਛਾਣ ਸਤਪ੍ਰੀਤ ਸਿੰਘ ਉਰਫ ਸੱਤੀ ਵਾਸੀ ਦੰਦਰਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇੱਕ ਪਲੈਟੀਨਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ ਜਿਸਨੂੰ ਉਕਤ ਖੁਦ ਚਲਾ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ  ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਚੋਰੀ ਅਤੇ ਲੁੱਟ-ਖੋਹ ਦੇ ਕਈ ਅਪਰਾਧਿਕ ਮਾਮਲੇ ਦਰਜ ਹਨ। ਸੱਤੀ ਦੇ ਗਿਰੋਹ ਨੇ ਮੁੱਖ ਤੌਰ ’ਤੇ ਅੰਬਾਲਾ-ਡੇਰਾਬੱਸੀ ਹਾਈਵੇਅ ’ਤੇ ਰੁਕੇ ਵਾਹਨਾਂ ਨੂੰ ਨਿਸ਼ਾਨਾ ਬਣਾਉਂਦਾ ਸੀ ਅਤੇ ਹਾਲ ਹੀ ਵਿੱਚ ਇਸ ਗਿਰੋਹ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ ਕਈ ਲੁੱਟਾਂ/ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤਾ ਮੁਲਜ਼ਮ ਸੱਤੀ ਆਪਣੇ  ਤਿੰਨ ਹੋਰ ਸਾਥੀਆਂ ਨਾਲ 3 ਅਤੇ 10 ਨਵੰਬਰ 2024 ਨੂੰ ਹਾਈਵੇਅ ’ਤੇ ਦੇਰ ਰਾਤ ਹੋਈਆਂ ਦੋ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿੱਚ ਵੀ ਸ਼ਾਮਲ ਸੀ, ਜਿਸ ਵਿੱਚ ਸਬ-ਡਵੀਜ਼ਨ ਡੇਰਾਬੱਸੀ ਦੇ ਲਾਲੜੂ ਇਲਾਕੇ ਵਿੱਚ ਬੰਦੂਕ ਦੀ ਨੋਕ ’ਤੇ ਨਕਦੀ, ਮੋਬਾਈਲ ਅਤੇ ਸੋਨੇ ਦੇ ਗਹਿਣੇ ਲੁੱਟੇ ਗਏ ਸਨ। 

ਡੀਜੀਪੀ ਨੇ ਦੱਸਿਆ ਕਿ ਉਸਦੇ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗ੍ਰਿਫਤਾਰ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਐਸ.ਏ.ਐਸ.ਨਗਰ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸ.ਐਸ.ਪੀ.) ਦੀਪਕ ਪਾਰੀਕ ਨੇ ਦੱਸਿਆ ਕਿ ਲੁੱਟ/ਖੋਹ ਦੀਆਂ ਵਾਰਦਾਤਾਂ ਦੀ ਜਾਂਚ ਦੌਰਾਨ ਸੱਤੀ ਦੀ ਅਗਵਾਈ ਵਾਲੇ ਇਸ ਲੁਟੇਰਾ ਗਿਰੋਹ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ ,ਜੋ ਕਿ ਹਾਲ ਹੀ ਵਿੱਚ ਲਾਲੜੂ ਵਿਖੇ ਦੇਰ ਰਾਤ ਵਾਪਰੀਆਂ ਘਟਨਾਵਾਂ ਤੋਂ ਜੁਟਾਏ ਗਏ ਸਬੂਤਾਂ ਅਤੇ ਤੱਥਾਂ ਨਾਲ ਮੇਲ ਖਾਂਦੀ ਸੀ।

 ਉਨ੍ਹਾਂ ਕਿਹਾ ਕਿ ਪੂਰੀ ਮੁਸਤੈਦੀ ਨਾਲ ਫੌਰੀ ਕਾਰਵਾਈ ਕਰਦਿਆਂ ਹੋਏ ਡੀ.ਐਸ.ਪੀ ਡੇਰਾਬਸੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਟੀਮ ਵੱਲੋਂ ਤਕਨੀਕੀ ਸਾਧਨਾਂ ਦਾ ਸੁਚੱਜਾ ਇਸਤੇਮਾਲ ਕਰਦੇ ਹੋਏ ਪਿੰਡ ਲੇਹਲੀ ਨੇੜੇ ਸੱਤੀ ਦੀ ਮੌਜੂਦਗੀ ਨੂੰ ਟਰੇਸ ਕਰ ਲਿਆ ਗਿਆ। ਜਦੋਂ ਪੁਲਿਸ ਟੀਮਾਂ ਮੋਟਰਸਾਈਕਲ ’ਤੇ ਫਰਾਰ ਹੋਣ ਦੀ ਕੋਸ਼ਿਸ਼ ਕਰਦੇ ਸੱਤੀ ਦਾ ਪਿੱਛਾ ਕਰ ਰਹੀਆਂ ਸਨ, ਤਾਂ ਉਕਤ ਨੇ ਪੁਲਿਸ ਟੀਮ ’ਤੇ ਗੋਲੀ ਬਾਰੀ ਕਰਨੀ ਸ਼ੁਰੂ ਕਰ ਦਿੱਤੀ।

 ਐਸਐਸਪੀ ਨੇ ਦੱਸਿਆ ਕਿ  ਪੁਲਿਸ ਦੀ ਗੱਡੀ ’ਤੇ ਤਿੰਨ ਗੋਲੀਆਂ ਲੱਗੀਆਂ ਅਤੇ ਪੁਲੀਸ ਟੀਮਾਂ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਦੌਰਾਨ ਮੁਲਜ਼ਮ ਸੱਤੀ ਦੀ ਸੱਜੀ ਲੱਤ ’ਤੇ ਗੋਲੀ ਲੱਗੀ । ਉਨ੍ਹਾਂ ਕਿਹਾ ਕਿ ਸੱਤੀ ਦੇ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗ੍ਰਿਫਤਾਰੀ  ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਲਾਲੜੂ ਵਿਖੇ ਐਫਆਈਆਰ ਨੰਬਰ 171 ਅਧੀਨ  ਧਾਰਾ 109, 132 ਅਤੇ 221 ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਕੇਸ ਦਰਜ ਕੀਤਾ  ਗਿਆ ਹੈ।ਅੰਬਾਲਾ-ਡੇਰਾਬੱਸੀ ਹਾਈਵੇਅ ’ਤੇ ਰੁਕੇ ਵਾਹਨਾਂ ਨੂੰ ਨਿਸ਼ਾਨਾ ਬਣਾਇਆ ਅਤੇ ਪੰਜਾਬ ਤੇ ਹਰਿਆਣਾ ਵਿੱਚ ਕਈ ਲੁੱਟਾਂ/ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤਾ ਮੁਲਜ਼ਮ ਸੱਤੀ ਆਪਣੇ  ਤਿੰਨ ਹੋਰ ਸਾਥੀਆਂ ਨਾਲ 3 ਅਤੇ 10 ਨਵੰਬਰ 2024 ਨੂੰ ਹਾਈਵੇਅ ’ਤੇ ਦੇਰ ਰਾਤ ਹੋਈਆਂ ਦੋ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿੱਚ ਵੀ ਸ਼ਾਮਲ ਸੀ, ਜਿਸ ਵਿੱਚ ਸਬ-ਡਵੀਜ਼ਨ ਡੇਰਾਬੱਸੀ ਦੇ ਲਾਲੜੂ ਇਲਾਕੇ ਵਿੱਚ ਬੰਦੂਕ ਦੀ ਨੋਕ ’ਤੇ ਨਕਦੀ, ਮੋਬਾਈਲ ਅਤੇ ਸੋਨੇ ਦੇ ਗਹਿਣੇ ਲੁੱਟੇ ਗਏ ਸਨ। 

ਡੀਜੀਪੀ ਨੇ ਦੱਸਿਆ ਕਿ ਉਸਦੇ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗ੍ਰਿਫਤਾਰ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਐਸ.ਏ.ਐਸ.ਨਗਰ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸ.ਐਸ.ਪੀ.) ਦੀਪਕ ਪਾਰੀਕ ਨੇ ਦੱਸਿਆ ਕਿ ਲੁੱਟ/ਖੋਹ ਦੀਆਂ ਵਾਰਦਾਤਾਂ ਦੀ ਜਾਂਚ ਦੌਰਾਨ ਸੱਤੀ ਦੀ ਅਗਵਾਈ ਵਾਲੇ ਇਸ ਲੁਟੇਰਾ ਗਿਰੋਹ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ ,ਜੋ ਕਿ ਹਾਲ ਹੀ ਵਿੱਚ ਲਾਲੜੂ ਵਿਖੇ ਦੇਰ ਰਾਤ ਵਾਪਰੀਆਂ ਘਟਨਾਵਾਂ ਤੋਂ ਜੁਟਾਏ ਗਏ ਸਬੂਤਾਂ ਅਤੇ ਤੱਥਾਂ ਨਾਲ ਮੇਲ ਖਾਂਦੀ ਸੀ।

ਉਨ੍ਹਾਂ ਕਿਹਾ ਕਿ ਪੂਰੀ ਮੁਸਤੈਦੀ ਨਾਲ ਫੌਰੀ ਕਾਰਵਾਈ ਕਰਦਿਆਂ ਹੋਏ ਡੀ.ਐਸ.ਪੀ ਡੇਰਾਬਸੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਟੀਮ ਵੱਲੋਂ ਤਕਨੀਕੀ ਸਾਧਨਾਂ ਦਾ ਸੁਚੱਜਾ ਇਸਤੇਮਾਲ ਕਰਦੇ ਹੋਏ ਪਿੰਡ ਲੇਹਲੀ ਨੇੜੇ ਸੱਤੀ ਦੀ ਮੌਜੂਦਗੀ ਨੂੰ ਟਰੇਸ ਕਰ ਲਿਆ ਗਿਆ। ਜਦੋਂ ਪੁਲਿਸ ਟੀਮਾਂ ਮੋਟਰਸਾਈਕਲ ’ਤੇ ਫਰਾਰ ਹੋਣ ਦੀ ਕੋਸ਼ਿਸ਼ ਕਰਦੇ ਸੱਤੀ ਦਾ ਪਿੱਛਾ ਕਰ ਰਹੀਆਂ ਸਨ, ਤਾਂ ਉਕਤ ਨੇ ਪੁਲਿਸ ਟੀਮ ’ਤੇ ਗੋਲੀ ਬਾਰੀ ਕਰਨੀ ਸ਼ੁਰੂ ਕਰ ਦਿੱਤੀ।

ਐਸਐਸਪੀ ਨੇ ਦੱਸਿਆ ਕਿ  ਪੁਲਿਸ ਦੀ ਗੱਡੀ ’ਤੇ ਤਿੰਨ ਗੋਲੀਆਂ ਲੱਗੀਆਂ ਅਤੇ ਪੁਲੀਸ ਟੀਮਾਂ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਦੌਰਾਨ ਮੁਲਜ਼ਮ ਸੱਤੀ ਦੀ ਸੱਜੀ ਲੱਤ ’ਤੇ ਗੋਲੀ ਲੱਗੀ । ਉਨ੍ਹਾਂ ਕਿਹਾ ਕਿ ਸੱਤੀ ਦੇ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗ੍ਰਿਫਤਾਰੀ  ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਲਾਲੜੂ ਵਿਖੇ ਐਫਆਈਆਰ ਨੰਬਰ 171 ਅਧੀਨ  ਧਾਰਾ 109, 132 ਅਤੇ 221 ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਕੇਸ ਦਰਜ ਕੀਤਾ  ਗਿਆ ਹੈ।

Tags: Crime News Punjab , Punjab Police , Police , Crime News , S.A.S. Nagar Police , Mohali Police

related news

Photo Gallery

Video Gallery

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD