ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਸ਼ੁਰੂ ਤੋਂ ਹੀ ਲੋਕਾਂ ਨੂੰ ਮੁਢਲੀਆਂ ਸਹਾਇਤਾ ਮੁਹੱਈਆ ਕਰਵਾਉਣਾ ਰਿਹਾ ਹੈ ਅਤੇ ਇਸੇ ਹੀ ਲੜੀ ਤਹਿਤ ਸੂਬੇ ਭਰ ਵਿੱਚ ਆਮ ਲੋਕਾਂ ਨੂੰ ਸਹੂਲਤਾਂ ਦੇਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਗੁੱਜਰਪੁਰਾ ਵਿਖੇ ਨਵੀਂ ਬਣਨ ਵਾਲੀ ਸੜਕ ਦਾ ਉਦਘਾਟਨ ਕਰਨ ਪਿਛੋਂ ਕੀਤਾ।
ਡਾ. ਨਿੱਜਰ ਨੇ ਕਿਹਾ ਕਿ ਲੋਕਾਂ ਦੀ ਬੜੇ ਚਿਰ ਤੋਂ ਮੰਗ ਸੀ ਕਿ ਇੱਥੇ ਸੀਵਰੇਜ ਸਿਸਟਮ ਪਾਇਆ ਜਾਵੇ , ਅਤੇ ਗੁੱਜਰਪੁਰਾ ਵਿਖੇ ਨਵਾਂ ਸੀਵਰੇਜ ਸਿਸਟਮ ਪਾ ਦਿੱਤਾ ਗਿਆ ਹੈ ਜਿਸ ਕਰਕੇ ਇਹ ਸੜਕ ਖਰਾਬ ਹੋ ਗਈ ਸੀ ਉਹਨਾਂ ਦੱਸਿਆ ਕਿ ਇਹ ਸੜਕ ਨੂੰ ਅੱਜ ਨਵਾਂ ਬਣਾਉਣ ਦੇ ਕੰਮ ਦਾ ਉਦਘਾਟਨ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਇਹ ਸੜਕ ਬਣ ਕੇ ਤਿਆਰ ਹੋ ਜਾਵੇਗੀ। ਡਾਕਟਰ ਨਿਜਰ ਨੇ ਦੱਸਿਆ ਕਿ ਇਸ ਸਮੇਂ ਸਾਰੇ ਸ਼ਹਿਰ ਵਿੱਚ 40 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜ ਜਾਰੀ ਹਨ ਅਤੇ ਜਲਦੀ ਸਾਰੇ ਵਿਕਾਸ ਕਾਰਜ ਮੁਕੰਮਲ ਹੋ ਜਾਣਗੇ ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।
ਉਨਾਂ ਹਲਕਾ ਨਿਵਾਸੀਆਂ ਨੂੰ ਯਕੀਨ ਦਵਾਇਆ ਕਿ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸਰਕਾਰ ਪਾਸ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਹਲਕਾ ਦੱਖਣੀ ਦਾ ਵਿਕਾਸ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਅਸੀਂ ਆਮ ਲੋਕਾਂ ਦੇ ਹਿੱਤਾਂ ਲਈ ਵਚਨਬੱਧ ਹਾਂ।
ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਹੀ ਵੱਡੀਆਂ ਪੁਲਾਂਗਾਂ ਪੁੱਟੀਆਂ ਹਨ। ਜਿਵੇਂ ਕਿ ਕਰੀਬ 48 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ, ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ , ਸੜਕ ਸੁਰੱਖਿਆ ਫੋਰਸ, 600 ਯੂਨਿਟ ਮੁਫ਼ਤ ਬਿਜਲੀ ਆਦਿ ਸ਼ਾਮਲ ਹਨ। ਉਨਾਂ ਕਿਹਾ ਕਿ ਅਸੀਂ ਚੌਣਾਂ ਦੌਰਾਨ ਤੁਹਾਡੇ ਨਾਲ ਜੋ ਵੀ ਗਰੰਟੀਆਂ ਕੀਤੀਆਂ ਸਨ ਉਨਾਂ ਨੂੰ ਹਰ ਹੀਲੇ ਪੂਰਾ ਕਰਾਂਗੇ।
ਇਸ ਮੌਕੇ ਨਵਨੀਤ ਸ਼ਰਮਾ, ਬੰਟੀ ਪਹਿਲਵਾਨ, ਸੰਦੀਪ ਕੁਮਾਰ, ਸੰਜੇਵ ਕੁਮਾਰ ਤੋਂ ਇਲਾਵਾਂ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।