Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਸੀਹ ਸਮਾਜ ਨੇ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਡੇਰਾ ਬਾਬਾ ਨਾਨਕ 'ਚ ਅੰਕੁਰ ਨਰੂਲਾ ਮਨਿਸਟਰੀ ਚਰਚ ਦੇ ਉਦਘਾਟਨੀ ਪ੍ਰੋਗਰਾਮ 'ਚ ਪੁੱਜੇ 'ਆਪ' ਆਗੂ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurdeep Singh Randhawa

Web Admin

Web Admin

5 Dariya News

ਡੇਰਾ ਬਾਬਾ ਨਾਨਕ , 17 Nov 2024

Last updated on: Nov 17, 2024, 00:00 IST

ਅੰਕੁਰ ਨਰੂਲਾ ਮਨਿਸਟਰੀ ਚਰਚ ਨੇ ਐਤਵਾਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਚਰਚ ਦੇ ਜਤਿੰਦਰ ਮਸੀਹ ਗੌਰਵ ਨੇ ਖੁੱਲ੍ਹ ਕੇ ਐਲਾਨ ਕੀਤਾ ਕਿ ਮਸੀਹ ਸਮਾਜ ਇਸ ਜਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਦਾ ਸਮਰਥਨ ਕਰੇਗਾ। ਹਾਲ ਹੀ 'ਚ ਗੁਰਦੀਪ ਰੰਧਾਵਾ ਨੇ ਅੰਕੁਰ ਨਰੂਲਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ ਸੀ।

ਐਤਵਾਰ ਨੂੰ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਠੇਠਰਕੇ ਵਿੱਚ ਨਵੇਂ ਚਰਚ ਦਾ ਉਦਘਾਟਨ ਕੀਤਾ ਗਿਆ। ਇਸ ਉਦਘਾਟਨੀ ਸਮਾਰੋਹ ਵਿੱਚ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ, ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ‘ਆਪ’ ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ ਸਮੇਤ ਕਈ ‘ਆਪ’ ਆਗੂਆਂ ਨੇ ਵੀ ਸ਼ਿਰਕਤ ਕੀਤੀ।

ਇਸ ਮੌਕੇ ਖਾਬੜਾ ਚਰਚ ਜਲੰਧਰ ਦੇ ਪੋਸਟਰਲ ਅੰਕੁਰ ਨਰੂਲਾ ਜੀ ਸੋਸ਼ਲ ਮੀਡੀਆ ਤੇ ਲਾਈਵ ਸਕਰੀਨ ਰਾਹੀਂ ਇਕੱਤਰ ਹੋਏ ਮਸੀਹ ਭਾਈਚਾਰੇ ਦੇ ਲੋਕਾਂ ਨੂੰ ਡੇਰਾ ਬਾਬਾ ਨਾਨਕ ਦੇ ਪਿੰਡ ਠੇਠਰਕੇ ਚ ਸਾਢੇ ਚਾਰ ਏਕੜ ਜ਼ਮੀਨ ਬਣਨ ਜਾ ਰਹੇ ਮਸੀਹ ਸਤਿਸੰਗ ਭਵਨ ਦੇ ਹੋਏ ਉਦਘਾਟਨ ਦੀ ਵਧਾਈ ਦਿੱਤੀ ਗਈ।ਸੀ੍ ਅੰਕੁਰ ਨਰੂਲਾ ਜੀ ਨੇ ਡੇਰਾ ਬਾਬਾ ਨਾਨਕ ਚ ਹਜ਼ਾਰਾਂ ਦੀ ਗਿਣਤੀ ਚ ਪਹੁੰਚੇ ਸਮੁੱਚੇ ਮਸੀਹ ਭਾਈਚਾਰੇ ਨੂੰ ਪ੍ਰਭੂ ਯਿਸ਼ੂ ਮਸੀਹ ਜੀ ਮਹਿਮਾ ਦਾ ਗੁਣਗਾਨ ਕੀਤਾ ਅਤੇ ਸੰਗਤਾਂ ਨੂੰ ਉਨਾਂ ਵੱਲੋਂ ਦਰਸਾਏ ਗਏ ਮਾਲਕ ਮਾਰਗ ਤੇ ਚੱਲਣ ਲਈ ਪ੍ਰੇਰਤ ਕੀਤਾ ਗਿਆ। 

ਇਸ ਮੌਕੇ ਜਤਿੰਦਰ ਮਸੀਹ ਗੌਰਵ ਨੇ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਦਾ ਸਮੂਹ ਮਸੀਹ ਭਾਈਚਾਰਾ ਗੁਰਦੀਪ ਸਿੰਘ ਰੰਧਾਵਾ ਦੇ ਨਾਲ ਹੈ ਤੇ ਅੱਜ ਰੰਧਾਵਾ ਨਵੀਂ ਬਣੀ ਚਰਚ ਵਿਚ  ਨਤਮਸਤਕ ਹੋਏ ਹਨ ਅਤੇ ਪੂਰੇ ਮਸੀਹ ਭਾਈਚਾਰੇ ਵੱਲੋਂ ਉਹਨਾਂ ਦੀ ਜਿੱਤ ਲਈ ਪ੍ਰਾਥਨਾ ਕੀਤੀ। ਇਸਦੇ ਨਾਲ ਹੀ ਉਹਨਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਹੋਈ ਮੀਟਿੰਗ ਚ ਉਹਨਾਂ ਮਸੀਹ ਭਾਈਚਾਰੇ ਨੂੰ ਵਿਸ਼ਵਾਸ ਦਵਾਇਆ ਅਤੇ ਵਾਅਦਾ ਕੀਤਾ ਕਿ ਕਿ ਸਰਕਾਰ ਵੱਲੋਂ ਵੱਡਾ ਦਿਨ ਗੁਰਦਾਸਪੁਰ ਵਿੱਚ ਪੰਜਾਬ ਸਰਕਾਰ ਵੱਲੋਂ ਮਨਾਇਆ ਜਾਵੇਗਾ।

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਇਹ ਚੋਣ ਵੱਡੇ ਫਰਕ ਨਾਲ ਜਿੱਤ ਰਹੀ ਹੈ। ਗੁਰਦੀਪ ਰੰਧਾਵਾ ਦਾ ਵਿਧਾਨ ਸਭਾ ਵਿੱਚ ਪੁੱਜਣਾ ਯਕੀਨੀ ਹੈ। ਈਟੀਓ ਨੇ ਕਿਹਾ ਕਿ ਅੰਕੁਰ ਨਰੂਲਾ ਦਾ ਸਹਿਯੋਗ ਸਾਡੇ ਲਈ ਬਹੁਤ ਜ਼ਰੂਰੀ ਹੈ।

ਇਸ ਦੌਰਾਨ 'ਆਪ' ਉਮੀਦਵਾਰ ਗੁਰਦੀਪ ਰੰਧਾਵਾ ਨੇ ਅੰਕੁਰ ਨਰੂਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਚੋਣਾਂ ਵਿਚ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰ ਰਹੇ ਹਾਂ, ਉਥੇ ਹੀ 2022 ਦੀਆਂ ਵਿਧਾਨ ਸਭਾ ਚੋਣਾਂ ਵਾਂਗ ਇਸ ਵਾਰ ਵੀ ਡੇਰਾ ਬਾਬਾ ਨਾਨਕ 'ਚ ਆਮ ਆਦਮੀ ਪਾਰਟੀ ਦੀ ਵੱਡੇ ਪੱਧਰ ਉੱਤੇ ਲਹਿਰ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੇ ਰੁਝਾਨ ਨੂੰ ਦੇਖਦਿਆਂ ਸਾਫ਼ ਜਾਪਦਾ ਹੈ ਕਿ ਆਮ ਆਦਮੀ ਪਾਰਟੀ 2027 ਵਿੱਚ ਵੀ ਵੱਡੀ ਜਿੱਤ ਦਰਜ ਕਰੇਗੀ।

ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਸੰਦੇਸ਼ ਸੁਣਾਉਂਦੇ ਹੋਏ ਐਲਾਨ ਕੀਤਾ ਕਿ ਈਸਾਈ ਭਾਈਚਾਰੇ ਦੇ ਸਨਮਾਨ ਵਿੱਚ ਪੰਜਾਬ ਸਰਕਾਰ ਵੱਲੋਂ ਇਸ ਵਾਰ ਗੁਰਦਾਸਪੁਰ ਵਿੱਚ ਰਾਜ ਪੱਧਰੀ ਕ੍ਰਿਸਮਿਸ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਮੈਨੂੰ ਸਰਕਾਰ ਦੇ ਇਸ ਸੰਦੇਸ਼ ਨਾਲ ਇੱਥੇ ਭੇਜਿਆ ਹੈ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurdeep Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD