Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵੱਲੋਂ ਡੇਂਗੂ ਵਿਰੁੱਧ ਵਿਸ਼ੇਸ਼ ਮੁਹਿੰਮ ਸ਼ੁਰੂ

Health, Civil Surgeon Tarn Taran, Tarn Taran

Web Admin

Web Admin

5 Dariya News

ਤਰਨ ਤਾਰਨ , 18 Nov 2024

Last updated on: Nov 18, 2024, 00:00 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ  ਡਾਕਟਰ ਬਲਬੀਰ ਸਿੰਘ ਵੱਲੋਂ ਪ੍ਰਾਪਤ  ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਕਾਰਜਕਾਰੀ ਸਿਵਲ ਸਰਜਨ ਡਾਕਟਰ ਵਰਿੰਦਰ ਪਾਲ ਕੌਰ ਦੀ ਅਗਵਾਈ ਹੇਠ ਸੋਮਵਾਰ ਨੂੰ ਮਿਤੀ 18 ਨਵੰਬਰ ਤੋਂ 22 ਨਵੰਬਰ ਤੱਕ ਚੱਲਣ ਵਾਲੀ ਐਂਟੀ ਡੇਂਗੂ ਮੁਹਿੰਮ ਸਬੰਧੀ ਦਫਤਰ ਸਿਵਲ ਸਰਜਨ ਵਿਖੇ ਅਹਿਮ ਮੀਟਿੰਗ ਹੋਈ। 

ਇਸ ਮੀਟਿੰਗ ਦੇ ਵਿੱਚ ਜ਼ਿਲਾ ਐਪੀਡਮੋਲਜਿਸਟ ਡਾਕਟਰ ਸਿਮਰਨ ਕੌਰ ਤੋਂ ਇਲਾਵਾ ਮਲਟੀਪਰਪਜ ਹੈਲਥ ਸੁਪਰਵਾਈਜ਼ਰਜ਼ (ਮੇਲ) ਅਤੇ ਬ੍ਰੀਡਰ ਚੈੱਕਰਾਂ ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਸਿਵਲ ਸਰਜਨ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦੇ ਵਿੱਚ ਫੋਗਿੰਗ ਕਰਵਾਉਣ ਲਈ ਟੀਮਾਂ ਨੂੰ ਰਵਾਨਾ ਕੀਤਾ।

ਕਾਰਜਕਾਰੀ ਸਿਵਲ ਸਰਜਨ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਡਾਇਰੈਕਟਰ ਸਿਹਤ ਸੇਵਾਵਾਂ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਇਹ ਵਿਸ਼ੇਸ਼ ਮੁਹਿੰਮ ਨਵੰਬਰ ਦੇ ਮਹੀਨੇ ਦੌਰਾਨ ਚਲਾਈ ਜਾ ਰਹੀ ਤਾਂ ਜੋ ਡੇਂਗੂ ਨੂੰ ਕਾਬੂ ਹੇਠ ਰੱਖਿਆ ਜਾ ਸਕੇ। ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਮਾਸ ਮੀਡਿਆ ਵਿੰਗ ਅਤੇ ਸਿਹਤ ਕਰਮੀਆਂ ਵੱਲੋਂ ਵੱਖ-ਵੱਖ ਬਲਾਕਾਂ ਦੇ ਪਿੰਡਾਂ ਦੇ ਵਿੱਚ ਡੇਂਗੂ ਵਿਰੁੱਧ ਪ੍ਰਚਾਰ ਪ੍ਰਸਾਰ ਕੀਤਾ ਜਾਵੇਗਾ।

 ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਵਿੱਚ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਦੀ ਅਗਵਾਈ ਹੇਠ ਟੀਮਾਂ ਦਾ ਗਠਨ ਕੀਤਾ ਜਾਵੇਗਾ ਜਿਸ ਵਿੱਚ ਮੈਡੀਕਲ ਅਫਸਰ, ਸਹਾਇਕ ਮਲੇਰੀਆ ਅਫਸਰ, ਮਲਟੀਪਰਪਜ ਹੈਲਥ ਸੁਪਰਵਾਈਜ਼ਰ (ਮੇਲ) ਮਲਟੀਪਰਪਜ਼ ਹੈਲਥ ਵਰਕਰ (ਮੇਲ ਅਤੇ ਫੀਮੇਲ) ਸੀਐਚਓ, ਇਨਸੈਕਟ ਕਲੈਕਟਰ ਅਤੇ ਬਰੀਡਰ ਚੈੱਕਕਰਾਂ ਵੱਲੋਂ ਸੰਵੇਦਨਸ਼ੀਲ ਇਲਾਕਿਆਂ ਦੇ ਵਿੱਚ ਫੋਗਿੰਗ ਤੋਂ ਇਲਾਵਾ ਜਾਗਰੂਕਤਾ ਫੈਲਾਈ ਜਾਵੇਗੀ।

 ਸਿਵਲ ਸਰਜਨ ਡਾਕਟਰ ਵਰਿੰਦਰਪਾਲ ਕੌਰ ਨੇ ਦੱਸਿਆ ਕਿ  ਸਿਹਤ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਡੇਂਗੂ ਦੇ ਵਿਰੁੱਧ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ ਅਤੇ ਇਸ ਗੱਲ ਦਾ ਧਿਆਨ ਵਿੱਚ ਰੱਖਦਿਆਂ ਸਾਨੂੰ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ।

ਉਹਨਾ ਕਿਹਾ ਕਿ ਜੇਕਰ ਕਿਸੇ ਵਿਅਕਤੀ ਕਾਫੀ ਦਿਨਾਂ ਤੱਕ ਤੇਜ਼ ਬੁਖਾਰ ਨਾ ਉਤਰੇ, ਸ਼ਰੀਰ 'ਤੇ ਚਤੱਕੇ ਪੈਣ, ਤੇਜ਼ ਸਿਰਪੀੜ, ਜੋੜਾ 'ਚ ਦਰਦ, ਜੁਕਾਮ ਹੋਵੇ ਤਾਂ ਉਹ ਤੁਰੰਤ ਨਜ਼ਦੀਕੀ ਹਸਪਤਾਲ 'ਚ ਜਾ ਕੇ ਡਾਕਟਰ ਨੂੰ ਮਿਲਣ ਅਤੇ ਟੈਸਟ ਕਰਵਾਉਣ। ਜ਼ਿਲਾ ਐਪੀਡਮੋਲੋਜਿਸਟ ਡਾ. ਸਿਮਰਨ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਨਾਗਰਿਕ ਆਪਣੇ ਘਰਾਂ ਦੇ ਆਲੇ ਦੁਆਲੇ ਛੋਟੇ ਟੋਇਆ 'ਚ ਪਾਣੀ ਨਾ ਇਕੱਠਾ ਹੋਣ ਦੇਣ ਅਤੇ ਛੱਪੜਾ 'ਚ ਖੜੇ ਪਾਣੀ ਵਿੱਚ ਕਾਲੇ ਤੇਲ ਦਾ ਛਿੜਕਾ ਕਰਨ।

ਉਨਾਂ ਕਿਹਾ ਕਿ ਮੌਜੂਦਾ ਮੌਸਮ ਦੌਰਾਨ ਅਜਿਹੇ ਕੱਪੜੇ ਪਾਏ ਜਾਣ ਜਿਸ ਨਾਲ ਪੂਰਾ ਸ਼ਰੀਰ ਨੂੰ ਢੱਕਿਆ ਜਾ ਸਕੇ ਤਾਂ ਜੋ ਮੱਛਰ ਦੇ ਕੱਟਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਮਲਟੀਪਰਪਜ ਹੈਲਥ ਸੁਪਰਵਾਇਜ਼ਰ (ਮੇਲ) ਗੁਰਦੇਵ ਸਿੰਘ  ਢਿਲੋਂ ਆਦਿ ਮੌਜੂਦ ਰਹੇ।

 

Tags: Health , Civil Surgeon Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD