Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਅੱਜ ਸਹੁੰ ਚੁਕਾਉਣਗੇ ਡਾ. ਬਲਬੀਰ ਸਿੰਘ - ਡਾ. ਪ੍ਰੀਤੀ ਯਾਦਵ

ਨਿਊ ਪੋਲੋ ਗਰਾਊਂਡ ਨੇੜੇ ਏਵੀਏਸ਼ਨ ਕਲੱਬ ਸੰਗਰੂਰ ਰੋਡ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ

Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 18 Nov 2024

Last updated on: Nov 18, 2024, 00:00 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਦੇ ਨਵੇਂ ਚੁਣੇ ਗਏ 6276 ਪੰਚਾਂ ਨੂੰ ਸਹੁੰ ਚੁਕਾਉਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਡਿਪਟੀ ਕਮਿਸ਼ਨਰ ਅੱਜ ਇੱਥੇ ਸੰਗਰੂਰ ਰੋਡ 'ਤੇ ਸਥਿਤ ਨਿਊ ਪੋਲੋ ਗਰਾਊਂਡ ਨੇੜੇ ਏਵੀਏਸ਼ਨ ਕਲੱਬ ਵਿਖੇ ਸਹੁੰ ਚੁੱਕ ਸਮਾਗਮ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਅੰਤਿਮ ਛੋਹਾਂ ਦਾ ਜਾਇਜ਼ਾ ਲੈਣ ਪੁੱਜੇ ਹੋਏ ਸਨ। 

ਉਨ੍ਹਾਂ ਨੇ ਇਸ ਮੌਕੇ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਸਮੂਹ ਐਸ.ਡੀ.ਐਮਜ਼, ਪੰਚਾਇਤ ਵਿਭਾਗ ਸਮੇਤ ਹੋਰ ਅਧਿਕਾਰੀਆਂ ਨਾਲ ਬੈਠਕ ਵੀ ਕੀਤੀ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ 1022 ਗ੍ਰਾਮ ਪੰਚਾਇਤਾਂ ਹਨ, ਜਿਨ੍ਹਾਂ ਦੇ ਸਰਪੰਚ ਸਾਹਿਬਾਨ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਹੁੰ ਚੁਕਾ ਚੁੱਕੇ ਹਨ ਅਤੇ ਹੁਣ ਜ਼ਿਲ੍ਹੇ ਦੇ 6272 ਪੰਚ ਸਾਹਿਬਾਨ ਨੂੰ ਸਿਹਤ ਮੰਤਰੀ ਡਾ. ਬਲਬੀਰ ਸਿੰਘ 19 ਨਵੰਬਰ ਨੂੰ ਸਵੇਰੇ 10 ਵਜੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਹੁੰ ਚੁਕਾਉਣਗੇ। 

ਉਨ੍ਹਾਂ ਦੱਸਿਆ ਕਿ ਸਮਾਗਮ ਮੌਕੇ ਜ਼ਿਲ੍ਹੇ ਦੇ ਸਮੂਹ ਵਿਧਾਇਕ ਸਾਹਿਬਾਨ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ। ਉਨ੍ਹਾਂ ਨੇ ਹੋਰ ਦੱਸਿਆ ਕਿ ਜ਼ਿਲ੍ਹੇ ਦੇ 10 ਬਲਾਕਾਂ ਵਿੱਚ 232 ਗ੍ਰਾਮ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਮੁਕੰਮਲ ਹੋਈ ਸੀ। ਇਸੇ ਦੌਰਾਨ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਵੀ ਸਮਾਗਮ ਵਾਲੀ ਥਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। 

ਉਨ੍ਹਾਂ ਨੇ ਐਸ.ਪੀ. ਸਿਟੀ ਸਰਫਰਾਜ ਆਲਮ ਤੇ ਐਸ.ਪੀ. ਸਥਾਨਕ ਹਰਬੰਤ ਕੌਰ ਸਮੇਤ ਹੋਰ ਅਧਿਕਾਰੀਆਂ ਨਾਲ ਬੈਠਕ ਕੀਤੀ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD